ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਦੇ ਜੀਂਦ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਕਰਨਾਲ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ।ਨਗਰ ਕੀਰਤਨ ਦਾ ਦਿੱਲੀ ਤੋਂ ਹਰਿਆਣਾ ਵਿਖੇ ਬੀਤੇ ਕੱਲ੍ਹ ਪ੍ਰਵੇਸ਼ ਕਰਨ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ।ਥਾਂ-ਥਾਂ ਲੰਗਰ ਆਦਿ ਦੁਆਰਾ ਸੰਗਤਾਂ ਨੇ ਸ਼ਰਧਾ ਪ੍ਰਗਟਾਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਉੜੀਸਾ ’ਚ ਗੁਰੂ ਸਾਹਿਬ ਦੀਆਂ ਯਾਦਗਾਰਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਵਚਨਬੱਧ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਨਿਰੰਤਰ ਯਤਨ ਕੀਤੇ ਹਨ।ਇਹ ਵਿਰਾਸਤਾਂ ਸਿੱਖ ਸੰਗਤਾਂ ਲਈ ਅਤਿ ਅਹਿਮ ਹਨ, ਜਿਨ੍ਹਾਂ ਦੀ ਪ੍ਰਮਾਣਿਕਤਾ ’ਤੇ ਕਿੰਤੂ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …
Read More »ਦਿੱਲੀ ਤੋਂ ਜੀਂਦ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਦਿੱਲੀ ਤੋਂ ਜੀਂਦ ਲਈ ਰਵਾਨਾ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਮੰਜਨੂ ਟਿੱਲਾ ਦਿੱਲੀ ਤੋਂ ਅਗਲੇ ਪੜਾਅ ਜੀਂਦ (ਹਰਿਆਣਾ) ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਮੰਜਨੂ ਟਿੱਲਾ ਵਿਖੇ ਸਜਾਏ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਇਸੇ ਦੌਰਾਨ ਅੱਜ ਨਗਰ …
Read More »ਦਿੱਲੀ ਦੀਆਂ ਸੰਗਤਾਂ ਨੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਰਧਾ ਨਾਲ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਮਜਨੂ ਟਿੱਲਾ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਜਾਏ ਦੀਵਾਨ ਅੰਦਰ ਭਰਵੀਂ ਸੰਗਤ ਨੂੰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ।ਪੰਜ ਪਿਆਰਿਆਂ …
Read More »ਕੈਪਟਨ ਅਮਰਿੰਦਰ ਨੇ ਸੂਬੇ ਦੇ ਤਿੰਨ ਮੁੱਖ ਦਰਿਆਵਾਂ ਨੂੰ ਪੱਕੇ ਕਰਨ ਬਾਰੇ ਪ੍ਰਧਾਨ ਮੰਤਰੀ ਨੂੰ ਸੌਂਪਿਆ ਪ੍ਰਸਤਾਵ
ਚੰਡੀਗੜ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਜ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਿੰਧ ਜਲ ਪ੍ਰਣਾਲੀ ਦੇ ਤਿੰਨ ਪੂਰਬੀ ਦਰਿਆਵਾਂ ਨੂੰ ਨਹਿਰਾਂ ਦੀ ਤਰਜ਼ `ਤੇ ਪੱਕੇ ਕਰਨ (ਕੈਨਲਾਈਜੇਸ਼ਨ) ਦੇ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਤਹਿਤ ਲਿਆਉਣ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਜਲ ਸਰੋਤਾਂ ਦੀ ਸੰਭਾਲ ਅਤੇ ਖੇਤਰੀ ਆਰਥਿਕ ਵਿਕਾਸ ਨੂੰ ਮਜਬੂਤ …
Read More »ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤਾ ਸੱਦਾ ਸਵੀਕਾਰਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ `ਚ ਹੋਣਗੇ ਸ਼ਾਮਲ ਚੰਡੀਗੜ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁੂਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲਣ ਦੇ ਇਤਿਹਾਸਕ ਦਿਹਾੜੇ ਦੇ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦਾ ਦਿੱਲੀ ਦੀਆਂ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ
ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਦਿੱਲੀ ਦੀ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਬੀਤੇ ਕੱਲ੍ਹ ਨਗਰ ਕੀਰਤਨ ਨੇ ਦਿੱਲੀ ਵਿਚ ਪ੍ਰਵੇਸ਼ ਕਰਨ ਮਗਰੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਰਾਤ ਦਾ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਰਵਾਨਾ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਫਰੀਦਾਬਾਦ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ।ਰਵਾਨਗੀ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।ਇਸ ਤੋਂ ਪਹਿਲਾਂ ਗੁਰਦੁਆਰਾ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦੌਰਾਨ ਜੈਪੁਰ ਵਿਖੇ ਰਾਜਪਾਲ ਕਲਰਾਜ ਮਿਸ਼ਰਾ ਦਾ ਸਨਮਾਨ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜੈਪੁਰ ਵਿਖੇ ਸਵਾਗਤ ਕਰਨ ਪੁੱਜੇ ਰਾਜਸਥਾਨ ਦੇ ਰਾਜਪਾਲ ਸ੍ਰੀ ਕਲਰਾਜ ਮਿਸ਼ਰਾ ਦਾ ਸਨਮਾਨ ਕਰਦੇ ਹੋਏ ਹਰਜੀਤ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ।
Read More »ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਦੇ ਫਰੀਦਾਬਾਦ ਲਈ ਰਵਾਨਾ
ਜੈਪੁਰ ਵਿਖੇ ਕਲਰਾਜ ਮਿਸ਼ਰਾ ਨੇ ਹਾਜ਼ਰੀ ਭਰ ਕੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਜੈਪੁਰ ਤੋਂ ਹਰਿਆਣਾ ਵਿਚ ਪੈਂਦੇ ਫਰੀਦਾਬਾਦ ਲਈ ਰਵਾਨਾ ਹੋ ਗਿਆ।ਇਸ ਤੋਂ ਪਹਿਲਾਂ ਬੀਤੀ ਸ਼ਾਮ ਜੈਪੁਰ ਵਿਖੇ ਪਹੁੰਚਣ …
Read More »