Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਵੀਰਵਾਰ ਸ਼ਾਮ ਨੂੰ

ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਰਵਾਰ 29 ਅਕਤੂਬਰ ਸ਼ਾਮ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ੲਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ …

Read More »

ਗੁਰਲਾਡ ਦੇ ਅਸਤੀਫੇ ਪਿੱਛੇ ਸਿੱਖ ਰਹਿਤ ਮਰਿਯਾਦਾ ਦੀ ਉਲੰਘਣਾ ਤੇ ਜੀ.ਕੇ ਵੱਲੋਂ ਕੀਤੀ ਗਈ ਜਵਾਬ ਤਲਬੀ ਮੂਲ ਕਾਰਨ – ਦਿੱਲੀ ਕਮੇਟੀ

ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਲਾਡ ਸਿੰਘ ਦੇ ਕਥਿਤ ਵਿਦੇਸ਼ ਦੌਰੇ ਨਾਲ ਸਬੰਧਿਤ ਟੋਪੀ ਵਾਲੀ ਫੋਟੋ ਸੋਸਲ ਮੀਡੀਆ ਤੇ ਵਾਇਅਰਲ ਹੋਣ ਦੇ ਬਾਅਦ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪਿਛਲੇ ਮਹੀਨੇ ਮੰਗੇ ਗਏ ਸਪੱਸ਼ਟੀਕਰਨ ਦਾ ਜਵਾਬ ਦੇਣ ਤੋਂ ਬਚਣ ਲਈ ਗੁਰਲਾਡ ਵੱਲੋਂ ਕੱਲ ਬੰਗਲਾ ਸਾਹਿਬ ਹਸਪਤਾਲ ਦੀ ਚੇਅਰਮੈਨੀ ਤੋਂ ਅਸਤੀਫਾ ਦੇਣ …

Read More »

ਰਾਗੀਆਂ, ਢਾਡੀਆਂ ਤੇ ਪ੍ਰਚਾਰਕਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੇ ਪੰਥ ਪ੍ਰਤੀ ਦਰਦ ਨੂੰ ਸਮਝਣ ਦੀ ਲੋੜ – ਰਾਣਾ

ਨਵੀਂ ਦਿੱਲੀ, 27 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿ. ਸਿੱ. ਗੁ. ਪ੍ਰਬੰਧਕ ਕਮੇਟੀ ਨੇ ਇਨ੍ਹੀਂ ਦਿਨੀਂ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਕੀਤੇ ਜਾਣ ਦੀਆਂ ਵਾਪਰੀਆਂ ਘਟਨਾਵਾਂ ਪੁਰ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਘਟਨਾਵਾਂ ਨੇ ਸਮੁਚੇ ਪੰਥ ਵਿੱਚ ਜੋ ਰੋਸ ਅਤੇ ਗੁੱਸਾ ਪੈਦਾ ਕੀਤਾ ਹੈ, ਉਸਤੋਂ ਸਿੱਖ …

Read More »

ਸ਼ਰਾਰਤੀ ਅਨਸਰਾਂ ਦੀਆਂ ਕੋਸ਼ਿਸ਼ਾਂ ਗੁਰੂ ਸਿਧਾਂਤ ਅਤੇ ਸਿਖਿਆਵਾ ਨੂੰ ਪਿੱਠ ਦਿਖਾਉਣ ਦੇ ਬਰਾਬਰ- ਜੀ.ਕੇ

ਨਵੀਂ ਦਿੱਲੀ, 27 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਤੇ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-1, ਪਹਾੜੀ ਵਾਲਾ ਵਿਖੇ ਵਿਸ਼ੇਸ਼ ਗੁਰਮਤਿ ਕਰਵਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ, ਅਖੰਡ …

Read More »

ਦਿੱਲੀ ਕਮੇਟੀ ਨੇ ਸੈਮੀਨਾਰ ਰਾਹੀਂ ਕੈਂਸਰ ਤੋਂ ਨਿਰੋਗ ਹੋਏ ਮਰੀਜਾਂ ਨਾਲ ਲੋਕਾਂ ਨੂੰ ਕਰਵਾਇਆ ਰੂਬਰੂ

ਨਵੀਂ ਦਿੱਲੀ, 26 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਬੰਗਲਾ ਸਾਹਿਬ ਦੇ ਗੁਰੂ ਹਰਿਕ੍ਰਿਸ਼ਨ ਪਾੱਲੀਕਲੀਨਿਕ ਵਿਖੇ ਕੈਂਸਰ ਅਵੇਅਰਨੇਸ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਕੈਂਸਰ ਕੇਅਰ ਟ੍ਰਸਟ ਦੇ ਸਹਿਯੋਗ ਨਾਲ ਲਗਾਇਆ ਗਿਆ।ਜਿਸ ਵਿੱਚ ਟਰੱਸਟ ਦੀ ਚੇਅਰਪਰਸਨ ਡਾ. ਰਜਿੰਦਰ ਕੌਰ ਸੱਗੂ ਨੇ ਪਾੱਲੀਕਲੀਨਿਕ ਵਿੱਖੇ ਟਰੱਸਟ ਦੇ ਸਹਿਯੋਗ ਨਾਲ ਕੈਂਸਰ ਵਰਗੀ ਵੱਡੀ ਬੀਮਾਰੀ ਨਾਲ ਲੜ ਕੇ ਨਿਰੋਗ ਹੋਏ ਮਰੀਜਾਂ ਨਾਲ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਦੋ ਸਦੀਆਂ ਪੁਰਾਤਨ ਸਰੂਪ ਸਹਿਜਧਾਰੀ ਪਰਿਵਾਰ ਨੇ ਦਿੱਲੀ ਕਮੇਟੀ ਨੂੰ ਸੌਂਪਿਆ

ਨਵੀਂ ਦਿੱਲੀ, 24 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ, ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰਾਨ. ਸ਼. ਚਮਨ ਸਿੰਘ ਤੇ ਸ਼. ਸਮਰਦੀਪ ਸਿੰਘ ਸੰਨੀ, ਪੰਥਕ ਮੁੱਖੀਆਂ ਸ. ਗੁਰਮੀਤ ਸਿੰਘ ਫੈਡਰੇਸ਼ਨ, ਸ. ਮੋਹਨ ਸਿੰਘ ਰੋਹਿਣੀ ਅਤੇ ਧਰਮ ਪ੍ਰਚਾਰ ਕਮੇਟੀ ਦੀ ਟੀਮ ਨੇ ਸਹਿਜਧਾਰੀ ਪਰਿਵਾਰ ਦੇ ਮੁੱਖੀ ਸ੍ਰੀ ਰਮਨ ਕੁਮਾਰ ਪਾਸੋਂ ਸ੍ਰੀ ਗੁਰੂ ਗ੍ਰੰਥ …

Read More »

ਗ੍ਰੇਟਰ ਕੈਲਾਸ਼ ਵਿਖੇ ਤੀਜੀ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 23 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 24 ਅਕਤੂਬਰ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ …

Read More »

ਜੀ.ਕੇ ਵਲੋਂ ਕੌਮ ਵਿੱਚ ਪਾੜ ਪਾਉਣ ਲਈ ਵਿਦੇਸ਼ੀ ਤੇ ਦੇਸ਼ੀ ਏਜੰਸੀਆਂ ਦੇ ਸਰਗਰਮ ਹੋਣ ਦਾ ਦਾਅਵਾ

ਪਾਵਨ ਸਰੂਪਾਂ ਦੀ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਨਵੀਂ ਦਿੱਲੀ, 23 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਪੰਜਾਬ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ …

Read More »

ਦਿੱਲੀ ਕਮੇਟੀ ਦੀ ਪਹਿਲ ‘ਤੇ ਗਾਜ਼ੀਆਬਾਦ ਦੀ ਦਸਮੇਸ਼ ਵਾਟਿਕਾ ਦੀ ਸੇਵਾ ਸੰਭਾਲ ਸਥਾਨਕ ਸਿੱਖਾਂ ਨੂੰ ਮਿਲੀ

ਨਵੀਂ ਦਿੱਲੀ, 21 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਗਾਜਿਆਬਾਦ ਵਿੱਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਦਸਮੇਸ਼ ਵਾਟਿਕਾ (ਪਾਰਕ) ਨੂੰ ਸਮੂਹ ਸਿੱਖ ਸੰਗਤ ਦੀ ਅਪੀਲ ਤੇ ਮੁੜ ਤੋਂ ਵਿਕਸਿਤ ਕਰਨ ਦਾ ਫੈਸਲਾ ਗਾਜਿਆਬਾਦ ਨਗਰ ਨਿਗਮ ਵੱਲੋਂ ਲਿਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਸਲੇ ਤੇ ਸਹਿਯੋਗ ਕਰਨ ਲਈ ਗਾਜਿਆਬਾਦ ਦੀ ਸੰਗਤ ਦੇ ਇੱਕ ਵਫਦ ਨੇ ਕਮੇਟੀ …

Read More »

ਦਿੱਲੀ ਕਮੇਟੀ ਵਲੋਂ ਸਰਨਾ ‘ਤੇ ਆਰ.ਐਸ.ਐਸ ਦੀ ਹਮਾਇਤ ਸਦਕਾ ਕਾਂਗਰਸ ਨੂੰ ਬਚਾਉਣ ਦਾ ਦੋਸ਼

ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੱਲ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ ਪੰਜਾਬ ਤੋਂ ਆਰ.ਐਸ.ਐਸ ਦੇ ਇੱਕ ਵੱਡੇ ਆਗੂ ਵੱਲੋਂ ਕਰਵਾਏ ਜਾਣ ਦਾ ਕਥਿਤ ਖੁਲਾਸਾ ਸਾਹਮਣੇ ਆਇਆ ਹੈ।ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਰਨਾ ਤੇ ਤਿੱਖਾ ਸ਼ਬਦੀ ਹਮਲਾ ਬੋਲਦੇ …

Read More »