Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਹੋਈ

ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਹੋਈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਕਿਹਾ ਕਿ ਸਾਡੀਆਂ ਸਮੂਹ ਸੰਸਥਾਵਾਂ ਨੇ ਆਪਣੀ ਹੋਂਦ ਕਾਲ ਤੋਂ ਲੈ ਕੇ ਅੱਜ ਤੱਕ ਆਪਣੀਆਂ ਮਹਾਨ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਿਆ ਹੋਇਆ ਹੈ। ਸਕੂਲ ਪ੍ਰਿੰਸੀਪਲ ਡਾ. …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ਵ ਰੇਬੀਜ਼ ਦਿਵਸ ‘ਇਕ ਸਿਹਤ ਜ਼ੀਰੋ ਮੌਤਾਂ’ ਵਿਸ਼ੇ ’ਤੇ ਮਨਾਇਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਵਿਸ਼ਵ ਰੈਬੀਜ਼ ਦਿਵਸ ਲੂਈ ਪਾਸਚਰ ਦੇ ਜਨਮ ਦਿਨ ਵਜੋਂ ਮਨਾਇਆ ਗਿਆ, ਜਿਸ ਨੇ ਰੈਬੀਜ਼ ਦਾ ਪਹਿਲਾ ਟੀਕਾ ਲਗਾਇਆ ਸੀ। ਕਲੀਨਿਕਲ ਕੰਪਲੈਕਸ ’ਚ ਵਿਸ਼ਵ ਰੇਬੀਜ਼ ਦਿਵਸ ’ਤੇ ਇੰਟਰਐਕਟਿਵ …

Read More »

1039ਵੇਂ ਮੁਫ਼ਤ ਮੈਡੀਕਲ ਕੈਂਪ ਦਾ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਪੀਪਲ ਵੈਲਫੇਅਰ ਸੋਸਾਇਟੀ ਰਜਿ. ਨੇ ਕੰਵਰ ਰਜਿੰਦਰ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਅੱਜ ਕੰਵਰ ਹਸਪਤਾਲ ਕਟਰਾ ਮੋਤੀ ਰਾਮ ਵਿਖੇ 1039ਵੇਂ ਜਨਰਲ ਮੈਡੀਕਲ ਅਤੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ।ਇਸ ਦਾ ਉਦਘਾਟਨ ਓ.ਪੀ ਸੋਨੀ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ਕੀਤਾ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਅਸ਼ਵਨੀ ਪੱਪੂ ਤੇ ਸੰਜੀਵ ਪੁੰਜ ਕੌਮੀ ਪ੍ਰਧਾਨ ਪ੍ਰੈਸ ਸੰਘਰਸ਼ ਜਰਨਲਿਸਟਸ …

Read More »

ਅੰਮ੍ਰਿਤਸਰ ਦੇ ਕਨਵ ਕਲਿਆਣੀ ਨੇ ਥਾਈਲੈਂਡ ਦੇ ਯੋਗਾ ਮੁਕਾਬਲਿਆਂ ਚ` ਜਿੱਤਿਆ ਗੋਲਡ ਮੈਡਲ

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਹੁਸੈਨਪੁਰਾ ਚੌਂਕ ਇਲਾਕੇ ‘ਚ ਰਹਿਣ ਵਾਲੇ ਕਨਵ ਕਲਿਆਣੀ ਨਾਮਕ ਨੌਜਵਾਨ ਨੇ ਥਾਈਲੈਂਡ ਚ` ਹੋਏ ਇੰਟਰਨੈਸ਼ਨਲ ਚੈਂਪੀਅਨਸ਼ਿਪ ਯੋਗਾ ਮੁਕਾਬਲਿਆਂ ਚ` ਗੋਲਡ ਮੈਡਲ ਹਾਸਲ ਕਰਕੇ ਪੰਜਾਬ ਅਤੇ ਭਾਰਤ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਗੋਲਡ ਮੈਡਲ ਜਿੱਤਣ ਤੋਂ ਬਾਅਦ ਕਨਵ ਆਪਣੇ ਜੱਦੀ ਘਰ ਪਹੁੰਚਣ ‘ਤੇ ਇਲਾਕਾ ਵਾਸੀਆਂ ਵਲੋਂ ਉਸ ਦਾ ਗਰਮਜੋਸ਼ੀ ਨਾਲ ਸਵਾਗਤ …

Read More »

ਕਿਸਾਨਾਂ ਦੀ ਫਸਲ ਦਾ ਹਰ ਦਾਣਾ ਖਰੀਦਆ ਜਾਵੇਗਾ – ਕੈਬਨਿਟ ਮੰਤਰੀ ਨਿੱਜ਼ਰ

ਭਗਤਾਂਵਾਲਾ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਲੋਂ ਅੱਜ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ …

Read More »

ਝੋਨੇ ਦੀ ਗੈਰ ਕਾਨੂੰਨੀ ਆਮਦ ਰੋਕਣ ਲਈ ਅੰਤਰਰਾਜੀ ਬੈਰੀਅਰਾਂ ਤੇ ਲਾਏ ਨਾਕੇ – ਈ.ਟੀ.ਓ

ਮਹਿਤਾ ਦਾਣਾ ਮੰਡੀ ਵਿਖੇ ਝੋਨੀ ਦੇ ਖਰੀਦ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਅੱਜ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਝੋਨੇ ਦੀ ਗੈਰਕਾਨੂੰਨੀ ਆਮਦ ਨੂੰ ਰੋਕਣ ਲਈ ਬੈਰੀਅਰਾਂ ਉਤੇ ਵਿਸ਼ੇਸ਼ ਨਾਕੇ ਵੀ ਸਥਾਪਿਤ ਕੀਤੇ ਗਏ ਹਨ। ਅੱਜ …

Read More »

ਸਰਕਾਰ ਦਾ ਅਕਸ ਸੁਧਾਰਨ ‘ਚ ਸਰਕਾਰੀ ਕਰਮਚਾਰੀਆਂ ਦਾ ਅਹਿਮ ਯੋਗਦਾਨ – ਡਿਪਟੀ ਕਮਿਸ਼ਨਰ

ਵਧੀਆ ਕਾਰਗੁਜਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਸਰਵੋਤਮ ਕਰਮਚਾਰੀ ਕੀਤਾ ਘੋਸ਼ਿਤ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਕਿਸੇ ਵੀ ਸਰਕਾਰ ਦੇ ਅਕਸ ਸੁਧਾਰਨ ਵਿੱਚ ਸਰਕਾਰੀ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਇਹੀ ਕਰਮਚਾਰੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਂਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਦੇ 10 ਕਰਮਚਾਰੀਆਂ ਨੂੰ ਸਰਵੋਤਮ ਕਰਮਚਾਰੀ ਘੋਸ਼ਿਤ …

Read More »

ਹਰਭਜਨ ਸਿੰਘ ਈ.ਟੀ.ਓ ਵਲੋਂ ’ਵਿਸ਼ਾਲ ਤੀਰਥ ਯਾਤਰਾ’ ਦਾ ਅੰਮ੍ਰਿਤਸਰ ਪੁੱਜਣ ‘ਤੇ ਸਵਾਗਤ

ਮਾਨ ਸਰਕਾਰ ਕਮਜ਼ੋਰ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਈ.ਟੀ.ਓ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਲੰਧਰ ਤੋਂ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ’ਵਿਸ਼ਾਲ ਤੀਰਥ ਯਾਤਰਾ’ ਦੇ ਅੰਮ੍ਰਿਤਸਰ ਪੁੱਜਣ ਮੌਕੇ ਸਵਾਗਤ ਕਰਦਿਆਂ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ। ਭਗਵਾਨ ਵਾਲਮੀਕਿ ਉਤਸਵ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰਵਾਈ ਸ਼ੁਰੂ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖਰੀਦ

ਝੋਨੇ ਦੀ ਆਮਦ ‘ਤੇ ਨਜ਼ਰ ਰੱਖਣ ਲਈ ਉਡਣ ਦਸਤੇ ਤਾਇਨਾਤ ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ।ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਖਰੀਦ …

Read More »

ਕੌਮਾਂਤਰੀ ਸਵੈ ਇੱਛਕ ਖੂਨਦਾਨ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਦੇ ਵਲੰਟੀਅਰਾਂ ਨੇ ਕੀਤਾ ਖੂਨਦਾਨ

ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਕੌਮਾਂਤਰੀ ਸਵੈ ਇੱਛਕ ਖੂਨਦਾਨ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਦੇ ਵਲੰਟੀਅਰਾਂ ਵਲੋਂ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਵਿਖੇ ਖੂਨਦਾਨ ਕੀਤਾ ਗਿਆ।ਜਿਥੇ ਹਰ ਸਾਲ 1 ਅਕਤੂਬਰ ਨੂੰ ਸਵੈ ਇੱਛਕ ਖੂਨਦਾਨ ਦਿਵਸ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾਂਦਾ ਹੈ।ਸੀਨੀਅਰ ਮੈਡੀਕਲ ਅਫ਼ਸਰ ਬਲਜੀਤ ਸਿੰਘ ਨੇ ਇਸ ਸਮੇਂ ਕਿਹਾ ਕਿ ਇਸ ਨੇਕ ਕੰਮ ਲਈ ਸਹਾਰਾ ਅਤੇ ਖੂਨਦਾਨ ਕਰਨ ਵਾਲੀਆਂ …

Read More »