Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਰਲਾ ਦੇ ਗੁਰੂਵਲੂਰ ਮੰਦਿਰ `ਚ ਕੀਤੀ ਪ੍ਰਾਰਥਨਾ

ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੇਰਲਾ ਦੇ ਗੁਰੂਵਲੂਰ ਮੰਦਿਰ ਵਿਖੇ ਪ੍ਰਾਰਥਨਾ ਕਰਦੇ ਹੋਏ।ਉਨਾਂ ਦੇ ਨਾਲ ਹਨ ਕੇਰਲਾ ਦੇ ਰਾਜਪਾਲ ਜਸਟਿਸ ਰਿਟਾ: ਪੀ. ਸਾਥਾਸਿਵਮ, ਵਿਦੇਸ਼ ਰਾਜ ਤੇ ਪਾਰਲੀਮੈਂਟਰੀ ਮਾਮਲੇ ਮੰਤਰੀ ਵੀ.ਮੁਰਲੀਧਰਨ ਅਤੇ ਹੋਰ ਸ਼ਖਸ਼ੀਅਤਾਂ।  

Read More »

ਅਕਾਲੀ ਦਲ ਵਲੋਂ ਗ੍ਰਹਿ ਮੰਤਰੀ ਨੂੰ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਰੜੇ ਵਾਪਸ ਕਰਨ ਦੀ ਅਪੀਲ

ਕਿਹਾ ਧਰਮੀ ਫੌਜੀਆਂ ਦਾ ਹੋਵੇ ਮੁੜ ਵਸੇਬਾ ਤੇ ਪਾਕਿ ਨਗਰ ਕੀਰਤਨ ਸਬੰਧੀ ਮਿਲੇ ਇਜਾਜ਼ਤ ਦਿੱਲੀ/ ਚੰਡੀਗੜ੍ਹ, 6 ਜੂਨ ( ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਆਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ `ਚ ਮੌਜੂਦ ਸਿੱਖ ਰੈਫਰੈਂਸ ਲਾਇਬਰੇਰੀ ਵਿਚੋਂ ਫੌਜੀ ਅਧਿਕਾਰੀਆਂ ਵਲੋਂ ਚੁੱਕੇ ਦੁਰਲੱਭ ਖਰੜਿਆਂ ਅਤੇ ਦਸਤਾਵੇਜ਼ਾਂ ਨੂੰ ਵਾਪਸ ਸ੍ਰੋਮਣੀ ਕਮੇਟੀ ਨੂੰ ਵਾਪਸ ਸੌਂਪੇ ਜਾਣ ਦਾ ਮੁੱਦਾ …

Read More »

ਜੂਨ ’84 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ …

Read More »

ਬੀ.ਐਸ ਗੁਰਾਇਆ ਨੇ ਪਾਕਿਸਤਾਨ ਸਰਕਾਰ ਨੂੰ ਚਿੱਠੀ ਲਿਖ ਕੇ ਮੰਗੀ ਕਰਤਾਰਪੁਰ ਸਾਹਿਬ ਸਥਿਤ ਦੋ ਹੋਰ ਯਾਦਗਾਰਾਂ ਦੀ ਸ਼ਾਨ ਬਹਾਲੀ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਲਾਂਘੇ ਦੇ ਮੋਢੀ ਪ੍ਰਚਾਰਕ ਬੀ.ਐਸ ਗੁਰਾਇਆ ਨੇ ਪਾਕਿਸਤਾਨ ਸਰਕਾਰ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਸਾਹਿਬ ਵਿਖੇ ਮੌਜੂਦ ਦੋ ਹੋਰ ਯਾਦਗਾਰਾਂ ਦੀ ਸ਼ਾਨ ਨੂੰ ਵੀ ਬਹਾਲ ਕਰਨ ਦੀ ਮੰਗ ਕੀਤੀ ਹੈ।ਗੁਰਾਇਆ ਨੇ ਲਿਖਿਆ ਹੈ ਕਿ 1947 ਦੀ ਵੰਡ ਵੇਲੇ, ਕਰਤਾਰਪੁਰ ਵਿਖੇ ਗੁਰੂ ਸਾਹਿਬ ਦੀ ਪਵਿੱਤਰ ਕਬਰ, ਮੜੀ, ਸਰੋਵਰ, ਖੂਹ, ਯਾਦਗਾਰੀ ਰੁੱਖਾਂ ਦੇ …

Read More »

`84 ਦੇ ਸ਼ਹੀਦਾਂ ਦੀ ਯਾਦ `ਚ ਸ਼੍ਰੀ ਅਖੰਡ-ਪਾਠ ਆਰੰਭ

ਸੰਗਤਾਂ 6 ਜੂਨ ਨੂੰ ਹੁੰਮ-ਹੁੰਮਾ ਕੇ ਪਹੁੰਚਣ – ਭਾਈ ਸਖੀਰਾ   ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) –  ਸ਼੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਦਿਨ ਵੀਰਵਾਰ ਨੂੰ `84 ਦੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 35ਵੇਂ ਸ਼ਹੀਦੀ ਸਮਾਰੋਹ ਦੇ ਸਬੰਧ ਵਿੱਚ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਕਰ ਦਿੱਤੀ ਗਈ ਹੈ।ਇਹ ਜਾਣਕਾਰੀ …

Read More »

ਗੁਰਦੁਆਰਾ ਗੁਰੂ ਨਾਨਕ ਘਾਟ ਉਜੈਨ ਦੀ ਨਵੀਂ ਇਮਾਰਤ ਦਾ ਸ਼ੁਭ ਆਰੰਭ

ਅੰਮ੍ਰਿਤਸਰ/ ਉਜੈਨ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਦੇ ਸ਼ਹਿਰ ਉਜੈਨ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਘਾਟ ਦੀ ਨਵੀਂ ਤਿਆਰ ਕੀਤੀ ਗਈ ਖੂਬਸੂਰਤ ਇਮਾਰਤ ਦਾ ਸ਼ੁਭ ਆਰੰਭ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਅਰਦਾਸ ਉਪਰੰਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਇਸ ਇਤਿਹਾਸਕ ਅਸਥਾਨ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ …

Read More »

ਰਾਓ ਇੰਦਰਜੀਤ ਸਿੰਘ ਨੇ ਯੋਜਨਾ ਰਾਜ ਮੰਤਰੀ (ਸੁਤੰਤਰ ਵਿਭਾਗ) ਵਜੋਂ ਅਹੁੱਦਾ ਸੰਭਾਲਿਆ

ਨਵੀਂ ਦਿੱਲੀ, 4 ਜੂਨ (ਪੰਜਾਬ ਪੋਸਟ ਬਿਊਰੋ) – ਰਾਓ ਇੰਦਰਜੀਤ ਸਿੰਘ ਨੇ ਅੱਜ ਨੀਤੀ ਆਯੋਗ ਵਿਖੇ ਯੋਜਨਾ ਰਾਜ ਮੰਤਰੀ (ਸੁਤੰਤਰ ਚਾਰਜ) ਵਜੋਂ ਅਹੱਦਾ ਸੰਭਾਲ ਲਿਆ।ਉਨ੍ਹਾਂ ਨੇ ਨੀਤੀ ਆਯੋਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਹੋਏ ਕੰਮ ਦਾ ਜਾਇਜ਼ਾ ਲਿਆ।ਇਸ ਸਮੇਂ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ 2022 ਤੱਕ ਨਵੇਂ ਭਾਰਤ ਲਈ ਕੰਮ ਕਰਨਾ ਉਨ੍ਹਾਂ ਦਾ ਮੁੱਖ ਨਿਸ਼ਾਨਾ ਰਹੇਗਾ। …

Read More »

ਡਰਾਫਟ ਕਾਪੀਰਾਈਟ (ਸੋਧ) ਨਿਯਮ 2019 ਸੁਝਾਅ ਅਤੇ ਟਿੱਪਣੀਆਂ ਲਈ ਉਪਲੱਬਧ

ਨਵੀਂ ਦਿੱਲੀ, 4 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ ਵਲੋਂ ਹੁਣ ਕਾਪੀਰਾਈਟ ਸੋਧ ਨਿਯਮ 2019 ਨੂੰ ਲਾਗੂ ਕਰਵਾਉਣ ਦਾ ਪ੍ਰਸਤਾਵ ਲਿਆਂਦਾ ਜਾ ਰਿਹਾ ਹੈ।ਅਜਿਹਾ ਡਿਜ਼ੀਟਲ ਯੁੱਗ ਵਿੱਚ ਹੋ ਰਹੀ ਤਕਨੀਕੀ ਉਨਤੀ ਨੂੰ ਦੂਸਰੇ ਪ੍ਰਾਸੰਗਿਕ ਕਾਨੂੰਨਾਂ ਵਿਚ ਸਮਾਨਤਾ ਲਿਆਉਣ ਅਤੇ ਇਸ ਦੇ ਲਈ ਕਾਪੀਰਾਈਟ ਐਕਟ ਨੂੰ ਸਹੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਲਾਗੂ ਕਰਵਾਉਣ …

Read More »

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ `ਚ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ/ ਇੰਦੌਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਆਰੰਭੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਇੰਦੌਰ ਵਿਖੇ ਕਰਵਾਏ …

Read More »

ਕੇਂਦਰ ਨਰਿੰਦਰ ਮੋਦੀ ਦੀ ਅਗਵਾਈ `ਚ ਦੇਸ਼ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ – ਹਰਦੀਪ ਸਿੰਘ ਪੁਰੀ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ `ਚ ਪੂਰੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।ਇਹ ਵਿਚਾਰ ਰਿਹਾਇਸ਼ੀ ਅਤੇ ਸ਼ਹਿਰੀ ਮਾਮਲਿਆਂ, ਨਾਗਰਿਕ ਹਵਾਬਾਜ਼ੀ ਮੰਤਰਾਲਾ, ਵਣਜ ਤੇ ਉਦਯੋਗ ਮੰਤਰਾਲਾ ਦੇ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ਼) ਹਰਦੀਪ ਸਿੰਘ ਪੁਰੀ ਵਲੋਂ ਆਪਣਾ ਅਹੁੱਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਅੰਮ੍ਰਿਤਸਰ ਫੇਰੀ ਦੌਰਾਨ ਦੇਰ ਸ਼ਾਮ ਨੂੰ ਪ੍ਰੈਸ …

Read More »