Saturday, July 27, 2024

ਪੰਜਾਬ

ਹਫਤਾਵਾਰੀ ‘ਪਹਿਲ ਮੰਡੀ’ ਧੂਰੀ ਸ਼ਹਿਰ ਵਾਸੀਆਂ ਦੀ ਬਣੀ ਪਹਿਲੀ ਪਸੰਦ

ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਹਿਲ ਪ੍ਰੋਜੈਕਟ ਤਹਿਤ ਧੂਰੀ ਵਿਖੇ ਸ਼ੁਰੂ ਕੀਤੀ ਹਫ਼ਤਾਵਾਰੀ ਪਹਿਲ ਮੰਡੀ ਸ਼ਹਿਰ ਵਾਸੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ।ਪ੍ਰਬੰਧਕ ਕਮੇਟੀ ਧੂਰੀ ਦੇ ਪ੍ਰਧਾਨ ਮਾਸਟਰ ਮਿਸ਼ਰਾ ਸਿੰਘ ਬਮਾਲ ਨੇ ਦੱਸਿਆ ਕਿ ਦਫਤਰ ਨਗਰ ਕੌਂਸਲ ਧੂਰੀ ਦੇ ਸਾਹਮਣੇ ਲੱਗਣ ਵਾਲੀ ਪਹਿਲ ਮੰਡੀ ਵਿੱਚ ਉਪਲਬਧ ਸ਼ੁੱਧ ਉਤਪਾਦ ਸ਼ਹਿਰ ਵਾਸੀਆਂ ਲਈ ਇੱਕ ਤੋਹਫਾ ਹੈ।ਮੰਡੀ ਵਿੱਚ ਲੋਕ …

Read More »

ਨੌਜਵਾਨ ਪੀੜੀ ਦਾ ਉਜਵਲ ਭਵਿੱਖ ਅਤੇ ਖੁਸ਼ਹਾਲੀ ਹੀ ਮੇਰਾ ਟੀਚਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਉਨ੍ਹਾਂ ਦੀ ਹਮਾਇਤ ਲਈ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਨੌਜਵਾਨਾਂ ਪ੍ਰਤੀ ਆਪਣੀ ਅਥਾਹ ਵਚਨਬੱਧਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਕੀਤੀ ਇਤਿਹਾਸਕ ਪਹਿਲਕਦਮੀ ਬਾਰੇ ਦੱਸਿਆ।ਉਨਾਂ ਕਿਹਾ ਕਿ ਸਾਡਾ ਟੀਚਾ ਨੌਜਵਾਨਾਂ ਨੂੰ ਵਿਕਾਸ ਅਤੇ ਰੋਜ਼ਗਾਰ ਦੇ ਮਾਧਿਅਮ ਨਾਲ …

Read More »

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਪੁਸਤਕਾਂ …

Read More »

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਕੋਰਸ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਇਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ 28 ਦਿਨਾਂ ਦੀ ਪ੍ਰਬੰਧਕੀ ਸਿਖਲਾਈ ਮੁਕੰਮਲ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਲਈ …

Read More »

ਹੀਰਾ ਰੰਧਾਵਾ ਦੀ ਨਾਟ ਪੁਸਤਕ ‘ਸੱਚ ਦੀ ਸਰਦਲ `ਤੇ’ ਲੋਕ ਅਰਪਣ

ਅੰਮ੍ਰਿਤਸਰ, 29 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਨਾਟਕ ਦੇ ਖੇਤਰ ਵਿੱਚ ਆਪਣਾ ਨਾਂ ਕਮਾਉਣ ਵਾਲੇ ਕਨੇਡਾ ਵਾਸੀ ਨਾਟਕਕਾਰ ਹੀਰਾ ਰੰਧਾਵਾ ਵਲੋਂ ਅਨੁਵਾਦ ਕੀਤੇ ਤਿੰਨ ਹਿੰਦੀ ਨਾਟਕਾਂ ਦੀ ਪੁਸਤਕ ‘ਸੱਚ ਦੀ ਸਰਦਲ `ਤੇ’ ਅੱਜ ਅੰਮ੍ਰਿਤਸਰ ਸਥਿਤ ਰੰਗਮੰਚ ਭਵਨ ਵਿਖੇ ਲੋਕ ਅਰਪਣ ਕੀਤੀ ਗਈ।ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਫਿਲਮ ਅਦਾਕਾਰ ਹਰਦੀਪ ਗਿੱਲ, ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਸੀਨੀਅਰ …

Read More »

ਗੁ: ਬੁਰਜ ਅਕਾਲੀ ਫੂਲਾ ਸਿੰਘ ਜੀ ਵਿਖੇ 201 ਅਖੰਡ ਪਾਠਾਂ ਦੀ ਸੰਪੂਰਨਤਾ ਹੋਈ

ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪਿਛਲੇ ਦੋ ਸਾਲ ਤੋਂ ਸ਼ਹੀਦੀ ਸ਼ਤਾਬਦੀ ਦੀ ਅਰੰਭਤਾ ਤੇ ਸੰਪੂਰਨਤਾ ਨੂੰ ਸਮਰਪਿਤ ਗੁਰਮਤਿ ਸਮਾਗਮ ਲਗਾਤਾਰ ਚੱਲਦੇ ਰਹੇ ਹਨ।ਸੁਖਮਨੀ ਸਾਹਿਬ ਦੇ ਪਾਠ ਜਾਪ ਅਤੇ 201 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਅੱਜ ਭੋਗ ਪਏ ਅਤੇ ਸ਼ੁਕਰਾਨੇ …

Read More »

ਯੂਨੀਵਰਸਿਟੀ ਦੇ 220 ਵਿਦਿਆਰਥੀਆਂ ਨੂੰ ਨਾਮਵਰ ਕੰਪਨੀਆਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਮੁਕੰਮਲ ਕਰਨ ਤੋਂ ਪਹਿਲਾਂ ਹੀ ਨੌਕਰੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ।ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਵਿਦਿਆਰਥੀਆਂ ਨੂੰ ਨੌਕਰੀਆਂ ਦੁਆਉਣ ਵਿਚ ਕੀਤੀ ਜਾ ਰਹੀ ਮਦਦ ਰੰਗ ਲਿਆ ਰਹੀ ਹੈ।ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਨੇ ਯੂਨੀਵਰਸਿਟੀ ਦੇ 220 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕੇਸ਼ ਕੀਤੀ …

Read More »

ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਮਿਲੀ ਵੱਕਾਰੀ ਡਾ. ਏ.ਪੀ.ਜੇ ਅਬਦੁਲ ਕਲਾਮ ਯੰਗ ਰਿਸਰਚ ਫੈਲੋਸ਼ਿਪ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਦਿਆਰਥੀ ਯਤਿਨ ਬੱਤਰਾ ਨੂੰ ਟੇਰੇ ਪਾਲਿਸੀ ਸੈਂਟਰ, ਇੰਡੀਆ ਵੱਲੋਂ ਡਾ. ਏ.ਪੀ.ਜੇ ਅਬਦੁਲ ਕਲਾਮ ਯੰਗ ਰਿਸਰਚ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਪੁਰਸਕਾਰ ਮਰਹੂਮ ਰਾਸ਼ਟਰਪਤੀ ਅਤੇ ਵਿਗਿਆਨੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਯਾਦ ਵਿੱਚ ਦਿੱਤਾ ਜਾਂਦਾ ਹੈ।ਜਿਸ ਦਾ ਉਦੇਸ਼ ਵਾਤਾਵਰਣ ਸੁਰੱਖਿਆ ਦੇ ਖੇਤਰ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਰਾਜ ਸਰਕਾਰ (ਜ਼ਿਲਾ ਅਤੇ ਬਲਾਕ ਮੈਂਟਰਜ਼) ਦੇ ਸਹਿਯੋਗ ਨਾਲ ਸੇਵਾ ਮੁਖੀ ਅਧਿਆਪਕਾਂ ਨ੍ਹੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਜ਼ਿਲਾ ਕੋ-ਆਰਡੀਨੇਟਰ ਡਾ. ਜਸਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੇ ਪੋਸਟ ਗਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਬੀ.ਐਸ.ਸੀ ਐਫ਼.ਡੀ ਪਹਿਲਾ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ: ਸੁਰਿੰਦਰ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੀ ਨਿਰਵੈਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਲੀਨ ਕੌਰ ਅਤੇ ਤਰਨਪ੍ਰੀਤ ਕੌਰ ਨੇ ਕ੍ਰਮਵਾਰ 8.77, 8.69, …

Read More »