ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਇੱਕ ਗੁਰਮਤਿ ਸਮਾਗਮ ‘ਚ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸੂਬੇ ਅੰਦਰ ਧਰਮ ਪ੍ਰਚਾਰ ਦੀ ਲਹਿਰ ਜ਼ੋਰਦਾਰ ਤਰੀਕੇ ਨਾਲ ਜਾਰੀ ਰੱਖੀ ਜਾਵੇਗੀ ਅਤੇ ਇਥੇ ਸਥਿਤ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।ਸਿੱਖ ਮਿਸ਼ਨ ਹਰਿਆਣਾ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਡਾ.ਐਸ.ਪੀ.ਸਿੰਘ ਓਬਰਾਏ ਨੇ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਹਰਜੋਤ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਿਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਡਾ. ਐਸ.ਪੀ …
Read More »ਗੁਰਦੁਆਰਾ ਸੱਚਖੰਡ ਬੋਰਡ ਦੇ ਦਸ਼ਮੇਸ਼ ਹਸਪਤਾਲ ‘ਚ ਮਿਲਣਗੀਆਂ ਵਧੀਆ ਸੇਵਾਵਾਂ – ਡਾ. ਵਿਜੈ ਸਤਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੋਰਡ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਸ਼ਾਸ਼ਕ ਡਾ. ਵਿਜੇ ਸਤਬੀਰ ਸਿੰਘ ਬਾਠ (ਸਾਬਕਾ ਆਈ.ਏ.ਐਸ) ਨੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਗੁਰਦੁਆਰਾ ਬੋਰਡ ਦੇ ਸੁਪਰਡੈਂਟ ਠਾਨ ਸਿੰਘ ਬੁੰਗਈ ਅਤੇ ਸਮੂਹ ਸਹਾਇਕ ਸੁਪਰਡੈਂਟਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ।ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਜਿੰਮੇਵਾਰੀ ਤੇ ਸੇਵਾ ਭਾਵ ਨਾਲ …
Read More »ਛੀਨਾ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਣਾਲੀ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਵਲੋਂ ‘ਇੱਕ ਰਾਸ਼ਟਰ ਇੱਕ ਚੋਣ’ ਸੰਕਲਪ ਰਾਹੀਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਉਲੀਕੀ ਗਈ ਰਣਨੀਤੀ ਸਬੰਧੀ ਇੱਕ ਉਚ ਪੱਧਰੀ ਕਮੇਟੀ ਦੇ ਗਠਨ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਸਦਕਾ ਵਿਧਾਨ ਸਭਾ ਅਤੇ ਸੰਸਦੀ ਚੋਣਾਂ …
Read More »ਡਾ. ਵਿਜੈ ਸਤਬੀਰ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਪਿਛਲੇ ਦਿਨੀਂ ਅਚਾਨਕ ਹੀ ਸਦੀਵੀ ਵਿਛੋੜਾ ਦੇ ਜਾਣ ‘ਤੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਅਧਿਕਾਰੀ ਡਾ. ਵਿਜੈ ਸਤਬੀਰ ਸਿੰਘ ਵਲੋ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਉਹਨਾ ਕਿਹਾ ਕਿ ਗਿਆਨੀ ਜੀ ਵਲੋ ਨਿਭਾਈਆਂ ਪੰਥਕ ਸੇਵਾਵਾਂ ਨੂੰ ਹਮੇਸ਼ਾਂ ਯਾਦ …
Read More »ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਪਿੰਗਲਵਾੜਾ ਦਾ ਦੌਰਾ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਤਰਨਜੀਤ ਸਿੰਘ ਸੰਧੂ ਭਾਰਤ ਦੇ ਅਮਰੀਕਾ ਵਿੱਚ ਰਾਜਦੂਤ ਵੱਲੋਂ ਦੌਰਾ ਕੀਤਾ ਗਿਆ।ਉਨ੍ਹਾਂ ਦਾ ਸਵਾਗਤ ਡਾ: ਇੰਦਰਜੀਤ ਕੌਰ ਅਤੇ ਪਿੰਗਲਵਾੜਾ ਸੋਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਕੀਤਾ ਗਿਆ। ਇਸ ਫੇਰੀ ਦੌਰਾਨ ਡਾ: ਇੰਦਰਜੀਤ ਕੌਰ ਨੇ ਉਨ੍ਹਾਂ ਨੂੰ ਭਗਤ ਪੂਰਨ ਸਿੰਘ ਜੀ ਦੇ ਜੀਵਨ ਉਪਰ ਉਨ੍ਹਾਂ ਦੀਆਂ ਤਸਵੀਰਾਂ ਰਾਹੀਂ ਝਾਤੀ ਪਵਾਈ।ਫਿਰ …
Read More »ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ।ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ …
Read More »ਸਲਾਈਟ ਨੇ ਭਾਰਤੀ ਤਕਨਾਲੋਜੀ ਸੰਸਥਾਨ ਜੰਮੂ ਤੇ ਨੈਸ਼ਨਲ ਇੰਸਟੀਚਿਊਟ ਟੈਕਨਾਲੋਜੀ ਦਿੱਲੀ ਨਾਲ ਕੀਤੇ ਸਮਝੌਤੇ
ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ)- ਅਖਿਲ ਭਾਰਤੀ ਸਿੱਖਿਆ ਸਮਾਗਮ 2023 ਮੌਕੇ ਰਾਸ਼ਟਰੀ ਸਿੱਖਿਆ ਨੀਤੀ-2020 ਦੀ ਤੀਜ਼ੀ ਵਰ੍ਹੇਗੰਢ ਮਨਾਉਂਦੇ ਹੋਏ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲੌਂਗੋਵਾਲ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਜੰਮੂ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦਿੱਲੀ ਨਾਲ ਸਮਝੌਤਾ ਪੱਤਰਾਂ (ਐਮ.ਓ.ਯੂ) `ਤੇ ਹਸਤਾਖਰ ਕਰਕੇ ਅਕਾਦਮਿਕ ਸਹਿਯੋਗ ਅਤੇ ਗਿਆਨ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ। …
Read More »ਔਜਲਾ ਵਲੋਂ ਕੇਂਦਰ ਸਰਕਾਰ ਨਾਲ ਸਬੰਧਤ ਪ੍ਰੋਜੈਕਟਾਂ ਬਾਰੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਐਮ.ਪੀ.ਲੈਡ ਫੰਡਾਂ ਦੀ ਗਰਾਂਟ ਜਾਰੀ ਕਰਨ ਵਿੱਚ ਦੇਰੀ ਹੋਣ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਫੰਡ ਦੀਆਂ ਗਰਾਟਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਔਜਲਾ ਨੇ ਕਿਹਾ ਕਿ ਗਲੋਬਲ ਵਾਰਮਿੰਗ ਕਰਕੇ ਹੜ੍ਹ ਅਤੇ ਭਾਰੀ ਮੀਂਹ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ …
Read More »ਬਗਦਾਦ ’ਚ ਇਤਿਹਾਸਕ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਇਰਾਕ ਦੇ ਬਗਦਾਦ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ।ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਹਰਜੀਤ ਸਿੰਘ ਸੋਢੀ ਅਤੇ ਗੁਰੂ …
Read More »