Wednesday, March 18, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਦੋ-ਦਿਨਾ ਸਮਾਗਮ 1 ਤੇ 2 ਸਤੰਬਰ ਨੂੰ

ਨਵੀਂ ਦਿੱਲੀ, 29 ਅਗਸਤ (ਪੰਜਾਬ ਪੋਸਟ ਬਿਊਰੋ) – ਦਸਾਂ ਪਾਤਸ਼ਾਹੀਆਂ ਦੀ ਆਤਮਿਕ ਜੋਤਿ ਜੁਗੋ ਜੁਗ ਅਟਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਲਈ ਦੋ-ਦਿਨਾ (1 ਅਤੇ 2 ਸਤੰਬਰ) ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ …

Read More »

ਨਗਰ ਨਿਗਮ ਦੇ ਪ੍ਰਾਈਮਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਨਵੀਂ ਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੀ ਗੁਰੂ ਤੇਗ ਬਹਾਦਰ ਨਗਰ ਵਾਰਡ ਤੋਂ ਨਿਗਮ ਪਾਰਸ਼ਦ ਬੀਬੀ ਰੀਮਾ ਕੌਰ ਕੈਪਟਨ ਦੇ ਜਤਨਾਂ ਸੱਦਕਾ ਉਤਰੀ ਦਿੱਲੀ ਨਗਰ ਨਿਗਮ ਦੇ ਪ੍ਰਾਈਮਰੀ ਸਕੂਲ ਢੱਕਾ ਦੀ ਨਵੀਂ ਇਮਾਰਤ ਦਾ ਉਦਘਾਟਨ ਹੋਇਆ।ਮੇਅਰ ਡਾ. ਸੰਜੀਵ ਨਈਅਰ ਅਤੇ ਲੋਕਸਭਾ ਮੈਂਬਰ ਮਨੋਜ ਤਿਵਾਰੀ ਨੇ ਉਦਘਾਟਨੀ ਪੱਥਰ ਦੀ ਘੁੰਡ ਚੁਕਾਈ ਕੀਤੀ।ਮੁੱਖ ਮਹਿਮਾਨ ਵੱਜੋਂ ਸਟੈਡਿੰਗ ਕਮੇਟੀ ਦੇ …

Read More »

 ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦਾ ਗਿਆਨੀ ਗੁਰਬਚਨ ਸਿੰਘ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 27 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਨੂੰ ਸਮਰਪਿਤ 2 ਦਿਨੀਂ ”ਦੂਸਰੀ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2016” ਦਾ ਆਯੋਜਨ ਕੀਤਾ ਗਿਆ।ਗੁਰੂ ਲਾਧੋ ਰੇ ਸਮਾਗਮਾਂ ਦੀ ਲੜੀ ਤਹਿਤ ਗਤਕਾ ਫੈਡਰੇਸ਼ਨ ਆੱਫ਼ ਇੰਡੀਆ ਅਤੇ ਦਿੱਲੀ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਮੇਟੀ ਵੱਲੋਂ ਗੁਰੂ ਨਾਨਕ ਇੰਸਟੀਚਿਊਟ …

Read More »

ਪੀਲੀਭੀਤ ਸਿੱਖਾਂ ਦੇ ਕਤਲ ਮਾਮਲੇ ਨੂੰ ਦਬਾਉਣ ਵਿੱਚ ਯੂ.ਪੀ ਸਰਕਾਰ ਦੀ ਮਿਲੀ ਭੁਗਤ ਹੋਣ ਦਾ ਖਦਸ਼ਾ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 25 ਅਗਸਤ (ਗੁਰਪ੍ਰੀਤ ਸਿੰਘ) -ਪੀਲੀਭੀਤ ਜੇੇਲ੍ਹ ਮਾਮਲੇ ਵਿੱਚ ਮਾਰੇ ਗਏ ਸਿੱਖਾਂ ਦੇ ਦੋਸ਼ੀਆਂ ਨੂੰ ਇਲਾਹਾਬਾਦ ਹਾਈ ਕੋਰਟ ਵੱਲੋਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੇ ਜਾਵੇ ਜਿਸ ਵਿੱਚ ਉੱਤਰ ਪ੍ਰਦੇਸ਼ ਸਰਕਾਰ ਦੀ ਮਿਲੀ ਭੁਗਤ ਹੋਣ ਦਾ ਖਦਸ਼ਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਇਲਾਹਾਬਾਦ ਹਾਈਕੋਰਟ …

Read More »

’ਗੁਰੂ ਲਾਧੋ ਰੇ’ ਸਮਾਗਮਾਂ ਦੀ ਲੜੀ ਤਹਿਤ ਦਿੱਲੀ ਕਮੇਟੀ ਨੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ”ਗੁਰੂ ਲਾਧੋ ਰੇ” ਸਮਾਗਮਾਂ ਦੀ ਲੜੀ ਤਹਿਤ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ, ਪੀਤਮ ਪੁਰਾ ਦੇ ਸਾਹਿਬਜਾਦਾ ਬਾਬਾ ਅਜੀਤ ਸਿੰਘ ਅੋਡੀਟੋਰੀਅਮ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿਚ ਵਿਦਿਵਾਨਾਂ ਵੱਲੋਂ …

Read More »

ਤਿੰਨ ਦਿਨਾ ‘ਗੁਰ ਲਾਧੋ ਰੇ’ ਸਮਾਗਮਾਂ ਦੀ ਅਰੰਭਤਾ ਸ਼ੁਕਰਵਾਰ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਨੌਂਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਗਟ ਹੋਣ ਉਪਰੰਤ ਬਾਬਾ ਬਕਾਲਾ ਵਿਖੇ ਕੋਠੇ ਚੜ੍ਹ ‘ਗੁਰ ਲਾਧੋ ਰੇ’ ਦਾ ਹੋਕਾ ਦੇਣ ਵਾਲੇ ਬਾਬਾ ਮਖਣ ਸ਼ਾਹ ਲੁਭਾਣਾ ਅਤੇ ਗੁਰੂ ਸਾਹਿਬ ਦੀ ਸ਼ਹਾਦਤ ਉੋਪਰੰਤ ਉਨ੍ਹਾਂ ਦੇ ਧੜ ਨੂੰ ਆਪਣੇ ਗ੍ਰਹਿ ਲਿਆ ਸਤਿਕਾਰ ਸਹਿਤ ਸਸਕਾਰ ਕਰਨ ਵਾਲੇ ਬਾਬਾ ਲਖੀ ਸ਼ਾਹ ਵਣਜਾਰਾ ਦੀ ਯਾਦ …

Read More »

ਅਕਾਲੀ ਆਗੂਆਂ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਹੀ ਹੇਠ ਇੱਕ ਵੱਫ਼ਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਸਿੱਖ ਮਸਲਿਆਂ ਨੂੰ ਲੈ ਕੇ ਮੁਲਾਕਾਤ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਆਉਣ ਦਾ ਸੱਦਾ ਦਿੰਦੇ ਹੋਏ ਵੱਫ਼ਦ …

Read More »

ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਸਮਾਗਮ ਕਰਵਾਇਆ

ਨਵੀਂ ਦਿੱਲੀ, 20 ਅਗਸਤ (ਪੰਜਾਬ ਪੋਸਟ ਬਿਊਰੋ)- ਜੀਵਨ ਭਰ ਮਾਨਵ ਸੇਵਾ ਵਿੱਚ ਸਮਰਪਿਤ ਰਹੇ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ) ਵਲੋਂ ਗੁਰਦੁਅਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਅਖੰਡ ਸਾਹਿਬ ਦੇ ਪਾਠ ਦੀ ਸਮਾਪਤੀ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ।ਜਿਸ ਵਿੱਚ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਰਸ-ਭਿੰਨੇ ਕੀਰਤਨ ਅਤੇ …

Read More »

ਬਾਬਾ ਪ੍ਰੀਤਮ ਸਿੰਘ ਆਗਰਾ, ਬਾਬਾ ਈਸ਼ਰ ਸਿੰਘ, ਬਾਬਾ ਗਜਿੰਦਰ ਸਿੰਘ ਇੰਦੋਰ ਤੇ ਭਾਈ ਪਾਲ ਸਿੰਘ ਸਨਮਾਨਿਤ

ਨਵੀਂ ਦਿੱਲੀ, 20 ਅਗਸਤ (ਪੰਜਾਬ ਪੋਸਟ ਬਿਊਰੋ)- ਬਾਬਾ ਪ੍ਰੀਤਮ ਸਿੰਘ (ਆਗਰਾ) ਬੀਤੇ ਦਿਨੀਂ ਆਪਣੇ ਸਾਥੀਆਂ, ਬਾਬਾ ਈਸ਼ਰ ਸਿੰਘ, ਬਾਬਾ ਗਜਿੰਦਰ ਸਿੰਘ (ਇੰਦੋਰ) ਅਤੇ ਭਾਈ ਪਾਲ ਸਿੰਘ ਆਦਿ ਸਹਿਤ ਦਿੱਲੀ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਦਿੱਲੀ ਪੁਜੇ। ਇਸ ਮੌਕੇ ਤੇ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਕਮੇਟੀ) ਅਤੇ ਭਾਈ ਰਣਜੀਤ ਸਿੰਘ, ਹੈਡ ਗ੍ਰੰਥੀ ਗੁ. ਬੰਗਲਾ ਸਾਹਿਬ ਨੇ …

Read More »

ਦਿੱਲੀ ਕਮੇਟੀ ਨੇ ਕਾਲੀ ਸੂਚੀ ਵਿਚੋਂ 225 ਨਾਵਾਂ ਨੂੰ ਹਟਾਉਣ ਦਾ ਕੀਤਾ ਸੁਆਗਤ

ਨਵੀਂ ਦਿੱਲੀ, 20 ਅਗਸਤ (ਪੰਜਾਬ ਪੋਸਟ ਬਿਊਰੋ)- ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ ਵਿਚੋਂ 225 ਸਿੱਖਾਂ ਦੇ ਨਾਂ ਹਟਾਉਣ ਦਾ ਸਵਾਗਤ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੂਰੀ ਕਾਲੀ ਸੂਚੀ ਨੂੰ ਵੈਬਸਾਈਟ ਤੇ ਜਨਤਕ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, …

Read More »