Sunday, June 15, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਵਤਨ ਪੁੱਜੀ

ਅੰਮ੍ਰਿਤਸਰ, 5 ਮਾਰਚ (ਪੰਜਾਬ ਪਸੋਟ- ਸੁਖਬੀਰ ਸਿੰਘ) – ਦੁਬਈ ‘ਚ ਆਪਣੀ ਜਾਨ ਗਵਾ ਬੈਠੀ ਜ਼ਿਲ਼੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਨਰਾਇਣਗੜ੍ਹ ਦੀ 25 ਸਾਲਾ  ਮਨਪ੍ਰੀਤ ਕੌਰ ਪੁਤਰੀ ਕਿੱਕਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ: ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਮ੍ਰਿਤਕਾ …

Read More »

ਖ਼ਾਲਸਾ ਕਾਲਜ ਨੇ 127ਵੇਂ ਸਥਾਪਨਾ ਦਿਵਸ ਮੌਕੇ ਕਰਵਾਈ ‘ਚੌਥੀ ਐਲੂਮਨੀ ਮੀਟ-2018’

 ਸਾਬਕਾ ਵਿਦਿਆਰਥੀਆਂ ਨੇ ‘ਜਿਗਰੀ ਯਾਰਾਂ’ ਨਾਲ ਬਿਤਾਏ ਸੁਨਹਿਰੇ ਪਲ ਕੀਤੇ ਯਾਦ  ਅੰਮ੍ਰਿਤਸਰ, 5 ਮਾਰਚ  (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੱਜ ਤੋਂ 127 ਸਾਲ ਪਹਿਲਾਂ ਸੰਨ 1892 ’ਚ ਵੱਡ-ਵਡੇਰਿਆਂ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਜੀਵਤ ਰੱਖਣ ਦੇ ਮਕਸਦ ਤਹਿਤ ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੀ ਸਥਾਪਨਾ ਕੀਤੀ ਅਤੇ ਇਸ ਸੰਸਥਾ ’ਚ ਪੜ੍ਹ ਕੇ ਵਿਦਿਆਰਥੀਆਂ ਨੇ ਉਚ ਪਦਵੀਆਂ ਪ੍ਰਾਪਤ …

Read More »

ਮੱਧ ਪ੍ਰਦੇਸ਼ ਦੇ 4 ਜਿਲਿਆਂ ’ਚ ਸਿੱਖ ਸਿਕਲੀਗਰਾਂ ’ਤੇ ਪੁਲਿਸ ਤਸ਼ੱਦਦ ਜਾਰੀ – ਸਿਰਸਾ

ਨਵੀਂ ਦਿੱਲੀ, 5 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਰਾਜੌਰੀ ਗਾਰਡਨ ਮਨਜਿੰਦਰ ਸਿੰਘ ਸਿਰਸਾ ਨੇ ਜਾਰੀ ਬਿਆਨ ’ਚ ਕਿਹਾ ਕਿ ਦਿੱਲੀ ਕਮੇਟੀ ਸਿਕਲੀਗਰਾਂ ’ਤੇ ਹੋ ਰਹੇ ਪੁਲਿਸ ਤਸ਼ੱਦਦ ਨੂੰ ਰੋਕਣ ਅਤੇ ਇਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਅਤੇ ਮੱਧ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰ ਕੇ ਨਿਸ਼ਚਿਤ ਕਰੇਗੀ ਕਿ ਭਵਿੱਖ ਵਿੱਚ …

Read More »

ਗਿਆਨੀ ਇਕਬਾਲ ਸਿੰਘ `ਤੇ ਲੱਗੇ ਦੋਸ਼ ਸਹੀ ਹੋਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਜਾਵੇਗਾ ਤਲਬ -ਜਥੇਦਾਰ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਹੈ ਕਿ ਉਹਨਾਂ ਵੱਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਉੱਪਰ ਲੱੱਗੇ ਦੋਸ਼ਾਂ ਦੀ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਇਸ ਪੜਤਾਲੀਆ ਕਮੇਟੀ ਵੱਲੋਂ ਕੀਤੀ ਗਈ ਸਿਫਾਰਸ਼ ਨੂੰ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ …

Read More »

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨੇ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ

ਪਟਨਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਤਖਤ ਸਾਹਿਬ ਦੇ ਆਦੇਸ਼ `ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਵਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਕੇ ਉਨਾਂ ਦੀ ਜਗਾ ਪ੍ਰਬੰਧ ਚਲਾਉਣ ਲਈ ਗਿਆਨੀ ਰਜਿੰਦਰ ਸਿੰਘ ਨੂੰ ਤਖਤ ਸਾਹਿਬ ਦੀ ਸੇਵਾ ਸੌਂਪੀ ਗਈ ਹੈ।ਕਮੇਟੀ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ …

Read More »

ਪ੍ਰਧਾਨ ਮੰਤਰੀ ਮੋਦੀ ਵਲੋਂ ਉੱਤਰ ਪ੍ਰਦੇਸ਼ ਦੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉੱਤਰ ਪ੍ਰਦੇਸ਼ `ਚ ਰਾਹੁਲ ਗਾਂਧੀ ਦੇ ਹਲਕੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ।ਉਨਾਂ ਦੇ ਨਾਲ ਹਨ ਰੱਖਿਆ ਮੰਤਰੀ ਨਿਰਮਲਾ ਸੀਥਾਰਮਨ, ਕੇਂਦਰੀ ਟੈਕਸਟਾਈਲ ਮੰਤਰੀ ਸਮਰਿਤੀ ਇਰਾਨੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ।

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ `ਚ ਕੌਮੀ ਸੁਰੱਖਿਆ ਕੌਂਸਲ ਦੀ ਮੀਟਿੰਗ

ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੀਤੀ ਰਾਤ ਨਵੀਂ ਦਿੱਲੀ ਵਿਖੇ ਕੌਮੀ ਸੁਰੱਖਿਆ ਕੌਂਸਲ  ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।ਇਸ ਮੀਟਿੰਗ ਦੌਰਾਨ ਮੌਜੂਦਾ ਹਾਲਾਤਾਂ `ਚ ਪਾਕਿਸਤਾਨ ਨਾਲ ਪੈਦਾ ਹੋਏ ਤਨਾਅ ਬਾਰੇ ਚਰਚਾ ਕੀਤੀ ਗਈ।ਮੀਟਿੰਗ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਰੱਖਿਆ ਮੰਤਰੀ ਨਿਰਮਲਾ ਸੀਥਾਰਮਨ ਤੋਂ ਇਲਾਵਾ ਸੁਰੱਖਿਆ ਸਲਾਹਕਾਰ …

Read More »

ਪ੍ਰਧਾਨ ਮੰਤਰੀ ਮੋਦੀ ਨੇ ਕੰਨਿਆਕੁਮਾਰੀ `ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੰਨਿਆਕੁਮਾਰੀ ਵਿੱਖ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦੇ ਹੋਏ।ਉਨਾਂ ਦੇ ਨਾਲ ਹਨ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ, ਤਾਮਿਲਨਾਡੁ ਦੇ ਮੱਖ ਮੰਤਰੀ ਏਡੱਪੀ.ਕੇ ਪਲਾਨੀਸਵਾਮੀ ਤੇ ਹੋਰ।

Read More »

ਜਗੀਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨਿਯੁੱਕਤ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਉਂਟਾ ਸਾਹਿਬ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ ਗੋਬਿੰਦ ਸਿੰਘ ਲੌਂਗਵਾਲ ਦੀ ਪ੍ਰਧਾਨਗੀ `ਚ ਗੁਰਦੁਆਰਾ ਕਲਗੀਧਰ ਸਾਹਿਬ ਸੈਕਟਰ 27-ਬੀ, ਚੰਡੀਗੜ੍ਹ ਦੇ ਇਕੱਤਰਤਾ ਘਰ ਵਿਖੇ ਹੋਈ।ਇਕੱਤਰਤਾ ਵਿਚ  ਕੁਲਵੰਤ ਸਿੰਘ ਚੌਧਰੀ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੇ ਘਰੇਲੂ ਮਜ਼ਬੂਰੀਆਂ ਅਤੇ ਵਡੇਰੀ ਉਮਰ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫ਼ਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਸੀ, ਜਿਸ ਨੂੰ …

Read More »

ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ ਗਿਆ।ਉਹਨਾਂ ਨਾਲ ਇਸ ਪ੍ਰੋਗਰਾਮ ’ਚ ਸਰਬਜੀਤ ਸੰਧੂ ਤੇ ਮਲਵਿੰਦਰ ਸਿੰਘ ਹੋਰਾਂ ਨੇ ਵੀ ਸ਼ਿਰਕਤ ਕੀਤੀ।ਵਿਭਾਗ ਮੁਖੀ ਡਾ. ਰਮਿੰਦਰ ਕੌਰ ਨੇ ਫੁੱਲਾਂ ਨਾਲ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਇਸ ਉਪਰੰਤ ਡਾ. ਦਰਿਆ ਨੇ ਦੱਸਿਆ …

Read More »