Saturday, May 10, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਡਾ. ਦਰਸ਼ਨ ਸਿੰਘ ਹਰਵਿੰਦਰ ‘ਇੰਟਰਨੈਸ਼ਨਲ ਅਬਜ਼ਰਵਰ ਜਰਨਲਿਸਟ ਆਫ ਦਾ ਯੀਅਰ ਐਵਾਰਡ’ ਨਾਲ ਸਨਮਾਨਿਤ

ਨਵੀਂ ਦਿੱਲੀ, 27 ਮਾਰਚ (ਪੰਜਾਬ ਪੋਸਟ ਬਿਊਰੋ) – ਨਾਮਵਰ ਸੀਨੀਅਰ ਪੱਤਰਕਾਰ ਤੇ ਚਰਚਿਤ ਕਾਲਮ ਨਵੀਸ ਡਾ. ਦਰਸ਼ਨ ਸਿੰਘ ਹਰਵਿੰਦਰ ਨੂੰ ਇਸ ਸਾਲ ਦਾ ‘ਇੰਟਰਨੈਸ਼ਨਲ ਅਬਜ਼ਰਵਰ ਜਰਨਲਿਸਟ ਆਫ ਦਾ ਯੀਅਰ ਐਵਾਰਡ’ ਇਥੋਂ ਦੇ ਗ੍ਰੈਂਡ ਇੰਮਪੀਰੀਆ ਬੈਂਕੁਇਟ ਹਾਲ ਵਿਖੇ ਆਯੋਜਿਤ ਇਕ ਵਿਸ਼ੇਸ਼ ਸਮਾਗਮ ਵਿੱਚ ਦਿੱਤਾ ਗਿਆ।ਇਹ ਡਾ. ਹਰਵਿੰਦਰ ਨੂੰ ਐਵਾਰਡ ਸਮਾਗਮ ਦੇ ਮੁੱਖ ਮਹਿਮਾਨ ਜਸਪਾਲ ਸਿੰਘ ਆਈ.ਜੀ (ਓਪਰੇਸ਼ਨਜ਼) ਇੰਡੋ-ਤਿੱਬਤ ਸੀਮਾ ਪੁਲਿਸ, ਰਮਨ …

Read More »

ਸੂਬਾ ਸਿੰਧ ’ਚ ਹਿੰਦੂ ਲੜਕੀ ਦੀ ਹੱਤਿਆ ਦੀ ਕੀਤੀ ਸਖ਼ਤ ਨਿਖੇਧੀ

ਅੰਮ੍ਰਿਤਸਰ, 23 ਮਾਰਚ *ਸੁਖਬੀਰ ਸਿੰਘ) – ਪਾਕਿਸਤਾਨ ਦੇ ਸਿੰਧ ਸੂਬੇ ਨਾਲ ਸੰਬੰਧਿਤ ਸੱਖਰ ਜਿਲ੍ਹੇ ਦੇ ਨਾਰਾ ਕਨਾਲ ਵਿਖੇ ਘੱਟਗਿਣਤੀ ਹਿੰਦੂ ਭਾਈਚਾਰੇ ਦੀ ਲੜਕੀ ਪੂਜਾ ਕੁਮਾਰੀ (19) ਨੂੰ ਹਥਿਆਰਬੰਦ ਵਿਅਕਤੀਆਂ ਵਲੋਂ ਅਗਵਾ ਕਰਨ ’ਚ ਨਾਕਾਮ ਰਹਿਣ ’ਤੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦੇਣ ਦੀ ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸਖ਼ਤ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ …

Read More »

28-29 ਮਾਰਚ ਦੀ ਹੜਤਾਲ ਵਿੱਚ ਭਾਗ ਨਹੀਂ ਲਵੇਗੀ ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਅੰਮ੍ਰਿਤਸਰ ਡਿਵੀਜ਼ਨ ਦੀ ਟਰੇਡ ਯੂਨੀਅਨਾਂ ਵਲੋਂ 28-29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਦੇ ਸੱਦੇ ਸਬੰਧੀ ਇੱਕ ਹੰਗਾਮੀ ਮੀਟਿੰਗ ਹੋਈ ।ਜਿਸ ਵਿੱਚ ਵਿਜੈ ਕੁਮਾਰ ਸਰਕਲ ਸਕੱਤਰ ਭਾਰਤੀਆ ਪੋਸਟਲ ਕਰਮਚਾਰੀ ਐਸੋਸੀਏਸ਼ਨ ਗਰੁੱਪ ‘ਸੀ’ ਪੰਜਾਬ ਉਚੇਚੇ ਤੌਰ ‘ਤੇ ਸ਼ਾਮਿਲ ਹੋਏ।ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 28 ਅਤੇ 29 ਮਾਰਚ 2022 ਨੂੰ ਹੋਣ …

Read More »

ਗੁਰਬਾਣੀ ਨਾਲ ਛੇੜ-ਛਾੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਮਾਣਿਕਤਾ ‘ਤੇ ਹਮਲਾ – ਜਥੇਦਾਰ ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸਿੱਖ ਬੁੱਕ ਕਲੱਬ ਪਬਲਿਸ਼ਰ ਦੇ ਮਾਲਕ ਥਮਿੰਦਰ ਸਿੰਘ ਅਨੰਦ ਵੱਲੋਂ ਅਮਰੀਕਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਛਾਪਣ ਦੀ ਸੂਚਨਾ ਮਿਲਣ ‘ਤੇ ਇਸ ਦਾ ਤੁਰੰਤ ਨੋਟਿਸ ਲਿਆ ਹੈ।ਉਨਾਂ ਦੇ ਨਿੱਜੀ ਸਹਾਇਕ ਜਸਪਾਲ …

Read More »

ਰਾਜ ਭਵਨ ਮੁੰਬਈ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਗੁਰਮਤਿ ਸਮਾਗਮ

ਗੁਰੂ ਸਾਹਿਬ ਜੀ ਦੇ ਬਲੀਦਾਨ ਤੋਂ ਸੇਧ ਲੈਣ ਦੀ ਲੋੜ – ਰਾਜਪਾਲ ਭਗਤ ਸਿੰਘ ਕੋਸ਼ਿਆਰੀ ਮੁੰਬਈ, 23 ਮਾਰਚ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਰਾਜ ਭਵਨ ਮੁੰਬਈ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪੂਰੀ ਸ਼ਰਧਾ ਨਾਲ ਮਨਾਇਆ ਗਿਆ।ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ …

Read More »

ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨਾ ਰਿਆਤ ਬਾਹਰਾ ਯੂਨੀਵਰਸਿਟੀ ਦੀ ਵਿਸ਼ੇਸ਼ਤਾ – ਚਾਂਸਲਰ

ਕਿਹਾ ਅਕਾਦਮਿਕ ਕੋਰਸ ਪਾਸ ਕਰਨ ਤੋਂ ਪਹਿਲਾਂ ਹੀ ਰੁਜ਼ਗਾਰ ਲਈ ਵਚਨਬੱਧ ਅੰਮ੍ਰਿਤਸਰ, 23 (ਸੁਖਬੀਰ ਸਿੰਘ) – ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਇੱਕ ਵਿਲੱਖਣ ਵਿਸ਼ੇਸ਼ਤਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਕਾਦਮਿਕ ਕੋਰਸਾਂ ਨੂੰ ਪਾਸ ਕਰਨ ਤੋਂ ਪਹਿਲਾਂ ਹੀ ਰੁਜ਼ਗਾਰ ਲਈ ਤਿਆਰ ਕਰਨ ਦੀ ਵਚਨਬੱਧਤਾ ਹੈ, ਜੋ ਉਨ੍ਹਾਂ ਨੂੰ ਪਲੇਸਮੈਂਟ ਲਈ ਚੰਗੀ ਸਥਿਤੀ ਵਿੱਚ ਖੜ੍ਹਾ ਕਰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਉਪਰੰਤ ਸੋਨੇ ਦੀ ਧੁਆਈ ਸੇਵਾ ਆਰੰਭ

ਗਿਆਨੀ ਜਗਤਾਰ ਸਿੰਘ, ਐਡਵੋਕੇਟ ਧਾਮੀ, ਗਿਆਨੀ ਗੁਰਮਿੰਦਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਰਹੇ ਮੌਜ਼ੂਦ ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁੱਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ।ਗੁੰਬਦਾਂ ’ਤੇ ਲੱਗੇ ਸੋਨੇ …

Read More »

ਕਾਂਗਰਸ ਨੇ ਆਜ਼ਾਦੀ ਦਾ ਸਾਰਾ ਸਿਹਰਾ ਆਪਣੇ ਸਿਰ ਲੈਣ ਦੀ ਕੀਤੀ ਕੋਸ਼ਿਸ਼ – ਧਨਖੜ

‘ਸ਼ਹੀਦ ਨਮਨ ਯਾਤਰਾ’ ਤਹਿਤ ਹੁਸੈਨੀਵਾਲਾ, ਬਾਘਾ ਬਾਰਡਰ ਤੇ ਜਲਿਆਂਵਾਲਾ ਬਾਗ ਪਹੁੰਚੀ ਭਾਜਪਾ ਟੀਮ ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਦੀ ਅਗਵਾਈ ‘ਚ ਹਰਿਆਣਾ ਦੇ ਅੰਬਾਲਾ ਤੋਂ ਸ਼ੁਰੂ ਹੋਈ ‘ਸ਼ਹੀਦ ਨਮਨ ਯਾਤਰਾ’ ਹੁਸੈਨੀਵਾਲਾ, ਬਾਘਾ ਬਾਰਡਰ ਤੋਂ ਹੁੰਦੀ ਹੋਈ ਐਤਵਾਰ ਨੂੰ ਜਲਿਆਂਵਾਲਾ ਬਾਗ ਪਹੁੰਚੀ। ਜਿਥੇ ਭਾਰਤ ਮਾਤਾ ਦੀ ਜੈ ਅਤੇ ਸ਼ਹੀਦਾਂ ਦੇ …

Read More »

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ ਹੋਲਾ ਮਹੱਲਾ

ਹੋਲਾ ਮਹੱਲਾ ਖ਼ਾਲਸੇ ਦੀ ਵਿਲੱਖਣਤਾ ਦਾ ਪ੍ਰਤੀਕ – ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੰਦੇੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਤਖ਼ਤ ਅਬਚਲ ਨਗਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਖ਼ਾਲਸਾਈ ਜਾਹੋ ਜਲਾਲ ਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਪੰਥਕ ਸਰੋਕਾਰਾਂ ਲਈ …

Read More »

ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਉਪਰੰਤ ਪਾਕਿਸਤਾਨ ਸਰਕਾਰ ਨੇ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਕੀਤਾ ਰੱਦ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵਲੋਂ 23 ਤੋਂ 27 ਮਾਰਚ ਤੀਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ।ਪ੍ਰੋਗਰਾਮ ਬਾਰੇ ਸੂਚਨਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ …

Read More »