Wednesday, July 16, 2025
Breaking News

ਪੰਜਾਬ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਨੇ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਆਧਾਰ ਕਾਰਡ ਧਾਰਕ ਜਿਨ੍ਹਾਂ ਨੇ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਅਪਡੇਟ ਨਹੀਂ ਕੀਤਾ ਹੈ, ਉਹ ਆਪਣਾ ਆਧਾਰ ਕਾਰਡ ਆਨਲਾਈਨ ਪੋਰਟਲ ਜਾਂ ਐਮ ਅਧਾਰ ਐਪ ਰਾਹੀਂ ਜਾਂ ਆਫ਼ਲਾਈਨ …

Read More »

ਇੰਟਰਲਾਕਿੰਗ ਟਾਈਲਾਂ ਲਗਾ ਕੇ ਸੜਕ ਨੂੰ ਚੌੜਾ ਕਰਨ ਦੇ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਦਸੌਂਧਾ ਸਿੰਘ ਰੋਡ ਦੇ ਕਿਨਾਰਿਆਂ ‘ਤੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਚੌੜਾ ਕਰਨ ਦੇ ਕੰਮ ਦਾ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਉਦਘਾਟਨ ਕੀਤਾ ਗਿਆ।ਇਸ ਕੰਮ ‘ਤੇ ਲਗਭਗ 50 ਲੱਖ ਰੁਪਏ ਦੀ ਲਾਗਤ ਆਵੇਗੀ।ਉਹਨਾਂ ਕਿਹਾ ਕਿ ਦਸੌਂਧਾ ਸਿੰਘ ਰੋਡ ਸਿਵਲ ਲਾਈਨ ਏਰੀਏ ਨੂੰ ਪੁਰਾਤਨ ਸ਼ਹਿਰ ਨਾਲ ਜੋੜਨ ਵਾਲੀ ਇੱਕ ਪ੍ਰਮੁੱਖ ਸੜ੍ਹਕ ਹੈ, ਇਹ ਸੜ੍ਹਕ …

Read More »

ਕੰਪਿਊਟਰ ਅਧਿਆਪਕਾਂ ਵਲੋਂ 7 ਜਨਵਰੀ ਦੇ ਐਕਸ਼ਨ ‘ਚ ਡੀ.ਟੀ.ਐਫ ਵੀ ਹੋਵੇਗੀ ਸ਼ਾਮਲ – ਹਰਭਗਵਾਨ ਗੁਰਨੇ

ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨਾਲ ਲਗਾਤਾਰ ਧੱਕਾ ਕਰਦੀ ਆ ਰਹੀ ਹੈ ਤੇ ਇਸ ਵਾਰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕਰਕੇ ਸਰਕਾਰ ਨੇ ਇਹਨਾਂ ਅਧਿਆਪਕਾਂ ਨੂੰ ਕੁਝ ਵੀ ਨਹੀਂ ਦਿੱਤਾ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਦੇ ਜਿਲ੍ਹ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ ਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਕੀਤਾ।ਉਹਨਾਂ ਕਿਹਾ ਕਿ …

Read More »

ਯੂਨੀਵਰਸਿਟੀ ਤੋਂ ਡਾ. ਮਨਜਿੰਦਰ ਸਿੰਘ ਸਾਹਿਤ ਅਕਾਦਮੀ ਦਿੱਲੀ ਦੇ ਮੈਂਬਰ ਨਾਮਜ਼ਦ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁੱਖੀ ਡਾ. ਮਨਜਿੰਦਰ ਸਿੰਘ ਨੂੰ ਭਾਰਤ ਦੀ ਰਾਸ਼ਟਰੀ ਪੱਧਰ ਦੀ ਸਿਰਮੌਰ ਸਾਹਿਤਕ ਸੰਸਥਾ ਸਾਹਿਤ ਅਕਾਦਮੀ ਦਿੱਲੀ ਦੀ ਜਰਨਲ ਕੌਂਸਲ ਦੇ ਮੈਂਬਰ ਵਜੋਂ ਨਾਮਜ਼ਦ ਕਰ ਲਿਆ ਗਿਆ ਹੈ। ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੀ ਖੁਦਮਖ਼ਤਿਆਰ ਸੰਸਥਾ ਸਾਹਿਤ ਅਕਾਦਮੀ ਦਿੱਲੀ ਵਲੋਂ ਜਰਨਲ ਕੌਂਸਲ ਦਾ ਗਠਨ ਪੰਜ …

Read More »

ਸਫਲ ਰਿਹਾ ਯੂ.ਡੀ.ਆਈ.ਡੀ ਕੈਂਪ – ਐਸ.ਡੀ.ਐਮ ਹਰਨੂਰ ਕੌਰ

150 ਤੋਂ ਉਪਰ ਲੋਕਾਂ ਨੇ ਲਿਆ ਸੁਵਿਧਾ ਦਾ ਲਾਭ ਅੰਮ੍ਰਿਤਸਰ 6 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀਆਂ ਹਦਾਇਤਾਂ ਦੇ ਅਨੁਸਾਰ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਯੂ.ਡੀ.ਆਈ.ਡੀ (ਅੰਗਹੀਣ ਸਰਟੀਫਿਕੇਟ) ਬਣਾਉਣ ਦਾ ਬਲਾਕ ਪੱਧਰੀ ਮੈਗਾ ਕੈਂਪ ਅੱਜ ਸ਼ਹੀਦ ਕੈਪਟਨ ਅਮਰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਰੋਡ ਮਜੀਠਾ ਵਿਖੇ ਸਫਲਤਾਪੂਰਵਕ ਸੰਪਨ ਹੋਇਆ। ਇਸ ਕੈਂਪ ਵਿੱਚ ਨੱਕ-ਕੰਨ-ਗਲਾ ਰੋਗਾਂ, ਅੱਖਾਂ ਰੋਗ, ਹੱਡੀਆਂ …

Read More »

86 ਫੀਸਦੀ ਤੋਂ ਜਿਆਦਾ ਘਰਾਂ ਦੇ ਬਿਜ਼ਲੀ ਬਿੱਲ ਆਉਣਗੇ ਜ਼ੀਰੋ – ਬਿਜਲੀ ਮੰਤਰੀ

ਅੰਮ੍ਰਿਤਸਰ 6 ਜਨਵਰੀ (ਸੁਖਬੀਰ ਸਿੰਘ) – ਇਸ ਮਹੀਨੇ 86 ਫੀਸਦੀ ਤੋਂ ਜਿਆਦਾ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਪੰਜਾਬ ਨੇ ਦਬੁਰਜੀ ਵਿਖੇ ਸਥਿਤ ਕੀਆ ਮੋਟਰਸ ਵਿਖੇ 80 ਕੇ.ਵੀ.ਏ ਸੋਲਰ ਨੈਟ ਮੀਟਰ ਸਿਸਟਮ ਜੋ ਕਿ ਡਾਇਨੈਕਸ ਸੋਲਰ ਲਿਮਟਿਡ ਕੰਪਨੀ ਵਲੋਂ ਲਗਾਇਆ ਗਿਆ ਹੈ ਦਾ ਉਦਘਾਟਨ ਕਰਨ ਪਿਛੋਂ ਕੀਤਾ। ਈ.ਟੀ.ਓ ਨੇ ਦੱਸਿਆ ਕਿ ਇਹ …

Read More »

ਤੇਰਾ ਹੀ ਤੇਰਾ ਮੈਡੀਕੋਜ਼ ਚੰਡੀਗੜ੍ਹ ਪੁੱਜੇ ਭਾਈ ਹਜ਼ੂਰੀ ਰਾਗੀ ਸੁਖਜਿੰਦਰ ਸਿੰਘ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇਰਾ ਹੀ ਤੇਰਾ ਮੈਡੀਕੋਜ਼ ਸੈਕਟਰ 32 ਚੰਡੀਗੜ੍ਹ ਵਿਖੇ ਪੁੱਜੇ।ਉਨਾਂ ਸਟਾਫ਼ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਅਸ਼ੀਰਵਾਦ ਦਿੱਤਾ ਅਤੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ।ਇਸ ਸਮੇਂ ਭਾਈ ਭਾਈ ਸੁਖਜਿੰਦਰ ਸਿੰਘ ਨੂੰ ਐਚ.ਐਸ ਸੱਭਰਵਾਲ ਅਤੇ ਡੀ.ਪੀ. ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। (www.punjabpost.in)

Read More »

ਹਰਵਿੰਦਰ ਸੰਧੂ ਵਲੋਂ ਅਗਾਮੀ ਨਗਰ ਨਿਗਮ ਚੋਣਾਂ ਸਬੰਧੀ ਵਰਕਰਾਂ ਨਾਲ ਚਾਹ `ਤੇ ਚਰਚਾ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ‘ਚ ਪੈਂਦੇ ਭਾਜਪਾ ਦੇ ਚਾਰੇ ਮੰਡਲਾਂ ਅਤੇ ਇਸ ਵਿਧਾਨ ਸਭਾ ਵਿੱਚ ਰਹਿ ਰਹੇ ਸਾਰੇ ਸੂਬਾਈ ਅਤੇ ਜਿਲ੍ਹਾ ਅਹੁੱਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਪੱਛਮੀ ਖੰਡਵਾਲਾ ਮੰਡਲ ਦੇ ਪ੍ਰਧਾਨ ਨਰੇਸ਼ ਕੁਮਾਰ ਰੀਕੋ ਦੇ ਗ੍ਰਹਿ ਵਿਖੇ ਹੋਈ, ਜਿਸ ਵਿੱਚ ਵਿਸ਼ੇਸ਼ ਤੌਰ `ਤੇ ਪੁੱਜੇ ਭਾਜਪਾ ਦੇ ਨਵ-ਨਿਯੱਕਤ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਹਾਜ਼ਰ ਹੋਏ।ਹਲਕਾ ਇੰਚਾਰਜ਼ ਐਡਵੋਕੇਟ …

Read More »

ਬਾਜ਼ਰੇ ਬਾਰੇ ਆਨਲਾਈਨ ਕੁਇਜ਼ ਮੁਕਾਬਲੇ ‘ਚ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਉਨਤ ਭਾਰਤ ਅਭਿਆਨ (ਯੂ.ਬੀ.ਏ) ਲਈ ਖੇਤਰੀ ਕੋਆਰਡੀਨੇਟਿੰਗ ਸੰਸਥਾ (ਆਰ.ਸੀ.ਆਈ) ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ) ਦੁਆਰਾ ਆਯੋਜਿਤ ਬਾਜਰੇ `ਤੇ ਇੱਕ ਆਨਲਾਈਨ ਕੁਇਜ਼ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਹ ਮੁਕਾਬਲਾ ਡਾ. ਹੇਮੰਤ ਕੁਮਾਰ ਵਿਨਾਇਕ ਕੋਆਰਡੀਨੇਟਰ ਆਰ.ਸੀ.ਆਈ ਯੂ.ਬੀ.ਏ ਦੁਆਰਾ ਸਿੱਖਿਆ ਮੰਤਰਾਲੇ ਭਾਰਤ ਸਰਕਾਰ ਦੇ …

Read More »

ਵਿਆਹ ਦੀ ਚੌਥੀ ਵਰ੍ਹੇਗੰਢ ਮੁਬਾਰਕ – ਲਖਵਿੰਦਰ ਸਿੰਘ ਪੰਨੂ ਤੇ ਰਮਨਦੀਪ ਕੌਰ ਪੰਨੂ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਲਖਵਿੰਦਰ ਸਿੰਘ ਪੰਨੂ ਤੇ ਰਮਨਦੀਪ ਕੌਰ ਪੰਨੂ ਵਾਸੀ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾਈ।(www.punjabpost.in )

Read More »