Monday, May 25, 2026

ਰਾਸ਼ਟਰੀ / ਅੰਤਰਰਾਸ਼ਟਰੀ

ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਕੋਲੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ

ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਲਈ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਅਤੇ ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ …

Read More »

ਸ਼੍ਰੋਮਣੀ ਕਮੇਟੀ ਨੇ ਵਿਦੇਸ਼ਾਂ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਕਾਰਵਾਈ ਆਰੰਭੀ

ਕੈਨੇਡਾ ਪੁੱਜੇ ਉੱਚ ਪੱਧਰੀ ਵਫ਼ਦ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗਾਂ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਕੈਨੇਡਾ ਵਿਖੇ …

Read More »

ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ‘ਚ ਖੋਲ੍ਹੇਗੀ ਸਿੱਖ ਮਿਸ਼ਨ -ਬੀਬੀ ਜਗੀਰ ਕੌਰ

ਗੁ. ਸ੍ਰੀ ਗੁਰੂ ਨਾਨਕ ਘਾਟ ਉਜੈਨ ਦੇ ਕਾਰਜ਼ ਮੁਕੰਮਲ ਕਰਨ ‘ਚ ਲਿਆਂਦੀ ਜਾਵੇਗੀ ਤੇਜ਼ੀ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰੇਗੀ।ਦੋ ਦਿਨ ਪਹਿਲਾਂ ਮੱਧ ਪ੍ਰਦੇਸ਼ ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ …

Read More »

ਲਾਂਘਾ ਖੁੱਲਵਾਉਣ ਲਈ ਭਾਰਤ ਪਾਕ ਸਰਹੱਦ ‘ਤੇ ਅਰਦਾਸ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੰਗਰਾਂਦ ਦੇ ਦਿਹਾੜੇ ‘ਤੇ ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਲਾਂਘਾ ਖੁੱਲਵਾਉਣ ਲਈ ਫਿਰ ਕਰਤਾਰਪੁਰ ਸਾਹਿਬ ਦੇ ਸਾਹਮਣੇ ਭਾਰਤ ਪਾਕ ਸਰਹੱਦ ‘ਤੇ ਅਰਦਾਸ ਕੀਤੀ।ਜਾਰੀ ਪ੍ਰੈਸ ਨੋਟ ‘ਚ ਸੰਗਤ ਨੇ ਦੁੱਖ ਜ਼ਾਹਿਰ ਕੀਤਾ ਕਿ ਕਰੋਨਾ ਕਰਕੇ ਬੰਦ ਹੋਈਆਂ ਕੌਮਾਂਤਰੀ ਸਰਹੱਦਾਂ ਲਗਭਗ ਸਾਰੀਆਂ ਸਰਕਾਰਾਂ ਨੇ ਖੋਲ ਦਿੱਤੀਆਂ ਹਨ।ਇਸ ਦੇ ਬਾਵਜ਼ੂਦ ਕਰਤਾਰਪੁਰ ਲਾਂਘਾ ਬੰਦ ਰੱਖਣਾ ਕੇਂਦਰ ਸਰਕਾਰ …

Read More »

ਸਿੰਘ ਘਟਨਾ ਦੀ ਜਾਂਚ ਕਰਕੇ ਸਾਰੇ ਪੱਖ ਸਾਹਮਣੇ ਲਿਆਉਣੇ ਜਰੂਰੀ – ਗਿਆਨੀ ਹਰਪ੍ਰੀਤ ਸਿੰਘ

ਕਿਹਾ, ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਹੈ ਸਿੰਘੂ ਬਾਰਡਰ ਘਟਨਾ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਕਰਾਰ ਦਿੰਦਿਆਂ ਇਸ ਘਟਨਾ ਦੇ ਪਹਿਲੂਆਂ ਅਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ …

Read More »

ਸ੍ਰੀ ਰਾਮ ਤੀਰਥ ਧਾਮ ਨਤਮਸਤਕ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਸਿਸੌਦੀਆ

ਕਿਹਾ, ਭਗਵਾਨ ਵਾਲਮੀਕਿ ਜੀ ਗਿਆਨ ਦੇ ਅਥਾਹ ਗਿਆਤਾ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੌਦੀਆ ਪੰਜਾਬ ਦੌਰੇ ਦੌਰਾਨ ਪਵਿੱਤਰ ਰਮਾਇਣ ਦੇ ਰਚਨਹਾਰ ਭਗਵਾਨ ਵਾਲਮੀਕਿ ਜੀ ਦੇ ਅਸਥਾਨ ਸ੍ਰੀ ਰਾਮ ਤੀਰਥ ਧਾਮ ਵਿਖੇ ਨਤਮਸਤਕ ਹੋਏ ਅਤੇ ਉਨਾਂ ਭਗਵਾਨ ਵਾਲਮੀਕ ਜੀ ਦਾ ਆਸ਼ਰੀਵਾਦ ਲਿਆ।         …

Read More »

ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦ ਦਾਖ਼ਲ ਹੋਣ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵੱਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ …

Read More »

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਅਵਤਾਰ ਸਿੰਘ ਹਿੱਤ ਨਾਲ ਬਦਸਲੂਕੀ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਸਮਾਗਮ ਦੌਰਾਨ ਕੀਤੀ ਗਈ ਧੱਕਾ ਮੁੱਕੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਗੁਰ ਅਸਥਾਨਾਂ ਵਿਖੇ ਬਦਸਲੂਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਲਿਹਾਜ਼ਾ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਹੋਵੇ।ਬੀਬੀ ਜਗੀਰ ਕੌਰ ਨੇ ਕਿਹਾ …

Read More »

ਰਣਜੀਤ ਐਵਨਿਊ ਵਿਖੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਅਨਿਲ ਜੋਸ਼ੀ ਤੇ ਸੁਖਬੀਰ ਬਾਦਲ ਨੇ ਅਗਨ ਭੇਟ ਕੀਤੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁੱਤਲੇ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵਨਿਊ ਵਿਖੇ ਅੰਮ੍ਰਿਤਸਰ ਹਲਕਾ ਉਤਰੀ ਦੁਸਹਿਰਾ ਕਮੇਟੀ ਵਲੋਂ ਹਾਲ ਹੀ ਵਿੱਚ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਦੀ ਅਗਵਾਈ ਵਿੱਚ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ; ਜਿਸ ਵਿੱਚ ਸ਼੍ਰੋਮਣੀ ਅਕਾਲੀ …

Read More »

ਪੰਜਾਬੀ ਸਾਹਿਤਕਾਰਾਂ ਵਲੋਂ ਲਖੀਮਪੁਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 12 ਅਕਤੂਬਰ (ਦੀਪ ਦਵਿੰਦਰ ਸਿੰਘ) – ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ੀ ਅਖਾੜਿਆਂ ਵਿੱਚ ਲਖੀਮਪੁਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਹਿੱਤ ਅੱਜ ਦੇਸ਼ ਭਰ ਵਿੱਚ ਮਨਾਏ ਗਏ “ਸ਼ਹੀਦ ਕਿਸਾਨ ਦਿਵਸ ” ਤਹਿਤ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਹੋਰ ਸਾਹਿਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਕਿਸਾਨਾਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ ਗਏ।           …

Read More »