Thursday, November 21, 2024

ਰਾਸ਼ਟਰੀ / ਅੰਤਰਰਾਸ਼ਟਰੀ

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੋਂ 10 ਅਪ੍ਰੈਲ ਨੂੰ ਹੋਵੇਗਾ ਕੋਰੋਨਾ ਟੈਸਟ ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ …

Read More »

400 ਸਾਲਾ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ …

Read More »

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਸੰਪੂਰਨ

ਅੰਮ੍ਰਿਤਸਰ, 5 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਤਰਾਖੰਡ ਸੁਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਅੱਜ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਕੀਤੀ ਗਈ।ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ …

Read More »

ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਹੋਲਾ ਮਹੱਲਾ ਦੌਰਾਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਲਾ ਮਹੱਲਾ ਮਨਾ ਰਹੀਆਂ ਸਿੱਖ ਸੰਗਤਾਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਸ਼ਰਧਾਲੂਆਂ ’ਤੇ ਕੀਤੀ ਜਾ ਰਹੀ ਕਾਰਵਾਈ ਖਿਲਾਫ਼ ਸ਼੍ਰੋਮਣੀ ਕਮੇਟੀ ਦਾ ਇਕ ਪੰਜ ਮੈਂਬਰੀ ਵਫ਼ਦ ਜਲਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗਾ।                     …

Read More »

ਭਾਰਤ-ਪਾਕਿਸਤਾਨ ਯੁੱਧ 1971: ਸੁਨਹਿਰੀ ਵਿਜੈ ਮਸ਼ਾਲ ਦਾ ਮਾਧੋਪੁਰ ਮਿਲਟਰੀ ਸਟੇਸ਼ਨ ‘ਤੇ ਸ਼ਾਨਦਾਰ ਸਵਾਗਤ

ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 1 ਅਪ੍ਰੈਲ 1971 ਦੀ ਜੰਗ ਵਿਚ ਪਾਕਿਸਤਾਨ ਤੇ ਭਾਰਤ ਦੀ ਫੌਜੀ ਜਿੱਤ ਦਾ ਜਸਨ ਸੁਨਹਿਰੀ ਜਿੱਤ ਵਰ੍ਹੇ ਵਜੋਂ ਮਨਾਇਆ ਗਿਆ।ਸੁਨਹਿਰੀ ਵਿਜੈ ਮਿਸਾਲ ਜਲੰਧਰ ਤੋਂ ਚੱਲ ਕੇ ਪੰਜਾਬ ਦੇ ਮਾਧੋਪੁਰ ਇਲਾਕੇ ਵਿੱਚ 01 ਅਪ੍ਰੈਲ ਨੂੰ ਪਹੁੰਚੀ।ਵਰਨਣਯੋਗ ਹੈ ਕਿ ਮਾਧੋਪੁਰ ਖੇਤਰ ਵਿੱਚ ਰਾਵੀ ਨਦੀ ਦੇ ਉਪਰ ਬਣਿਆ ਪੁੱਲ ਜੋ ਕਿ ਜੰਮੂ ਸੈਕਟਰ ਵਿੱਚ ਭਾਰਤੀ ਫੌਜ …

Read More »

ਜਾਗੋ ਪਾਰਟੀ ਨੇ 14 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਅੱਜ ਦਿੱੱੱੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ 14 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ।ਇਸ ਤੋਂ ਪਹਿਲਾਂ ਜਾਗੋ ਵਲੋਂ 16 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਾਰਟੀ ਦਫ਼ਤਰ ਵਿਖੇ ਪਾਰਟੀ ਕਾਰਕੁੰਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਜਾਗੋ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ …

Read More »

ਅੰਮ੍ਰਿਤਸਰ ਦੇ ਪ੍ਰੋਜੈਕਟਾਂ ਲਈ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ

ਕਿਹਾ ਦੋ ਪ੍ਰਮੁੱਖ ਨਾਲੇ ਢੱਕਣ ਲਈ ਪੁਰੀ ਵੱਲੋਂ ਫੰਡ ਰਲੀਜ਼ ਕਰਨ ਦਾ ਭਰੋਸਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਹਾਊਸਿੰਗ, ਸ਼ਹਿਰੀ ਵਿਕਾਸ ਤੇ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਅੰਮ੍ਰਿਤਸਰ ਦੇ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਮੰਤਰੀ ਹਰਦੀਪ ਪੁਰੀ ਨੇ ਮੈਂਬਰ ਪਾਰਲੀਮੈਂਟ ਔਜਲਾ ਨੂੰ ਅੰਮ੍ਰਿਤਸਰ ਦੇ ਵਿਕਾਸ ਲਈ …

Read More »

ਝਾਰਖੰਡ ਤੋਂ ਪ੍ਰਤੀਨਿਧ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਟਾਟਾਨਗਰ ਜਮਸ਼ੇਦ ਪੁਰ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ।ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ …

Read More »

ਵੀਜ਼ਾ ਲਗਵਾਉਣ ਲਈ ਸ਼ਰਧਾਲੂ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ।ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ …

Read More »

ਔਜਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਟੱਡੀ ਸੈਂਟਰ ਦੀ ਰੁਕੀ ਹੋਈ ਗਰਾਂਟ ਤੁਰੰਤ ਜਾਰੀ ਕਰਨ ਦੀ ਮੰਗ

ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਮਨੁੱਖੀ ਵਸੀਲਿਆਂ ਬਾਰੇ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਾਲ ਮੁਲਾਕਾਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਟੱਡੀ ਸੈਂਟਰ ਦੀ ਰੁਕੀ ਹੋਈ ਗਰਾਂਟ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਤਾਂ …

Read More »