ਕਿਹਾ ਕਿ, ਸੂਬੇ ਭਰ ਵਿੱਚ 3100 ਖੇਡ ਮੈਦਾਨ ਕੀਤੇ ਜਾਣਗੇ ਵਿਕਸਿਤ ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ‘ਤੇ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਤਿਆਰ ਕੀਤੇ ਗਏ ਕਰੀਬ 8 ਖੇਡ ਸਟੇਡੀਅਮਾਂ ਦਾ ਉਦਘਾਟਨ ਕੀਤਾ …
Read More »ਪੰਜਾਬੀ
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਦੇ ਨਾਲ ਯੂਨੀਵਰਸਿਟੀ ਪੱਧਰ’ ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਬੀ.ਐੱਸ.ਸੀ. ਸਮੈਸਟਰ ੬ਵੇਂ ਦੀ ਵਿਦਿਆਰਥਣ ਆਰਚੀ ਟੰਡਨ ਨੇ ੮.੬੦ ਸੀ.ਜੀ.ਪੀ.ਏ ਦੇ ਪ੍ਰਭਾਵਸ਼ਾਲੀ ਅੰਕ ਪ੍ਰਾਪਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਉਸ ਦੀ ਇਹ ਸ਼ਾਨਦਾਰ ਕਾਰਗੁਜ਼ਾਰੀ ਉਸ ਦੀ ਲਗਨ, ਦ੍ਰਿੜ੍ਹ ਇਰਾਦੇ …
Read More »ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਲਈ ਟੀਮਾਂ ਰਵਾਨਾ
ਅੰੰਮ੍ਰਿਤਸਰ, 23 ਅਗਸਤ (ਜਗਸੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਅੱਜ ਸ਼ਹਿਰ ਵਿੱਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟੀਮਾਂ ਰਵਾਨਾ ਕੀਤੀਆਂ ਗਈਆਂ।ਇਹ ਟੀਮਾਂ ਸ਼ਹਿਰ ਦੇ ਡੇਂਗੂ ਪ੍ਰਭਾਵਿਤ ਹੌਟਸਪਾਟ ਇਲਾਕਿਆਂ ਵਿੱਚ ਜਾ ਕੇ ਐਂਟੀ ਲਾਰਵਾ ਕਾਰਵਾਈ ਕਰਨ ਦੇ ਨਾਲ-ਨਾਲ ਫੌਗਿੰਗ, ਸਪਰੇਅ ਅਤੇ ਜਾਗਰੂਕਤਾ …
Read More »ਨਗਰ ਨਿਗਮ ਵੱਲੋਂ ਖੋਖਾ ਕਬਜ਼ਾਧਾਰਕਾਂ ਨੂੰ 15 ਸਤੰਬਰ ਤੱਕ ਬਕਾਇਆ ਰਾਸ਼ੀ ਜਮ੍ਹਾਂ ਕਰਵਾਉਣ ਦੀ ਅਪੀਲ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਐਮਸੀਏ ਵੱਲੋਂ ਸਾਰੇ ਖੋਖਾ ਅਲਾਟੀਆਂ/ਕਬਜ਼ਾਧਾਰਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਬਕਾਇਆ ਕਿਰਾਇਆ ਅਤੇ ਹੋਰ ਬਕਾਇਆ ਰਾਸ਼ੀ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣ।ਨਗਰ ਨਿਗਮ ਦੇ ਅਧਿਕਾਰਤ ਰਿਕਾਰਡ ਅਨੁਸਾਰ, ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੋਖਾ ਅਲਾਟੀਆਂ ਤੋਂ ਬਕਾਇਆ …
Read More »ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦਿਆਂ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ।ਅੱਜ ਅਮਰੀਕਾ ਨਿਵਾਸੀ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਸਰਾਂ ਲਈ ਚਾਦਰਾਂ ਅਤੇ ਸਰਾਣੇ ਆਦਿ ਲਈ 4 ਲੱਖ ਰੁਪਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ 29 ਅਗਸਤ ਨੂੰ – ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ, ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ 29 ਅਗਸਤ 2026 ਨੂੰ ਸ੍ਰੀ ਅਖੰਡ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਵਿਰਾਸਤ ਬਾਰੇ ਹੋਈ ਵਿਚਾਰ-ਚਰਚਾ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਕੈਲੀਫੋਰਨੀਆ ਅਧਾਰਿਤ ਵਕੀਲ ਜਸਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਸੈਕਰਾਮੈਂਟੋ, ਕੈਲੀਫੋਰਨੀਆ ਵਿਖੇ ਜ਼ੇਵੀਅਰ ਬੇਸੇਰਾ ਨਾਲ ਮੁਲਾਕਾਤ ਕੀਤੀ।ਇਸ ਸੁਹਿਰਦ ਮੁਲਾਕਾਤ ਦੌਰਾਨ ਜਸਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸ਼ਾਨਦਾਰ ਅਕਾਦਮਿਕ ਵਿਰਾਸਤ, ਉੱਚ ਸਿੱਖਿਆ, ਖੋਜ, ਨਵੀਨਤਾ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਯੂਨੀਵਰਸਿਟੀ ਦੇ ਯੋਗਦਾਨ ਬਾਰੇ …
Read More »ਖ਼ਾਲਸਾ ਕਾਲਜ ਵਿਖੇ ਪੌਦਾਕਰਨ ਮੁਹਿੰਮ ਦਾ ਹੋਇਆ ਅਗਾਜ਼
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਰੋਟਰੈਕਟ ਕਲੱਬ ਨੇ ਕੈਂਪਸ ਲੈਂਡਸਕੇਪਿੰਗ ਕਮੇਟੀ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਸ਼ਾਨਦਾਰ ਅਗਾਜ਼ ਕੀਤਾ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਇਹ ਉਪਰਾਲਾ ਭਗਤ ਪੂਰਨ ਸਿੰਘ ਦੀ 34੪ਵੀਂ ਬਰਸੀ ਨੂੰ ਸਮਰਪਿਤ ਸੀ।ਇਸ ਮੁਹਿੰਮ ਤਹਿਤ ਸੈਸ਼ਨ 2026-27 ਦੌਰਾਨ ਕਾਲਜ ਕੈਂਪਸ ਵਿਖੇ ਵੱਖ-ਵੱਖ ਕਿਸਮਾਂ ਦੇ 1100 ਤੋਂ …
Read More »ਖਾਲਸਾ ਕਾਲਜ ਨਰਸਿੰਗ ਵੱਲੋਂ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 22 (ਸੁਖਬੀਰ ਸਿੰਘ ਖੁਰਮਣੀਆਂ) ¸- ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਲੋਕਾਂ ‘ਚ ਅੰਗ ਦਾਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਐਟਲਾਂਟਿਸ ਹਸਪਤਾਲ ਵਿਖੇ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਨਾਇਆ ਗਿਆ ਉਕਤ ਦਿਵਸ ‘ਡਰ ਤੋਂ ਉਮੀਦ ਵੱਲ: ਅੰਗਦਾਨ ਰਾਹੀਂ ਜੀਵਨ ਦੀ ਰੱਖਿਆ’ ਵਿਸ਼ੇ ‘ਤੇ ਅਧਾਰਿਤ ਸੀ। ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ …
Read More »ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ਖਾਲਸਾ ਕਾਲਜ ਦੇ ਸਹਿਯੋਗ ਨਾਲ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ‘ਚ ਲੈਕਚਰ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਅਤੇ ਮੁੱਖ ਮਾਹਿਰ ਸੈਸ਼ਨ ਸੋਨੀ ਇੰਡੀਆ ਤੋਂ ਅਨਿਲ ਕੁਮਾਰ ਨੇ ਸ਼ਿਰਕਤ ਕੀਤੀ।ਇਹ ਭਾਸ਼ਣ ‘ਪਲ ਨੂੰ ਕੈਦ ਕਰੋ, ਆਪਣੀ ਕਹਾਣੀ …
Read More »
Punjab Post Daily Online Newspaper & Print Media