Saturday, June 13, 2026

ਰਾਸ਼ਟਰੀ / ਅੰਤਰਰਾਸ਼ਟਰੀ

ਖਾਲਸਾ ਕਾਲਜ ਨੇ ਕਿੱਤਾਮੁੱਖੀ ਕੋਰਸਾਂ ਵੱਲ ਵਧਾਇਆ ਕਦਮ

ਤਕਨੀਕ ਤੇ ਰੋਜਗਾਰ ਨੂੰ ਏਜੰਡਾ ਬਣਾ ਕੇ ਦਿੱਲੀ ਕਮੇਟੀ ਨੇ ਕ੍ਰਾਂਤੀਕਾਰੀ ਕਦਮ ਚੁੱਕਿਆ- ਜੀ.ਕੇ ਨਵੀਂ ਦਿੱਲੀ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਯੂਨੀਵਰਸਿਟੀ ਦੇ ਅਧੀਨ ਚਲਦੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਹੁਣ ਕਿੱਤਾਮੁਖੀ ਕੋਰਸ ਕਰਵਾਉਣ ਲਈ ਦੀਨ ਦਿਆਲ ਉਪਾਧਿਆਏ ਕੌਸ਼ਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ …

Read More »

ਮੰਤਰੀ ਮੰਡਲ ਵਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ `ਤੇ ਕੈਦੀਆਂ ਦੀ ਸਜ਼ਾ ਮੁਆਫੀ ਮਨਜੂਰ

ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਉਣ ਮੌਕੇ `ਤੇ ਕੈਦੀਆਂ ਦੀ ਸਜ਼ਾ ਮੁਆਫ ਕਰਨ ਨੂੰ ਵਿਸ਼ੇਸ਼ ਪ੍ਰਵਾਨਗੀ ਦਿੱਤੀ ਹੈ।      ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਉਣ ਸਬੰਧੀ ਕੈਦੀਆਂ ਦੇ ਹੇਠ ਲਿਖੇ ਵਰਗਾਂ ਨੂੰ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਬਾਰੇ ਵਿਚਾਰ …

Read More »

ਖਿਡਾਰੀਆਂ ਲਈ 01.04.2018 ਤੋਂ ਸੋਧੀ ਪੈਨਸ਼ਨ ਦਰ

ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ (ਸੁਤੰਤਰ ਚਾਰਜ) ਕਰਨਲ ਰਾਜਯਵਰਧਨ ਸਿੰਘ ਰਾਠੌੜ ਨੇ ਕਿਹਾ ਕਿ ਸਰਕਾਰ ‘ਪ੍ਰਤਿਭਸ਼ਾਲੀ ਖਿਡਾਰੀਆਂ’ ਲਈ ਪੈਨਸ਼ਨ ਯੋਜਨਾ  ਤਹਿਤ ਉਨ੍ਹਾਂ ਖਿਡਾਰੀਆਂ ਨੂੰ ਪੈਨਸ਼ਨ ਦਿੰਦੀ ਹੈ, ਜਿਨ੍ਹਾਂ ਨੇ ਕਿਸੇ ਅੰਤਰਰਾਸ਼ਟਰੀ ਮੁਕਾਬਲੇ ਵਿੱਚ ਦੇਸ਼ ਲਈ ਮੈਡਲ ਜਿੱਤੇ ਹੋਣ ਅਤੇ ਖੇਡਾਂ ਨਾਲ ਸਰਗਰਮ ਤੌਰ ‘ਤੇ ਜੁੜੇ ਰਹਿੰਦਿਆਂ ਸੇਵਾਮੁਕਤ ਹੋਏ ਹੋਣ।ਰਾਠੌੜ ਨੇ ਅੱਜ ਲੋਕ …

Read More »

ਪੰਜਾਬੀ ਭਾਸ਼ਾ ਦੀ ਅਣਦੇਖੀ ਦਾ ਦਿੱਲੀ ਸਰਕਾਰ ’ਤੇ ਦਿੱਲੀ ਕਮੇਟੀ ਨੇ ਲਾਇਆ ਦੋਸ਼

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ’ਤੇ ਪੰਜਾਬੀ ਭਾਸ਼ਾ ਨੂੰ ਜਾਣਬੁੱਝ ਕੇ ਖੁੰਝੇ ਲਾਉਣ ਦਾ ਗੰਭੀਰ ਦੋਸ਼ ਲਾਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੂੰ ਭੇਜੇ ਪੱਤਰ ’ਚ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਪੜ੍ਹ ਕੇ 9ਵੀਂ ਅਤੇ 10ਵੀਂ ਜਮਾਤ ’ਚ ਫੇਲ ਹੋਏ …

Read More »

ਭਾਈ ਰਾਜੋਆਣੇ ਦੀ ਸਜ਼ਾ ਬਾਰੇ ਲੌਂਗੋਵਾਲ ਦੀ ਅਗਵਾਈ ’ਚ ਵਫ਼ਦ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਜ਼ੇਲ੍ਹ ’ਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਦੀ ਅਪੀਲ ਦਾ ਜਲਦ …

Read More »

ਦੇਸ਼ ਹਿੱਤ ਮਹੱਤਵਪੂਰਨ ਮਸਲਿਆਂ ਬਾਰੇ ਵਿਆਪਕ ਚਰਚਾ ਦੀ ਲੋੜ- ਪ੍ਰਧਾਨ ਮੰਤਰੀ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਬਿਆਨ ਦਾ ਮੂਲ ਪਾਠ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ  ਨਰੇਂਦਰ ਮੋਦੀ ਵਲੋਂ ਦਿੱਤੇ ਗਏ ਬਿਆਨ ਵਿੱਚ ਉਨਾਂ ਕਿਹਾ ਹੈ ਕਿ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਦੇਸ਼ ਹਿਤ ਦੇ ਕਈ ਮਹੱਤਵਪੂਰਨ ਮਸਲਿਆਂ ਬਾਰੇ ਵਿਆਪਕ ਤੌਰ ‘ਤੇ ਚਰਚਾ ਹੋਣੀ ਜ਼ਰੂਰੀ ਹੈ, ਜਿਨ੍ਹਾਂ ਦਾ …

Read More »

ਅਮਰੀਕਾ ਦੀ ਸ਼ੈਰੀਡਨ ਜੇਲ੍ਹ ਵਿੱਚ ਨਜ਼ਰਬੰਦ 52 ਪੰਜਾਬੀਆਂ ਦੀ ਤਰਸਯੋਗ ਹਾਲਤ ਚਿੰਤਾ ਦਾ ਵਿਸ਼ਾ- ਚਾਹਲ

ਅੰਮ੍ਰਿਤਸਰ, ਸ਼ੈਰੀਡਨ (ਔਰੀਗਨ ਸਟੇਟ) 17 ਜੁਲਾਈ (ਪੰਜਾਬ ਪੋਸਟ ਬਿਊਰੋ) –  ਪਿਛਲੇ ਦਿਨਾਂ ਤੋਂ ਅਮਰੀਕਾ ਦੀ ਔਰੀਗਨ ਸਟੇਟ ਦੀ ਸ਼ੈਰੀਡਨ ਜੇਲ੍ਹ ਵਿੱਚ ਨਜ਼ਰਬੰਦ 52 ਸਿੱਖ ਤੇ ਗੈਰ ਸਿੱਖ ਪੰਜਾਬੀਆਂ ਦੀ ਹੋ ਰਹੀ ਤਰਸਯੋਗ ਹਾਲਤ ਜਿੱਥੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਉਥੇ ਇਨ੍ਹਾਂ 52 ਕੈਦੀਆਂ ਦੇ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਠੱਲ੍ਹ ਪਾਉਣ ਲਈ ਅਮਰੀਕਾ ਦੇ ਸਮੂਹ ਮਨੁੱਖੀ ਅਧਿਕਾਰ ਸੰਗਠਨਾਂ …

Read More »

ਆਨੰਦ ਦਿੱਲੀ ਕਮੇਟੀ ਦੀ ਉੱਚ ਸਿੱਖਿਆ ਕਮੇਟੀ ਦੇ ਬਣੇ ਚੇਅਰਮੈਨ

ਨਵੀਂ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉੱਚ ਸਿਖਿਆ ਕਮੇਟੀ ਦੀ ਗਵਰਨਿੰਗ ਬਾਡੀ `ਚ ਬਦਲਾਅ ਕੀਤਾ ਗਿਆ। ਕੀਤੀ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜ਼ਦ ਮੈਂਬਰ ਭੂਪਿੰਦਰ ਸਿੰਘ ਆਨੰਦ ਨੂੰ ਉਕਤ ਕਮੇਟੀ ਦਾ ਚੇਅਰਮੈਨ ਅਤੇ ਉਘੇ ਸਨਅਤਕਾਰ ਬਲਬੀਰ ਸਿੰਘ …

Read More »

ਨਾਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਜੇਲ `ਚ ਨਜਰਬੰਦ ਭਾਰਤੀਆਂ ਨੂੰ ਮਿਲ ਸਕਣਗੇ ਉਹਨਾਂ ਦੇ ਵਕੀਲ

ਅੰਮ੍ਰਿਤਸਰ (ਪੋਰਟਲੈਂਡ- ਔਰੀਗਨ ਸਟੇਟ), 14 ਜੁਲਾਈ (ਪੰਜਾਬ ਪੋਪਸਟ ਬਿਊਰੋ) – ਪਿਛਲੇ ਕਾਫੀ ਦਿਨਾਂ ਤੋਂ ਸਥਾਨਕ ਸ਼ੇਰੀਦਨ ਜੇਲ੍ਹ ਵਿਚ ਨਜਰਬੰਦ ਭਾਰਤੀਆਂ ਨੂੰ ਹਰ ਕਨੂੰਨੀ ਸਹਾਇਤਾ ਦਿਵਾਉਣ ਦੇ ਲਈ ਬਹਾਦਰ ਸਿੰਘ ਦੀ ਅਗਵਾਈ ਵਿੱਚ ਸੰਘਰਸ਼ ਕਰ ਰਹੀ ਸੰਸਥਾ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਯਤਨਾਂ ਨੂੰ ਉਸ ਵਕਤ ਬੂਰ ਪਿਆ ਜਦ ਜੇਲ ਅਧਿਕਾਰੀਆਂ ਨੇ ਜੇਲ ਵਿਚ ਨਜਰਬੰਦ ਪੰਜਾਬੀਆਂ ਤੇ ਗੈਰ ਪੰਜਾਬੀ ਭਾਰਤੀਆਂ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ `ਚ ਸਰਕਾਰੀ ਮੈਂਬਰਾਂ ਦਾ ਵਾਧੇ ਦਾ ਵਿਰੋਧ

ਅੰਮ੍ਰਿਤਸਰ 13 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਆਪਣੇ ਨਾਮਜ਼ਦ ਕੀਤੇ ਜਾਂਦੇ ਮੈਂਬਰਾਂ ਦੀ ਗਿਣਤੀ ਵਿਚ 6 ਹੋਰ ਮੈਂਬਰਾਂ ਦਾ ਵਾਧਾ ਕਰਨ ਲਈ ਆਰੰਭੀ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …

Read More »