Friday, October 18, 2024

ਪੰਜਾਬ

ਲੈਫਟੀਨੈਟ ਬਣਨ ‘ਤੇ ਪਿੰਡ ਸਿੰਬਲੀ ਦੀ ਪੱਲਵੀ ਦੇ ਘਰ ਸ਼ੁਭਕਾਮਨਾਵਾਂ ਦੇਣ ਪਹੁੰਚੇ ਕੈਬਨਿਟ ਮੰਤਰੀ

ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਇੱਕ ਛੋਟੇ ਜਿਹੇ ਪਿੰਡ ਦੀ ਧੀ ਪੱਲਵੀ ਨੇ ਲੈਫਟੀਨੇਟ ਬਣ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਬੇਟੀਆਂ ਬੇਟੇ ਤੋਂ ਘੱਟ ਨਹੀਂ ਹਨ।ਇਹ ਪ੍ਰਗਟਾਵਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੇ ਆਪਣੇ ਵੱਲੋਂ ਪੂਰੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਦੇਣ ਲਈ ਪਿੰਡ ਸਿੰਬਲੀ ਪਹੁੰਚੇ …

Read More »

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਮੈਂਟ ਦਾ ਫੇਜ਼-2 ਦਾ ਪਹਿਲਾ ਦਿਨ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਦੂਜੇ ਫੇਜ਼ ਵਿੱਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਰਹਿਨੁਮਾਈ ਹੇਠ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪਂਧਰੀ ਟੂਰਨਾਮੈਂਟ ਕਰਵਾਏ ਗਏ।ਸੁਖਚੈਨ ਸਿੰਘ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਬਲਾਕ ਪੱਧਰ ਟੂਰਨਾਮੈਂਟ ਵਿੱੱਚ ਕੁੱਲ 5 ਗੇਮਾਂ (ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਅ-ਖੋਅ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸ਼ੂਟਿੰਗ) …

Read More »

ਸਰਕਾਰੀ ਸ਼ਹੀਦ ਊਧਮ ਸਿੰਘ ਕਾਲਜ ਵਿਖੇ 68 ਲੱਖ ਦੀ ਲਾਗਤ ਨਾਲ ਬਣੇਗਾ 400 ਮੀਟਰ ਟਰੈਕ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੱਖਿਆ ਨੀਹ ਪੱਥਰ ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਸਥਿਤ ਸਰਕਾਰੀ ਸ਼ਹੀਦ ਊਧਮ ਸਿੰਘ ਕਾਲਜ ਵਿਖੇ ਨਵੇਂ ਬਣਨ ਵਾਲੇ 400 ਮੀਟਰ ਲੰਬੇ ਟਰੈਕ ਦਾ ਨੀਂਹ ਪੱਥਰ ਰੱਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ …

Read More »

ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿਲਾਂ ਚੌਕ ਵਿਖੇ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦਾ ਉਦੇਸ਼ ਅਧਿਆਪਕ ਵਿਦਿਆਰਥੀ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਨਾ ਅਤੇ ਉਹਨਾਂ ਦੇ ਵਿੱਚ ਆਪਸੀ ਪਿਆਰ, ਸਤਿਕਾਰ ਦੀ ਭਾਵਨਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਕੇ ਸਿੱਖਣ ਤੇ ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਲਾਹੇਵੰਦ ਬਣਾਉਣਾ ਸੀ।ਵਿਦਿਆਰਥੀਆਂ …

Read More »

ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ ਸ਼ੈਲੀ ਕਾਰਨ ਪੈਦਾ ਹੋ ਰਹੀਆਂ ਗਰਦਨ ਅਤੇ ਪਿੱਠ ਦਰਦ ਵਰਗੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦੇ ਇਲਾਜ਼ ਸਬੰਧੀ ਮੁਫ਼ਤ ਫਿਜ਼ੀਓਥੈਰੇਪੀ ਇਲਾਜ ਕੈਂਪ ਲਗਾਇਆ ਗਿਆ।ਕੈਂਪ ਦਾ ਆਯੋਜਨ ਮਾਸਪੇਸ਼ੀਆਂ ’ਚ ਕੜੱਲ, ਗਲਤ ਢੰਗ ਨਾਲ ਉਠਣ-ਬੈਠਣ ਦੀਆਂ ਆਦਤਾਂ ਕਾਰਨ ਗਰਦਨ ਅਤੇ ਪਿੱਠ ਦੇ ਦਰਦ ਤੋਂ ਪੀੜਤ ਮਰੀਜ਼ਾਂ ਨੂੰ ਇੱਕ …

Read More »

ਪੰਜਾਬੀ ਨਾਟਕਕਾਰਾਂ ਨੂੰ ਮੌਲਿਕ ਪ੍ਰਵਚਨ ਉਸਾਰਨੇ ਚਾਹੀਦੇ ਹਨ – ਪ੍ਰੋ. ਦੇਵਿੰਦਰ ਸਿੰਘ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਕਲਾ ਅਤੇ ਗਿਆਨ ਦਾ ਸੁਮੇਲ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 21ਵੇਂ ਭਾਗ ਦਾ ਆਯੋਜਨ ਅੱਜ ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਦੇ ਸੈਮੀਨਾਰ ਹਾਲ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿੱਚ ਨਾਟਕਕਾਰ ਪ੍ਰੋ. ਦੇਵਿੰਦਰ ਸਿੰਘ ਰਜਿਸਟਰਾਰ ਖ਼ਾਲਸਾ ਕਾਲਜ ਅੰਮ੍ਰਿਤਸਰ ਨੂੰ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ।ਇਸ ਸਮਾਗਮ ਵਿੱਚ ਰਾਜ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਵਿਦਵਾਨ ਸ਼ਾਮਿਲ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਭਾਰਤ ਪੁੱਜਾ ਮਜੀਠਾ ਦੇ 22 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੀ ਰਾਤ ਮਜੀਠਾ ਨੇੜਲੇ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਡਾ.ਐਸ.ਪੀ ਸਿੰਘ ਓਬਰਾਏ ਨੇ ਜਾਰੀ ਮੀਡੀਆ …

Read More »

ਕਟਾਰੂਚੱਕ ਨਾਗ ਪੰਚਵੀਂ ਦੇ ਸ਼ੁੱਭ ਦਿਹਾੜੇ ਕਿੱਲਪੁਰ ਵਿਖੇ ਬਾਬਾ ਸੁਰਗਲ ਦੇ ਸਥਾਨ ‘ਤੇ ਹੋਏ ਨਤਮਸਤਕ

ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦਾ ਸੱਭਿਆਚਾਰ ਅਤੇ ਧਾਰਮਿਕ ਸਮਾਰੋਹ ਸਾਡੇ ਲਈ ਪ੍ਰੇਰਣਾ ਸਰੋਤ ਹਨ।ਇਹ ਆਪਸੀ ਪਿਆਰ ਅਤੇ ਭਾਈਚਾਰੇ ਦੀ ਸਾਂਝ ਨੂੰ ਵਧਾਉਂਦੇ ਹਨ।ਇਸ ਲਈ ਸਾਨੂੰ ਹਰੇਕ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਰੋਟ ਜੈਮਲ ਸਿੰਘ ਦੇ ਪਿੰਡਾਂ ਦੇ ਦੋਰਿਆਂ ਦੋਰਾਨ ਪਿੰਡ ਕਿੱਲਪੁਰ ਵਿਖੇ ਨਾਗਪੰਚਮੀ ਦੇ ਪਵਿੱਤਰ ਦਿਹਾੜੇ ਤੇ ਬਾਬਾ ਸੁਰਗਲ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਨਵੇਂ ਬਣਾਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਾਹੜੀ ਦਾ ਕੀਤਾ ਉਦਘਾਟਨ

ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਪਿੰਡ ਲਾਹੜੀ ਵਿਖੇ ਨਵੇਂ ਬਣਾਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ।ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ, ਡੀ.ਜੀ ਸਿੰਘ ਡਿਪਟੀ ਡੀ.ਈ.ਓ ਐਲੀਮੈਂਟਰੀ ਪਠਾਨਕੋਟ, ਨਰੇਸ਼ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ ਸੈਲ ਆਮ ਆਦਮੀ ਪਾਰਟੀ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਖੁਸ਼ਬੀਰ ਕਾਟਲ, ਨਰੇਸ਼ ਪਨਿਆੜੀ ਬੀ.ਪੀ.ਓ, ਪੰਕਜ਼ ਅਰੋੜਾ ਬੀ.ਪੀ.ਓ, …

Read More »

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਪਿੰਡ ਚੱਬਾ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ …

Read More »