Saturday, July 5, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਤੋਂ ਤੇਲੰਗਾਨਾ ਲਈ ਰਵਾਨਾ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਨਾਗਪੁਰ ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।ਨਾਗਪੁਰ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਮਗਰੋਂ ਅਰਦਾਸ ਨਾਲ ਨਗਰ ਕੀਰਤਨ ਦੀ ਅੱਗੇ ਰਵਾਨਗੀ ਹੋਈ। ਦੱਸਣਯੋਗ ਹੈ ਕਿ ਨਗਰ ਕੀਰਤਨ ਹੁਣ ਮਹਾਰਾਸ਼ਟਰ ਤੋਂ ਬਾਅਦ ਤੇਲੰਗਾਨਾ …

Read More »

ਪੁਰੀ `ਚ ਗੁਰੂ ਨਾਨਕ ਸਾਹਿਬ ਦੇ ਆਰਤੀ ਉਚਾਰਨ ਦਾ ਸਥਾਨ ਟੁੱਟਣ `ਤੇ ਜੀ.ਕੇ ਨੇ ਲਿਖਿਆ ਪੱਤਰ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਜਗਨਨਾਥ ਪੁਰੀ ਮੰਦਿਰ ਦੇ ਨੇੜੇ ਗੁਰੂ ਨਾਨਕ ਦੇਵ ਜੀ ਵਲੋਂ ਅਕਾਲ ਪੁਰਖ ਦੀ ਵਡਿਆਈ ਵਿੱਚ ਉਚਾਰਨ ਕੀਤੀ ਗਈ ਆਰਤੀ ਵਾਲੇ ਸਥਾਨ `ਤੇ, ਉੜੀਸਾ ਸਰਕਾਰ ਵਲੋਂ ਵਾਧੂ ਥਾਂ ਮੱਲਣ ਦੇ ਨਾਂਅ `ਤੇ ਬੁਲਡੋਜ਼ਰ ਚਲਾਉਣ ਦੇ ਕਾਰਨ ਸਿੱਖਾਂ ਵਿੱਚ ਰੋਸ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਮਸਲੇ …

Read More »

ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਉੜੀਸਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਨੂੰ ਢਾਹੇ ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁੱਝ ਮੱਠ ਢਾਹੇ ਜਾਣ ਦੀਆਂ ਖਬਰਾਂ …

Read More »

ਖਾਮਗਾਉਂ ਵਿਖੇ ਮੁਸਲਮਾਨ ਭਾਈਚਾਰੇ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਮਗਾਉਂ ਤੋਂ ਅਗਲੇ ਪੜਅ ਨਾਗਪੁਰ ਲਈ ਰਵਾਨਾ ਹੋ ਗਿਆ ਹੈ।ਇਥੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ।ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵਿਚਾਰਾਂ ਹੋਈਆਂ। ਇਸ ਮੌਕੇ …

Read More »

ਕਾਲੀ ਸੂਚੀ ’ਚੋਂ 312 ਸਿੱਖਾਂ ਦੇ ਨਾਂ ਹਟਾਉਣ `ਤੇ ਲੌਂਗੋਵਾਲ ਵਲੋਂ ਕੇਂਦਰ ਸਰਕਾਰ ਦਾ ਸਵਾਗਤ

ਕਿਹਾ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫੀਸ ਜਾਇਜ਼ ਨਹੀਂ ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਉਨ੍ਹਾਂ ਆਖਿਆ ਕਿ ਇਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ `ਚ …

Read More »

ਇਮਰਾਨ ਖਾਨ ਦਿੱਲੀ ਕਮੇਟੀ ਵੱਲੋਂ ਨਨਕਾਣਾ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਕਰਨ ਸਵਾਗਤ- ਦਮਦਮੀ ਟਕਸਾਲ

ਗੁ. ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਣ ਵਾਲੀ ਸੋਨੇ ਦੀ ਪਾਲਕੀ ਦਾ ਕੀਤਾ ਨਰੀਖਣ ਨਵੀਂ ਦਿੱਲੀ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਅਕਤੂਬਰ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਅਗਲੇ ਪੜਾੳ ਲਈ ਰਵਾਨਾ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਅੱਗੇ ਮਹਾਰਾਸ਼ਟਰ ਦੇ ਜ਼ਿਲ੍ਹਾ ਬੁਲਡਾਨਾ ’ਚ ਪੈਂਦੇ ਖਾਮਗਾਉਂ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਬੀਤੇ …

Read More »

ਕਾਲੀ ਸੂਚੀ `ਚੋਂ 312 ਨਾਂਅ ਹਟਾਉਣ ਦਾ ਜੀ.ਕੇ ਨੇ ਕੀਤਾ ਸਵਾਗਤ

ਪੂਰੀ ਸੂਚੀ ਵੈਬਸਾਈਟ `ਤੇ ਜਨਤਕ ਕਰਨ ਦੀ ਸਰਕਾਰ ਪਾਸੋਂ ਕੀਤੀ ਮੰਗ ਨਵੀਂ ਦਿੱਲੀ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਕਾਲੀ ਸੂਚੀ `ਚੋਂ 312 ਸਿੱਖਾਂ ਦੇ ਨਾਂਅ ਹਟਾਉਣ ਦਾ ਸਵਾਗਤ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸਰਕਾਰ ਪਾਸੋਂ ਪੂਰੀ ਸੂਚੀ ਵੈਬਸਾਈਟ `ਤੇ ਜਨਤਕ ਕਰਨ ਦੀ ਮੰਗ ਕੀਤੀ ਹੈ।ਜੀ.ਕੇ ਨੇ ਪ੍ਰਧਾਨ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵਿਦੇਸ਼ ਤੋਂ ਲਿਆਉਣ ਸਮੇਂ ਮਰਯਾਦਾ ਦੀ ਉਲੰਘਣਾ ਬਰਦਾਸ਼ਤਯੋਗ ਨਹੀਂ

ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਮਾਮਲਾ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੋਸ਼ਲ ਮੀਡੀਆ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਦਾ ਸਖ਼ਤ ਨੋਟਿਸ ਲਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਹਾਜ਼ਰ-ਨਾਜ਼ਰ ਗੁਰੂ ਹਨ, ਜਿਨ੍ਹਾਂ ਦਾ ਸਤਿਕਾਰ ਕਰਨਾ ਸਭ ਦਾ …

Read More »

ਭਾਈ ਕਾਨ੍ਹ ਸਿੰਘ ਨਾਭਾ ਤੇ ਸੂਫ਼ੀ ਗਾਇਕ ਹਾਕਮ ਨੂੰ ਸਮਰਪਿਤ ਸਾਹਿਤਕ ਸਮਾਗਮ

ਜਾਖਲ ਮੰਡੀ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਜ਼ਿਲਾ ਫਤਿਹਾਬਾਦ ਦੇ ਜਾਖਲ ਮੰਡੀ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ  ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਅਤੇ ਪੰਜਾਬ ਦੇ ਮਹਾਨ ਗਾਇਕ ਹਾਕਮ ਸੂਫ਼ੀ ਦੀ 7ਵੀਂ ਬਰਸੀ ਨੂੰ ਸਮਰਪਿਤ ਸਾਹਿਤਕ ਪਰੋਗਰਾਮ ਦਾ ਆਯੋਜਨ ਕੀਤਾ ਗਿਆ।ਪੰਜਾਬੀ ਸਾਹਿਤ ਸਭਿਆਚਾਰ ਮੰਚ, ਜਾਖਲ (ਫਤਿਹਾਬਾਦ) ਵਲੋਂ ਆਯੋਜਿਤ ਇਸ ਮਹੀਨਾਵਾਰ …

Read More »