Monday, June 16, 2025
Breaking News

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵਿਖੇ ਔਰਤਾਂ ਦੇ ਅਧਿਕਾਰ, ਸਮਾਨਤਾ ਅਤੇ ਸਸ਼ਕਤੀਕਰਨ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਔਰਤਾਂ ਅਤੇ ਲੜਕੀਆਂ ਦੇ ਅਧਿਕਾਰ, ਸਮਾਨਤਾ, ਸਸ਼ਕਤੀਕਰਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪੋਗਰਾਮ ਮੌਕੇ ਗੁਰਪ੍ਰੀਤ ਸਿੰਘ ਏ.ਆਈ.ਜੀ ਐਸ.ਟੀ.ਐਫ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਨ ਉਪਰੰਤ …

Read More »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ 16 ਕਰੋੜ 20 ਲੱਖ ਦਾ ਸਲਾਨਾ ਬਜ਼ਟ ਪਾਸ

ਸ੍ਰੀ ਗੁਰੂ ਤੇਗ ਬਹਾਦਰ ਐਨ.ਆਰ.ਆਈ ਯਾਤਰੀ ਨਿਵਾਸ ਐਡਵੋਕੇਟ ਧਾਮੀ ਨੇ ਕੀਤਾ ਸੰਗਤ ਅਰਪਣ ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ 16 ਕਰੋੜ 20 ਲੱਖ ਰੁਪਏ ਦਾ ਸਲਾਨਾ ਬਜ਼ਟ ਬੀਤੇ ਦਿਨੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ।ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Read More »

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲ- ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਸਦ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਿੱਧਾ ਦਖ਼ਲ ਹੈ।ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ਼ ਵਿੱਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਬਣਿਆ ਹੈ।ਐਡਵੋਕੇਟ …

Read More »

ਜਿਲ੍ਹਾ ਪਠਾਨਕੋਟ ਦੀਆਂ 205 ਸੜਕਾਂ ਦੀ 100 ਕਰੋੜ ਨਾਲ ਬਦਲੀ ਜਾਵੇਗੀ ਨੁਹਾਰ – ਲਾਲ ਚੰਦ ਕਟਾਰੂਚੱਕ

ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ ਬਹੁਤ ਹੀ ਵਧੀਆ ਤੋਹਫਾ ਦਿੱਤਾ ਹੈ ਪਿੱਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸੜਕਾਂ ਨੂੰ ਧਿਆਨ ਵਿੱਚ ਰੱਖ ਕੇ ਬਹੁਤ ਵੱਡੇ ਕਾਰਜ਼ ਕੀਤੇ ਜਾ ਰਹੇ ਹਨ।ਜਿਸ ਅਧੀਨ ਜਿਲ੍ਹਾ ਪਠਾਨਕੋਟ ਦੀਆਂ 205 ਰੋਡ ਜਿਸ ਦੀ ਲੰਬਾਈ 360 ਕਿਲੋ ਮੀਟਰ ਬਣਦੀ ਹੈ ਅਤੇ ਇਨ੍ਹਾਂ …

Read More »

ਭਲਾ ਪਿੰਡ ਦੀ ਸ਼ੂਗਰ ਮਿੱਲ ਅਜਨਾਲਾ ਵਿਖੇ ਸਥਾਪਿਤ ਕੀਤਾ ਜਾਵੇਗਾ ਫੂਡ ਕੋਰਟ- ਧਾਲੀਵਾਲ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਸਾਰੀਆਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੇ ਅਜਨਾਲਾ ਵਿਖੇ ਲਗਾਏ ਗਏ ਜਨਤਾ ਦਰਬਾਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਕੀਤਾ। ਉਹਨਾਂ ਕਿਹਾ ਕਿ ਭਲਾ ਪਿੰਡ ਦੀ ਸ਼ੂਗਰ ਮਿੱਲ ਵਿਖੇ …

Read More »

ਭਗਤ ਪੂਰਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੀ ਸਥਾਨਕ ਸ਼ਾਖਾ ਵਿਖੇ 25ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮਾਂ ਅਧੀਨ ਦੂਸਰੇ ਦਿਨ ਵਿਸ਼ਾਲ ਖੂਨਦਾਨ ਕੈਂਪ ਡਾਕਟਰ ਇੰਦਰਜੀਤ ਕੌਰ ਪ੍ਰਧਾਨ ਸੁਸਾਇਟੀ, ਤਰਲੋਚਨ ਸਿੰਘ ਚੀਮਾ ਪ੍ਰਬੰਧਕ, ਹਰਜੀਤ ਸਿੰਘ ਅਰੋੜਾ ਵਧੀਕ ਪ੍ਰਬੰਧਕ, ਪਿ੍ਰੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਕੈਂਪ …

Read More »

ਅਕਾਲ ਅਕੈਡਮੀ ਚੀਮਾ ਵਿਖੇ ਗ੍ਰੈਜੂਏਸ਼ਨ ਸਮਾਰੋਹ ਸੰਪਨ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ) ਵਿਖੇ ਗ੍ਰੈਜੂਏਸ਼ਨ ਸਮਾਰੋਹ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ।ਸਮਾਗਮ ਦੌਰਾਨ ਵਿੱਦਿਅਕ ਸੈਸ਼ਨ 2024-25 ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ।ਨਰਸਰੀ ਤੋਂ ਲੈ ਕੇ ਗਿਆਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਵਿਸ਼ਲੇਸ਼ਣ ਕੀਤਾ ਗਿਆ।ਵਿਦਿਆਰਥੀਆਂ ਵਲੋਂ ਵਿਗਿਆਨ, ਗਣਿਤ ਅਤੇ ਸਮਾਜਿਕ ਵਿਗਿਆਨ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ …

Read More »

ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ

ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿੱਖ ਕੌਮ ਦੀ ਮਹਾਨ ਸ਼ਖਸ਼ੀਅਤ ਸੰਤ ਬਾਬਾ ਅਤਰ ਸਿੰਘ ਜੀ ਦੇ ਨਾਮ ਤੇ ਮਸਤੂਆਣਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਹਸਪਤਾਲ ਅਤੇ ਮੈਡੀਕਲ ਕਾਲਜ ਦੀ ਬਿਲਡਿੰਗ ਦੇ ਉਸਾਰੀ ਦੇ ਕੰਮ ਸ਼ੁਰੂ ਹੋਣ ਤੋਂ ਬਾਅਦ, ਆਪਣੀ ਇਸ ਮੰਗ ਨੂੰ ਲੈ ਕੇ ਸੰਗਰੂਰ-ਬਰਨਾਲਾ …

Read More »

ਐਨ.ਆਰ.ਆਈ ਨੇ ਆਪਣੇ ਜਨਮ ਦਿਨ ‘ਤੇੇ ਸਰਕਾਰੀ ਸਕੂਲ ਦੇ ਛੋਟੇ ਬੱਚਿਆਂ ਨੂੰ ਦਿੱਤੀਆਂ ਪਾਣੀ ਵਾਲੀਆਂ ਬੋਤਲਾਂ

ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੀ ਜ਼ੰਮਪਲ ਹੋਣਹਾਰ ਐਨ.ਆਰ.ਆਈ ਬੱਚੀ ਮਨਦੀਪ ਕੌਰ ਸਪੁੱਤਰੀ ਬੂਟਾ ਸਿੰਘ ਵਲੋਂ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ ਆਪਣੇ ਜੱਦੀ ਪਿੰਡ ਸ਼ਾਹਪੁਰ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਆਪਣੀ ਨੇਕ ਕਮਾਈ ਵਿੱਚੋਂ ਪਾਣੀ ਵਾਲੀਆਂ ਬੋਤਲਾਂ ਦਿੱਤੀਆਂ ਗਈਆਂ।ਮਾਸਟਰ ਨਰਿੰਦਰਪਾਲ ਸ਼ਰਮਾ ਨੇ ਬੱਚੀ ਦੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ …

Read More »

`ਧਨੁ ਲਿਖਾਰੀ ਨਾਨਕਾ` ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਡਰਾਮਾ ਕਲੱਬ ਅਤੇ ਆਵਾਜ਼ ਰੰਗਮੰਚ ਟੋਲੀ ਵਲੋਂ ਦਸ਼ਮੇਸ਼ ਆਡੀਟੋਰੀਅਮ ਵਿਖੇ ਕਰਵਾਏ ਜਾ ਰਹੇ ਚੌਥੇ ਚਾਰ ਰੋਜ਼ਾ ਨਾਟਕ ਮੇਲੇ ਦੇ ਦੂਜੇ ਦਿਨ ਅਦਾਕਾਰ ਮੰਚ ਮੋਹਾਲੀ ਵਲੋਂ ਡਾ. ਸਾਹਿਬ ਸਿੰਘ ਸਿੰਘ ਦੇ ਲਿਖੇ ਅਤੇ ਨਿਰਦੇਸ਼ਤ ਕੀਤੇ ਇੱਕ ਪਾਤਰੀ ਨਾਟਕ ਧਨੁ ਲਿਖਾਰੀ ਨਾਨਕਾ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ। ਸ੍ਰੀ ਗੁਰੂ ਨਾਨਕ ਦੇਵ …

Read More »