ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ (ਯੂ.ਪੀ) ਲਈ ਰਵਾਨਾ ਹੋਇਆ।ਬੀਤੀ ਰਾਤ ਨਗਰ ਕੀਰਤਨ ਦਾ ਇਲਾਹਾਬਾਦ ਪੁੱਜਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਲੌਂਗੋਵਾਲ ਵੱਲੋਂ ਨਿੰਦਾ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਸਟਰੀਆ ਦੇ ਸ਼ਹਿਰ ਵਿਆਨਾ ਦੇ ਹਵਾਈ ਅੱਡੇ ’ਤੇ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵੱਲੋਂ ਬਿਨਾ ਕਿਸੇ ਵਿਤਕਰੇ ਦੇ ਲੋੜਵੰਦਾਂ ਦੀ …
Read More »ਆਸਟਰੀਆ ਹਵਾਈ ਅੱਡੇ ‘ਤੇ ਸਿੱਖ ਦੀ ਦਸਤਾਰ ਨੂੰ ਨਿਸ਼ਾਨਾ ਬਣਾ ਕੇ ਰਵੀ ਸਿੰਘ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ
ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਇਕ ਪਾਸੇ ਆਪਣੀ ਮਿਹਨਤ ਦੇ ਬਲਬੂਤੇ ਸੰਸਾਰ ਭਰ ਵਿਚ ਆਪਣੀ ਨਿਵੇਕਲੀ ਪਛਾਣ ਨਾਲ ਸਲਾਹਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਅਗਿਆਨਤਾ ਵੱਸ ਜਾਂ ਨਸਲੀ ਕੱਟੜਪੁਣੇ ਦੇ ਸ਼ਿਕਾਰ ਲੋਕ ਜਾਣ ਬੁੱਝ ਕੇ ਸਿੱਖਾਂ ਦੀ ਦਸਤਾਰ …
Read More »ਉਤਰ ਪ੍ਰਦੇਸ਼ ਦੇ ਆਚੋਲੀਆ ’ਚ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ `ਚ ਉਤਸ਼ਾਹ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਆਚੋਲੀਆ ਸ਼ਾਹਜਹਾਨਪੁਰ (ਉਤਰ ਪ੍ਰਦੇਸ਼) ਤੋਂ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਇਆ।ਹਰ ਪਾਸੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣਯੋਗ ਸੀ।ਆਚੋਲੀਆ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ ਦੌਰਾਨ ਪੰਜ ਪਿਆਰੇ ਤੇ …
Read More »ਤੀਆਂ ਦੇ ਤਿਉਹਾਰ ਮੌਕੇ ਟੂਰਿਜ਼ਮ ਤੇ ਹਾਸਪਿਟੈਲਿਟੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਪਾਈ ਧਮਾਲ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਟੂਰਿਜ਼ਮ ਅਤੇ ਹਾਸਪੀਟੈਲਿਟੀ ਵਿਭਾਗ ਵਲੋਂ ਅਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਧੂਮ ਤਰਕੇ ਨਾਲ ਮਨਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ `ਚ ਅਧਿਆਪਕਾਂ ਅਤੇ ਬੱਚੇ ਬੱਚੀਆਂ ਨੇ ਗਿੱਧਾ ਅਤੇ ਭੰਗੜਾ ਦੀ ਧਮਾਲ ਬੋਲਿਆਂ ਪਾ ਕੇ ਜਸ਼ਨ ਮਨਾਇਆ। ਮਿਆਸ ਵਿਭਾਗ ਦੀ ਮੁਖੀ ਪ੍ਰੋਫੈਸਰ ਸ਼ਵੇਤਾ ਸ਼ੇਨੋਏ ਨੇ ਇਸ ਸਮਗਾਮ ਦੀ ਪ੍ਰਧਾਨਗੀ ਕੀਤੀ ਅਤੇ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਬਰੇਲੀ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ/ ਬਰੇਲੀ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ’ਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਪੰਥਕ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ।ਆਰੰਭਤਾ ਤੋਂ ਪਹਿਲਾਂ ਭਾਈ ਫੂਲਾ ਸਿੰਘ ਨੇ ਅਰਦਾਸ …
Read More »ਰਾਜੀਵ ਬਾਰੇ ਝੂਠ ਸੁਖਬੀਰ ਦੀ ਸਿੱਖਾਂ ਨੂੰ ਭੜਕਾਉਣ ਤੇ ਵੰਡਣ ਦੀ ਸਾਜਿਸ਼ – ਕੈਪਟਨ ਅਮਰਿੰਦਰ
ਚੰਡੀਗੜ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਬਾਰੇ ਬੋਲੇ ਝੂਠ `ਤੇ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਜਿਹਾ ਕਰ ਕੇ ਉਹ ਸਿੱਖ ਭਾਈਚਾਰੇ ਨੂੰ ਭੜਕਾਉਣ ਤੇ ਵੰਡਣ ਦੀ ਸਾਜਿਸ਼ ਰਚ ਰਿਹਾ ਹੈ। ਰਾਜੀਵ ਗਾਂਧੀ ਦੀ 75ਵੀਂ ਜਨਮ ਵਰੇਗੰਢ ਮੌਕੇ ਅਕਾਲੀ ਦਲ ਪ੍ਰਧਾਨ ਵਲੋਂ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਭਰਵਾਂ ਸਵਾਗਤ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਖੰਡ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਥੋਂ ਜਿਉਂ ਹੀ …
Read More »ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ
ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ ਪਹਿਲੀ ਬਰਸੀ `ਤੇ ਦਿੱਲੀ ਸਥਿਤ ਸਦੈਵ ਅਟਲ ਸਮਾਧੀ ਵਿਖੇ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
Read More »ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅਟਲ ਬਿਹਾਰੀ ਵਾਜਪੇਈ ਨੂੰ ਭੇਟ ਕੀਤੀ ਸ਼ਰਧਾਂਜਲੀ
ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਿੱਲੀ ਵਿਖੇ ਪਹਿਲੀ ਬਰਸੀ `ਤੇ ਸਦੈਵ ਅਟਲ ਸਮਾਧੀ ਵਿਖੇ ਸ੍ਰੀ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
Read More »
Punjab Post Daily Online Newspaper & Print Media