ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ੳੁੱਤਰ ਪ੍ਰਦੇਸ਼ ਦੇ ਜਿਲ੍ਹਾ ਬਿਜ਼ਨੌਰ ਦੀ ਤਹਿਸੀਲ ਨਜ਼ੀਬਾਬਾਦ ਦੇ ਕਸਬਾ ਬੜੀਆ ਨਾਲ ਸੰਬੰਧਿਤ 28 ਸਾਲਾ ਨੌਜਵਾਨ ਸ਼ਕਤੀ ਕੰਬੋਜ਼ ਪੁੱਤਰ ਰਮੇਸ਼ ਚੰਦ ਦਾ ਮ੍ਰਿਤਕ ਸਰੀਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਡਾ. ਓਬਰਾਏ ਦੇ ਯਤਨਾਂ ਸਦਕਾ ਮਾਲੇਰਕੋਟਲਾ ਦੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ
ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੇ ਦਿਨ ਮਲੇਰਕੋਟਲਾ ਨੇੜਲੇ ਪਿੰਡ ਮਹੌਲੀ ਖੁਰਦ ਦੇ 38 ਸਾਲਾ ਮੁਹੰਮਦ ਰਫ਼ੀਕ ਪੁੱਤਰ ਮੁਹੰਮਦ ਸਤਾਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ …
Read More »ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ.ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਜਲਿਆਂਵਾਲਾ ਬਾਗ ਪਹੁੰਚ ਕੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ.ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿਖੇ ਦੇਸ਼ ਦੀ ਖਾਤਰ ਜ਼ਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ …
Read More »ਭਾਰਤ ਦੇ ਚੀਫ ਜਸਟਿਸ ਡੀ.ਵਾਈ ਚੰਦਰਚੂੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਾਪੇਗੰਡਾ ਰੋਕਣ ਲਈ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਚੀਫ ਜਸਟਿਸ ਸ੍ਰੀ ਧਨੰਜਯ ਵਾਈ.ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਉਨਾਂ ਲਿਖਿਆ ਕਿ ਇਲਾਹੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਦੇ ਸੁਪਨਾ ਸਾਕਾਰ ਹੋਇਆ ਹੈ।ਦੇਸ਼ …
Read More »ਖ਼ਾਲਸਾ ਕਾਲਜ ਵੈਟਰਨਰੀ ਨੇ ਕੈਨੇਡਾ ਦੇ ਨਿਆਗਰਾ ਪੈਟ ਹਸਪਤਾਲ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਕੈਨੇਡਾ ਦੇ ਓਨਟਾਰੀਓ ਦੀ ਇਕ ਪ੍ਰਸਿੱਧ ਪ੍ਰਾਈਵੇਟ ਸੰਸਥਾ ਨਿਆਗਰਾ ਪੈਟ ਹਸਪਤਾਲ ਨਾਲ ਤਿੰਨ ਸਾਲਾਂ ਲਈ ਸਮਝੌਤਾ ਪੱਤਰ ’ਤੇ ਹਸਤਾਖਰ ਕੀਤੇ ਹਨ।ਇਸ ਸਮਝੌਤੇ ਤਹਿਤ ਪਾਲਤੂ ਜਾਨਵਰਾਂ ਦੀ ਦੇਖ-ਭਾਲ ਸਬੰਧੀ ਸੁਧਰੇ ਅਭਿਆਸ ਸਾਂਝੇ ਕੀਤੇ ਜਾਣਗੇ ਅਤੇ ਦੋਵਾਂ ਦੇਸ਼ਾਂ ਦੇ ਵਿੱਦਿਅਕ ਸਰੋਤਾਂ ਤੋਂ …
Read More »ਪਿੰਗਲਵਾੜਾ ਪੁੱਜੀ ‘ਬੀਬੀ ਰਜਨੀ’ ਫਿਲਮ ਦੀ ਸਮੁੱਚੀ ਟੀਮ
ਕਿਹਾ, ਮਨੁੱਖਤਾ ਦੀ ਸੇਵਾ ‘ਚ ਪਿੰਗਲਵਾੜਾ ਸਭ ਤੋਂ ਮੋਹਰੀ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – 30 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਰਲੀਜ਼ ਹੋ ਰਹੀ ਇਤਿਹਾਸਕ ਫਿਲਮ ‘ਬੀਬੀ ਰਜਨੀ’ ਦੇ ਸਾਰੇ ਅਦਾਕਾਰਾਂ ਸਮੇਤ ਸਮੁੱਚੀ ਟੀਮ ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਦੀ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਪੁੱਜੀ।ਬੀਬੀ ਰਜਨੀ ‘ਤੇ ਅਧਾਰਿਤ ਫਿਲਮ ਦੇ ਪ੍ਰੋਡਿਊਸਰ ਗੁਰਕਰਨ ਸਿੰਘ ਧਾਲੀਵਾਲ ਫਿਲਮ ਦੀ ਸਾਰੀ ਟੀਮ …
Read More »ਫੋਕਲੋਰ ਰਿਸਰਚ ਅਕਾਦਮੀ ਹੋਰ ਜਥੇਬੰਦੀਆਂ ਸਮੇਤ 14 ਅਗਸਤ ਨੂੰ ਕਰਵਾਏਗੀ ਹਿੰਦ-ਪਾਕਿ ਦੋਸਤੀ ਮੇਲਾ – ਮਾਣਕ
ਅੰਮ੍ਰਿਤਸਰ, 3 ਅਗਸਤ (ਦੀਪ ਦਵਿੰਦਰ ਸਿੰਘ) – ਫੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਤੇ ਹਿੰਦ-ਪਾਕਿ ਦੋਸਤੀ ਮੰਚ ਅਤੇ ਸਾਫ਼ਮਾ 14 ਅਗਸਤ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਬਾਰੇ ਵਿਰਸਾ ਵਿਹਾਰ ਵਿਖੇ ਕਿਸਾਨ, ਜਨਤਕ ਜਥੇਬੰਦੀਆਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਕਰਨ ਉਪਰੰਤ ਪ੍ਰੈਸ ਕਾਨਫਰੰਸ ਕੀਤੀ ਗਈ।ਇਸ ਦੀ ਪ੍ਰਧਾਨਗੀ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ …
Read More »ਵਿਦੇਸ਼ੋਂ ਪਰਤੇ ਮਨਮੋਹਨ ਸਿੰਘ ਢਿੱਲੋਂ ਨਾਲ ਰਚਾਈ ਸਾਹਿਤਕ ਗੁਫ਼ਤਗੂ
ਅੰਮ੍ਰਿਤਸਰ, 2 ਅਗਸਤ (ਦੀਪ ਦਵਿੰਦਰ ਸਿੰਘ) – ਸਾਹਿਤਕ ਸੰਸਥਾ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਕਿਛ ਸੁਣੀਐ ਕਿਛੁ ਕਹੀਐ” ਸਮਾਗਮਾਂ ਦੇ ਅੰਤਰਗਤ ਪ੍ਰਮੁੱਖ ਕਾਲਮ ਨਵੀਸ ਅਤੇ ਸਾਹਿਤਕ ਪੱਤਰਕਾਰ ਮਨਮੋਹਨ ਸਿੰਘ ਢਿੱਲੋਂ ਨਾਲ ਉਹਨਾਂ ਦੇ ਗ੍ਰਹਿ ਵਿਖੇ ਸਾਹਿਤਕ ਗੁਫ਼ਤਗੂ ਰਚਾਈ ਗਈ।ਸਮਾਗਮ ਦੇ ਕਨਵੀਨਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਇਸ ਅਰਥ ਭਰਪੂਰ ਸਾਹਿਤਕ ਮਹਿਫਲ ਦਾ ਆਗਾਜ਼ ਕਰਦਿਆਂ ਕਿਹਾ ਕਿ ਅਜਿਹੀਆਂ ਮਹਿਫਲਾਂ ਜਿਥੇ ਸਹਿਤਕ …
Read More »ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜ਼ਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ਼ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ। ਰਾਏ ਬੁਲਾਰ ਜੀ ਦੇ ਵੰਸ਼ਜ਼ ਰਾਏ ਮੁਹੰਮਦ ਸਲੀਮ …
Read More »ਯੂਨੀਵਰਸਿਟੀ ਦੇ ਖੋਜਾਰਥੀ ਰੂਪਾਂਸ਼ੀ ਪਰੂਥੀ ਨੇ ਫਿਲੀਪੀਨਜ਼ ਯੂਨੀਵਰਸਿਟੀ `ਚ ਪੇਸ਼ ਕੀਤਾ ਖੋਜ਼ ਪੱਤਰ
ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਦੀ ਖੋਜਾਰਥੀ ਰੂਪਾਂਸ਼ੀ ਪਰੂਥੀ ਨੇ ਫਿਲੀਪੀਨਜ਼ ਯੂਨੀਵਰਸਿਟੀ ਦਿਲੀਮਨ ਮਨੀਲਾ `ਚ ‘ਏਸ਼ੀਅਨ ਅਰਥਚਾਰਿਆਂ ਦੀ ਇਨੋਵੇਸ਼ਨ ਸਮਰੱਥਾ ਅਤੇ ਕੈਚਿੰਗ-ਅਪ ਟ੍ਰੈਜੈਕਟਰੀ’ ਸਿਰਲੇਖ ਹੇਠ ਕਰਵਾਈ ਗਈ 5ਵੀਂ ਸੀਏਸੀਆ ਦੋ-ਸਾਲਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਖੋਜ਼ ਪੱਤਰ ਪੇਸ਼ ਕੀਤਾ। ਇਹ ਕਾਨਫਰੰਸ “ਡੀ/ਸੈਂਟਰਿੰਗ ਸਾਊਥ-ਈਸਟ ਏਸ਼ੀਆ” ਥੀਮ `ਤੇ ਅਧਾਰਤ ਸੀ ਅਤੇ ਇਸ ਵਿੱਚ …
Read More »