Thursday, November 21, 2024

ਰਾਸ਼ਟਰੀ / ਅੰਤਰਰਾਸ਼ਟਰੀ

ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ:) ਦੇ ਸੇਵਕਾਂ ਨੇ ਵਲੋਂ ਕਾਸ਼ੀ-ਬਨਾਰਸ ਵਿਖੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਸਮਰਾਲਾ, 22 ਫਰਵਰੀ (ਇੰਦਰਜੀਤ ਸਿੰਘ ਕੰਗ) – ਹਰੇਕ ਸਾਲ ਦੀ ਤਰ੍ਹਾਂ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ:) ਬਨਾਰਸ ਦੇ ਸੰਤ ਸਮਾਜ ਦੇ ਮੁੱਖੀ ਸੰਤ ਬਲਵੀਰ ਦਾਸ ਚਾਵਾ ਵਾਲਿਆਂ ਨੇ ਸਮਰਾਲਾ ਇਲਾਕੇ ਦੇ ਹਜ਼ਾਰਾਂ ਸੇਵਕਾਂ ਦੇ ਸਹਿਯੋਗ ਨਾਲ ਕਾਸ਼ੀ ਬਨਾਰਸ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।ਇਸ ਸ਼ੋਭਾ ਯਾਤਰਾ ਦਾ ਸ਼ੁੱਭ ਮਹੂਰਤ ਅਚਾਰੀਆ ਮਹੰਤ ਭਾਰਤ ਭੂਸ਼ਣ ਨੇ ਰਿਬਨ ਕੱਟ ਕੇ ਕੀਤਾ।ਇਹ ਵਿਸ਼ਾਲ …

Read More »

ਡਾ. ਓਬਰਾਏ ਦੇ ਯਤਨਾਂ ਨਾਲ ਦੁਬਈ ਤੋਂ ਵਤਨ ਪੁੱਜੀ ਸੁਨੀਲ ਯਾਦਵ ਤੇ ਮਨਪ੍ਰੀਤ ਸਿੰਘ ਦੀਆਂ ਮ੍ਰਿਤਕ ਦੇਹਾਂ

ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤੜਕਸਾਰ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਦੁਬਈ ਤੋਂ ਦੋ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਪੁੱਜੀਆਂ।                        ਜ਼ਿਲ੍ਹਾ ਮੁਹਾਲੀ ਦੀ ਤਹਿਸੀਲ ਖਰੜ ਦੇ ਰਹਿਣ ਵਾਲੇ …

Read More »

ਤੇਲੰਗਾਨਾ ਦੇ ਹੈਦਰਾਬਾਦ ’ਚ ਸਿੱਖ ਲੜਕੀ ਨਾਲ ਗੈਂਗਰੇਪ ਤੇ ਕਤਲ ਕੀਤੇ ਜਾਣ ਦਾ ਮਾਮਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਵਫਦ ਪੀੜ੍ਹਤ ਪਰਿਵਾਰ ਕੋਲ ਭੇਜਿਆ ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ) – ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਸਿੱਖ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲੈਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫਦ ਤੇਲੰਗਾਨਾ ਭੇਜਿਆ ਹੈ।ਇਸ ਵਫਦ ਵਿਚ ਸਿੱਖ ਮਿਸ਼ਨ ਛੱਤੀਸਗੜ੍ਹ ਦੇ …

Read More »

ਸ਼੍ਰੋਮਣੀ ਕਮੇਟੀ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਗਤ …

Read More »

ਉਘੇ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਦਿਹਾਂਤ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਬਾਲੀਵੁੱਡ ਦੇ ਉਘੇ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਬੀਤੀ ਰਾਤ ਦਿਹਾਂਤ ਹੋ ਗਿਆ।69 ਸਾਲਾ ਬੱਪੀ ਲਹਿਰੀ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ, ਜਿਥੇ ਉਨਾਂ ਨੇ ਆਪਣਾ ਆਖਰੀ ਸਾਹ ਲਿਆ।ਮਿਲੀ ਜਾਣਕਾਰੀ ਅਨੁਸਾਰ ਉਹ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਪਿਛਲ਼ੇ ਸਾਲ ਉਹ ਕੋਰੋਨਾ ਪਾਜ਼ਟਿਵ ਵੀ ਆਏ ਸਨ।ਉਨਾਂ ਦੇ ਅਚਨਚੇਤੀ ਦਿਹਾਂਤ ਨਾਲ …

Read More »

ਦੋਵੇਂ ਸੀਟਾਂ ਤੋਂ ਹਾਰ ਰਹੇ ਹਨ ਚੰਨੀ -ਅਰਵਿੰਦ ਕੇਜਰੀਵਾਲ

‘ਆਪ‘ ਪੰਜਾਬ ਨੂੰ ਦੇਵੇਗੀ ਸਥਿਰ ਤੇ ਇਮਾਨਦਾਰ ਸਰਕਾਰ – ਭਗਵੰਤ ਮਾਨ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜ਼ਰੀਵਾਲ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਰਹੇ ਹਨ। ਉਨਾਂ ਨੇ ਕਿਹਾ ਕਿ ਅਸੀਂ ਤਿੰਨ ਵਾਰ ਸਰਵੇਖਣ ਕਰਵਾ ਚੁੱਕੇ ਹਾਂ।ਤਿੰਨੋਂ ਸਰਵੇਖਣਾਂ ਵਿੱਚ ਆਮ ਆਦਮੀ …

Read More »

ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅਟਾਰੀ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 176ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਮੇਜਰ ਜਨਰਲ ਰਾਜੇਸ਼ ਪੁਸ਼ਕਰ, ਜਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ ਹੁੰਦਲ, ਕਰਨਲ ਹਰਿੰਦਰ ਸਿੰਘ ਅਟਾਰੀ ਅਤੇ ਹੋਰ ਅਧਿਕਾਰੀਆਂ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ’ਤੇ ਫੁੱਲ ਮਲਾਵਾਂ ਚੜਾ ਕੇ ਸ਼ਰਧਾਂਜਲੀਆਂ ਭੇਟ …

Read More »

ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ ਕਾਬਿਲ ਤੇ ਜ਼ਰੂਰਤਮੰਦ ਵਿਦਿਆਰਥਣਾਂ ਲਈ ਸ਼ਲਾਘਾਯੋਗ ਯਤਨ

ਖ਼ਾਲਸਾ ਕਾਲਜ ਐਜੂਕੇਸ਼ਨ ਤੇ ਖ਼ਾਲਸਾ ਕਾਲਜ ਵੂਮੈਨ ਦੇ ਪ੍ਰਿੰਸੀਪਲ ਸੌਂਪਿਆ ਚੈਕ ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਕਾਬਿਲ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਦੀ ਪੜ੍ਹਾਈ ਪੱਖੋਂ ਸਹਾਇਤਾ ਲਈ ਅੱਜ ਇਥੇ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਕ੍ਰਮਵਾਰ 3 ਅਤੇ 6 ਲੱਖ ਦੀ …

Read More »

ਮਾਮਲਾ ਯੂ.ਕੇ ਦੀ ਗ੍ਰਹਿ ਸਕੱਤਰ ਵੱਲੋਂ ਸਿੱਖਾਂ ਵਿਰੁੱਧ ਟਿੱਪਣੀ ਦਾ

ਸ਼੍ਰੋਮਣੀ ਕਮੇਟੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨਾਈਟਿਡ ਕਿੰਗਡਮ (ਯੂ.ਕੇ) ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।ਪ੍ਰੀਤੀ ਪਟੇਲ ਨੇ 19 ਨਵੰਬਰ, 2021 ਨੂੰ ਵਾਸ਼ਿਗਟਨ ਡੀ.ਸੀ ਵਿਖੇ ਹੈਰੀਟੇਜ ਫਾਊਂਡੇਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਸਿੱਖਾਂ ਵਿਰੁੱਧ …

Read More »

ਪਿੰਡਾਂ ‘ਚ ਮਿਲ ਰਿਹਾ ਹੈ ਭਾਰੀ ਸਮੱਰਥ – ਬਲਵੀਰ ਸਿੰਘ ਰਾਜੇਵਾਲ

ਸੰਯੁਕਤ ਕਿਸਾਨ ਮੋਰਚੇ ਨੁੰ ਹੋਇਆ ਅਲਾਟ ਚੋਣ ਨਿਸ਼ਾਨ ‘ਮੰਜ਼ੀ’ ਸਮਰਾਲਾ, 4 ਫਰਵਰੀ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਧਾਨ ਸਭਾ ਹਲਕਾ ਪੰਜਾਬ ਭਰ ਵਿੱਚ ਹਾਟ ਸੀਟ ਵਜੋਂ ਦੇਖੀ ਜਾ ਰਹੀ ਹੈ, ਕਿਉਂਕਿ ਇਥੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਬਤੌਰ ਮੁੱਖ ਮੰਤਰੀ ਦਾ ਚਿਹਰਾ ਹਨ, ਸੰਯੁਕਤ ਸਮਾਜ ਮੋਰਚੇ ਵਲੋਂ ਚੋਣ ਲੜ ਰਹੇ ਹਨ।ਜਿਵੇਂ ਜਿਵੇਂ 20 ਫਰਵਰੀ ਦਾ ਦਿਨ …

Read More »