Thursday, April 3, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 6 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂੰ ਵੰਡੇ ਵੀਜ਼ਾ ਲੱਗੇ ਪਾਸਪੋਰਟ ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 910 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 6 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। …

Read More »

ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਦੱਖਣ ਦੀ ਸੰਗਤ ਕਰੇਗੀ ਸ਼ਮੂਲੀਅਤ

ਹਜ਼ੂਰ ਸਾਹਿਬ (ਨੰਦੇੜ), 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਦੂਸਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਦੱਖਣ ਦੀ ਸੰਗਤ ਖਾਲਸਾਈ ਜਾਹੋ ਜਲਾਲ ਨਾਲ ਸ਼ਮੂਲੀਅਤ ਕਰੇਗੀ।ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੇ ਬੁੱਢਾ ਦਲ ਵਲੋਂ ਕਰਵਾਏ ਵਿਸ਼ੇਸ਼ ਗੁਰਮਤਿ …

Read More »

ਸ੍ਰੀ ਹਜ਼ੂਰ ਸਾਹਿਬ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ

ਤਖਤ ਸਾਹਿਬ ਵਲੋਂ ਬਾਬਾ ਬਲਬੀਰ ਸਿੰਘ 96 ਕਰੋੜੀ ਤੇ ਜਥੇਦਾਰ ਰਘਬੀਰ ਸਿੰਘ ਦਾ ਸਨਮਾਨ ਸ੍ਰੀ ਹਜ਼ੂਰ ਸਾਹਿਬ (ਨੰਦੇੜ), 2 ਨਵੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨੰਦੇੜ ਵਿਖੇ ਮਹਾਨ ਕੀਰਤਨ …

Read More »

ਇੰਦੌਰ ਤੋਂ ਹਰਪਾਲ ਭਾਟੀਆ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੀ ਸੰਗਤ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮੌਕੇ ਇੰਦੌਰ ਤੋਂ ਹਰਪਾਲ ਭਾਟੀਆ ਦੀ ਅਤੇ ਲਵੀਂ ਛਾਬੜਾ ਦੀ ਅਗਵਾਈ ‘ਚ ਬੀਬੀਆਂ ਦਾ ਜਥਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ, ਜਤਿੰਦਰ ਸਿੰਘ ਤੇ ਹਰਿੰਦਰ ਸਿੰਘ ਰੋਮੀ ਸਿੰਘ ਨੇ ਜਥੇ ‘ਚ ਸ਼ਾਮਲ ਸੰਗਤ ਨੂੰ ਸਿਰੋਪਾਓ ਤੇ ਕਿਤਾਬਾਂ ਦਾ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਮਗਰੋਂ ਪਾਕਿ ਤੋਂ ਵਾਪਸ ਪਰਤੇ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਾਕਿਸਤਾਨ ਤੋਂ ਵਾਪਸ ਭਾਰਤ ਪਰਤ ਆਏ ਹਨ। ਇਥੇ ਪੁੱਜਣ ’ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਦੇਸ਼ ਵਿਦੇਸ਼ ਦੀਆਂ …

Read More »

ਗੁ. ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਹੋਏ ਸਾਕੇ ਦਾ 100 ਸਾਲਾ ਸ਼ਤਾਬਦੀ ਸਮਾਗਮ ਆਯੋਜਿਤ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ) – 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਕਰਤ ਕੀਤੀ।ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ ਇਸ ਸ਼ਤਾਬਦੀ ਸਮਾਗਮ ਦੌਰਾਨ ਸ੍ਰੀ ਅਕਾਲ …

Read More »

ਦੋਵਾਂ ਪੰਜਾਬਾਂ ਦੀ ਆਪਸੀ ਸਾਂਝ ਤੇ ਭਵਿੱਖੀ ਸੰਭਾਵਨਾਵਾਂ ਬਾਰੇ ਸੈਮੀਨਾਰ ਜਲਦ – ਯਾਦਵ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮਿ੍ਰਤਸਰ ਦੇ ਪ੍ਰਧਾਨ ਰਮੇਸ਼ ਯਾਦਵ ਨੇ ਅਕਾਦਮੀ ਦੀ ਇੱਕ ਵਿਸ਼ੇਸ਼ ਮੀਟਿੰਗ ਵਿੱਚ ਕਿਹਾ ਹੈ ਕਿ ਅਗਲੇ ਕੁੱਝ ਦਿਨਾਂ ਵਿੱਚ ਭਾਰਤ-ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਕੌਰੀਡੋਰ ਕੋਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.), ਹਿੰਦ-ਪਾਕਿ ਦੋਸਤੀ ਮੰਚ, ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ …

Read More »

ਐਡਵੋਕੇਟ ਧਾਮੀ ਦੀ ਅਗਵਾਈ ’ਚ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਕਿਸਤਾਨ ਪੁੱਜ ਗਏ ਹਨ।ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਸਰਵਣ ਸਿੰਘ ਕੁਲਾਰ, ਭਾਈ ਰਾਜਿੰਦਰ ਸਿੰਘ ਮਹਿਤਾ, ਅਜਮੇਰ …

Read More »

ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਲਈ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਏ ਜਥੇ ਵਿਚ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਹੈਡ ਗ੍ਰੰਥੀ ਗਿਆਨੀ …

Read More »

ਸਰਕਾਰਾਂ ਦੇ ਇਸ਼ਾਰੇ ’ਤੇ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ- ਸੁਖਬੀਰ ਬਾਦਲ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸਮਾਗਮ ਸਮੇਂ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਨੂੰ ਸਿਮਰਨ, ਸੇਵਾ ਅਤੇ ਸ਼ਹਾਦਤ ਨਾਲ ਪਹਿਚਾਣਿਆ ਜਾਂਦਾ ਹੈ ਅਤੇ ਦੁਨੀਆਂ ਵਿਚ ਕਿਤੇ ਵੀ ਔਕੜ ਆਉਣ ’ਤੇ ਸਿੱਖ ਸਭ ਤੋਂ ਪਹਿਲਾਂ ਸੇਵਾ ਕਰਨ ਲਈ ਪਹੁੰਚਦੇ ਹਨ। ਸਾਕਾ …

Read More »