ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕੇ.ਵੀ.ਸੀ ਅਪਡੇਟ ਜਰੂਰੀ- ਗਿੱਲ ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਕੋਈ ਵੀ ਕਿਸਾਨ ਵੀਰ ਖੇਤਾਂ ਵਿਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ …
Read More »ਪੰਜਾਬੀ
ਜਿਲ੍ਹਾ ਪੱਧਰੀ ਟੂਰਨਾਂਮੈਟਾਂ ਦਾ ਦੱਸਵੇਂ ਦਿਨ ਹੋਏ ਵੱਖ-ਵੱਖ ਖੇਡ ਮੁਕਾਬਲੇ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਰਾਜ ਕਮਲ ਚੌਧਰੀ ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਏ.ਡੀ.ਸੀ (ਜ) ਸੁਰਿੰਦਰ ਸਿੰਘ, ਅਤੇ ਏ.ਡੀ.ਸੀ (ਵਿਕਾਸ) ਰਣਬੀਰ ਸਿੰਘ ਮੂਧਲ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰ ਦੇ ਮੁਕਾਬਲੇ ਕਰਵਾਏ …
Read More »77ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਸਾਇੰਸ ਸਮਿਟ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਲਿਆ ਭਾਗ
ਵੀ.ਸੀ ਪ੍ਰੋ. ਸੰਧੂ ਨੇ ਭਾਰਤ ਦੀ ਨਵੀਨਤਾ ਪ੍ਰਣਾਲੀ ਅਤੇ ਟਿਕਾਊ ਵਿਕਾਸ ਬਾਰੇ ਵਿਸ਼ਵ ਦੇ ਮਾਹਿਰਾਂ ਨੂੰ ਕਰਵਾਇਆ ਜਾਣੂ ਅੰਮ੍ਰਿਤਸਰ, 21 ਸਤੰਬਰ (ਖੁਰਮਣੀਆਂ) – 77ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਸਾਇੰਸ ਸਮਿਟ ਵਿੱਚ ਹਿੱਸਾ ਲੈਣ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਂ ਕੌਮਾਂਤਰੀ ਮੰਚ `ਤੇ ਉਭਰ ਕੇ ਸਾਹਮਣੇ ਆਇਆ ਹੈ।ਇਸ ਸਮਿਟ ਦੇ ਵਿਚ ਘੱਟ ਵਿਕਸਤ ਅਤੇ ਵਿਕਸਤ ਦੇਸ਼ਾਂ ਵਿਚਕਾਰ ਵਿਗਿਆਨਕ ਸੰਭਾਵਨਾਵਾਂ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਚੋਣਾਂ ਦਾ ਆਗਾਜ਼
27 ਸਤੰਬਰ ਨੂੰ ਹੋਵੇਗਾ ਐਸੋਸੀਏਸ਼ਨ ਦਾ ਜਨਰਲ ਇਜਲਾਸ – ਭਾਰਦਵਾਜ ਅੰਮ੍ਰਿਤਸਰ, 21 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਕਾਰਜ਼ਕਾਰਨੀ ਦੀ ਇਕੱਤਰਤਾ ਵਿਚ ਲਏ ਫੈਸਲੇ ਅਨੁਸਾਰ ਪ੍ਰੈਸ ਨੋਟ ਜਾਰੀ ਕਰਦਿਆਂ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਸਾਲ 2022-23 ਲਈ ਐਸੋਸੀਏਸ਼ਨ ਦੀਆਂ ਚੋਣਾਂ 31 ਅਕਤੂਬਰ 2022 ਨੂੰ ਹੋਣਗੀਆਂ, ਜਿਸ ਲਈ ਵੋਟਰ ਸੂਚੀ ਤਿਆਰ ਹੋ ਚੁੱਕੀ ਹੈ ਅਤੇ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾਂ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋ ਪੰਜਾਬ ਸਰਕਾਰ ਦੁਆਰਾ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ-2022’ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੇ ਇਕ ਦਰਜਨ ਤੋਂ ਵੱਧ ਵਿਦਆਰਥੀ ਜਿਲ੍ਹਾ ਪੱਧਰੀ ਮੁਕਾਬਲੇ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਅਪਣੀ ਚੋਣ ਕਰਵਾ ਚੁੱਕੇ ਹਨ ਅਤੇ ਇਕ ਵਾਰ ਫੇਰ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਟੈਕਨਾਲੋਜੀ ਨੇ ‘ਇੰਜੀਨੀਅਰ ਦਿਵਸ’ ਮਨਾਇਆ
ਅੰਮ੍ਰਿਤਸਰ, 21 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਨੇ ਭਾਰਤ ਦੇ ਸਭ ਤੋਂ ਉਤਮ ਇੰਜੀਨੀਅਰਾਂ ’ਚੋਂ ਇਕ ਐਮ. ਵਿਸ਼ਵੇਸ਼ਵਰਿਆ ਦੇ ਜਨਮ ਦਿਨ ਨੂੰ ਸਮਰਪਿਤ ‘ਇੰਜੀਨੀਅਰ ਦਿਵਸ’ ਮਨਾਇਆ।ਜਨਰਲ ਸਿਖਲਾਈ ਤੇ ਪਲੇਸਮੈਂਟ ਸੈਲ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੁਆਰਾ ਉਭਰਦੇ ਇੰਜੀਨੀਅਰਾਂ ਲਈ ਉਦਯੋਗ ਮੁਖੀ ਕੈਰੀਅਰ ਬਾਰੇ ਭਾਸ਼ਣ ਉਪਰੰਤ ਆਨਲਾਈਨ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਗਿਆ। ਕਾਲਜ ਡਾਇਰੈਕਟਰ ਡਾ: ਮੰਜ਼ੂ …
Read More »ਮੇਅਰ ਵਲੋਂ ਡਾਇਮੰਡ ਐਵੀਨਿਊ ਵਿਖੇ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਵਿਚ ਪੈਂਦੀ ਵਾਰਡ ਨੰ. 12 ਦੇ ਇਲਾਕੇ ਡਾਇਮੰਡ ਐਵੀਨਿਊ ਵਿਖੇ ਨਵੇਂ ਰਿੱਗ ਬੋਰ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਟਿਊਬਵੈਲ ਦਾ ਕੰਮ 30 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਇਲਾਕਾ ਨਿਵਾਸੀਆ ਦੀ ਮੰਗ ਨੂੰ ਮੁੱਖ ਰੱਖਦੇ ਹੋਏ …
Read More »ਸਰਹੱਦੀ ਖੇਤਰ ਦੇ 56 ਸਿੱਖ ਪਰਿਵਾਰਾਂ ਦੇ ਕਰੀਬ 500 ਮੈਂਬਰਾਂ ਨੇ ਸਿੱਖੀ ’ਚ ਕੀਤੀ ਘਰ ਵਾਪਸੀ
ਸ਼੍ਰੋਮਣੀ ਕਮੇਟੀ ਨੇ ਪਰਿਵਾਰਾਂ ਦੇ ਮੁਖੀਆਂ ਨੂੰ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਨਾਲ ਪੰਜਾਬ ਦੇ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਭਗ 500 ਮੈਂਬਰਾਂ ਨੇ ਸਿੱਖੀ ’ਚ ਘਰ ਵਾਪਸੀ ਕੀਤੀ ਹੈ, ਜੋ ਗੁਰੂ ਕੀ ਵਡਾਲੀ, ਖਾਪੜਖੇੜੀ, ਰਾਮੂਵਾਲ, ਧੱਤਲ, ਚੀਚਾ, ਭਕਨਾ, ਬੁਰਜ, ਸੋਹਲ …
Read More »ਹਰਿਆਣਾ ‘ਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਧੱਕੇਸ਼ਾਹੀ ਕੀਤੀ ਤਾਂ ਜਿੰਮੇਵਾਰ ਹੋਵੇਗੀ ਖੱਟਰ ਸਰਕਾਰ – ਐਡਵੋਕੇਟ ਧਾਮੀ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ।ਉਨ੍ਹਾਂ ਨੇ ਆਖਿਆ ਕੇ ਬੀਤੇ ਦਿਨ ਸੁਪਰੀਮ ਕੋਰਟ ਨੇ ਜੋ ਫੈਸਲਾ …
Read More »ਸ਼੍ਰੋਮਣੀ ਕਮੇਟੀ ਵਲੋਂ ਢਾਡੀ ਕਵੀਸ਼ਰ ਤਿਆਰ ਕਰਨ ਲਈ ਸਿਖਿਆਰਥੀਆਂ ਦੀ ਚੋਣ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਢਾਡੀ ਕਵੀਸ਼ਰ ਤਿਆਰ ਕਰਨ ਲਈ ਚਲਾਈ ਜਾ ਰਹੀ ਇਕਲੌਤੀ ਵਿਦਿਅਕ ਸੰਸਥਾ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਗੁਰੂ ਕੀ ਵਡਾਲੀ (ਅੰਮ੍ਰਿਤਸਰ) ਵਿਖੇ ਨਵੇਂ ਸੈਸ਼ਨ ਲਈ ਸਿਖਿਆਰਥੀਆਂ ਦੀ ਚੋਣ ਕੀਤੀ ਗਈ ਹੈ।ਢਾਡੀ ਕਵੀਸ਼ਰ ਕਾਲਜ ਵਿਖੇ ਅੱਜ ਹੋਈ ਚੋਣ ਪਰਕਿਰਿਆ ਦੌਰਾਨ ਪੁੱਜੇ ਸਿੱਖ …
Read More »
Punjab Post Daily Online Newspaper & Print Media