ਲੌਂਗੋਵਾਲ, 3 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ।ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਇਕ ਨਿੱਜੀ ਮਿਲਣੀ ਸਮੇਂ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਰਾਹੁਲ ਗਾਂਧੀ ਨੇ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਿਆ
ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਹਾਲ ਹੀ `ਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਦਿੱਤਾ ਅਸਤੀਫਾ ਵਾਪਸ ਲੈਣ ਦੀਆਂ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਅਪੀਲਾਂ ਨੂੰ ਠੁਕਰਾ ਕੇ ਰਾਹੁਲ ਗਾਂਧੀ ਵਲੋਂ ਅੱਜ ਤੋਂ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਣ ਦਾ ਐਲਾਨ ਕੀਤਾ ਗਿਆ ਹੈ।ਉਨਾਂ ਨੇ ਅੱਜ ਆਪਣੇ ਟਵਿਟਰ ਅਕਾਊਂਟ `ਤੇ ਚਾਰ ਸਫਿਆਂ …
Read More »ਗੁਰਦੁਆਰਾ ਸਾਊਥਹਾਲ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਨੈਸ਼ਨਲ ਭਾਸ਼ਣ, ਕਵਿਤਾ ਤੇ ਕੀਰਤਨ ਮੁਕਾਬਲਾ 6-7 ਨੂੰ
ਸਾਊਥਹਾਲ (ਯੂ.ਕੇ), 3 ਜੁਲਾਈ (ਪੰਜਾਬ ਪੋਸਟ- ਓਮਕਾਰ ਸਿੰਘ) – ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਹੈਵਲੁੱਕ ਰੋਡ ਸਾਊਥਹਾਲ, ਲੰਦਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਨੈਸ਼ਨਲ ਭਾਸ਼ਣ, ਕਵਿਤਾ ਅਤੇ ਕੀਰਤਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਸਿੰਘ ਸਭਾ ਦੇ ਮੀਤ ਪ੍ਰਧਾਨ ਸੋਹਨ ਸਿੰਘ ਸਮਰਾ ਨੇ ਦੱਸਿਆ ਕਿ 6 ਜੁਲਾਈ ਨੂੰ ਭਾਸ਼ਣ …
Read More »ਔਜਲਾ ਨੇ ਸੰਸਦ ਵਿੱਚ ਚੁੱਕਿਆ ਅਟਾਰੀ ਵਾਹਗਾ ਸਰਹੱਦ `ਤੇ ਟਰੱਕ ਸਕੈਨਰ ਦਾ ਮੁੱਦਾ
ਕਿਹਾ ਕਾਲੀਆਂ ਭੇਡਾਂ ਦੀ ਮਿਲੀਭੁਗਤ ਕਾਰਨ ਨਸ਼ੀਲੇ ਪਦਾਰਥਾਂ ਨਾਲ ਪੰਜਾਬੀ ਨੌਜੁਆਨਾਂ ਨੂੰ ਕੀਤਾ ਜਾ ਰਿਹਾ ਬਰਬਾਦ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਟਾਰੀ ਵਾਹਗਾ ਸਰਹੱਦ ਰਾਹੀਂ ਹੁੰਦੇ ਵਪਾਰ ਦੀ ਆੜ ਵਿੱਚ ਪਾਕਿਸਤਾਨ ਤੋਂ ਸਮੱਗਲ ਹੁੰਦੇ ਨਸ਼ੀਲੇ ਪਦਾਰਥਾਂ ਦਾ ਮੁੱਦਾ ਸੰਸਦ ਵਿੱਚ ਉਠਾਉਂਦਿਆਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਟਾਰੀ ਵਿਖੇ ਬਣਾਈ (ਆਈ.ਸੀ.ਪੀ) …
Read More »ਸ਼੍ਰੋਮਣੀ ਕਮੇਟੀ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਪਾਕਿ ਸਿੱਖ ਗੁਰਦੁਆਰਾ ਕਮੇਟੀ ਦੇਵੇਗੀ ਭਰਵਾਂ ਸਹਿਯੋਗ
ਲੌਂਗੋਵਾਲ ਨੂੰ ਤਾਰਾ ਸਿੰਘ ਨੇ ਭੇਜਿਆ ਜਵਾਬੀ ਪੱਤਰ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ 2019 ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਰਵਾਂ ਸਵਾਗਤ ਕੀਤਾ …
Read More »10 ਸਾਲ ਤੋਂ ਲਾਟਰੀ ਪਾ ਰਹੇ ਹਿਮਾਚਲ ਦੇ ਓਮ ਪ੍ਰਕਾਸ਼ ਦਾ ਨਿਕਲਿਆ 3 ਕਰੋੜ ਦਾ ਇਨਾਮ
ਹੁਣ ਸਾਵਨ ਬੰਪਰ-2019 ਰਾਹੀਂ ਫਿਰ ਅਜ਼ਮਾ ਰਿਹਾ ਹੈ ਕਿਸਮਤ ਚੰਡੀਗੜ੍ਹ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਲਾਟਰੀ ਬੰਪਰਾਂ ਨੇ ਸਿਰਫ ਪੰਜਾਬ ਵਾਸੀਆਂ ਦੀ ਹੀ ਕਿਸਮਤ ਨਹੀਂ ਚਮਕਾਈ ਬਲਕਿ ਇਸ ਰਾਹੀਂ ਇਕ ਹਿਮਾਚਲ ਪ੍ਰਦੇਸ਼ ਦਾ ਵਸਨੀਕ ਵੀ ਕਰੋੜਪਤੀ ਬਣ ਗਿਆ ਹੈ।ਪਿਛਲੇ 10 ਸਾਲ ਤੋਂ ਲਗਾਤਾਰ ਲਾਟਰੀ ਦੀ ਟਿਕਟ ਖਰੀਦ ਰਹੇ ਓਮ ਪ੍ਰਕਾਸ਼ ਠਾਕੁਰ ਦਾ …
Read More »ਡਾ. ਰਵੀ ਮਹਾਜਨ ਨੇ ਇਟਲੀ ਵਿਖੇ ਡਬਲਯੂ.ਐਸ.ਆਰ.ਐਮ ਕਾਨਫਰੰਸ ‘ਚ ਕੀਤੀ ਭਾਰਤ ਦੀ ਨੁਮਾਇੰਦਗੀ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਮਨਦੀਪ ਗਰੁੱਪ ਹਸਪਤਾਲ ਨੇ ਇੱਕ ਹੋਰ ਉਪਲੱਬਧੀ ਉਦੋਂ ਹਾਸਲ ਕੀਤੀ, ਜਦੋਂ ਇਸ ਦੇ ਪਲਾਸਟਿਕ ਸਰਜਰੀ ਵਿਭਾਗ ਦੇ ਮੁਖੀ- ਡਾ. ਰਵੀ ਮਹਾਜਨ ਨੇ ਵਰਲਡ ਸੁਸਾਇਟੀ ਫ਼ਾਰ ਰੀਕੰਸਟਰਕਟਿਵ ਮਾਈਕ੍ਰੋਸਰਜਰੀ ਦੀ ਸਾਲ 2019 ਵਾਸਤੇ ਇਟਲੀ ਦੇ ਸ਼ਹਿਰ ਬਲੋਗਨਾ ‘ਚ ਹੋਈ ਕੌਮਾਂਤਰੀ ਕਾਨਫਰੰਸ ਦੌਰਾਨ ਭਾਰਤ ਦੀ ਨੁਮਾਇੰਦਗੀ ਕੀਤੀ।ਡਾ. ਰਵੀ ਮਹਾਜਨ ਇਸ ਕਾਨਫਰੰਸ ‘ਚ ਇੰਡੀਅਨ ਸੁਸਾਇਟੀ …
Read More »ਪਾਕਿਸਤਾਨ ਗੁ.ਪ੍ਰ.ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਸੌਂਪਿਆ ਡਾ. ਰੂਪ ਸਿੰਘ ਨੇ ਲੌਂਗੋਵਾਲ ਵੱਲੋਂ ਭੇਜਿਆ ਪੱਤਰ
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ …
Read More »ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਲਾਹੌਰ `ਚ ਸਮਾਗਮ
ਲਹਿੰਦੇ ਪੰਜਾਬ ਦੇ ਗਵਰਨ ਚੌਧਰੀ ਮੁਹੰਮਦ ਸਰਵਰ ਨੇ ਸਿੱਖਾਂ ਦੀ ਬਹਾਦਰੀ ਦੀ ਕੀਤੀ ਪ੍ਰਸ਼ੰਸਾ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕੀਤੇ ਗਏ, ਜਿਸ ਵਿਚ ਲਹਿੰਦੇ ਪੰਜਾਬ ਦੇ ਗਰਵਨਰ ਚੌਧਰੀ ਮੁਹੰਮਦ ਸਰਵਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ …
Read More »ਖ਼ਾਲਸਾ ਕਾਲਜ ਦਾ ਰਿਸਰਚ ਜਰਨਲ ਸੰਵਾਦ ਟਰਾਂਟੋ ’ਚ ਰੀਲੀਜ਼
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪ੍ਰਕਾਸ਼ਿਤ ‘ਸੰਵਾਦ’ ਦਾ ਦਸਵਾਂ ਛਿਮਾਹੀ ਅੰਕ (ਜੂਨ ਤੋਂ ਦਸੰਬਰ) ਟਰਾਂਟੋ (ਕੈਨੇਡਾ) ਵਿਖੇ ਹੋ ਰਹੀ 5ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ ’ਚ ਰੀਲੀਜ਼ ਕੀਤਾ ਗਿਆ ਹੈ।ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਇਹ ਵਿਸ਼ਵ ਪੰਜਾਬੀ ਕਾਨਫ਼ਰੰਸ 28, 29 ਤੇ 30 ਜੂਨ ਨੂੰ ਟਰਾਂਟੋ ਵਿਖੇ …
Read More »
Punjab Post Daily Online Newspaper & Print Media