Friday, November 14, 2025

ਪੰਜਾਬ

ਕਮਿਸ਼ਨਰ ਨਗਰ ਨਿਗਮ ਵਲੋਂ ਐਲ.ਐਨ.ਟੀ ਕੰਪਨੀ ਨੂੰ ਸਮਾਂਬੱਧ ਤਰੀਕੇ ਨਾਲ ਕੰਮ ਨਿਪਟਾਉਣ ਦੀਆਂ ਹਦਾਇਤਾਂ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਪੰਜਾਬ ਮਿਉਂਸੀਪਲ ਸਰਵਿਸਜ਼ ਇੰਪਰੂਵਮੈਂਟ ਪ੍ਰੋਜੈਕਟ ਦੀ ਸਮੀਖਿਆ ਕੀਤੀ ਗਈ।ਇਹ ਪ੍ਰੌਜੈਕਟ ਨਗਰ ਨਿਗਮ ਅੰਮ੍ਰਿਤਸਰ ਵਲੋਂ ਆਉਣ ਵਾਲੇ ਸਮੇਂ ਵਿੱਚ ਅਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ ਕਰਕੇ ਅੰਮ੍ਰਿਤਸਰ ਸ਼ਹਿਰ ਦੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ।ਇਹ ਪ੍ਰੋਜੈਕਟ ਨਗਰ ਨਿਗਮ ਅੰਮ੍ਰਿਤਸਰ ਵਲੋਂ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ …

Read More »

ਵਾਤਾਵਰਣ ਬਚਾਉਣ ਲਈ ਰੁੱਖ ਲਗਾ ਕੇ ਆਪਣਾ ਕੀਮਤੀ ਯੋਗਦਾਨ ਪਾਈਏ- ਸਿਵਲ ਸਰਜਨ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾ ਕੇ ਵਾਤਾਰਣ ਦੀ ਸ਼ੁੱਧਤਾ ਲਈ ਸ਼ੰਦੇਸ਼ ਦਿੱਤਾ।ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਪਲਾਸਟਿਕ ਮਿੰਟਾਂ ਲਈ ਲਾਭਦਾਇਕ ਪਰ ਦਹਾਕਿਆਂ ਲਈ ਨੁਕਸਾਨਦੇਹ ਸਾਬਿਤ ਹੁੰਦਾ ਹੈ।ਪਲਾਸਟਿਕ ਦੀਆਂ ਬੋਤਲਾਂ, ਸਟ੍ਰਾਸ, ਕੱਪ-ਪਲੇਟਾਂ ਅਤੇ ਬੈਗ ਲਗਭਗ 20 ਸਾਲਾਂ ਤੱਕ ਵੀ ਨਸ਼ਟ ਨਹੀਂ ਹੁੰਦੇ ਅਤੇ ਇਹਨਾਂ ਦੀ ਵਜ੍ਹਾ ਨਾਲ ਧਰਤੀ …

Read More »

ਹੁਣ ਆਨਲਾਈਨ ਪ੍ਰਾਪਤ ਕੀਤੀਆਂ ਗਈਆਂ ਫਰਦਾਂ ਵੀ ਕਾਨੂੰਨੀ ਤੌਰ ‘ਤੇ ਅਧਿਕਾਰਤ ਦਸਤਾਵੇਜ਼ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਹੁਣ ਆਨਲਾਈਨ ਪ੍ਰਾਪਤ ਕੀਤੀਆਂ ਗਈਆਂ ਫਰਦਾਂ ਕਾਨੂੰਨੀ ਤੌਰ ‘ਤੇ ਅਧਿਕਾਰਤ ਦਸਤਾਵੇਜ਼ ਹਨ ਅਤੇ ਲੋਕ ਇਹਨਾਂ ਨੂੰ ਕਿਸੇ ਵੀ ਲੋੜ ਲਈ ਵਰਤ ਸਕਦੇ ਹੋ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਆਪਣੇ ਘਰੋਂ ਫਰਦ ਆਨਲਾਈਨ ਵੇਖ ਸਕਦੇ ਸੀ, ਪ੍ਰਿੰਟ ਵੀ ਲੈ ਸਕਦੇ …

Read More »

ਮਾਤਾ ਦਰਸ਼ਨਾ ਦੇਵੀ ਦੀ ਯਾਦ ‘ਚ ਲੱਗਾ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਬਾਂਸਲ’ਜ਼ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਵੱਲੋਂ ਆਪਣੀ ਮਾਤਾ ਦਰਸ਼ਨਾ ਦੇਵੀ ਦੀ 12ਵੀਂ ਬਰਸੀ ਨੂੰ ਸਮਰਪਿਤ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ ਬਾਬਾ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿਖੇ ਲਗਾਇਆ ਗਿਆ।ਕੈਂਪ ਵਿੱਚ ਲਗਭਗ 1700 ਦੇ ਕਰੀਬ ਮਰੀਜ਼ਾਂ ਦੀਆ ਵੱਖ-ਵੱਖ ਬਿਮਾਰੀਆਂ ਦਾ ਇਲਾਜ਼ ਕੀਤਾ ਗਿਆ।ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੇ …

Read More »

ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਸਮਾਪਤ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਭਾਸ਼ਾ ਸਮਰ ਕੈਂਪ ਦਾ ਸਮਾਪਤੀ ਸਮਾਰੋਹ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਬਹੁਤ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ।ਇਹ ਕੈਂਪ 30 ਮਈ ਤੋਂ 6 ਜੂਨ ਤੱਕ ਲਗਾਇਆ ਗਿਆ ਸੀ।ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀਆਂ ਵੱਖ-ਵੱਖ ਭਾਸ਼ਾਵਾਂ, ਉਨ੍ਹਾਂ ਦੀ ਵਿਭਿੰਨਤਾ ਅਤੇ ਸੱਭਿਆਚਾਰਕ ਅਮੀਰੀ ਨਾਲ ਜਾਣੂ ਕਰਵਾਉਣਾ ਸੀ।ਸਕੂਲ ਪ੍ਰਿੰਸੀਪਲ, ਹਰੀ ਹਰ ਯਾਦਵ ਸਮਾਪਤੀ ਸਮਾਰੋਹ ਵਿੱਚ ਮੁਖ …

Read More »

ਅਣ-ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਰੈਗੂਲਰ ਕਰਵਾਉਣ ਲਈ ਨਗਰ ਨਿਗਮ ਲਗਾਏਗਾ ਕੈਂਪ – ਕਮਿਸ਼ਨਰ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਅੋਲਖ ਵਲੋਂ ਨਗਰ ਨਿਗਮ ਦੇ ਉਪਰੇਸ਼ਨ ਐਂਡ ਮੇਨਟੀਨੈਂਸ ਸੈਲ ਅਤੇ ਵਾਟਰ ਸਪਲਾਈ ਤੇ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਨਗਰ ਨਿਗਮ ਦੀ ਹਦੂਦ ‘ਚ ਆਉੰਦੇ ਇਲਾਕਿਆਂ ਵਿੱਚ ਪਾਣੀ ਤੇ ਸੀਵਰੇਜ਼ ਦੇ ਕੁਨੈਕਸਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਦੱਸਿਆ ਗਿਆ ਕਿ ਸ਼ਹਿਰ ਦੀ ਵਸੋਂ ਦੇ ਮੁਤਾਬਿਕ ਲੋਕਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਮੂਹ ਕਾਲਜਾਂ ਦੀਆਂ 6 ਜੂਨ 2025 ਨੂੰ ਹੋਣ ਵਾਲੀਆਂ ਸਾਰੀਆਂ ਸਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ 6 ਜੂਨ ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ 20 ਜੂਨ ਦਿਨ …

Read More »

ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੇ ਸੈਸ਼ਨ 2024-25 ਦੇ ਨੈਤਿਕ ਸਿੱਖਿਆ ਦੇ ਇਮਤਿਹਾਨ ਦੇ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਵਿੱਚ ਸੁਖਬੀਰ ਸਿੰਘ ਸੁਪਰਵਾਈਜ਼ਰ ਸਤਨਾਮ ਸਰਬ ਕਲਿਆਣ ਟਰੱਸਟ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ। ਇਸ ਸਮੇਂ ਪ੍ਰਿੰਸੀਪਲ ਵਿਜੈ ਪਲਾਹਾ ਨੇ ਦੱਸਿਆ ਕਿ …

Read More »

ਭਗਤ ਪੂਰਨ ਸਿੰਘ ਜੀ ਦੇ ਜਨਮ ਦਿਨ ਮੌਕੇ ਪਿੰਗਲਵਾੜਾ ਸੰਗਰੂਰ ਨੇ ਲਗਾਈ ਛਬੀਲ

ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਸੰਸਥਾਪਕ ਅਤੇ ਪਿੰਗਲਵਾੜਾ ਦੇ ਬਾਨੀ ਮਹਾਨ ਦਰਵੇਸ਼ ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਨ ਮੌਕੇ ਸਥਾਨਕ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਛਬੀਲ ਲਗਾਈ ਗਈ। ਮਾਸਟਰ ਸਤਪਾਲ ਸ਼ਰਮਾ, ਡਾ. ਜਗਦੀਪ ਸਿੰਘ ਜੈਨਪੁਰ, ਡਾ. ਉਪਾਸਨਾ ਦੀ ਦੇਖ-ਰੇਖ ਹੇਠ ਪਿੰਗਲਵਾੜਾ ਪਰਿਵਾਰ ਵਲੋਂ …

Read More »

ਕਮਿਸ਼ਨਰ ਨਗਰ ਨਿਗਮ ਨੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਦਾ ਕੀਤਾ ਆਗਾਜ਼

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਵਿਸ਼ਵ ਵਾਤਾਰਣ ਦਿਵਸ ‘ਤੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਡਬਲੀਯੂ.ਟੀ.ਪੀ ਦੇ ਅਧਿਕਾਰੀਆਂ ਅਤੇ ਐਲ.ਐਡ.ਟੀ ਦੇ ਨੁਮਾਇੰਦਿਆਂ ਨਾਲ ਮਿਲ ਕੇ ਗੋਲ ਬਾਗ ਚਿਲਡਰਨ ਪਾਰਕ ਵਿਖੇ ਪੌਦੇ ਲਗਾਏ ਗਏ।ਕਮਿਸ਼ਨਰ ਔਲਖ ਨੇ ਸ਼ਹਿਰੀਆਂ ਨੂੰ ਸੰਦੇਸ਼ ਦਿੱਤਾ ਕਿ ਵਾਤਾਵਰਨ ਦੀ ਸੰਭਾਲ ਸਾਡੀ ਸਾਂਝੀ ਜਿੰਮੇਵਾਰੀ ਹੈ ਅਤੇ ਜਿਵੇਂ-ਜਿਵੇਂ ਵਾਤਾਵਰਨੀ ਚੁਣੌਤੀਆਂ ਵਧ ਰਹੀਆਂ ਹਨ, ਸਾਨੂੰ ਵੱਧ ਤੋਂ ਵੱਧ …

Read More »