Thursday, September 19, 2024

ਰਾਸ਼ਟਰੀ / ਅੰਤਰਰਾਸ਼ਟਰੀ

ਗੋਲਡਨ ਜੁਬਲੀ ਕਾਨਵੋਕੇਸ਼ਨ ਮੌਕੇ ਰਾਜਾ ਰਣਧੀਰ ਸਿੰਘ ਤੇ ਡਾ. ਗੁਰਤੇਜ ਸਿੰਘ ਸੰਧੂ ਨੂੰ ਮਿਲੀਆਂ ਆਨਰੇਰੀ ਡਿਗਰੀਆਂ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਸਿੱਧ ਵਿਦਵਾਨ ਤੇ ਖਿਡਾਰੀ ਰਾਜਾ ਰਣਧੀਰ ਸਿੰਘ, ਲਾਈਫ ਟਾਈਮ ਵਾਈਸ ਪ੍ਰੈਜ਼ੀਡੈਂਟ ਆਫ ਓਲੰਪਿਕ ਕੌਂਸਲ ਆਫ ਏਸ਼ੀਆ ਅਤੇ ਡਾ. ਗੁਰਤੇਜ ਸਿੰਘ ਸੰਧੂ, ਸੀਨੀਅਰ ਫੈਲੋ ਐਂਡ ਵਾਈਸ ਪ੍ਰੈਜ਼ੀਡੈਂਟ ਮਾਈਕਰੋਨ ਟੈਕਨਾਲੋਜੀ ਨੂੰ ਉਨ੍ਹਾਂ ਵੱਲੋਂ ਆਪਣੇ ਆਪਣੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਸਦਕਾ ਆਨਰਜ਼ ਕਾਜ਼ਾ ਡਿਗਰੀਆਂ ਨਾਲ ਸਨਮਾਨਿਤ ਕੀਤਾ।ਯੂਨੀਵਰਸਿਟੀ ਵੱਲੋਂ …

Read More »

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਸ਼ੀਲਾ ਦੀਕਸ਼ਿਤ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) –   ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼੍ਰੀਮਤੀ ਸ਼ੀਲਾ ਦੀਕਸ਼ਿਤ ਦੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸ਼ੀਲਾ ਦੀਕਸ਼ਿਤ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਇੱਕ ਨਿੱਘੀ ਅਤੇ ਮਿਲਣਸਾਰ ਸ਼ਖਸੀਅਤ, ਸ਼ੀਲਾ ਦੀਕਸ਼ਿਤ ਜੀ ਨੇ ਦਿੱਲੀ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਯੋਗਦਾਨ …

Read More »

ਕੈਪਟਨ ਵਲੋਂ ਯੂ.ਪੀ ਸਰਕਾਰ ਵਲੋਂ ਪ੍ਰਿਯੰਕਾ ਗਾਂਧੀ ਦੀ ਧੱਕੇਸ਼ਾਹੀ ਤੇ ਗੈਰ-ਜਮਹੂਰੀ ਨਜ਼ਰਬੰਦੀ ਦਾ ਵਿਰੋਧ

ਚੰਡੀਗੜ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਦੇ ਪ੍ਰਸ਼ਾਸਨ ਵਲੋਂ ਪ੍ਰਿਯੰਕਾ ਗਾਂਧੀ ਵਾਡਰਾ ਦੀ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਿਕ ਨਜ਼ਰਬੰਦੀ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੱਖਾ ਵਿਰੋਧ ਕੀਤਾ ਹੈ।            ਸੋਨਭਦਰ ਹਿੰਸਾ ਵਿਰੁੱਧ ਵਿਰੋਧ ਕਰਨ ਅਤੇ ਪੀੜਤ ਪਰਿਵਾਰਾਂ ਦੇ ਸ਼ੋਕ ਵਿਚ ਸ਼ਾਮਲ ਹੋਣ ਲਈ ਪ੍ਰਿਯੰਕਾ ਗਾਂਧੀ ਦੇ ਜਮਹੂਰੀ ਅਧਿਕਾਰ ਨੂੰ ਕੁਚਲਣ ਦੀ …

Read More »

ਗੁਰਜੀਤ ਔਜਲਾ ਨੇ ਸੰਸਦ ਵਿੱਚ ਚੁੱਕੇ ਕਿਸਾਨੀ ਮੁੱਦੇ

ਕਿਹਾ 550 ਸਾਲਾ ਜਨਮ ਸ਼ਤਾਬਦੀ ਮੌਕੇ ਕੇਂਦਰ ਖੇਤੀਬਾੜੀ ਯੂਨੀਵਰਸਿਟੀ ਸਥਾਪਿਤ ਕਰਨ ਦਾ ਐਲਾਨ ਕਰ ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਸੰਸਦ ਵਿੱਚ ਅਵਾਜ ਬੁਲੰਦ ਕਰਦਿਆਂ ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਬੱਚਿਆਂ ਲਈ ਵਿਸੇਸ਼ ਬਜਟ ਰੱਖਣ ਦੀ ਮੰਗ ਕੀਤੀ। ਸੰਸਦ ਵਿੱਚ ਬੋਲਦਿਆਂ ਔਜਲਾ ਨੇ ਕਿਹਾ ਕਿ …

Read More »

ਕੇਂਦਰੀ ਪੇਂਡੂ ਵਿਕਾਸ ਸਕੱਤਰ ਨੇ ਪੰਜਾਬ ਨੂੰ ਜਲ ਪੂਰਤੀ ਤੇ ਸੰਭਾਲ ਲਈ ਯੋਜਨਾਵਾਂ ਬਣਾਉਣ ਲਈ ਕਿਹਾ

ਪੰਜਾਬ ਨੂੰ ਬਹੁਤ ਜਲਦ ਰਲੀਜ਼ ਕੀਤੇ ਜਾਣਗੇ ਮਨਰੇਗਾ ਲਈ ਮਟੀਰੀਅਲ ਫੰਡ – ਅਮਰਜੀਤ ਸਿਨਹਾ ਚੰਡੀਗੜ੍ਹ 18 ਜੁਲਾਈ (ਪੰਜਾਬ ਪੋਸਟ ਬਿਊਰੋ) – ਮਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ), ਐਨ.ਆਰ.ਐਲ.ਐਮ, ਆਰ-ਅਰਬਨ, ਪੀ.ਐਮ.ਜੀ.ਐਸ.ਵਾਈ, ਐਨ.ਐਸ.ਏ.ਪੀ, ਪੀ.ਐਸ.ਡੀ.ਐਮ.ਐਸ ਅਤੇ ਕੇਂਦਰ ਵਲੋਂ ਪ੍ਰਾਯੋਜਿਤ ਵੱਖ-ਵੱਖ ਸਕੀਮਾਂ ਦੇ ਵਿਕਾਸ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਨਵੀਂ ਦਿੱਲੀ ਦੇ ਸਕੱਤਰ ਅਮਰਜੀਤ ਸਿਨਹਾ ਨੇ ਅੱਜ ਪੰਜਾਬ ਭਵਨ …

Read More »

ਵਿਦੇਸ਼ੀ ਏਅਰਲਾਈਨਾਂ ਨੂੰ ਅੰਮ੍ਰਿਤਸਰ ਲਿਆਉਣ ਤੇ ਏਅਰ ਇੰਡੀਆ ਦੀਆਂ ਉਡਾਣਾਂ ਨੂੰ ਬਰਾਸਤਾ ਅੰਮ੍ਰਿਤਸਰ ਕਰਨ ਦੀ ਮੰਗ

ਫਲਾਈ ਅੰਮ੍ਰਿਤਸਰ ਮੁਹਿੰਮ ਨੇ ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੂਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 15 ਜੁਲਾਈ ਪੰਜਾਬ ਪੋਸਟ) – ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਅੰਕੜਿਆਂ ਸਹਿਤ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜੀ ਸਕੱਤਰ ਤੇ ਹੋਰਨਾਂ ਨੂੰ ਇੱਕ ਪੱਤਰ ਲਿਖ ਕੇ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ …

Read More »

ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਮੈਂ ਇਸ ਵਿੱਚ ਕੀ ਕਰ ਸਕਦਾਂ-ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ/ਚੰਡੀਗੜ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੁੱਝ ਨਹੀਂ ਕਰ ਸਕਦੇ।            ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੇ ਮਹੱਤਵਪੂਰਨ ਸਮੇਂ ਅੱਧ ਵਿਚਾਲੇ ਕੰਮ ਛੱਡਣ ਦੀ ਬਜਾਏ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ …

Read More »

ਦਿੱਲੀ ਤੋਂ ਆਈ ਤੀਰਥ ਯਾਤਰਾ ਸਪੈਸ਼ਲ ਟ੍ਰੇਨ ਅੱਜ ਆਨੰਦਪੁਰ ਸਾਹਿਬ ਲਈ ਹੋਵੇਗੀ ਰਵਾਨਾ

ਦਿੱਲੀ ਸਰਕਾਰ ਵਲੋਂ ਸੰਗਤਾਂ ਲਈ ਮੁਫ਼ਤ ਤੀਰਥ ਯਾਤਰਾ ਟ੍ਰੇਨ ਦਾ ਅੰਮ੍ਰਿਤਸਰ `ਚ ਭਰਵਾਂ ਸਵਾਗਤ ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) –     ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਲੋਂ ਸੰਗਤਾਂ ਲਈ ਸ਼ੁਰੂ ਕੀਤੀ ਗਈ, ਮੁਫ਼ਤ ਤੀਰਥ ਯਾਤਰਾ ਸਕੀਮ ਤਹਿਤ ਪਹਿਲੀ ਟ੍ਰੇਨ ਅੱਜ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਵੇਗੀ।     ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਕੱਲ ਪਹੁੰਚੀ ਇਸ ਟ੍ਰੇਨ ਨੂੰ …

Read More »

ਪਾਕਿਸਤਾਨ ’ਚ ਗੁ. ਖਾਰਾ ਸਾਹਿਬ ਸੰਗਤਾਂ ਲਈ ਖੋਲ੍ਹਣ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਚਲੇ ਪੰਜਾਬ ਦੇ ਜ਼ਿਲ੍ਹਾ ਗੁੱਜਰਾਂਵਾਲਾ ’ਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਖਾਰਾ ਸਾਹਿਬ ਦੇ 72 ਸਾਲਾਂ ਬਾਅਦ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਵਾਗਤ ਕੀਤਾ ਗਿਆ ਹੈ।     ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਸਰਕਾਰ …

Read More »

ਸ੍ਰੀ ਨਨਕਾਣਾ ਸਾਹਿਬ ਦੇ ਨਗਰ ਕੀਰਤਨ ਲਈ 480 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਭੇਜੀ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ 25 ਜੁਲਾਈ 2019 ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਿਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ …

Read More »