ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਦੇ ਮੁੱਖ ਦਰਵਾਜ਼ੇ ਦੀ ਸੋਨੇ ਦੀ, ਜੋ ਸੇਵਾ ਦਮਦਮੀ ਟਕਸਾਲ (ਜੱਥਾ ਭਿੰਡਰਾਂ, ਮਹਿਤਾ) ਵਲੋਂ ਕਰਵਾਈ ਜਾ ਰਹੀ ਸੀ, ਉਸਦੀ ਸੰਪੂਰਨਤਾ ਹੋਣ ‘ਤੇ ਸ਼ੁਕਰਵਾਰ 13, ਨਵੰਬਰ ਨੂੰ ਸਵੇਰੇ 5 ਵਜੇ ਤੋਂ 10.30 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਉਪ-ਰਾਸ਼ਟਰਪਤੀ ਐਮ. ਹਾਮਿਦ ਅਨਸਾਰੀ ਵੱਲੋਂ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ
ਨਵੀਂ ਦਿੱਲੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ-ਰਾਸ਼ਟਰਪਤੀ ਸ੍ਰੀ ਐਮ. ਹਾਮਿਦ ਅਨਸਾਰੀ ਨੇ ਦੀਵਾਲੀ ਦੇ ਪਵਿੱਤਰ ਮੌਕੇ ਉਤੇ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਹੈ ਕਿ ਦੀਵਾਲੀ ਦੀ ਰੌਸ਼ਨੀ ਬੁਰਾਈ ਉਤੇ ਚੰਗਿਆਈ ਦੀ ਜਿੱਤ ਅਤੇ ਭਗਵਾਨ ਰਾਮ ਦੇ ਜੀਵਨ ਵਿੱਚ ਮੌਜੂਦ ਮਹਾਨ ਆਦਰਸ਼ਾਂ ਅਤੇ ਨੈਤਿਕਤਾ ਵਿੱਚ ਸਾਡੇ ਵਿਸ਼ਵਾਸ ਦਾ ਪ੍ਰਤੀਕ ਹੈ। ਉਪ-ਰਾਸ਼ਟਰਪਤੀ …
Read More » ਦੀਵਾਲੀ ਮੌਕੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦਾ ਸ਼ੁੱਭਕਾਮਨਾ ਸੰਦੇਸ਼
ਨਵੀਂ ਦਿੱਲੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਪੂਰਵ-ਸੰਧਿਆ ਮੌਕੇ ਵਧਾਈਆਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਹੈ, ਦੀਵਾਲੀ ਦੇ ਇਸ ਖ਼ੁਸ਼ੀ ਦੇ ਮੌਕੇ ਉਤੇ ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਨਾਗਰਿਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਦੀਵਾਲੀ ਦਾ ਤਿਉਹਾਰ ਹਨੇਰੇ ਉਤੇ ਰੌਸ਼ਨੀ ਅਤੇ ਬੁਰਾਈ …
Read More »ਬਿਹਾਰ ‘ਚ ਭਾਜਪਾ ਦੀ ਹਾਰ, ਸਰਨਾ ਨੇ ਦਿੱਤੀ ਨਿਤੀਸ਼ ਨੂੰ ਵਧਾਈ
ਨਵੀ ਦਿੱਲੀ, 8 ਨਵੰਬਰ (ਮੰਨਣ) – ਸ੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸz. ਹਰਵਿੰਦਰ ਸਿੰਘ ਸਰਨਾ ਨੇ ਬਿਹਾਰ ਵਿੱਚ ਉਥੋ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਦੀ ਹੋਈ ਇਤਿਹਾਸਕ ਜਿੱਤ ‘ਤੇ ਵਧਾਈ ਦਿੰਦਿਆ ਕਿਹਾ ਕਿ ਪਹਿਲਾਂ ਦਿੱਲੀ ਦੇ ਲੋਕਾਂ ਨੇ ਮੋਦੀ ਦੇ ਰੱਥ ਨੂੰ ਰੋਕ ਉਸ ਨੂੰ ਘੁਰਨੇ ਵਿੱਚ ਵੜਣ ਲਈ ਮਜਬੂਰ ਕਰ ਦਿੱਤਾ ਤੇ ਹੁਣ ਬਿਹਾਰ ਦੇ ਲੋਕਾਂ …
Read More »ਨਵੀਂ ਏ.ਸੀ ਕੈਨਟੀਨ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਗਈ
ਨਵੀਂ ਦਿੱਲੀ, 7 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਵਿਖੇ ਨਵੀਂ ਏ.ਸੀ ਕੈਨਟੀਨ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਗਈ ਹੈ। ਕਾਲਜ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬਾਨ ਦੇ ਵੱਲੌਂ ਅਰਦਾਸ ਕਰਨ ਦੇ ਬਾਅਦ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਰਿਬਨ ਕੱਟ ਕੇ ਇਸਦੀ ਰਸਮੀ ਸ਼ੁਰੂਆਤ …
Read More »ਸ਼੍ਰੀ ਗੁਰੂ ਗੰਥ ਸਾਹਿਬ ਜੀ ਦੀ ਬੇਅਦਬੀ ਤੇ ਸਿੱਖ ਕਤਲੇਆਮ ਦੀ ਯਾਦ ‘ਚ ਦਿੱਲੀ ਕਮੇਟੀ ਵਲੋਂ ਕੈਂਡਲ ਮਾਰਚ
ਨਵੀਂ ਦਿੱਲੀ, 6 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਪ੍ਰਬੰਧਕ ਕਮੇਟੀ ਵਲੋਂ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਦੇ ਨਾਲ ਮਿਲਕੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ ਤੱਕ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਗਿਆ । ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਅਤੇ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਇਸ ਮਾਰਚ ਦੀ ਅਗਵਾਈ ਕਰਦੇ ਹੋਏ ਬੀਤੇ ਦਿਨੀਂ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ …
Read More »ਤਿਲਕ ਵਿਹਾਰ ਵਿੱਖੇ ਦਿੱਲੀ ਕਮੇਟੀ ਪ੍ਰਧਾਨ ਦੇ ਹੋਏ ਵਿਰੋਧ ਨੂੰ ਕਮੇਟੀ ਨੇ ਸਿਆਸੀ ਸਾਜਿਸ਼ ਕਰਾਰ ਦਿੱਤਾ
ਅਧੂਰਾ ਸੱਚ ਸੰਗਤਾਂ ਤਕ ਪਹੁੰਚਾਉਣ ਵਾਲੇ ਟੋਨੀ ਤੇ ਰੋਜ਼ਾਨਾ ਸਪੋਕਸਮੈਨ ਅਖਬਾਰ ਨੂੰ 100 ਕਰੋੜ ਹਰਜਾਨੇ ਦਾ ਭੇਜਿਆ ਕਾਨੂੰਨੀ ਨੋਟਿਸ ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- 1984 ਸਿੱਖ ਕੱਤਲੇਆਮ ਪੀੜਿਤਾਂ ਦੀ ਕਲੋਨੀ ਤਿਲਕ ਵਿਹਾਰ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸਟੇਜ ਤੋਂ ਨਹੀਂ ਬੋਲਣ ਦੇਣ ਨੂੰ ਮਨਗੜ੍ਹਤ ਅਤੇ ਸਿਆਸ਼ੀ …
Read More »ਦਿੱਲੀ ਕਮੇਟੀ ਅਤੇ ਕਤਲੇਆਮ ਪੀੜਿਤਾਂ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ
ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸ਼ਹੀਦ ਗੰਜ ਤਿਲਕ ਵਿਹਾਰ ਵੱਲੋਂ 1984 ਸਿੱਖ ਕੱਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਅਤੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਦੇ ਖਿਲਾਫ਼ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤਕ ਕੈਂਡਲ ਮਾਰਚ ਕੱਢਿਆ ਜਾਵੇਗਾ।5 ਨਵੰਬਰ ਨੂੰ ਸ਼ਾਮ 4.30 ਵਜੇ …
Read More »ਬੀਬੀ ਬਾਦਲ ਦੀ ਅਗਵਾਈ ਵਿੱਚ ਦਿੱਲੀ ਕਮੇਟੀ ਵਫਦ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਸਿੱਖਾਂ ਦੇ ਕਾਤਿਲਾਂ ਨੂੰ ਕਾਨੂੰਨੀ ਲੜਾਈ ਤੋਂ ਭਜਣ ਦਾ ਰਾਹ ਨਹੀਂ ਦਿੱਤਾ ਜਾਵੇਗਾ-ਦਿੱਲੀ ਕਮੇਟੀ ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- ਕੇਂਦਰੀ ਫੂੱਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕੱਤਲੇਆਮ ਦੇ ਪੀੜਿਤਾਂ ਨੂੰ ਇਨਸਾਫ਼ ਮਿਲਣ ਵਿੱਚ ਹੋ ਰਹੀ …
Read More »ਸ਼ਹੀਦ ਸ. ਕਸ਼ਮੀਰਾ ਸਿੰਘ ਦੇ ਮਾਤਾ ਨਮਿਤ ਅੰਤਿਮ ਅਰਦਾਸ
ਨਵੀਂ ਦਿੱਲੀ, 4, ਨਵੰਬਰ (ਅੰਮ੍ਰਿਤ ਲਾਲ ਮੰਨਣ)- ਸ਼ਹੀਦ ਸ. ਕਸ਼ਮੀਰਾ ਸਿੰਘ ਦੇ ਸਤਿਕਾਰਯੋਗ ਮਾਤਾ ਗੁਰਜੀਤ ਕੌਰ, ਜੋ ਕੁਝ ਸਮਾਂ ਬੀਮਾਰ ਰਹਿਣ ਉਪਰੰਤ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਗੁਰਦੁਆਰਾ ਭੋਰਾ ਸਾਹਿਬ ਗਾਜ਼ੀਆਬਾਦ ਵਿਖੇ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਕੀਰਤਨ ਉਪਰੰਤ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. …
Read More »
Punjab Post Daily Online Newspaper & Print Media