Tuesday, April 8, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਚੌਥੀ ਅੰਤਰਰਾਸ਼ਟਰੀ ਅਤੇ 20ਵੀਂ ਰਾਸ਼ਟਰੀ ਆਨਕੋਲੋਜੀ ਨਰਸਿੰਗ ਕਾਰਨਫਰੰਸ ਦਾ ਆਯੋਜਨ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲ੍ਹਾ ਵਿਖੇ ਸਮਾਗਮ ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) – ਡਾ. ਏ.ਪੀ ਸਿੰਘ, (ਡੀਨ, ਐਸ.ਜੀ.ਆਰ.ਡੀ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਆਰਗੇਨਾਈਜ਼ਿੰਗ ਚੇਅਰਪਰਸਨ) ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ ਸ੍ਰੀ ਅੰਮ੍ਰਿਤਸਰ ਅਤੇ ਓਨਕੋਲੋਜੀ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਮਿਤੀ 1 ਤੋਂ 3 ਦਸੰਬਰ ਤੱਕ ‘ਵਨ ਟੀਮ ਵਨ ਡ੍ਰੀਮ – …

Read More »

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਨੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …

Read More »

ਸਮਰਾਲਾ ਤੋਂ ਬੀ.ਕੇ.ਯੂ (ਲੱਖੋਵਾਲ) ਦਾ ਵੱਡਾ ਜਥਾ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਰਵਾਨਾ

ਸਮਰਾਲਾ, 26 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪਰਮਿੰਦਰ ਸਿੰਘ ਪਾਲਮਾਜਰਾ ਜਨਰਲ ਸਕੱਤਰ ਪੰਜਾਬ, ਅਵਤਾਰ ਸਿੰਘ ਮੇਹਲੋਂ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਦਾ ਇੱਕ ਵੱਡਾ ਜਥਾ ਮਾਲਵਾ ਕਾਲਜ ਬੌਂਦਲੀ ਦੇ ਖੇਡ ਸਟੇਡੀਅਮ ਤੋਂ 100 ਦੇ ਕਰੀਬ ਗੱਡੀਆਂ/ਬੱਸਾਂ ਦੇ ਰੂਪ ਵਿੱਚ ਰਵਾਨਾ …

Read More »

ਨਿਊਜ਼ੀਲੈਂਡ ਦਾ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਊਜ਼ੀਲੈਂਡ ਦਾ ਇਕ ਵਫਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ।ਇਸ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿਚ ਨਵਨਿਯੁੱਕਤ ਅੰਬੈਸਡਰ ਮਿਸਟਰ ਫਿਲਗੋਫ, ਸਾਬਕਾ ਐਮ.ਪੀ ਮਿਸਟਰ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਰਣਬੀਰ ਸਿੰਘ ਲਾਲੀ ਸ਼ਾਮਲ ਸਨ।ਸ਼੍ਰੋਮਣੀ ਕਮੇਟੀ ਵੱਲੋਂ ਵਫਦ ਨੂੰ …

Read More »

ਸ਼ਰਬੱਤ ਦਾ ਭਲਾ ਟਰੱਸਟ ਵਲੋਂ ਮ੍ਰਿਤਕ ਸਰੀਰ ਸਾਂਭਣ ਵਾਲੇ ਫਰੀਜ਼ਰ ਭੇਂਟ

ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ) – ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟਬਲ ਟਰੱਸਟ ਵਲੋਂ ਅੰਮ੍ਰਿਤਸਰ ਸ਼ਹਿਰ ਨੇੜਲੇ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਅਤੇ ਪਿੰਡ ਸਹਿੰਸਰਾ ਕਲਾਂ ਨੂੰ ਮ੍ਰਿਤਕ ਸਰੀਰ ਸਾਂਭਣ ਵਾਲੇ ਫਰੀਜ਼ਰ ਭੇਂਟ ਕੀਤੇ ਗਏ। ਠਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ …

Read More »

ਸਰਕਾਰਾਂ ਵੀਰ ਬਾਲ ਦਿਵਸ ਨਹੀਂ, ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਸ਼ਹੀਦੀ ਦਿਹਾੜਾ- ਧਾਮੀ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੁੜ …

Read More »

ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਕੀਤਾ ਕਰਤਾਰਪੁਰ ਸਾਹਿਬ ਦਾ ਦੌਰਾ

ਬਾਬੇ ਦਿਆਂ ਖੇਤਾਂ ਦੀ ਮਿੱਟੀ ਦਿੰਦੀ ਹੈ ਮਿਲ ਬੈਠਣ ਦਾ ਸੰਦੇਸ਼ – ਬਾਬਾ ਨਜ਼ਮੀ ਅੰਮ੍ਰਿਤਸਰ 20 ਨਵੰਬਰ (ਦੀਪ ਦਵਿੰਦਰ ਸਿੰਘ) – ਲਹਿੰਦੇ ਪੰਜਾਬ ਦੇ ਜਿਲ੍ਹਾ ਨਾਰੋਵਾਲ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਬ ਦੇ ਦਰਸ਼ਨ ਦੀਦਾਰੇ ਕਰਨ ਹਿੱਤ ਦੋਹਾਂ ਪੰਜਾਬਾਂ ਦੇ ਸਾਹਿਤਕਾਰਾਂ ਸਾਂਝੇ ਤੌਰ ‘ਤੇ ਸ਼ਿਰਕਤ ਕੀਤੀ।ਚੜ੍ਹਦੇ ਪੰਜਾਬ ਤੋਂ ਗਏ ਸਾਹਿਤਕਾਰਾਂ ਦੇ ਜਥੇ ਦੇ ਪ੍ਰਬੰਧਕ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ …

Read More »

ਗੁਜਰਾਤ ਦੇ ਲੋਕ ਚਾਹੁੰਦੇ ਹਨ ਦਿੱਲੀ ਤੇ ਪੰਜਾਬ ਦੀ ਤਰਜ਼ ‘ਤੇ ਇਮਾਨਦਾਰ ਸਰਕਾਰ – ਕੁਲਦੀਪ ਧਾਲੀਵਾਲ

ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜਕਲ ਗੁਜਰਾਤ ‘ਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ।ਉਹ ਰਾਜਕੋਟ ਇਲਾਕੇ ਦੇ ਆਪ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਹਨ।ਅੱਜ ਵਿਸ਼ੇਸ਼ ਗੱਲਬਾਤ ਦੌਰਾਨ ਉਹਨਾਂ ਨੇ ਦੱਸਿਆ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਭ੍ਰਿਸ਼ਟ ਸਰਕਾਰ ਤੋਂ ਤੰਗ ਆ ਚੁੱਕੇ ਹਨ।ਜਿਸ ਕਰਕੇ ਉਹ ਦਿੱਲੀ ਅਤੇ ਪੰਜਾਬ …

Read More »

ਸਿਰਸਾ ਦੀ ਧੀ ਅਤੇ ਮਲੋਟ ਦੀ ਨੂੰਹ ਡਾ. ਕ੍ਰਿਤਿਕਾ ਖੁੰਗਰ ਨੇ ਜਿੱਤਿਆ ਮਿਸਿਜ਼ ਇੰਡੀਆ ਦਾ ਖ਼ਿਤਾਬ

ਐਨ.ਸੀ.ਆਰ ‘ਚ ਹੋਇਆ ਵਿਸ਼ਾਲ ਮਿਸ-ਮਿਸਿਜ਼ ਫੈਸ਼ਨਿਸਟਾ 2022 ਦਾ ਆਯੋਜਨ ਸਿਰਸਾ, 17 ਨਵੰਬਰ (ਸਤੀਸ਼ ਬਾਂਸਲ) – ਸਿਰਸਾ ਦੀ ਧੀ ਅਤੇ ਮਲੋਟ ਦੇ ਸਚਦੇਵਾ ਪਰਿਵਾਰ ਦੀ ਨੂੰਹ ਡਾ. ਕ੍ਰਿਤਿਕਾ ਖੁੰਗਰ ਨੇ ਐਨ.ਸੀ.ਆਰ ’ਚ ਕਰਵਾਏ ਮਿਸ-ਮਿਸਿਜ਼ ਇੰਡੀਆ ਫੈਸਨਿਸ਼ਟਾ-2022 ਵਿੱਚ ਮਿਸਿਜ਼ ਇੰਡੀਆ ਦਾ ਖਿਤਾਬ ਜਿੱਤ ਕੇ ਮਾਪਿਆਂ ਅਤੇ ਇਲਾਕੇ ਅਤੇ ਜਿਲ੍ਹੇ ਤੋਂ ਇਲਾਵਾ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ।ਡਾ. ਕ੍ਰਿਤਿਕਾ ਖੁੰਗਰ ਦੀ ਇਸ ਸਫ਼ਲਤਾ …

Read More »

ਗੁਜਰਾਤ ਵਿੱਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ – ਕੁਲਦੀਪ ਧਾਲੀਵਾਲ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਗੁਜਰਾਤ ਚੋਣਾਂ ਦੌਰਾਨ ਲੋਕਾਂ ਵਲੋਂ ਅਥਾਹ ਪਿਆਰ ਮਿਲ ਰਿਹਾ ਹੈ ਅਤੇ ਲੋਕ ਆਪ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ।ਗੁਜਰਾਤ ਤੋਂ ਫੋਨ ‘ਤੇ ਪੱਤਰਕਾਰ ਨਾਲ ਗੱਲ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ 27 ਸਾਲ ‘ਚ ਭਾਜਪਾ ਸਰਕਾਰ ਵਲੋਂ ਕੀਤਾ ਵਿਕਾਸ ਕਿਧਰੇ ਵੀ ਨਜ਼ਰ ਨਹੀ ਆ ਰਿਹਾ।ਜਿਸ ਕਾਰਨ ਏਥੇ ਦੇ ਲੋਕੀਂ ਅਪਣੇ …

Read More »