Friday, July 26, 2024

ਰਾਸ਼ਟਰੀ / ਅੰਤਰਰਾਸ਼ਟਰੀ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦਾ ਨਾਂ ਦੇਣ ਦੀ ਕਾਹਲੀ ਨਾ ਕਰਨ ਦੀ ਅਪੀਲ

ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦਾ ਨਾਂ ਦੇਣ ਦੇ ਮਾਮਲੇ ਵਿਚ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸਬੰਧ ਵਿਚ ਭਾਰਤ ਸਰਕਾਰ ਦਾ ਇਹ ਫੈਸਲਾ ਭਾਵੇਂ ਸਵਾਗਤਯੋਗ ਹੈ, ਪਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਸਖਤ ਆਲੋਚਨਾ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਦਿੱਲੀ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਪਾਸੋਂ ਦਖ਼ਲ ਦੀ ਮੰਗ ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ …

Read More »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਰਜਿੰਦਰ ਸਿੰਘ ਦਾ ਪਿੱਛਲੇ ਕੁੱਝ ਦਿਨਾ ਤੋਂ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਸੀ।ਉਹ …

Read More »

ਭਾਰਤ ਤੋਂ ਨਿਊਜ਼ੀਲੈਂਡ ਵਾਪਸ ਨਾ ਜਾ ਸਕਣ ਵਾਲੇ ਨੌਜੁਆਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਕੋਰੋਨਾ ਕਾਰਨ ਭਾਰਤ ’ਚ ਫਸੇ ਨੌਜੁਆਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਸਥਾਨਕ ਸਿੱਖ ਸੰਸਥਾਵਾਂ-ਐਡਵੋਕੇਟ ਧਾਮੀ ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਉਨਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ।ਸ਼੍ਰੋਮਣੀ …

Read More »

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪਰਤ ਰਹੀਆਂ ਸੰਗਤਾਂ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ‘ਚ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ਼ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੀ ਬਿਹਾਰ ਸਰਕਾਰ ਨੂੰ …

Read More »

ਕੈਨਬਰਾ ਵਿਚ ਚਾਲੀ ਮੁਕਤਿਆਂ ਦੀ ਯਾਦ ‘ਚ ਸਜਾਇਆ ਦੀਵਾਨ

ਕੈਨਬਰਾ, 16 ਜਨਵਰੀ (ਸਰਬਜੀਤ ਸਿੰਘ) – ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਚਾਲੀ ਸਿੰਘਾਂ ਵਲੋਂ ਸ਼ਹੀਦੀ ਦੇ ਕੇ ਬੇਦਾਵਾ ਪੜਵਾ ਕੇ ਟੁੱਟੀ ਗੰਢੀ ਵਾਲੇ ਇਤਿਹਾਸਕ ਵਾਕਿਆ ਦੀ ਯਾਦ ਵਿੱਚ ਦੀਵਾਨ ਸਜਾਇਆ ਗਿਆ।ਭਾਈ ਪਰਮਿੰਦਰ ਸਿੰਘ ਅਤੇ ਭਾਈ ਮਲਕੀਅਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ …

Read More »

ਗਿਆਨੀ ਪ੍ਰਤਾਪ ਸਿੰਘ ਦੇ ਸਪੁੱਤਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਦੇ ਨੌਜਵਾਨ ਸਪੁੱਤਰ ਬਿਕਰਮਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਨੌਜਵਾਨ ਪੁੱਤਰ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ …

Read More »

ਗੁਜਰਾਤ ਦੇ ਇਕ ਸਕੂਲ ਵਲੋਂ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਸਕੂਲ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਦੀ ਪੜਤਾਲੀਆਂ ਟੀਮ ਨੂੰ ਦਿੱਤਾ ਲਿਖਤੀ ਮੁਆਫ਼ੀਨਾਮਾ ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Read More »

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਵਾਗਤ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵੱਲੋਂ ਸਿੱਖ ਨਸਲਕੁਸ਼ੀ ਐਲਾਨਦਿਆਂ ਇਸ ਦੀ ਨਿਖੇਧੀ ਦਾ ਮਤਾ ਪਾਸ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਲਾਘਾ ਕੀਤੀ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ …

Read More »

26 ਦਸੰਬਰ `ਵੀਰ ਬਾਲ ਦਿਵਸ` ਮਨਾਉਣ ਦਾ ਐਲਾਨ ਸ਼ਲਾਘਾਯੋਗ ਫੈਸਲਾ – ਸੰਤ ਜੱਸੋਵਾਲ ਭਾਈ ਖ਼ਾਲਸਾ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੋਵੇਗਾ `ਵੀਰ ਬਾਲ ਦਿਵਸ` ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਦੇ ਦਿਨ ਨੂੰ `ਵੀਰ ਬਾਲ ਦਿਵਸ` ਵਜੋਂ ਮਨਾਉਣ ਦੇ ਕੀਤੇ ਗਏ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੁੱਖ …

Read More »