Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਅਫਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਹਵਾਈ ਸਫਰ ’ਤੇ ਆਇਆ ਖਰਚ ਕੀਤਾ ਅਦਾ, ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਕਾਰਨ ਅਫਗਾਨਿਸਤਾਨ ਤੋਂ ਅੱਜ ਭਾਰਤ ਪੁੱਜੇ 11 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਉਨ੍ਹਾਂ ਦੇ ਹਵਾਈ ਸਫਰ ਦਾ ਖਰਚ ਅਦਾ ਕੀਤਾ ਗਿਆ, ਉਥੇ ਹੀ ਦਿੱਲੀ ਹਵਾਈ ਅੱਡੇ ’ਤੇ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ …

Read More »

ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਡੇਟਨ, 30 ਜੂਨ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੇ ਸੂਬੇ ਓਹਾਇਓ ਦੇ ਪ੍ਰਸਿਧ ਸ਼ਹਿਰ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਹਿਜ ਪਾਠ ਦੇ ਭੋਗ ਉਪਰੰਤ ਭਾਈ ਕੁਲਵੰਤ ਸਿੰਘ ਪੰਡੋਰੀ, ਭਾਈ ਜਗਜੀਤ ਸਿੰਘ ਢਾਡੀ ਤੇ ਭਾਈ ਹੀਰਾ ਸਿੰਘ ਸਾਰੰਗੀ ਮਾਸਟਰ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਦੁੱਤੀ ਸ਼ਹਾਦਤ ਦੀਆਂ …

Read More »

ਦਿੱਲੀ ਵਾਂਗ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਵਾਂਗ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਵਿਧਾਇਕਾ ਸ੍ਰੀਮਤੀ ਜੀਵਨ ਜੋਤਤ ਕੌਰ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਭੇਜੀ …

Read More »

ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਉਚ ਪੱਧਰੀ ਵਫ਼ਦ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਲੋੜੀਂਦੀ ਕਾਰਵਾਈ ਲਈ ਲਿਖਿਆ ਪੱਤਰ ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਇਹ …

Read More »

ਰਈਆ ਵਿਖੇ ਬਣ ਰਹੇ ਪੁੱਲ ਦੇ ਵਿਸਥਾਰ ਦੀ ਸੰਭਾਵਨਾ ਬਣੀ

ਨਿਤਿਨ ਗਡਕਰੀ ਨੇ ਭਾਜਪਾ ਵਫ਼ਦ ਨੂੰ ਦਿੱਤਾ ਭਰੋਸਾ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਸਥਾਨਕ ਜੀ.ਟੀ ਰੋਡ ਰਈਆ ਵਿਖੇ ਉਸਾਰੀ ਅਧੀਨ ਪੁੱਲ ਦੇ ਵਿਸਥਾਰ ਦੀ ਪੂਰੀ ਸੰਭਾਵਨਾ ਨਜ਼ਰ ਆ ਰਹੀ ਹੈ।ਭਾਜਪਾ ਆਗੂ ਅਰਵਿੰਦ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੂੰ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵਲੋਂ ਪੁੱਲ ਦੇ ਵਿਸਥਾਰ ਦਾ ਭਰੋਸਾ ਦਿੱਤਾ ਗਿਆ ਹੈ।ਮੀਡੀਆ ਨੂੰ ਜਾਰੀ ਬਿਆਨ ਅਨੁਸਾਰ …

Read More »

ਵਿਸ਼ਵ ਪ੍ਰਸਿੱਧ ਬੁੱਤ ਤਰਾਸ਼ ਅਵਤਾਰਜੀਤ ਧੰਜ਼ਲ ਨਾਲ ਰਚਾਇਆ ਸਾਹਿਤਕ ਸੰਵਾਦ

ਅੰਮ੍ਰਿਤਸਰ, 24 ਜੂਨ (ਦੀਪ ਦਵਿੰਦਰ ਸਿੰਘ) – ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਇੰਗਲੈਡ ਨਿਵਾਸੀ ਬੁੱਤ ਤਰਾਸ਼ ਅਤੇ ਸ਼ਿਲਪਕਾਰ ਅਵਤਾਰਜੀਤ ਧੰਜ਼ਲ ਨਾਲ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਰੂ ਬ ਰੂ ਕਰਵਾਇਆ ਗਿਆ।ਸ਼ਾਇਰ ਨਿਰਮਲ ਅਰਪਣ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਵਿਖੇ ਸੰਖੇਪ ਸਮਾਗਮ ਵਿਚ ਸਵਾਗਤੀ ਸ਼ਬਦ ਕਹਿੰਦਿਆਂ ਦੱਸਿਆ ਕਿ ਪੰਜਾਬ ਦੇ ਇਕ ਪਿੰਡ ਤੋਂ ਤਰਖਾਣਾ ਕੰਮ ਅਤੇ …

Read More »

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਸ਼ਲਾਘਾਯੋਗ ਕਦਮ – ਹਰਪ੍ਰੀਤ ਕੌਰ ਧੂਰੀ

ਬੇਰੁਜ਼ਗਾਰਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਨਾਰੀ ਏਕਤਾ ਜ਼ਬਰ ਵਿਰੋਧੀ ਫਰੰਟ ਦੀ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਦੀ ਅਗਵਾਈ ਹੇਠ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ।ਜਿਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰੰਟ ਦੀ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਧੂਰੀ ਨੇ ਕਿਹਾ ਕਿ ਕੇਦਰ ਸਰਕਾਰ ਵਲੋਂ ਫੌਜੀ ਭਰਤੀ ਦੀ ਨਵੀਂ ਅਗਨੀਪੱਥ ਯੋਜਨਾ ਇੱਕ ਸ਼ਲਾਘਾਯੋਗ ਕਦਮ …

Read More »

ਐਡਵੋਕੇਟ ਧਾਮੀ ਵਲੋਂ ਕਾਬਲ ’ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

ਕਿਹਾ, ਸ਼੍ਰੋਮਣੀ ਕਮੇਟੀ ਅਫਗਾਨੀ ਸਿੱਖਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੇ ਕਾਬਲ ਵਿਖੇ ਗੁਰਦੁਆਰਾ ਕਰਤੇ ਪ੍ਰਵਾਨ ਸਾਹਿਬ ’ਤੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦਿੱਲੀ ਵਿਖੇ ਪੁੱਜ ਕੇ ਹਮਦਰਦੀ ਪ੍ਰਗਟ ਕੀਤੀ।ਐਡਵੋਕੇਟ ਧਾਮੀ ਨੇ …

Read More »

ਡਿਪਟੀ ਕਮਿਸ਼ਨਰ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ

ਐਵਾਰਡ ਪ੍ਰਾਪਤ ਕਰ ਚੁੱਕੇ ਕਿਸਾਨ ਅਗਲੀ ਫਸਲ ਦੀ ਬਿਜ਼ਾਈ ਨਾ ਕਰਨ ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਕਪੂਰਥਲਾ ਜਿਲ੍ਹੇ ਵਿਚੋਂ ਗੁਜ਼ਰਨ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ, ਐਸ.ਡੀ.ਐਮਾਂ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ …

Read More »

ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ ਕਰਵਾਏ ਕਈ ਆਗੂ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਆਗੂ ਮੈਡਮ ਦਾਮਨ ਥਿੰਦ ਸੁਨਾਮ ਵਲੋਂ ਸਥਾਨਕ ਸੁਨਾਮ ਸੰਗਰੂਰ ਰੋਡ ਸਥਿਤ ਪੈਲੇਸ ਵਿਖੇ  ਹਲਕੇ ਸੁਨਾਮ ਦੇ ਸਰਪੰਚਾਂ ਅਤੇ ਹਲਕੇ ਦੇ ਸਮੂਹ ਵਰਕਰਾਂ ਦਾ ਵੱਡਾ ਇਕੱਠ ਕਰਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਸੁਨਾਮ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ।               ਮੈਡਮ ਬਾਜਵਾ ਨੇ ਕੇਂਦਰੀ ਮੰਤਰੀ ਗਜੇਂਦਰ …

Read More »