ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਐਸੋਸੀਏਸ਼ਨ ਦੀ ਰਵਾਇਤ ਅਨੁਸਾਰ ਸਭ ਤੋਂ ਪਹਿਲਾਂ ਇਸ ਮਹੀਨੇ ਅਕਾਲ ਚਲਾਣਾ ਕਰ ਗਏ ਕਿਸ਼ੋਰੀ ਲਾਲ ਰਿਟਾਇਰਡ ਫੋਨ ਮਕੈਨਿਕ ਸੁਨਾਮ, ਡੀ.ਜੀ.ਐਮ ਰਾਜ ਪਾਲ ਦਹੀਆ ਦੀ ਪਤਨੀ ਦੇ ਭਰਾ-ਭਰਜਾਈ ਅਤੇ ਭਤੀਜੇ ਦੀ ਸੜਕ ਹਾਦਸੇ ਵਿੱਚ ਹੋਈਆਂ ਦਰਦਨਾਕ ਮੌਤਾਂ ਅਤੇ ਕੁਲਦੀਪ ਸਿੰਘ ਰਿਟਾ. …
Read More »ਪੰਜਾਬ
ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋਂ ਵਿਖੇ ਏਡਜ਼ ਦਿਵਸ ਮਨਾਇਆ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਜਿਲਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਦੇ ਅਗਵਾਈ ਹੇਠ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ।ਇਸ ਸਬੰਧੀ ਪੇਂਟਿੰਗ ਮੁਕਾਬਲਾ ਅਤੇ ਇੱਕ ਗੈਸਟ ਲੈਕਚਰ ਦਿਵਾਇਆ ਗਿਆ, ਤਾਂ ਜੋ ਬੱਚਿਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਜਾਗਰੂਕ ਕੀਤਾ ਜਾ ਸਕੇ।ਮੁਕਾਬਲੇ ‘ਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ …
Read More »ਲੋਕ ਸਾਹਿਤ ਸੰਗਮ ਵਿਖੇ ਪ੍ਰਵਾਸੀ ਭਾਰਤੀ ਪ੍ਰਮਿੰਦਰ ਪਰਵਾਨਾ ਦੀ ਪੁਸਤਕ `ਚਾਨਣ ਇਤਿਹਾਸ ਦਾ` ਲੋਕ ਅਰਪਣ
ਰਾਜਪੁਰਾ, 3 ਦਸੰਬਰ (ਡਾ. ਅਮਨ) – ਲੋਕ ਸਾਹਿਤ ਸੰਗਮ (ਰਜਿ) ਰਾਜਪੁਰਾ ਦੇ ਰੋਟਰੀ ਭਵਨ ਵਿਖੇ ਸਾਹਿਤਕ ਸਮਾਗਮ ਵਿੱਚ ਅਮਰੀਕਾ ਵਾਸੀ ਪਰਮਿੰਦਰ ਸਿੰਘ ਪ੍ਰਵਾਨਾ ਦੀ ਕਿਤਾਬ `ਚਾਨਣ ਇਤਿਹਾਸ ਦਾ ” ਲੋਕ ਅਰਪਣ ਕੀਤੀ ਗਈ।ਮੁੱਖ ਮਹਿਮਾਨ ਡਾ ਅਮਰਜੀਤ ਕੌਂਕੇ, ਗੁਰਦਰਸ਼ਨ ਸਿੰਘ ਗੁਸੀਲ ਤੇ ਡਾ. ਗੁਰਵਿੰਦਰ ਅਮਨ ਨੇ ਪ੍ਰਧਾਨਗੀ ਕੀਤੀ।ਕਿਤਾਬ ਦਾ ਲੋਕ ਅਰਪਣ ਉਪਰੰਤ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਸੁਣਾ ਕੇ ਚੰਗਾ ਰੰਗ ਬੰਨਿਆ। …
Read More »ਸ਼ੁਕਰਾਨੇ ਵਜੋਂ ਊਰਨਾਂ ਦੀ ਨਵੀਂ ਚੁਣੀ ਪੰਚਾਇਤ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਸਮਰਾਲਾ, 3 ਦਸੰਬਰ (ਇੰਦਰਜੀਤ ਸਿੰਘ ਕੰਗ) – ਪਿੰਡ ਊਰਨਾਂ ਵਿਖੇ ਨਵੀਂ ਬਣੀ ਗ੍ਰਾਮ ਪੰਚਾਇਤ ਵਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ਼ੁਕਰਾਨੇ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਰਾਗੀ ਸਿੰਘਾਂ ਵਲੋਂ ਪਵਿੱਤਰ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮਾਗਮ ਵਿੱਚ ਪਿੰਡ ਵਾਸੀਆਂ ਨੇ ਭਾਰੀ ਗਿਣਤੀ ‘ਚ ਸ਼ਮੂਲੀਅਤ …
Read More »ਕੋਈ ਵੀ ਨੰਬਰਦਾਰ ਆਪਣੇ ਪਿੰਡ/ਸ਼ਹਿਰ ਤੋਂ ਬਾਹਰ ਦੀ ਰਜਿਸਟਰੀ ਨਹੀਂ ਕਰਾਵੇਗਾ -ਹਰਬੰਸਪੁਰਾ/ ਢਿੱਲਵਾਂ
ਸਮਰਾਲਾ, 3 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਤਹਿਸੀਲ ਸਮਰਾਲਾ ਦੀ ਮਾਸਿਕ ਮੀਟਿੰਗ ਐਸੋਸੀਏਸ਼ਨ ਦੇ ਦਫਤਰ ਵਿਖੇ ਤਹਿਸੀਲ ਪ੍ਰਧਾਨ ਨੰਬਰਦਾਰ ਰਣਜੀਤ ਸਿੰਘ ਢਿੱਲਵਾਂ ਅਤੇ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਸਮੂਹ ਨੰਬਰਦਾਰਾਂ ਵੱਲੋਂ ਸਰਬਸੰਮਤੀ ਮਤਾ ਪਾਸ ਕੀਤਾ ਗਿਆ ਕਿ ਜਿਹੜੀ ਪ੍ਰਾਪਰਟੀ ਦੀ ਰਜਿਸਟਰੀ ਸਰਪੰਚ ਵਲੋਂ ਕਰਵਾਈ ਜਾਵੇਗੀ, ਨੰਬਰਦਾਰ ਉਸ ਦੇ ਇੰਤਕਾਲ ਉਪਰ ਮੋਹਰ …
Read More »ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਹੋਰਨਾਂ ਨੂੰ ਲਗਾਈ ਧਾਰਮਿਕ ਸਜਾ
ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫੱਖਰ-ਏ-ਕੌਮ ਸਨਮਾਨ ਵਾਪਸ ਲੈਣ ਦੇ ਆਦੇਸ਼ ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਅੱਜ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਲਏ ਗਏ ਸਖਤ ਅਤੇ ਇਤਿਹਾਸਕ ਫੈਸਲੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਤਨਖਾਹ ਲਗਾਈ ਗਈ।ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫੱਖਰ-ਏ-ਕੌਮ ਸਨਮਾਨ ਵੀ ਵਾਪਸ ਲੈਣ …
Read More »ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਸਖ਼ਸ਼ੀਅਤ ਅਤੇ ਸਾਹਿਤ ਸਿਰਜਣਾ ਉਪਰ ਸੰਵਾਦ ਰਚਾਇਆ
ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਸਮਰਾਲਾ ਵਲੋਂ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦਾ ਜਨਮ ਦਿਨ ਜੋਸ਼ੋ ਖਰੋਸ਼ ਨਾਲ ਮਨਾਉਂਦਿਆ ਉਨ੍ਹਾਂ ਦੀ ਸਖ਼ਸ਼ੀਅਤ ਤੇ ਸਾਹਿਤ ਸਿਰਜਣਾ ਉਪਰ ਕਵਿਤਾ ਭਵਨ ਮਾਛੀਵਾੜਾ ਰੋਡ ਸਮਰਾਲਾ ਵਿਖੇ ਭਾਵਪੂਰਤ ਸੰਵਾਦ ਰਚਾਇਆ ਗਿਆ।ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰਪਾਲ ਸਿੰਘ ਸਮਰਾਲਾ ਨੇ ਸ਼ੁਰੂਆਤ ਕਰਦਿਆਂ ਹਮਦਰਦਵੀਰ ਨੌਸ਼ਹਿਰਵੀ ਨਾਲ ਜੁੜੀਆਂ ਯਾਦਾਂ ਪੇਸ਼ ਕੀਤੀਆਂ।ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ …
Read More »ਸ.ਸ.ਸ.ਸ ਮਹਿਲਾਂ ਦੇ ਵਿਦਿਆਰਥੀਆਂ ਨੇ ਲਗਾਇਆ ਸ਼ਿਮਲੇ ਦਾ ਟੂਰ
ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸੰਗਰੂਰ ਸ੍ਰੀਮਤੀ ਤਰਵਿੰਦਰ ਕੌਰ ਦੇ ਦਿਸਾ ਨਿਰਦੇਸ਼ਾਂ ਮੁਤਾਬਿਕ ਇੰਚਾਰਜ਼ ਪ੍ਰਿੰਸੀਪਲ ਸ੍ਰੀਮਤੀ ਨਵਰਾਜ ਕੌਰ ਦੀ ‘ਚ ਸ.ਸ.ਸ.ਸ ਮਹਿਲਾਂ ਸਾਇੰਸ ਸਟਰੀਮ ਦੇ ਗਿਆਰਵੀਂ ਅਤੇ ਬਾਰ੍ਹਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਪ੍ਰਕਿਰਤੀ ਨਾਲ ਨੇੜ੍ਹਤਾ ਹਿੱਤ ਦੋ ਦਿਨਾਂ ਦਾ ਵਿੱਦਿਅਕ ਟੂਰ ਸ਼ਿਮਲਾ (ਹਿਮਾਚਲ ਪ੍ਰਦੇਸ਼) ਗਿਆ।ਟੂਰ ਵਿੱਚ 58 ਵਿਦਿਆਰਥੀ ਅਤੇ ਸ੍ਰੀਮਤੀ ਚਰਨਦੀਪ ਸੋਨੀਆ …
Read More »ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ ਭਰ ਦੇ ਮਹਿਲਾ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਵਿਕਾਸ ਕਾਰਜ਼ਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਅੱਗੇ ਹੋ ਕੇ ਕੰਮ ਕਰਨ ਸਰਕਾਰ ਤੁਹਾਡੇ ਹਰ ਕਦਮ ‘ਤੇ ਸਾਥ ਦੇਵੇਗੀ।ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਾਰ 53 ਫੀਸਦੀ ਮਹਿਲਾ ਸਰਪੰਚ ਚੁਣ ਕੇ ਲੋਕਾਂ …
Read More »ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ
ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ ਵਲੋਂ ਸਥਾਪਿਤ ਆਤਮ ਪਬਲਿਕ ਸਕੂਲ ਇਸਲਾਮਾਬਾਦ ਦਾ ਸਲਾਨਾ ਸਮਾਗਮ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ ਦੀ ਸਮੂਲੀਅਤ ਨਾਲ ਯਾਦਗਾਰੀ ਹੋ ਨਿਬੜਿਆ।ਸਕੂਲ ਦੇ ਲਗਭਗ ਇੱਕ ਹਜ਼ਾਰ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਗੀਤ-ਸੰਗੀਤ, ਨੱਚਣ-ਗਾਉਣ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਨਾਲ ਅਧਿਆਪਕਾਂ, ਮਾਪਿਆਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਮਨ ਮੋਹਿਆ। ਫਿਲਮੀ ਅਦਾਕਾਰਾ ਗੁਰਪ੍ਰੀਤ …
Read More »