Tuesday, November 24, 2026

ਪੰਜਾਬੀ

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੇ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਛੇਵਾਂ ਸਮੈਸਟਰ ਦੇ ਘੋਸ਼ਿਤ ਹੋਏ ਨਤੀਜਿਆਂ ’ਚੋਂ ਵਿਦਿਆਰਥਣ ਸਾਚੀਕਾ ਭੰਡਾਰੀ ਨੇ 455 ਅੰਕਾਂ ਨਾਲ ’ਵਰਸਿਟੀ ’ਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਜਦ ਕਿ ਇਸੇ ਕਲਾਸ ਦੇ ਵਿਦਿਆਰਥੀ ਤਰੁਨ ਲੁਥਰਾ ਅਤੇ ਪ੍ਰਿੰਅਕਾ ਅਗਰਵਾਲ ਨੇ 2791 ਅਤੇ 2740 ਅੰਕ …

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪ੍ਰਸਿੱਧ ਪਰਵਾਸੀ ਪੰਜਾਬੀ ਸਾਹਿਤਕਾਰਾ ਅਮਰਜੀਤ ਕੌਰ ਪੰਨੂ ਨਾਲ ਰੂਬਰੂ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪ੍ਰਸਿੱਧ ਪਰਵਾਸੀ ਪੰਜਾਬੀ ਸਾਹਿਤਕਾਰਾ “ਅਮਰਜੀਤ ਕੌਰ ਪੰਨੂੰ ਰੂਬਰੂ” ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਮੁੱਖੀ ਡਾ. ਮਨਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ਉਪਰ ਸਵਾਗਤ ਕੀਤਾ।ਉਨ੍ਹਾਂ ਨੇ ਅਮਰਜੀਤ ਕੌਰ ਪੰਨੂ ਜੀ ਦੀ ਸਿਰਜਣ ਪ੍ਰਕਿਰਿਆ ਨੂੰ ਪਰਵਾਸੀ ਪੰਜਾਬੀ ਸਾਹਿਤ ਵਿੱਚ ਨਿੱਗਰ ਵਾਧਾ …

Read More »

ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਦੋ ਰੋਜ਼ਾ ਮਹਿੰਦੀ ਮੇਲੇ ਦਾ ਆਯੋਜਨ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਦੋ ਰੋਜਾ ਮਹਿੰਦੀ ਮੇਲਾ ਕਰਵਾਇਆ ਗਿਆ।ਵਿਭਾਗ ਦੇ ਡਿਪਲੋਮਾ ਇੰਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਦੇ ਵਿਦਿਆਰਥੀਆਂ ਵਲੋਂ ਕਰਵਾ ਚੌਥ ਦੇ ਮੌਕੇ ਆਯੋਜਿਤ ਇਸ ਮੇਲੇ ਦਾ ਉਦਘਾਟਨ ਪੋ੍ਰਫੈਸਰ, ਸ਼ਵੇਤਾ ਸ਼ਨਾਏ, ਮੁਖੀ, ਮਿਆਸ, ਸਪੋਰਟਸ ਸਾਇੰਸ ਐਂਡ ਮੈਡੀਸਨ ਵੱਲੋ ਕੀਤਾ ਗਿਆ।ਵਿਭਾਗ ਦੀ ਡਾਇਰੈਕਟਰ ਡਾ. ਸ਼ਰੋਜ ਬਾਲਾ ਨੇ …

Read More »

ਗੁਰੂ ਨਗਰੀ ਦੀ 400 ਸਾਲ ਪੁਰਾਣੀ ਵਿਰਾਸਤ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਤੱਕਿਆ ਨੇੜਿਓਂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਰਾਸਤੀ ਸੈਰ ਦਾ ਆਯੋਜਨ ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਨੇ ਪੰਜਾਬ ਟੂਰਿਜ਼ਮ ਦੇ ਸਹਿਯੋਗ ਨਾਲ ਵਿਸ਼ਵ ਸੈਰ ਸਪਾਟਾ ਦਿਵਸ ਮਨਾਉਂਦਿਆਂ ਵਿਰਾਸਤੀ ਸੈਰ (ਹੈਰੀਟੇਜ ਵਾਕ) ਦਾ ਆਯੋਜਨ ਕੀਤਾ।ਇਹ ਵਾਕ ਮੌਕੇ ਬੀ.ਟੀ.ਟੀ.ਐਮ (ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ) ਅਤੇ ਬੀ.ਐਚ.ਐਮ.ਸੀ.ਟੀ (ਬੈਚਲਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ) …

Read More »

ਕੰਪਿਊਟਰ ਇੰਜੀ. ਟੈਕਨਾਲੋਜੀ ਅਤੇ ਸੋਸ਼ਲ ਸਾਇੰਸ ਨੇ ਜਿੱਤੀ ਅੰਤਰ-ਵਿਭਾਗੀ ਬਾਸਕਿਟਬਾਲ ਚੈਂਪੀਅਨਸ਼ਿਪ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਬਾਸਕਿਟਬਾਲ (ਲੜਕੀਆਂ ਤੇ ਲੜਕੇ) ਚੈਂਪੀਅਨਸ਼ਿਪ ਕੰਪਿਊਟਰ ਇੰਜੀਨਿਅਰਿੰਗ ਟੈਕਨਾਲੋਜੀ ਵਿਭਾਗ ਦੀ ਲੜਕਿਆਂ ਦੀ ਟੀਮ ਅਤੇ ਸੋਸ਼ਲ ਸਾਇੰਸਜ਼ ਵਿਭਾਗ ਵਿਭਾਗ ਦੀਆਂ ਲੜਕੀਆਂ ਦੀ ਟੀਮ ਨੇ ਜਿੱਤ ਲਈਆਂ।ਲੜਕਿਆਂ ਦੇ ਵਰਗ ਵਿਚ ਸੋਸ਼ਲ ਸਾਇੰਸ਼ਜ਼ ਵਿਭਾਗ, ਫਿਜ਼ਿਕਸ ਵਿਭਾਗ ਅਤੇ ਮਕੈਨੀਕਲ ਵਿਭਾਗ ਦੀਆਂ ਟੀਮਾਂ ਨੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ …

Read More »

ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਪ੍ਰਤੀਯੋਗਤਾਵਾਂ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਸਹਿਬ ਜੀ ਦੇ ਪ੍ਰਕਾਸ਼ ਪੁਰਬ ਮੋਕੇ ਤੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਵਿਖੇ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕ੍ਰੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਦੀਆਂ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਸਨ।ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ), ਨਾਰੀ ਨਿਕੇਤਨ …

Read More »

ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦਾ ਯੁਵਕ ਮੇਲਾ 15 ਅਕਤੂਬਰ ਨੂੰ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵਲੋਂ 15 ਅਕਤੂਬਰ ਨੂੰ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ, ਅੰਮ੍ਰਿਤਸਰ ਵਿਖੇ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ।ਜ਼ਿਲ੍ਹਾ ਯੂਥ ਅਫ਼ਸਰ ਆਕਾਂਕਸ਼ਾ ਮਾਹਵਰੀਆ ਨੇ ਦੱਸਿਆ ਕਿ ਆਜ਼ਾਦੀ ਦੇ ਅੰਮਿ੍ਰਤ ਮਹੋਤਸਵ ਤਹਿਤ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਸਮੇਂ ਪੇਂਟਿੰਗ, ਭਾਸ਼ਣ, ਕਵਿਤਾ, ਫੋਟੋਗ੍ਰਾਫੀ, ਨੌਜਵਾਨ …

Read More »

“ਕਲਮਾਂ ਦਾ ਕਾਫਲਾ” ਸਾਹਿਤਕ ਗਰੁੱਪ ਨੇ ਰਚਾਇਆ ਪੁਸਤਕ ਲੋਕ ਅਰਪਣ ਅਤੇ ਸਨਮਾਨ ਸਮਾਰੋਹ

ਅੰਮ੍ਰਿਤਸਰ, 12 ਅਕਤੂਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਨਿਰੰਤਰ ਕਾਰਜਸ਼ੀਲ ਕਲਮਾਂ ਦਾ ਕਾਫਲਾ ਸਾਹਿਤਕ ਗਰੁੱਪ ਵਲੋਂ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਸੂਬੇਦਾਰ ਬਲਕਾਰ ਸਿੰਘ ਦੀ ਯਾਦ ਨੂੰ ਸਮਰਪਿਤ ਹੋਏ ਸਨਮਾਨ ਸਮਾਰੋਹ ਵਿੱਚ `ਹਰਫ਼ਾਂ ਦੇ ਅੰਗ ਸੰਗ`, “ਸੰਦਲੀ ਪੈੜਾਂ” ਅਤੇ `ਨਿੱਕੀ ਜਿਹੀ ਬਾਤ` ਪੁਸਤਕਾਂ ਲੋਕ ਅਰਪਿਤ ਕੀਤਅਿਾਂ ਗਈਆਂ।ਜਦਕਿ ਇਸ ਸਾਹਿਤਕ ਸਮਾਗਮ …

Read More »

ਖੇਡਾਂ ਵਤਨ ਪੰਜਾਬ ਦੀਆਂ- ਜਿਲ੍ਹੇ ‘ਚ ਰਾਜ ਪੱਧਰੀ ਗਤਕਾ ਖੇਡਾਂ 15 ਤੋਂ 18 ਅਕਤੂਬਰ ਤੱਕ

ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜਿਲ੍ਹੇ ਅੰਦਰ 15 ਤੋਂ 18 ਅਕਤੂਬਰ ਤੱਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਗਤਕਾ ਖੇਡਾਂ ਦੇ ਮੁਕਾਬਲੇ ਹੋਣਗੇ, ਜਿਸ ਵਿੱਚ ਸੂਬੇ ਭਰ ਤੋਂ 1000 ਤੋਂ ਵੱਧ ਖਿਡਾਰੀ/ਖਿਡਾਰਨਾਂ ਭਾਗ ਲੈਣਗੀਆਂ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ …

Read More »

ਜਿਲਾ ਪ੍ਰਸਾਸ਼ਨ ਵਲੋਂ 10 ਪਟਾਖੇ ਵੇਚਣ ਵਾਲਿਆਂ ਦੇ ਕੱਢੇ ਗਏ ਡਰਾਅ

ਪਾਰਦਰਸ਼ੀ ਢੰਗ ਨਾਲ ਕੱਢੇ ਗਏ ਡਰਾਅ, ਵੇਚੇ ਜਾਣਗੇ ਗਰੀਨ ਪਟਾਖੇ -ਵਧੀਕ ਕਮਿਸ਼ਨਰ ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) -ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਧੀਕ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਅੰਮ੍ਰਿਤਸਰ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ।ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸਚਿਨ ਪਾਠਕ, ਏ:ਡੀ:ਸੀ:ਪੀ ਅਜੈ ਗਾਂਧੀ, ਏ:ਸੀ:ਪੀ ਸਰਬਜੀਤ ਸਿੰਘ ਬਾਜਵਾ ਤੋਂ …

Read More »