ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ `ਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ।ਭਾਈ ਲੌਂਗੋਵਾਲ ਨਾਲ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ …
Read More »ਰਾਸ਼ਟਰੀ / ਅੰਤਰਰਾਸ਼ਟਰੀ
550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਲੌਂਗੋਵਾਲ ਨੇ ਕੇਜਰੀਵਾਲ ਦਿੱਤਾ ਸੱਦਾ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ `ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ …
Read More »ਜਥੇਦਾਰ ਸੰਤੋਖ ਸਿੰਘ ਬਾਰੇ ਕਿਤਾਬ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੀਤੀ ਰਲੀਜ਼
ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਉਘੇ ਪੰਥਕ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਜੀਵਨ ਬਾਰੇ ਪੰਜਾਬੀ ਤੋਂ ਅੰਗਰੇਜ਼ੀ ਵਿੱਚ ਅਨੁਵਾਦ ਕੀਤੀ ਗਈ ਕਿਤਾਬ ਘੱਟਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਰਲੀਜ਼ ਕੀਤੀ।ਪੰਜਾਬੀ ਵਿੱਚ ਲਿਖੀ ਇਸ ਕਿਤਾਬ ਦੇ ਸੰਪਾਦਕ ਜਸਵੰਤ ਸਿੰਘ ਅਜੀਤ ਅਤੇ ਹਰਬੰਸ ਕੌਰ ਸੱਗੂ ਹਨ, …
Read More »ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੈਨੇਡਾ ਦੀ ਸੰਸਦੀ ਚੋਣਾਂ ਵਿਚ 18 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ।ਉਨ੍ਹਾਂ ਵੱਲੋਂ ਗੁਰੂ ਸਾਹਿਬ ਦੇ ਉਪਦੇਸ਼ ’ਤੇ ਚੱਲਦਿਆਂ …
Read More »ਹਜ਼ੂਰ ਸਾਹਿਬ ਵਿਖੇ ਰਿਲੀਜੀਅਸ ਐਂਡ ਐਜੂਕੇਸ਼ਨਲ ਸਿੱਖ ਕਾਨਫਰੰਸ 8 ਨਵੰਬਰ ਨੂੰ
ਮਹਾਰਾਸ਼ਟਰ ਦੇ ਸਿੰਘ ਸਭਾ ਗੁਰਦੁਆਰਿਆਂ ਦੇ ਨੁਮਾਇੰਦੇ ਸੱਦੇ ਨੰਦੇੜ, 23 ਅਕਤੂਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਪਰਪਿਤ ਇੱਕ ਰਿਲੀਜੀਅਸ ਐਂਡ ਐਜੂਕੇਸ਼ਨਲ ਸਿੱਖ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ।8 ਨਵੰਬਰ 2019 ਨੂੰ ਹੋਣ ਵਾਲੀ ਇਸ ਕਾਨਫਰੰਸ ‘ਚ ਮਹਾਰਾਸ਼ਟਰ ਦੇ ਸਾਰੇ …
Read More »ਖ਼ਾਲਸਾ ਮੈਨੇਜ਼ਮੈਂਟ ਨੇ ਕੈਨੇਡਾ ’ਚ ਜਸਟਿਨ ਟਰੂਡੋ ਦੀ ਸਰਕਾਰ ਬਣਨ ’ਤੇ ਕੀਤਾ ਖੁਸ਼ੀ ਦਾ ਇਜ਼ਹਾਰ
ਕਿਹਾ ਟਰੂਡੋ ਨੇ ਵਿਦੇਸ਼ਾਂ ’ਚ ਸਿੱਖ ਕੌਮ ਦਾ ਮਾਣ-ਸਨਮਾਨ ਵਧਾਇਆ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਲਿਬਰਲ ਪਾਰਟੀ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਨੇਡਾ ਵਿਖੇ ਮੁੜ ਦੂਜੀ ਵਾਰ ਸਰਕਾਰ ਬਣਨ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਕੈਨੇਡਾ ਵਿਖੇ ਲਿਬਰਲ ਪਾਰਟੀ ਦਾ ਕੰਜ਼ਰਵੇਟਿਵ ਪਾਰਟੀ ਦਰਮਿਆਨ ਚੋਣਾਂ ’ਚ ਹੋਏ ਤਕੜੇ ਮੁਕਾਬਲੇ ਉਪਰੰਤ ਟਰੂਡੋ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ
ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਪਰਾਲਾ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਥਿਤ ਵੱਖ-ਵੱਖ ਦੂਤਾਘਰਾਂ ਦੇ 84 ਰਾਜਦੂਤਾਂ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ।ਰਾਜਦੂਤਾਂ ਦੀ ਅਗਵਾਈ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਹਰਦੀਪ …
Read More »ਘਾਨਾ ਦਾ ਹਾਈ ਕਮਿਸ਼ਨਰ ਤੇ ਰੇਲਵੇ ਮੰਤਰੀ ਵਲੋਂ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ
ਅਫਰੀਕੀ ਮੁਲਕਾਂ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਪਾਸਾਰ ਲਈ ਸੱਭਿਆਚਾਰਕ ਸਾਂਝ ਮਜ਼ਬੂਤ ਕਰਨ `ਤੇ ਜ਼ੋਰ ਸੁਲਤਾਨਪੁਰ ਲੋਧੀ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਪਣੀ ਪਲੇਠੀ ਕੂਟਨੀਤਿਕ ਫੇਰੀ ਦੌਰਾਨ ਘਾਨਾ ਦੇ ਹਾਈ ਕਮਿਸ਼ਨਰ ਮਿਸ਼ੇਲ ਨਿਲ ਨੋਰਟੇ ਓਕੂਏ, ਘਾਨਾ ਦੇ ਰੇਲ ਮੰਤਰੀ ਜੋਏ ਘਾਰਟੇ ਅਤੇ ਹਾਈ …
Read More »ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਕੌਮਾਂਤਰੀ ਨਗਰ ਕੀਰਤਨ ਅੱਗੇ ਰਵਾਨਾ
ਮੁਸਲਮਾਨ ਭਾਈਚਾਰੇ ਵਲੋਂ ਨਗਰ ਕੀਰਤਨ ’ਚ ਹਾਜ਼ਰੀ ਭਰ ਕੇ ਸਤਿਕਾਰ ਭੇਟ ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ – ਮਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਸੰਗਰੂਰ ਤੋਂ ਗੁਰਦੁਆਰਾ ਨਾਭਾ ਸਾਹਿਬ ਪਟਿਆਲਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਆਂ …
Read More »ਅੰਤਰਰਾਸ਼ਟਰੀ ਨਗਰ ਕੀਰਤਨ ’ਚ ਬਰਨਾਲਾ ਤੋਂ ਸੰਗਰੂਰ ਤੱਕ ਸੰਗਤਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਬਰਨਾਲਾ ਤੋਂ ਸੰਗਰੂਰ ਤੱਕ ਥਾਂ ਥਾਂ ਭਰਵਾਂ ਸਵਾਗਤ ਹੋਇਆ। ਵੱਖ-ਵੱਖ ਪੜਾਵਾਂ ’ਤੇ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ।ਨਗਰ ਕੀਰਤਨ ਦੀ ਸ਼ੁਰੂਆਤ …
Read More »
Punjab Post Daily Online Newspaper & Print Media