Friday, November 22, 2024

ਪੰਜਾਬ

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਤਰਨਦੀਪ ਕੌਰ ਦੀ ਰਾਜ ਪੱਧਰੀ ਖੇਡਾਂ ਲਈ ਹੋਈ ਚੋਣ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਤਰਨਦੀਪ ਕੌਰ ਨੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਈਆਂ ਜ਼ਿਲ੍ਹਾ-ਪੱਧਰੀ 68ਵੀਆਂ ਪੰਜਾਬ ਸਕੂਲ ਖੇਡਾਂ ਵਿੱਚ ਉਮਰ ਵਰਗ 17 ਵਿਚੋਂ ਉੱਚੀ ਛਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ …

Read More »

ਰੋਟਰੀ ਕਲੱਬ ਸੁਨਾਮ ਦੇ ਦੀਵਾਲੀ ਫੈਸਟ-24 ਵਿੱਚ ਲੈਣਗੇ ਭਾਗ ਨਿਊਜ਼ ਐਂਕਰ ਕ੍ਰਿਸ਼ਨ ਸਿੰਘ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਰੋਟਰੀ ਕਲੱਬ ਸੁਨਾਮ ਵਲੋਂ ਦੀਵਾਲੀ ਮੌਕੇ ਮਲਟੀਕਲਚਰਲ ਦੀਵਾਲੀ ਫੈਸਟ-24 ਕਲੱਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਰਿੰਪੀ ਦੀ ਅਗਵਾਈ ਹੇਠ 27 ਅਕਤੂਬਰ ਦੀ ਸ਼ਾਮ ਨੂੰ ਜਸਵੰਤ ਰਾਇਲ ਪੈਲੇਸ ਵਿੱਚ ਕਰਵਾਇਆ ਜਾ ਰਿਹਾ ਹੈ।ਕਲੱਬ ਪ੍ਰਧਾਨ ਨੇ ਦੱਸਿਆ ਕਿ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਸੀਨੀਅਰ ਨਿਊਜ਼ ਐਂਕਰ ਕ੍ਰਿਸ਼ਨ ਸਿੰਘ ਅਤੇ ਫਿਲਮ ਕਲਾਕਾਰ ਗੁਰਪ੍ਰੀਤ ਭੰਗੂ ਪਹੁੰਚਣਗੇ।ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ …

Read More »

ਜਗਜੀਤ ਸਿੰਘ ਲੱਡਾ ਦੀ ਪੁਸਤਕ ਨੂੰ ਸਨਮਾਨ ਮਿਲਣ `ਤੇ ਖੁਸ਼ੀ ਦਾ ਪ੍ਰਗਟਾਵਾ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ ਕਾਰਜ਼ਕਾਰਨੀ ਦੀ ਵਿਸ਼ੇਸ਼ ਇਕੱਤਰਤਾ ਲੇਖਕ ਭਵਨ ਸੰਗਰੂਰ ਵਿਖੇ ਸਭਾ ਦੇ ਪ੍ਰਧਾਨ ਕਰਮ ਸਿੰਘ ਜਖ਼ਮੀ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿੱਚ ਭਾਸ਼ਾ ਵਿਭਾਗ ਪੰਜਾਬ ਵਲੋਂ ਉੱਘੇ ਬਾਲ ਗ਼ਜ਼ਲਕਾਰ ਜਗਜੀਤ ਸਿੰਘ ਲੱਡਾ ਦੇ ਬਾਲ ਗ਼ਜ਼ਲ-ਸੰਗ੍ਰਹਿ `ਪਿਆਰਾ ਭਾਰਤ` ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਲਈ ਚੁਣੇ ਜਾਣ `ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। …

Read More »

ਸ੍ਰੀ ਦਰਬਾਰ ਸਾਹਿਬ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸ. ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ।ਤਸਵੀਰਾਂ ਤੋਂ ਪਰਦਾ ਹਟਾਉਣ …

Read More »

ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਖ਼ਾਲਸਾ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁੱਕਤ

ਮਜੀਠੀਆ, ਛੀਨਾ ਦੀ ਅਗਵਾਈ ’ਚ ਸੰਭਾਲਿਆ ਅਹੁੱਦਾ ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣਅਿਾਂ) – ਪੰਜਾਬੀ ਦੇ ਉੱਘੇ ਸਾਹਿਤਕਾਰ ਅਤੇ ਇਤਿਹਾਸਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ ਅੱਜ ਖਾਲਸਾ ਯੂਨੀਵਰਸਿਟੀ, ਅੰਮਿ੍ਰਤਸਰ ਦਾ ਉਪ-ਕੁਲਪਤੀ ਨਿਯੁੱਕਤ ਕੀਤਾ ਗਿਆ।ਉਨ੍ਹਾਂ ਨੇ ’ਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਅਤੇ ਪ੍ਰੋ. ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਗਵਰਨਿੰਗ ਬਾਡੀ ਦੇ ਮੈਂਬਰਾਂ ਦੀ ਮੌਜ਼ੂਦਗੀ ’ਚ ਦਫ਼ਤਰ …

Read More »

ਸਰਕਾਰੀ ਪ੍ਰਾਇਮਰੀ ਸਕੂਲ ਦਿਆਲਗੜ੍ਹ ‘ਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਦਿਆਲਗੜ੍ਹ ਵਿਖੇ  ਮਾਪੇ – ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਸਮੁੱਚੀ ਕਮੇਟੀ ਤੋਂ ਇਲਾਵਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਵੀਂ ਚੁਣੀ ਪੰਚਾਇਤ ਦੇ ਸਰਪੰਚ ਪ੍ਰਿਤਪਾਲ ਸਿੰਘ, ਜਤਿੰਦਰ ਸਿੰਘ ਦੁੱਲਟ ਪੰਚ, ਬੀਰਬਲ ਸਿੰਘ ਪੰਚ, ਗੁਰਦੀਪ ਸਿੰਘ ਪੰਚ ਤੇ ਪਰਮਜੀਤ ਕੌਰ ਪੰਚ ਨੇ ਸ਼ਮੂਲੀਅਤ ਕੀਤੀ।ਨਵੀਂ …

Read More »

ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਕਰਵਾਈ ਮਾਪੇ-ਅਧਿਆਪਕ ਮਿਲਣੀ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਇੰਚਾਰਜ਼ ਸ੍ਰੀਮਤੀ ਮੀਨਾ ਗਰਗ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਸਕੂਲ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਗਿਆ।ਮਾਪਿਆਂ ਅਤੇ ਨਵੀਂ ਚੁਣੀ ਪੰਚਾਇਤ ਨੂੰ ‘ਜੀ ਆਇਆਂ` ਕਹਿੰਦੇ ਹੋਏ ਸਵਾਗਤ ਕੀਤਾ ਗਿਆ।ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਪ੍ਰਦਰਸ਼ਨੀ ਅਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀ …

Read More »

ਚੇਤਨਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਬੱਚਿਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ, ਉਨ੍ਹਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਰੂੜੀਵਾਦੀ ਵਿਚਾਰਾਂ ਤੇ ਸਮਾਜਿਕ ਬੁਰਾਈਆਂ ਦੇ ਹਨੇਰੇ ਵਿੱੱਚੋਂ ਕੱਢਣ ਅਤੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਲਿਆਉਣ ਦੇ ਯਤਨ ਵਜੋਂ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਪਹਿਲੀ ਵਾਰ ਲਹਿਰਾਗਾਗਾ ਇਲਾਕੇ ਦੇ ਪੰਜ ਪ੍ਰੀਖਿਆ ਕੇਂਦਰਾਂ ਸਹ ਸਕੂਲ ਗਾਗਾ, ਸਸਸਸ ਸੰਗਤਪੁਰਾ, ਸਸਸਸ ਹਰਿਆਊ, ਸੀਬਾ ਇੰਟਰਨੈਸ਼ਨਲ ਸਕੂਲ, …

Read More »

ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ

ਭੀਖੀ, 24 ਅਕਤੂਬਰ (ਕਮਲ ਜ਼ਿੰਦਲ) – ਰਤਲਾਮ (ਮੱਧ ਪ੍ਰਦੇਸ਼) ਵਿਖੇ ਹੋਈਆਂ ਵਿੱਦਿਆ ਭਾਰਤੀ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਸਕੇਟਿੰਗ ਗੇਮ ਵਿੱਚ ਸ੍ਰੀ ਤਾਰਾ ਚੰਦ ਦੇ ਬੱਚਿਆਂ ਨੇ ਪੁਜੀਸ਼ਨਾਂ ਅਤੇ ਮੈਡਲ ਪ੍ਰਾਪਤ ਕੀਤੇ।ਅੰਡਰ-17 (ਮੁੰਡੇ) ਵਿੱਚ ਪ੍ਰੀਤਇੰਦਰ ਸਿੰਘ ਨੇ ਸੋਨੇ, ਅੰਡਰ-19 (ਮੁੰਡੇ) ਵਿੱਚ ਅਰਸ਼ਦੀਪ ਸਿੰਘ ਨੇ ਚਾਂਦੀ, ਅੰਡਰ-14 (ਕੁੜੀਆਂ) ਵਿੱਚ ਮਹਿਕਪ੍ਰੀਤ ਕੌਰ ਨੇ ਚਾਂਦੀ, ਅੰਡਰ-14 (ਮੁੰਡੇ) ਵਿੱਚ ਜਪਨੂਰ ਸਿੰਘ ਨੇ ਕਾਂਸੀ ਅਤੇ ਅੰਡਰ-19 …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ 132ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਅੱਜ 132ਵਾਂ ਸਥਾਪਨਾ ਦਿਵਸ ਮਨਾਇਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਅਗਵਾਈ ਹੇਠ ਮਨਾਏ ਗਏ ਸਮਾਗਮ ਮੌਕੇ ਵਿਦਿਆਰਥੀਆਂ ਵਲੋਂ ਸਵੇਰੇ ਪ੍ਰਾਰਥਨਾ ਸਭਾ ਸਮੇਂ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਧੁਰ ਕੀ ਬਾਣੀ ਦਾ ਕੀਰਤਨ ਕੀਤਾ ਗਿਆ।ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ …

Read More »