Thursday, May 8, 2025
Breaking News

ਪੰਜਾਬ

ਖਾਲਸਾ ਕਾਲਜ ਨਰਸਿੰਗ ਵਲੋਂ ਟੀ.ਬੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਟੀ.ਬੀ ਨਾਲ ਸਬੰਧਿਤ ਮੁੱਦਿਆਂ ਸਬੰਧੀ ਜਾਗ੍ਰਿਤ ਕਰਨ ਲਈ ਟੀ.ਬੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ‘ਹਾਂ! ਅਸੀਂ ਟੀ.ਬੀ ਨੂੰ ਖਤਮ ਕਰ ਸਕਦੇ ਹਾਂ’ ਵਿਸ਼ੇ ’ਤੇ ਸਿਹਤ ਕੇਂਦਰਾਂ ਛੇਹਰਟਾ, ਨਰਾਇਣਗੜ੍ਹ ਅਤੇ ਰਣਜੀਤ ਐਵੀਨਿਊ ਵਿਖੇ ਪ੍ਰੋਗਰਾਮ ਉਲੀਕਿਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੇ ਟੀ.ਬੀ ਨਾਲ ਸਬੰਧਿਤ ਵੱਖ-ਵੱਖ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ’ਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਆਪਣੇ ਦਫ਼ਤਰ ਵਿਖੇ ਸਟਾਫ਼ ਦੀ ਹਾਜ਼ਰੀ ’ਚ ਮੰੂਹ ਮਿੱਠਾ ਕਰਵਾਇਆ। ਡਾ. …

Read More »

ਅਕਾਲ ਅਕੈਡਮੀ ਮਨਾਵਾ ਵਲੋਂ ਅੰਤਰ-ਅਕਾਦਮੀ ਹਾਕੀ ਅਤੇ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤ

ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਮਨਾਵਾਂ ਦੇ ਵਿਦਿਆਰਥੀਆਂ ਨੇ ਅੰਤਰ-ਅਕਾਦਮੀ ਹਾਕੀ ਅਤੇ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਜਿੱਤ ਦਰਜ਼ ਕੀਤੀ।ਇਸ ਟੂਰਨਾਮੈਂਟ ਦਾ ਆਯੋਜਨ ਅਕਾਲ ਅਕੈਡਮੀ ਰਤੀਆ ਅਤੇ ਅਕਾਲ ਅਕੈਡਮੀ ਪੁਰਾਣੈਵਾਲਾ ਵਲੋਂ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਅਕੈਡਮੀਆਂ ਦੀਆਂ ਟੀਮਾਂ ਨੇ ਭਾਗ ਲਿਆ।ਅਕਾਲ ਅਕੈਡਮੀ ਮਨਾਵਾ ਦੀ ਲੜਕੀਆਂ …

Read More »

ਮੰਤਰੀ ਧਾਲੀਵਾਲ ਵਲੋਂ 6.25 ਕਰੋੜ ਦੀ ਲਾਗਤ ਨਾਲ ਬਣੇ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ

ਅਜਨਾਲਾ, 2 ਮਈ (ਪੰਜਾਬ ਪੋਸਟ ਬਿਊਰੋ) – ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ‘ਚ ਵੱਡੇ ਵਿਕਾਸ ਪ੍ਰੋਜੇਕਟ ਕਾਰਜ਼ਾਂ ਨੂੰ ਹੋਰ ਹੁਲਾਰਾ ਦਿੰਦਿਆਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਸਥਾਨਕ ਸੱਕੀ ਨਾਲੇ ਕੰਢੇ 6.25 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚੜ੍ਹਵਾ ਏ ਅਜਨਾਲਾ ਸ਼ਹਿਰ ਦੇ 4 ਲੱਖ ਲੀਟਰ ਰੋਜ਼ਾਨਾ ਗੰਦੇ ਪਾਣੀ ਨੂੰ ਸਾਫ ਕਰਕੇ …

Read More »

ਈ.ਟੀ.ਓ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਲੋੜਵੰਦਾਂ ਨੂੰ ਕੀਤੀ ਰਾਸ਼ਨ ਦੀ ਵੰਡ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਨੇ ਹੀ ਸਾਨੂੰ ਚੁਣ ਕੇ ਭੇਜਿਆ ਹੈ।ਸਾਡਾ ਫਰਜ਼ ਬਣਦਾ ਹੈ ਕਿ ਅਸੀ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀਏ ਤੇ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੀਏ। ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Read More »

ਵਿਧਾਇਕ ਬਾਬਾ ਬਕਾਲਾ ਵਲੋਂ ਸਿੱਖਿਆ ਕ੍ਰਾਂਤੀ ਅਧੀਨ ਹਲਕੇ ਦੇ 6 ਸਕੂਲਾਂ ‘ਚ ਕਰੀਬ 96 ਲੱਖ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਬਾਬਾ ਬਕਾਲਾ, 2 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ।ਹੁਣ ਸੂਬੇ ਦਾ ਹਰੇਕ ਸਕੂਲ ਦੇ ਬੁਨਿਆਂਦੀ ਢਾਂਚੇ ਵਿੱਚ ਸੁਧਾਰ ਕਰਕੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦਾ ਮਿਆਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ …

Read More »

2024 ਬੈਚ ਦੀ ਆਈ.ਏ.ਐਸ ਮੈਡਮ ਪਿਯੂਸ਼ਾ ਨੇ ਸਹਾਇਕ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – 2024 ਬੈਚ ਦੀ ਆਈ.ਏ.ਐਸ ਅਧਿਕਾਰੀ ਮੈਡਮ ਪਿਯੂਸ਼ਾ ਨੇ ਅੰਮ੍ਰਿਤਸਰ ਵਿਖੇ ਬਤੌਰ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਦੱਸਣਯੋਗ ਹੈ ਕਿ ਮੈਡਮ ਪਿਯੂਸ਼ਾ ਨੇ ਬੀ.ਟੈਕ ਟੈਕਸਟਾਈਲ ਤਕਨਾਲੋਜੀ ਆਈ.ਆਈ.ਟੀ ਦਿੱਲੀ ਤੋਂ ਕੀਤੀ ਹੈ ਅਤੇ ਉਨ੍ਹਾਂ ਦੀ ਸਕੂਲੀ ਸਿੱਖਿਆ ਸੀਕਰ ਰਾਜਸਥਾਨ ਤੋ ਹੋਈ ਹੈ।ਮੈਡਮ ਪਿਯੂਸ਼ਾ ਨੇ ਦੱਸਿਆ ਕਿ ਉਨਾਂ ਲਈ ਬੜੇ ਮਾਣ ਵਾਲੀ ਗੱਲ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੁਆਰਾ ਵਿਦਾਇਗੀ ਸਮਾਰੋਹ `ਵਕਤ-ਏ-ਰੁਖ਼ਸਤ’ ਦਾ ਆਯੋਜਨ

ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਕਾਲਜ ਤੋਂ ਵਿਦਾ ਹੋ ਰਹੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਦੇਣ ਲਈ ਇੱਕ ਸਮਾਰੋਹ `ਵਕਤ-ਏ-ਰੁਖ਼ਸਤ…ਜਦੋਂ ਤੱਕ ਅਸੀਂ ਦੁਬਾਰਾ ਨਹੀਂ ਮਿਲਦੇ` ਦਾ ਆਯੋਜਨ ਕੀਤਾ।ਇਸ ਦਾ ਉਦੇਸ਼ ਵਿਦਿਆਰਥਣਾਂ ਦੁਆਰਾ ਕਾਲਜ ਵਿੱਚ ਬਿਤਾਏ ਗਏ ਸਮੇਂ ਦੌਰਾਨ ਆਪਣੇ ਅਨੁਭਵਾਂ ਅਤੇ ਖੁਸ਼ੀ ਦੇ ਪਲਾਂ ਨੂੰ ਯਾਦ ਕਰਨਾ ਸੀ।ਪ੍ਰੋਗਰਾਮ ਵਿੱਚ ਵਿਦਿਆਰਥਣਾਂ ਦੁਆਰਾ ਨਾਚ ਅਤੇ ਸੰਗੀਤ ਦੀ …

Read More »

ਇੰਡੀਅਨ ਸਟੈਂਡਰਡਜ਼ ਵਲੋਂ ਜਾਗਰੂਕਤਾ ਸੈਸ਼ਨ ਤੇ ਚਾਰਟ ਬਣਾਉਣ ਦਾ ਮੁਕਾਬਲਾ ਆਯੋਜਿਤ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿੱਚ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਸ਼ਾਖਾ ਅਤੇ ਸਟੈਂਡਰਡ ਕਲੱਬ ਵਲੋਂ ਇੱਕ ਜਾਗਰੂਕਤਾ ਸੈਸ਼ਨ ਅਤੇ ਚਾਰਟ ਬਣਾਉਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਕਲੱਬ ਮੈਨਟਰ ਮਿਸ ਰਵਜੀਤ ਕੌਰ ਅਤੇ ਸਹਿ-ਮੈਨਟਰ ਮਿਸ ਸੁਆਤੀ ਦੀ ਅਗਵਾਈ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਭਾਰਤੀ ਮਿਆਰਾਂ, ਹਾਲਮਾਰਕਿੰਗ ਅਤੇ ਉਪਭੋਕਤਾ ਅਧਿਕਾਰਾਂ ਬਾਰੇ …

Read More »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦਾ ਇੰਟਰ-ਅਕੈਡਮੀ ਖੇਡ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਆਂ ਵੱਲੋਂ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਇੰਟਰ-ਅਕੈਡਮੀ ਖੇਡ ਟੂਰਨਾਮੈਂਟ ਅਕਾਲ ਅਕੈਡਮੀ ਭਾਈ ਦੇਸਾ ਵਿਖੇ ਆਯੋਜਿਤ ਕੀਤਾ ਗਿਆ।ਅਕਾਲ ਅਕੈਡਮੀ ਭਾਈ ਦੇਸਾ, ਬੇਨੜਾ, ਫਫੜੇ ਭਾਈਕੇ, ਚੀਮਾ (ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ) ਅਤੇ ਉੱਡਤ ਸੈਦੇਵਾਲਾ ਦੇ ਲੜਕੇ ਅਤੇ ਲੜਕੀਆਂ ਨੇ ਹਾਕੀ, ਫੁੱਟਬਾਲ ਅਤੇ ਬਾਸਕਟਬਾਲ …

Read More »