Wednesday, November 25, 2026

ਪੰਜਾਬੀ

ਵਿਧਾਨ ਸਭਾ ਦੇ ਮੌਜ਼ੂਦਾ ਇਜਲਾਸ ‘ਚ ਲਾਇਬ੍ਰੇਰੀ ਐਕਟ ਪਾਸ ਕਰਵਾਉਣ ਦੀ ਅਪੀਲ

ਅੰਮ੍ਰਿਤਸਰ 29 ਸਤੰਬਰ (ਜਗਦੀਪ ਸਿੰਘ ਸੱਗ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੂੰ ਲਾਇਬ੍ਰੇਰੀ ਐਕਟ ਮੌਜ਼ੂਦਾ ਵਿਧਾਨ ਸਭਾ ਇਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਦੇਸ਼ ਵਿੱਚ ਲਾਇਬ੍ਰੇਰੀ ਐਕਟ ਪਾਸ …

Read More »

ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਕਰਵਾਏ ਸਰਕਾਰੀ ਸਕੂਲੀ ਬੱਚਿਆਂ ਦੇ ਪੇਂਟਿੰਗ ਮੁਕਾਬਲੇ

ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੀਦਾਨਗਰ ਦੇ ਬੱਚਿਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸਕੂਲੀ ਬੱਚਿਆਂ ਨੇ ਡੂੰਘੀ ਦਿਲਚਸਪੀ ਦਿਖਾਈ।ਡਾ. ਅਮਰੀਕ ਸਿੰਘ …

Read More »

ਡੇਂਗੂ ਤੋਂ ਬਚਾਅ ਲਈ ਕੀਤੀ ਜਾਵੇ ਸਾਵਧਾਨੀਆਂ ਦੀ ਪਾਲਣਾ – ਡੀ.ਸੀ

ਲੱਛਣ ਨਜ਼ਰ ਆਉਣ ‘ਤੇ ਲੋਕ ਸਰਕਾਰੀ ਹਸਪਤਾਲ ਨਾਲ ਕਰਨ ਸੰਪਰਕ ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਹੈ ਕਿ ਜਿਲ੍ਹੇ ਅੰਦਰ ਵਧ ਰਹੇ ਡੇਂਗੂ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਹਰੇਕ ਨਾਗਰਿਕ ਨੂੰ ਜਾਗਰੂਕ ਹੋਣ ਦੀ ਲੋੜ ਹੈ।ਇਸ ਲਈ ਘਰਾਂ ਅੰਦਰ ਵਾਟਰ ਕੁਲਰ, ਗਮਲਿਆਂ, ਛੱਤ ‘ਤੇ ਪਏ ਪੁਰਾਣੇ ਪੀਪੇ ਆਦਿ ਵਿੱਚ ਪਾਣੀ ਠਹਿਰ ਸਕਦਾ …

Read More »

ਸ਼ਹੀਦੇ ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਂਟ ਕਰਕੇ ਕੀਤਾ ਯਾਦ

ਮੋਮਬੱਤੀਆਂ ਰੋਸ਼ਨ ਕਰਕੇ ਕੀਤਾ ਨਮਨ ਅਤੇ ਸ਼ਹੀਦ ਦੇ ਨਕਸ਼ੇ ਕਦਮ ‘ਤੇ ਚੱਲਣ ਦਾ ਲਿਆ ਪ੍ਰਣ ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਵਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ।ਜਿਸ ਵਿੱਚ ਡਿਪਟੀ ਕਮਿਸਨਰ ਹਰਬੀਰ ਸਿੰਘ ਮੁੱਖ ਮਹਿਮਾਨ ਅਤੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਅੰਕੁਰਜੀਤ ਸਿੰਘ ਵਧੀਕ ਡਿਪਟੀ …

Read More »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਯੁਵਕ ਸੇਵਾਵਾਂ ਕਲੱਬ ਸਮਰਾਲਾ ਵੱਲੋਂ ਖੂਨਦਾਨ ਕੈਂਪ

ਸਮਰਾਲਾ, 29 ਸਤੰਬਰ (ਇੰਦਰਜੀਤ ਸਿੰਘ ਕੰਗ) – ਸ਼ਹੀਦੇ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਪੰਜਾਬ ਐਂਡ ਸਿੰਧ ਬੈਂਕ ਸਮਰਾਲਾ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਕਲੱਬ ਸਮਰਾਲਾ ਵਲੋਂ ਬੈਂਕ ਦੇ ਅੱਗੇ (ਨੇੜੇ ਕ੍ਰਿਸ਼ਨ ਜੂਸ ਬਾਰ) ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਉਪਿੰਦਰ ਸਿੰਘ ਵਲੋਂ ਕੀਤਾ ਗਿਆ।ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ …

Read More »

ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹਵਾਈ ਅੱਡੇ ਦਾ ਨਾਮ ਰੱਖ ਕੇ ਪੰਜਾਬੀਆਂ ਨੂੰ ਮਾਣ ਦਿੱਤਾ – ਕਾਹਲੋਂ, ਖਿਆਲਾ

ਅੰਮ੍ਰਿਤਸਰ ਤੇ ਚੰਡੀਗੜ੍ਹ-ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡਿਆਂ ਤੋਂ ਕੌਮਾਂਤਰੀ ਉਡਾਣਾਂ ’ਚ ਵਾਧੇ ਦੀ ਕੀਤੀ ਅਪੀਲ ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਭਾਜਪਾ ਦੇ ਬੁਲਾਰੇ ਕੁਲਦੀਪ ਸਿੰਘ ਕਾਹਲੋਂ ਅਤੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਚੰਡੀਗੜ੍ਹ-ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸ਼ਹੀਦ ਸ: ਭਗਤ ਸਿੰਘ ਦੇ ਨਾਮਕਰਨ ਰਾਹੀਂ ਸ਼ਹੀਦਾਂ ਦੀ …

Read More »

ਹਰਿਆਣਾ ਕਮੇਟੀ ਦੀ ਤਰਫ਼ਦਾਰੀ ਕਰਨ ਵਾਲੇ ਸਿੱਖ ਆਗੂਆਂ ਦੀ ਐਡਵੋਕੇਟ ਧਾਮੀ ਨੇ ਕੀਤੀ ਆਲੋਚਨਾ

ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁੱਝ ਸਿੱਖ ਆਗੂਆਂ ਅਤੇ ਭਾਜਪਾ ਨਾਲ ਸਬੰਧਤ ਲੋਕਾਂ ਵੱਲੋਂ ਹਰਿਆਣਾ ਕਮੇਟੀ ਦੀ ਕੀਤੀ ਜਾ ਰਹੀ ਤਰਫਦਾਰੀ ਨੂੰ ਸਿੱਖ ਕੌਮ ਵਿਚ ਵੰਡੀਆਂ ਪਾਉਣ ਵਾਲੀ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਭਾਜਪਾ ਨਾਲ ਸਬੰਧਤ ਇਕ ਆਗੂ ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ …

Read More »

ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ ’ਚ ਦਰਜ਼ ਕਰੇ ਰੀਵਿਊ ਪਟੀਸ਼ਨ -ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੀਤੀ ਮੰਗ ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਰੀਵਿਊ …

Read More »

ਮੇਅਰ ਅਤੇ ਵਿਧਾਇਕ ਵਲੋਂ ਗੁਰੂ ਨਾਨਕਪੁਰਾ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨਾਲ ਮਿਲ ਕੇ ਵਾਰਡ ਨੰਬਰ 74 ਦੇ ਇਲਾਕੇ ਮੇਨ ਬਜ਼ਾਰ ਗੁਰੂ ਨਾਨਕ ਪੁਰਾ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਉਨਾਂ ਇਸ ਸਮੇਂ ਕਿਹਾ ਕਿ ਇਲਾਕਾ ਨਿਵਾਸੀਆ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਟਿਊਬਵੈਲ ਲਗਾਉਣ ਦੇ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਹੋਈ ‘ਵਿਦਿਆਰਥੀ ਕੌਂਸਲ’ ਦੀ ਚੋਣ

ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਕਾਲਜ ਅਨੁਸ਼ਾਸ਼ਨ, ਵਿੱਦਿਆ ਸਬੰਧੀ ਜਾਣਕਾਰੀ, ਖੇਡ ਗਤੀਵਿਧੀਆਂ, ਸੱਭਿਆਚਾਰ ਅਤੇ ਹੋਰਨਾਂ ਸਰਗਰਮੀਆਂ ਸਬੰਧੀ ਵਿਦਿਆਰਥੀਆਂ ਨੂੰ ਸਹਿਯੋਗ ਦੇਣ ਸਬੰਧੀ ਸੈਸ਼ਨ 2022-23 ਲਈ ‘ਵਿਦਿਆਰਥੀ ਕੌਂਸਲ’ ਦੀ ਚੋਣ ਕਰਵਾਈ ਗਈ।ਜਿਸ ਵਿਚ ਸਰਬਸੰਮਤੀ ਨਾਲ ਸਰਿਤਾ ਕੌਰ ਅਤੇ ਪੂਰਤੀ ਨੂੰ ਹੈਡ ਗਰਲਜ਼ ਚੁਣਿਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਸਭਾ ਦੇ ਮੈਂਬਰਾਂ ਅਤੇ ਸਟਾਫ਼ …

Read More »