Saturday, July 5, 2025
Breaking News

ਪੰਜਾਬ

10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਕਾਲਜ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਂਕ ਵਿਖੇ ਹਰ ਸਾਲ ਦੀ ਤਰ੍ਹਾਂ ਐਸ.ਯੂ.ਐਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਲਾਨਾ ਪਾਰਟੀ ਦਾ ਆਯੋਜਨ ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਦੁਆਰਾ ਕੀਤਾ ਗਿਆ।ਇਹ ਪਾਰਟੀ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦੇ ਰੂਪ ਵਿੱਚ ਕਰਵਾਈ ਗਈ।ਪਾਰਟੀ ਦੀ ਸ਼ੁਰੂਆਤ ਪਰਮਾਤਮਾ …

Read More »

ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਦਮੀ ਚੰਗੀਗੜ੍ਹ ਦੇ ਸਹਿਯੋਗ ਨਾਲ ‘ਪੰਜਾਬ ਦਾ ਭਵਿੱਖ: ਤੌਖਲੇ, ਆਸਾਂ ਅਤੇ ਯੋਜਨਾਵਾਂ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਯੋਗ ਅਗਵਾਈ ਅਧੀਨ ਕਰਵਾਏ ਗਏ ਇਸ ਸਮਾਗਮ ਦਾ ਆਰੰਭ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦੁਆਰਾ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਗੁਜਰਾਤ ਦੀ ਕਾਮਧੇਨੂੰ ’ਵਰਸਿਟੀ ਤੋਂ ਪੁੱਜੇ 65 ਵੈਟਰਨਰੀ ਵਿਦਿਆਰਥੀ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ ਦਾ ਕਾਮਧੇਨੂ ਯੂਨੀਵਰਸਿਟੀ ਆਨੰਦ (ਗੁਜਰਾਤ) ਦੇ ਕਾਲਜ ਆਫ਼ ਵੈਟਰਨਰੀ ਸਾਇੰਸ ਦੇ 65 ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ।ਇਸ ਵਿੱਦਿਅਕ ਦੌਰੇ ’ਚ ਇੰਟਰਐਕਟਿਵ ਸੈਸ਼ਨਾਂ, ਲਾਈਵ ਪ੍ਰਦਰਸ਼ਨਾਂ ਅਤੇ ਉਨਤ ਵੈਟਰਨਰੀ ਅਭਿਆਸਾਂ ਦਾ ਅਨੁਭਵ ਆਦਿ ਸ਼ਾਮਿਲ ਕੀਤਾ ਗਿਆ ਸੀ।ਇਸ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੀਆਂ ਸੁਸੱਜਿਤ ਪ੍ਰਯੋਗਸ਼ਾਲਾਵਾਂ, ਪਸ਼ੂ ਰਿਹਾਇਸ਼ੀ ਸਹੂਲਤ ਅਤੇ …

Read More »

ਮੇਅਰ ਮੋਤੀ ਭਾਟੀਆ ਵਲੋਂ ਵਾਰਡ ਨੰ. 2 ਦੇ ਇਲਾਕੇ ਰਣਜੀਤ ਵਿਹਾਰ ਦਾ ਦੌਰਾ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਵਾਰਡ ਨੰ. 2 ਇਲਾਕੇ ਰਣਜੀਤ ਵਿਹਾਰ ਦਾ ਦੌਰਾ ਕੀਤਾ ਗਿਆ।ਦੌਰੇ ਦੌਰਾਨ ਵਾਰਡ ਨੰ. 2 ਦੇ ਕੌਸਲਰ ਅਮਰਜੀਤ ਸਿੰਘ ਅਤੇ ਇਲਾਕਾ ਨਿਵਾਸੀਆਂ ਵਲੋਂ ਮੇਅਰ ਦਾ ਨਿੱਘਾ ਸਵਾਗਤ ਕੀਤਾ ਗਿਆ।ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਆਮ ਜਨਤਾ ਨੂੰ ਵਿਸ਼ਵਾਸ਼ ਦਿਵਾਈਆਂ ਕਿ ਇਲਾਕੇ ਦੇ ਵਿਕਾਸ …

Read More »

ਐਸ.ਪੀ.ਸੀ.ਏ ਦਾ ਨਵੀਨੀਕਰਨ ਕੀਤਾ ਜਾਵੇਗਾ – ਵਧੀਕ ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ `ਤੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਨਿਗਮ ਅਧਿਕਾਰੀਆਂ, ਵੈਟਰਨਰੀ ਅਫਸਰ ਅਤੇ ਐਸ.ਪੀ.ਸੀ.ਏ ਅਧਿਕਾਰੀਆਂ ਨਾਲ ਹਾਥੀ ਗੇਟ ਸਥਿਤ ਐਸ.ਪੀ.ਸੀ.ਏ ਕੰਪਲੈਕਸ ਦਾ ਨਿਰੀਖਣ ਕੀਤਾ।ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਬੇਸਹਾਰਾ ਜਾਨਵਰਾਂ ਦੇ ਇਲਾਜ਼ ਲਈ ਇੱਕ ਸੰਸਥਾ ਬਣਾਈ ਗਈ ਹੈ।ਜਿਸ ਵਿੱਚ ਜੇਕਰ ਕੋਈ ਬੇਸਹਾਰਾ ਜਾਨਵਰ ਬਿਮਾਰ …

Read More »

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਚੰਡੀਗੜ੍ਹ ਉਪ ਦਫ਼ਤਰ ‘ਚ 17 ਮਾਰਚ ਨੂੰ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12.00 ਵਜੇ ਹੋਵੇਗੀ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ।ਇਸ …

Read More »

ਸਾਬਕਾ ਮੈਂਬਰ ਨਿਰਮਲ ਸਿੰਘ ਭੜੋ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਨਿਰਮਲ ਸਿੰਘ ਭੜੋ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਭੜੋ ਨੇ ਸ਼੍ਰੋਮਣੀ ਕਮੇਟੀ ਮੈਂਬਰ ਰਹਿੰਦਿਆਂ …

Read More »

ਪੰਜਾਬੀ ਗਜ਼ਲਗੋ ਵਿਜੇ ਵਿਵੇਕ ਨੂੰ ਪ੍ਰਦਾਨ ਕੀਤਾ `ਨਾਦ ਪ੍ਰਗਾਸੁ ਸ਼ਬਦ ਸਨਮਾਨ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਖ਼ਾਲਸਾ ਕਾਲਜ ਫਾਰ ਵਿਮਨ ਵਿਖੇ ਮਨਾਇਆ ਜਾ ਰਿਹਾ ਬਸੰਤ ਰੁੱਤ ਦੇ ਜਸ਼ਨਾਂ ਦਾ ਪ੍ਰਤੀਕ ਦਸਵਾਂ ਅੰਮ੍ਰਿਤਸਰ ਸਾਹਿਤ ਉਤਸਵ ਆਪਣੇ ਆਖਰੀ ਦਿਨ `ਚੜ੍ਹਿਆ ਬਸੰਤ ਕਵੀ ਦਰਬਾਰ` ਨਾਲ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ।ਅੱਜ ਦਾ ਪੂਰਾ ਦਿਨ ਪੰਜਾਬੀ ਅਤੇ ਪੰਜਾਬੀ ਦੀਆਂ ਉਪਬੋਲੀਆਂ ਦੇ ਕਵੀਆਂ ਦੀਆਂ ਰਚਨਾਵਾਂ ਨਾਲ ਪ੍ਰਵਾਨ ਚੜਿਆ।ਪੰਜਾਬੀ …

Read More »

ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਮਾਗਮ

ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਪੂਰੀ ਧੂਮ-ਧਾਮ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ।ਔਰਤਾਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸ਼ਸ਼ਕਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਹਰੀ ਹਰ ਯਾਦਵ ਅਤੇ ਮੁੱਖ ਮਹਿਮਾਨ ਡਾ: ਵੰਦਨਾ ਕੁਕਰੇਜਾ ਵੱਲੋਂ ਦੀਪ ਜਗਾ ਕੇ …

Read More »

ਅੰਤਰਰਾਸ਼ਟਰੀ ਮਹਿਲਾ ਦਿਵਸ ਧੂਮ-ਧਾਮ ਨਾਲ ਮਨਾਇਆ

ਭੀਖੀ, 9 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਵਿੱਚ ਵੱਖ-ਵੱਖ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ ਗਈਆ।ਪ੍ਰਿੰਸੀਪਲ ਸੰਜੀਵ ਕੁਮਾਰ ਵਲੋਂ ਔਰਤ ਦੀ ਸਮਾਜ ਵਿੱਚ ਮਹੱਤਤਾ ਬਾਰੇ ਕਿਹਾ ਕਿ ਇੱਕ ਨਾਰੀ ਪਰਿਵਾਰ ਸੰਭਾਲਣ ਦੇ ਨਾਲ ਸਮਾਜ ਨੂੰ ਵੀ ਸਹੀ ਸੇਧ ਦਿੰਦੀ ਹੈ।ਸਮਾਜ ਨੂੰ ਔਰਤ ਦਾ ਸਨਮਾਨ ਕਰਨਾ ਚਾਹੀਦਾ ਹੈ।ਇਸ ਨਾਲ …

Read More »