Thursday, April 3, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਮੌਜ਼ੂਦਾ ਕਿਰਸਾਨੀ ਸੰਘਰਸ਼ ਦੀ ਜਿੱਤ ‘ਤੇ ਲੇਖਕ ਭਾਈਚਾਰਾ ਖੁਸ਼

ਅੰਮ੍ਰਿਤਸਰ, 9 ਦਸੰਬਰ (ਦੀਪ ਦਵਿੰਦਰ ਸਿੰਘ) – ਤਿੰਨ ਖੇਤੀ ਕਾਲੇ ਕਨੂੰਨ ਰੱਦ ਕਰਵਾਉਣ ਹਿੱਤ ਪਿਛਲੇ ਇਕ ਸਾਲ ਤੋਂ ਵੀ ਉਪਰ ਅਰੰਭੇ ਕਿਰਸਾਨੀ ਸੰਘਰਸ਼ ਦੇ ਤਹਿਤ ਬਿੱਲ ਵਾਪਸੀ ਤੇ ਹੋਰ ਕਿਰਸਾਨੀ ਮੰਗਾਂ ਮੰਨੇ ਜਾਣ ‘ਤੇ ਲੇਖਕ ਭਾਈਚਾਰੇ ਵਿੱਚ ਖੁਸ਼ੀ ਦਾ ਮਹੌਲ ਹੈ।                 ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸ਼ਾਹ …

Read More »

ਦਿੱਲੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ

ਅੰਤ੍ਰਿੰਗ ਕਮੇਟੀ ਦੀ ਬੁਲਾਈ ਉਚੇਚੀ ਇਕੱਤਰਤਾ ਦੌਰਾਨ ਲਿਆ ਫੈਸਲਾ ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਨਵਾਂ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੇ ਗਏ।ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ …

Read More »

ਭਾਈ ਵੀਰ ਸਿੰਘ ਅਰਬਿੰਦੂ ਅਤੇ ਟੈਗੋਰ ਵਾਂਗ ਆਧੁਨਿਕ ਭਾਰਤ ਦੇ ਸਿਰਜਕ – ਸਿਖਿਆ ਸ਼ਾਸਤਰੀ

ਨਾਦ ਪ੍ਰਗਾਸੁ ਵਲੋਂ ਭਾਈ ਵੀਰ ਸਿੰਘ ਦੀ 150 ਸਾਲਾ ਜਨਮ ਸ਼ਤਾਬਦੀ ਦੀ ਆਰੰਭਤਾ ਸਮਾਗਮਾਂ ਦੀ ਸ਼ੁਰੂਆਤ ਅੰਮ੍ਰਿਤਸਰ, 6 ਦਸੰਬਰ (ਖੁਰਮਣੀਆਂ) – “ਭਾਈ ਵੀਰ ਸਿੰਘ ਨੂੰ ਭਾਈ ਗੁਰਦਾਸ ਅਤੇ ਭਾਈ ਮਨੀ ਸਿੰਘ ਦੀ ਨਿਰੰਤਰਤਾ ਵਿੱਚ ਸਮਝੇ ਜਾਣ ਦੀ ਲੋੜ ਹੈ, ਕਿਉਂਕਿ ਇਨ੍ਹਾਂ ਤਿੰਨੋ ਸਖਸ਼ੀਅਤਾਂ ਵਿੱਚ ਸਾਹਿਤਕ ਸਿਰਜਣਾ ਅਤੇ ਅਧਿਆਤਮਕ ਅਨੁਭਵ ਆਪਣਾ ਸੁਜੋੜ ਹਾਸਲ ਕਰੀ ਬੈਠਾ ਹੈ। ਉਨ੍ਹਾਂ ਬਾਰੇ ਹੋਈ ਪ੍ਰਗਤੀਵਾਦੀ ਅਲੋਚਨਾ …

Read More »

ਸਿਆਸਤ ਤੋਂ ਨਿਰਲੇਪ ਰਹਿ ਕੇ ਸਿਹਤ ਤੇ ਹੁਨਰ-ਵਿਕਾਸ ਦੇ ਖੇਤਰਾਂ `ਚ ਕਰਾਂਗੇ ਕੰਮ – ਡਾ. ਓਬਰਾਏ

ਆਨਰੇਰੀ ਸਲਾਹਕਾਰ ਨਿਯੁੱਕਤ ਕਰਨ `ਤੇ ਮੁੱਖ ਮੰਤਰੀ ਚੰਨੀ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਲੋਕ ਸੇਵਾ ਦੇ ਖੇਤਰ `ਚ ਲੰਬੇ ਸਮੇਂ ਤੋਂ ਮਿਸਾਲੀ ਕਾਰਜ਼ ਕਰਨ ਵਾਲੇ ਉੱਘੇ ਸਿੱਖ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਸਿਹਤ ਅਤੇ ਹੁਨਰ-ਵਿਕਾਸ ਦੇ ਖੇਤਰਾਂ `ਚ ਉਨ੍ਹਾਂ ਦੀਆਂ ਸੇਵਾ ਰੂਪੀ ਸੇਵਾਵਾਂ ਲੈਣ ਲਈ ਆਨਰੇਰੀ …

Read More »

ਮੇਰਾ ਰੰਗ ਜ਼ਰੂਰ ਕਾਲ਼ਾ, ਪਰ ਨੀਅਤ ਬੜੀ ਸਾਫ਼ ਹੈ – ਅਰਵਿੰਦ ਕੇਜਰੀਵਾਲ

ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲ਼ਾ ਅੰਗਰੇਜ਼ ਕਹੇ ਜਾਣ ’ਤੇ ਕੇਜਰੀਵਾਲ ਨੇ ਕਿਹਾ, ‘‘ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ ਕੇਜਰੀਵਾਲ ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ।’’ ਵੀਰਵਾਰ ਨੂੰ ਚੌਥੀ ਗਰੰਟੀ ਦੇਣ ਲਈ ਪਠਾਨਕੋਟ …

Read More »

ਪੰਥਕ ਕਾਰਜ਼ਾਂ ‘ਚ ਸਿੱਖ ਜਥੇਬੰਦੀਆਂ ਤੇ ਦੇਸ਼ ਵਿਦੇਸ਼ ਦੀ ਸੰਗਤ ਦਾ ਸਹਿਯੋਗ ਲਵਾਂਗੇ- ਐਡਵੋਕੇਟ ਧਾਮੀ

ਨਵ-ਨਿਯੁੱਕਤ ਪ੍ਰਧਾਨ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਭਰਵਾਂ ਸਵਾਗਤ ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੋਣ ਉਪਰੰਤ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਆਰੰਭਕ ਸਮੇਂ ਦੌਰਾਨ ਪ੍ਰਧਾਨ ਰਹੀਆਂ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਕੌਮੀ ਸੇਵਾ ਲਈ ਮਾਰਗ-ਦਰਸ਼ਨ ਕਰਦੀਆਂ …

Read More »

ਭਾਰਤ ਸਰਕਾਰ ਸਿੱਖ ਮਸਲਿਆਂ ਦਾ ਤਰਜ਼ੀਹੀ ਤੌਰ ’ਤੇ ਸਰਲੀਕਰਨ ਕਰੇ -ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਰਲ ਹਾਊਸ ਦੇ ਅਹਿਮ ਮਤਿਆਂ ਬਾਰੇ ਦਿੱਤੀ ਜਾਣਕਾਰੀ ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤੇ ਗਏ ਸਿੱਖ ਮਸਲਿਆਂ ਨਾਲ ਸਬੰਧਤ ਅਹਿਮ ਮਤਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੌਮ ਦੇ ਕਈ ਮਸਲਿਆਂ ਦਾ ਭਾਰਤ ਸਰਕਾਰ ਪਾਸੋਂ ਸਰਲੀਕਰਨ ਮੰਗਿਆ …

Read More »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਦਿਸ਼ਾ ਮੀਟਿੰਗ ਦੀ ਪ੍ਰਧਾਨਗੀ

ਅਧਿਕਾਰੀਆਂ ਨੂੰ ਹਰੇਕ ਯੋਗ ਲਾਭਪਾਤਰੀ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੀਆਂ ਹਦਾਇਤਾਂ ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਦਿਸ਼ਾ (ਜ਼ਿਲ੍ਹਾ ਪੱਧਰੀ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ) ਅਤੇ ਕੇਂਦਰੀ ਮੰਤਰੀ ਓਮ ਪ੍ਰਕਾਸ਼ ਵਲੋਂ ਅੱਜ ਕੋ-ਚੇਅਰਮੈਨ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨਾਲ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ …

Read More »

ਲੰਡਨ ’ਚ ਸਿੱਖ ਨੌਜਵਾਨ ਦੇ ਕਤਲ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 26 ਨਵੰਬਰ (ਜਗਦਪਿ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਇਸ ਦੁਖਦਾਈ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ …

Read More »

ਮੁੰਬਈ ਥਾਣੇ ‘ਚ ਕੰਗਣਾ ਰਣੌਤ ਖਿਲਾਫ਼ ਕੇਸ

ਸਿੱਖ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਦੋਸ਼ ਅੰਮ੍ਰਿਤਸਰ / ਮੁੰਬਈ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ `ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਖਿ਼ਲਾਫ਼ ਮੁੰਬਈ ਦੇ ਥਾਣਾ ਖ਼ਾਰ ਵਿਖੇ ਐਫ.ਆਈ.ਆਰ ਦਰਜ਼ ਕਰ ਲਈ ਗਈ ਹੈ।ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ’ਚ ਸ੍ਰੀ …

Read More »