Monday, June 16, 2025
Breaking News

ਪੰਜਾਬ

ਭਾਜਪਾ ਨੇ ਦਿੱਲੀ ’ਚ ਹਾਸਲ ਕੀਤੀ ਸ਼ਾਨਦਾਰ ਜਿੱਤ – ਛੀਨਾ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਦਿੱਲੀ ’ਚ ਆਮ ਆਦਮੀ ਪਾਰਟੀ ਨੂੰ ਮਾਤ ਦੇ ਕੇ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਜਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਕੌਮੀ ਪ੍ਰਧਾਨ ਜੇ.ਪੀ ਨੱਢਾ ਨੂੰ ਵਧਾਈ ਦਿੱਤੀ।ਉਨਾਂ ਕਿਹਾ ਕਿ ਇਹ ਚੋਣਾਂ ਵਿਕਾਸ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਲਟਰਾਟੈਕ ਸੀਮੈਂਟ ਵਲੋਂ ਸੈਂਟਰ ਆਫ਼ ਐਕਸੀਲੈਂਸ ਸਥਾਪਿਤ

ਅੰਮ੍ਰਿਤਸਰ, 11 ਫਰਵਰੀ ( ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਅਲਟਰਾਟੈਕ ਸੀਮੈਂਟ ਲਿਮ. ਦੁਆਰਾ ਇਕ ਨਵਾਂ ਸੈਂਟਰ ਆਫ਼ ਐਕਸੀਲੈਂਸ ਸਥਾਪਿਤ ਕੀਤਾ ਗਿਆ ਹੈ।ਇਸ ਸਥਾਪਨਾ ਦਾ ਉਦੇਸ਼ ਵਿਦਿਆਰਥੀਆਂ ਨੂੰ ਨਿਰਮਾਣ ਖੇਤਰ ’ਚ ਨਵੀਨਤਮ ਤਰੱਕੀਆਂ ਦਾ ਵਿਹਾਰਕ ਅਨੁਭਵ ਅਤੇ ਐਕਸਪੋਜ਼ਰ ਪ੍ਰਦਾਨ ਕਰਕੇ ਅਕਾਦਮਿਕ ਅਤੇ ਉਦਯੋਗ ਵਿਚਕਾਰ ਪਾੜੇ ਨੂੰ ਪੂਰਾ ਕਰਨਾ ਹੈ। ਕਾਲਜ ਡਾਇਰੈਕਟਰ ਡਾ. ਮੰਜ਼ੂ …

Read More »

ਖ਼ਾਲਸਾ ਕਾਲਜ ਵਿਖੇ ‘ਪ੍ਰਭਾਵਸ਼ਾਲੀ ਵਿਕਰੀ ਤੇ ਮਾਰਕੀਟਿੰਗ ਰਣਨੀਤੀਆਂ’ ’ਤੇ ਸੈਮੀਨਾਰ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵੱਲੋਂ ਸਹਾਇਕ ਕਮਿਸ਼ਨਰ ਸਟੇਟ ਟੈਕਸ, ਅੰਮ੍ਰਿਤਸਰ-1 ਦੀ ਇੰਸਟੀਚਿਊਟਸ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ‘ਜੀ.ਐਸ.ਟੀ ਸ਼ਾਸਨ ਅਧੀਨ ਉੱਦਮੀਆਂ, ਸਟਾਰਟ-ਅੱਪਸ ਲਈ ਪ੍ਰਭਾਵਸ਼ਾਲੀ ਵਿਕਰੀ ਅਤੇ ਮਾਰਕੀਟਿੰਗ ਰਣਨੀਤੀਆਂ’ ’ਤੇ ਵਰਕਸ਼ਾਪ-ਕਮ-ਵਿਸ਼ੇਸ਼-ਸਰਵੇਖਣ ਡਰਾਈਵ ਦਾ ਆਯੋਜਨ ਕੀਤਾ।ਵਰਕਸ਼ਾਪ ਦੀ ਯੋਜਨਾਬੰਦੀ ਅਤੇ ਸੰਚਾਲਨ ਕਾਰਜ਼ਕਾਰੀ ਪ੍ਰਿੰਸੀਪਲ ਡਾ. ਏ.ਕੇ ਕਾਹਲੋਂ, ਡਾ. ਗੁਰਸ਼ਰਨ ਕੌਰ, ਡਾ. ਪੂਨਮ ਸ਼ਰਮਾ, …

Read More »

ਪੰਜਾਬ ਸਰਕਾਰ ਸਮਾਜ ਸੇਵੀ ਗਤੀਵਿਧੀਆਂ ਕਰਨ ਵਾਲੇ ਮਾਨਤਾ ਪ੍ਰਾਪਤ ਯੂਥ ਕਲੱਬਾਂ ਨੂੰ ਦੇਵੇਗੀ ਸਹਾਇਤਾ ਰਾਸ਼ੀ – ਡੀ.ਸੀ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਵਿਭਾਗ ਨਾਲ ਐਫਿਲੀਏਟਿਡ ਸਰਗਰਮ ਯੂਥ ਕਲੱਬ, ਜੋ ਸਹਾਇਤਾ ਲੈਣ ਦੇ ਇੱਛੁਕ ਹਨ, ਉਹ ਆਪਣੀ 2 ਸਾਲਾਂ ਦੀ ਪ੍ਰਗਤੀ ਰਿਪੋਰਟ 20 ਫਰਵਰੀ 2025 …

Read More »

ਪੰਜਾਬ ਸਰਕਾਰ ਸਮਾਜ ਸੇਵੀ ਗਤੀਵਿਧੀਆਂ ਕਰਨ ਵਾਲੇ ਮਾਨਤਾ ਪ੍ਰਾਪਤ ਯੂਥ ਕਲੱਬਾਂ ਨੂੰ ਦੇਵੇਗੀ ਸਹਾਇਤਾ ਰਾਸ਼ੀ – ਡੀ.ਸੀ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਵਿਭਾਗ ਨਾਲ ਐਫਿਲੀਏਟਿਡ ਸਰਗਰਮ ਯੂਥ ਕਲੱਬ, ਜੋ ਸਹਾਇਤਾ ਲੈਣ ਦੇ ਇੱਛੁਕ ਹਨ, ਉਹ ਆਪਣੀ 2 ਸਾਲਾਂ ਦੀ ਪ੍ਰਗਤੀ ਰਿਪੋਰਟ 20 ਫਰਵਰੀ 2025 …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਿੱਖੇ ਪ੍ਰੀਖਿਆ ‘ਚ ਤਨਾਅ ਮੁਕਤ ਰਹਿਣ ਦੇ ਗੁਰ

ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੁੰਦਰ ਨਰਸਰੀ ‘ਚ ਭਾਰਤ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨਾਲ ਪ੍ਰੀਖਿਆ ‘ਤੇ ਚਰਚਾ ਕਰਦੇ ਹੋਏ ਉਨਾਂ ਦੇ ਸ਼ੰਕੇ ਦੂਰ ਕੀਤੇ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਤੋਂ ਦਸਵੀਂ ਅਤੇ ਬਾਰਹਵੀਂ ਕਲਾਸ ਕੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ।ਪ੍ਰਧਾਨ ਮੰਤਰੀ ਮੋਦੀ ਨੇ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਜਾਣ ਵਾਲੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਅਯੋਜਨ ਕੀਤਾ।ਗਿਆਰ੍ਹਵੀਂ ਜਮਾਤ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਊਰਵੀ ਆਡੀਟੋਰੀਅਮ ਵਿੱਚ ਜੋਸ਼ ਨਾਲ ਮਨਾਇਆ ਗਿਆ।ਇਹ ਸਮਾਗਮ ਬਾਰ੍ਹਵੀਂ ਜਮਾਤ ਦੇ ਜਾਣ ਵਾਲੇ ਵਿਦਿਆਰਥੀਆਂ ਦੇ ਬੈਚ ਲਈ ਯਾਦਾਂ, ਧੰਨਵਾਦ ਅਤੇ ਸ਼ੁੱਭ ਕਾਮਨਾਵਾਂ ਨਾਲ ਭਰਿਆ ਹੋਇਆ ਸੀ।ਸਮਾਗਮ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕਰਵਾਏ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਸਲਾਨਾ ਖੇਡ ਮੁਕਾਬਲੇ

ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਸਲਾਨਾ ਖੇਡ ਮੁਕਾਬਲੇ ਆਯੋਜਿਤ ਕੀਤੇ ਗਏ।ਇਸ ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ/ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਸਕੂਲ ਮੈਂਬਰ ਇੰਚਾਰਜ਼ ਗੁਰਪ੍ਰੀਤ ਸਿੰਘ ਸੇਠੀ ਬੱਚਿਆਂ ਦੀ ਹੌਸਲਾ ਅਫਜ਼ਾਈ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਮੈਂਬਰ ਪ੍ਰਦੀਪ ਸਿੰਘ ਵਾਲੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਦੀਵਾਨ ਮੈਂਬਰ ਪ੍ਰਦੀਪ ਸਿੰਘ ਵਾਲੀਆ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਦੀਪ ਸਿੰਘ ਵਾਲੀਆ ਨੇ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਏ ਗਏ ਦੋ ਰੋਜ਼ਾ ਸ਼ੂਟਿੰਗ ਮੁਕਾਬਲੇ

ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਦੋ ਰੋਜ਼ਾ `ਏਮ ਐੰਡ ਫਾਇਰ` ਸਕੂਲ ਪੱਧਰੀ ਸ਼ੂਟਿੰਗ ਟੂਰਨਾਮੈਂਟ ਕਰਵਾਏ ਗਏ।ਸਕਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਸ ਦੋ ਰੋਜ਼ਾ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਮੌਕੇ ਗੁਰਿੰਦਰ ਸਿੰਘ ਔਲਖ ਐਸ.ਆਈ, ਸੁਖਜੀਤ ਸਿੰਘ ਮੁੱਖ ਅਫਸਰ ਥਾਣਾ ਭੀਖੀ, ਹੌਲਦਾਰ ਮਨਦੀਪ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਪ੍ਰਸ਼ੋਤਮ ਮੱਤੀ …

Read More »