Sunday, December 22, 2024

ਰਾਸ਼ਟਰੀ / ਅੰਤਰਰਾਸ਼ਟਰੀ

ਅਫ਼ਗਾਨਿਸਤਾਨ ਵਿੱਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਵਿਚ ਜਲਾਲਾਬਾਦ ਸ਼ਹਿਰ ’ਚ ਵੱਸਦੇ ਘੱਟਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗ੍ਰਨੇਡ ਹਮਲੇ ਦੀ ਨਿਖੇਧੀ ਕੀਤੀ ਹੈ।ਉਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ …

Read More »

ਨਾਮਵਰ ਕਹਾਣੀਕਾਰਾ ਤੇ ਕਵਿੱਤਰੀ ਅਮਰਦੀਪ ਕੌਰ ਲੱਕੀ ‘ਅਵਤਾਰ ਰੇਡੀਓ’ ‘ਤੇ ਸਰੋਤਿਆਂ ਦੇ ਰੂ-ਬ-ਰੂ

ਚੰਡੀਗੜ, 30 ਜੂਨ (ਪ੍ਰੀਤਮ ਲੁਧਿਆਣਵੀ) – ਵਿਦਿਅਕ ਖੇਤਰ ਦੀ ਜਾਣੀ-ਪਛਾਣੀ ਸਖ਼ਸ਼ੀਅਤ ਮੈਡਮ ਅਮਰਦੀਪ ਕੌਰ ਲੱਕੀ ਨੂੰ ‘ਅਵਤਾਰ ਰੇਡੀਓ’ ਵਲੋਂ ਸਰੋਤਿਆਂ ਦੇ ਰੂ-ਬ-ਰੂ ਕੀਤਾ ਗਿਆ।ਮੈਡਮ ਅਮਨਦੀਪ ਦੀ ਸੁਚੱਜੀ ਸੰਚਾਲਨਾ ਅਧੀਨ ਲੱਕੀ ਨੇ ਆਪਣੇ ਬਚਪਨ, ਪਰਿਵਾਰ, ਪੜਾਈ ਤੇ ਸਾਹਿਤਕ ਸਫ਼ਰ ਦੀ ਗੱਲ ਕਰਦਿਆਂ ਆਪਣੀ ਕਹਾਣੀ ਅਤੇ ਕੁੱਝ ਕਵਿਤਾਵਾਂ ਸਰੋਤਿਆਂ ਦੇ ਸਾਹਮਣੇ ਬੜੇ ਦਿਲਕਸ਼ ਅੰਦਾਜ਼ ‘ਚ ਰੱਖੀਆਂ।ਲੱਕੀ ਨੇੇ ਅਵਤਾਰ ਰੇਡੀਓ’ ਦੀ ਪੂਰੀ ਟੀਮ …

Read More »

ਔਜਲਾ ਦੀ ਮੰਗ `ਤੇ ਕੇਂਦਰ ਸਰਕਾਰ ਵਲੋਂ ਅੰਮ੍ਰਿਤਸਰ ਲਈ 5 ਆਕਸੀਜਨ ਪਲਾਂਟ ਮਨਜ਼ੂੂਰ

ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਸਦਕਾ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਅੰਮ੍ਰਿਤਸਰ ਲਈ ਵੱਖ-ਵੱਖ ਕਪੈਸਟੀ ਦੇ 5 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ।ਉਨਾਂ ਨੇ ਟੀਕਾਕਰਨ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਸਹਿਯੋਗ ਵੀ ਮੰਗਿਆ। ਜਿਕਰਯੋਗ ਹੈ ਕਿ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਮੈਂਬਰ ਪਾਰਲੀਮੈਂਟ ਔਜਲਾ ਵਲੋਂ 2 ਮਈ ਨੂੰ ਦੇਸ਼ ਦੇ ਪ੍ਰਧਾਨ …

Read More »

ਕਸ਼ਮੀਰ ਵਿੱਚ ਕਿਸੇ ਵੀ ਸਿੱਖ ਨਾਲ ਧੱਕਾ ਬਰਦਾਸ਼ਤ ਨਹੀ ਕੀਤਾ ਜਾਵੇਗਾ – ਸਰਨਾ

ਕਿਹਾ, ਸਿੱਖ ਲੜਕੀ ਦੇ ਅਗਵਾਕਾਰਾਂ ਖਿਲਾਫ ਕੀਤੀ ਜਾਵੇ ਸਖਤ ਕਾਰਵਾਈ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਸ਼ਮੀਰ ਵਾਦੀ ਵਿੱਚ ਇਕ ਸਿੱਖ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਨਿਕਾਹ ਕਰਨ ਦੀ ਘਟਨਾ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆ ਕਿਹਾ ਕਿ ਇਸ ਧੱਕੇਸ਼ਾਹੀ ਨੂੰ ਸਿੱਖ ਸਮਾਜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ ਕਰੇਗਾ। …

Read More »

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਧਰਨਾ ਲਗਾਤਾਰ ਜਾਰੀ

ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਚੱਲ ਰਿਹਾ ਧਰਨਾ ਅੱਜ 270ਵੇਂ ਦਿਨ ਵੀ ਲਗਾਤਾਰ ਜਾਰੀ ਹੈ।ਕਿਸਾਨ ਆਗੂ ਮੱਘਰ ਸਿੰਘ ਉਭਾਵਾਲ ਨੇ 26 ਜੂਨ ਦੇ ਸੂਬਾ ਪੱਧਰੀ ਪ੍ਰਦਰਸ਼ਨ ਬਾਰੇ ਰਿਪੋਰਟਿੰਗ ਕੀਤੀ।ਉਨ੍ਹਾਂ ਨੇ ਕਿਸਾਨਾਂ ਦੇ ਜ਼ਾਬਤਾ ਪੂਰਨ ਸੰਘਰਸ਼ ਦੀ ਸ਼ਲਾਘਾ ਕੀਤੀ।ਵੱਖ-ਵੱਖ ਬੁਲਾਰਿਆਂ ਨੇ ਰਾਮ ਸਿੰਘ ਰਾਣਾ ਦੇ ਗੋਲਡਨ ਢਾਬੇ ਪ੍ਰਤੀ ਹਰਿਆਣਾ ਸਰਕਾਰ ਦੇ ਬਦਲਾ …

Read More »

ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੱਜ ਸੂਬਿਆਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਜਾਣਗੇ ਮੰਗ ਪੱਤਰ – ਉਗਰਾਹਾਂ

ਸੰਗਰੂਰ/ ਨਵੀਂ ਦਿੱਲੀ, 25 (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤ ਦੇ ਰਾਜਾਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ।ਇਸ ਸਬੰਧੀ ਦਿੱਲੀ ਦੇ ਟਿਕਰੀ ਬਾਰਡਰ `ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਜਿਸ ਨੂੰ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ …

Read More »

ਸਰਬਤ ਦਾ ਭਲਾ ਟਰੱਸਟ ਵਲੋਂ ਦਿਹਾਤੀ ਪੁਲਿਸ ਨੂੰ ਪੀ.ਪੀ.ਈ ਕਿੱਟਾਂ ਤੇ ਹੋਰ ਸਮਾਨ ਭੇਟ

ਡਾ. ਓਬਰਾਏ ਵਲੋਂ ਨਿਭਾਏ ਜਾਂਦੇ ਵੱਡੇ ਸੇਵਾ ਕਾਰਜ਼ ਸ਼ਲਾਘਾਯੋਗ – ਐਸ.ਐਸ.ਪੀ ਖੁਰਾਣਾ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਖੇਤਰ `ਚ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠਲੇ ਸਰਬਤ ਦਾ ਭਲਾ …

Read More »

ਟਵਿੱਟਰ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਵੇ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਖਿਲਾਫ ਹੋ ਰਹੇ ਨਫ਼ਰਤ ਭਰੇ ਟਵੀਟਾਂ ਬਾਰੇ ਅਪ੍ਰੈਲ ਮਹੀਨੇ ਟਵਿੱਟਰ ਮੁੱਖੀ ਜੈਕ ਡੋਰਸੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਗਿਆ ਸੀ, ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ।ਉਨਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਦੁਹਰਾਉਣ ਦੀਆਂ ਧਮਕੀਆਂ ਮਾਹੌਲ ਨੂੰ ਖਰਾਬ ਕਰਦੀਆਂ ਹਨ, …

Read More »

ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀਆਂ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਮਾਡਲ ਤਿਆਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ …

Read More »