ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਪੰਜਾਬ ਸਰਕਾਰ ਵਲੋਂ ਮੁੱੱੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਜਿਲ੍ਹੇ ਦੇ ਪਿੰਡ ਕੜਿਆਲ ਵਿੱਚ 25 ਏਕੜ ਜਮੀਨ ਨਾਜ਼ਾਇਜ਼ ਕਾਬਜ਼ਕਾਰਾਂ ਦੇ ਕਬਜ਼ੇ ਵਿਚੋਂ ਛੁਡਾ ਕੇ ਪੰਚਾਇਤ ਨੂੰ ਸੌਂਪ ਦਿੱਤੀ। ਬੀ.ਡੀ.ਪੀ.ਓ ਹਰਸ਼ਾ …
Read More »ਪੰਜਾਬੀ ਖ਼ਬਰਾਂ
ਆਮ ਆਦਮੀ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਲਈ ਬਲਾਕ-ਵਾਈਜ਼ ਮੀਟਿੰਗਾਂ ਜਾਰੀ – ਪ੍ਰਭਬੀਰ ਸਿੰਘ ਬਰਾੜ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਹਲਕਾ ਦੱਖਣੀ ਦੇ ਸੰਗਠਨ ਦੀ ਅਹਿਮ ਮੀਟਿੰਗ ਪਾਰਟੀ ਹਾਈਕਮਾਨ ਅਤੇ ਹਲਕਾ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਧਾਨ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਹਲਕਾ ਸੰਗਠਨ ਇੰਚਾਰਜ਼ ਵਿਕਰਮਜੀਤ ਵਿੱਕੀ, ਕੌਂਸਲਰ ਅਸ਼ੋਕ ਕੁਮਾਰ ਅਤੇ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਦੇ ਸਹਿਯੋਗ ਨਾਲ ਕੰਵਰ ਐਵਨਿਊ ਵਿਖੇ ਹੋਈ। ਬਰਾੜ ਵਲੋਂ ਲੋਕਾਂ ਨਾਲ ਗੱਲਬਾਤ ਕੀਤੀ …
Read More »ਕਿਸਾਨ ਤਰਜ਼ੀਹ ਕਾਰਡ ਦੀ ਹਮਾਇਤ ਲਈ ਖੇਤੀਬਾੜੀ ਮਸ਼ੀਨਰੀ, ਖਾਦਾਂ, ਬੀਜ਼ਾਂ, ਦਵਾਈਆਂ ਦੇ ਡੀਲਰ ਵੀ ਅੱਗੇ ਆਏ
ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕਿਸਾਨ ਤਰਜ਼ੀਹ ਕਾਰਡ ਦੇਣ ਦੇ ਕੀਤੇ ਗਏ।ਫੈਸਲੇ ਦੀ ਹਮਾਇਤ ਕਰਨ ਲਈ ਅੱਜ ਖੇਤੀਬਾੜੀ ਮਸ਼ੀਨਰੀ, ਬੀਜਾਂ, ਖਾਦਾਂ ਦਵਾਈਆਂ ਵੇਚਣ ਵਾਲੇ ਡੀਲਰ ਵੀ ਡਿਪਟੀ ਕਮਿਸ਼ਨਰ ਨੂੰ ਮਿਲਣ ਆਏ।ਦੱਸਣਯੋਗ ਹੈ ਕਿ ਜਿਲ੍ਹਾ ਪ੍ਰਸ਼ਾਸ਼ਨ ਉਨਾਂ ਕਿਸਾਨਾਂ ਨੂੰ ਇਹ …
Read More »ਹੈਰੀਟੇਜ਼ ਸਟਰੀਟ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ‘ਚ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ- ਡਿਪਟੀ ਕਮਿਸ਼ਨਰ
ਸ੍ਰੀ ਅਗਰਸੈਨ ਮੰਦਿਰ ਦੇ ਪ੍ਰਬੰਧਕਾਂ ਨਾਲ ਸਾਫ ਸਫਾਈ ਸਬੰਧੀ ਕੀਤੀ ਮੀਟਿੰਗ ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਹੈਰੀਟੇਜ਼ ਸਟਰੀਟ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਜਾਂ ਮੇਲਿਆਂ ਦੌਰਾਨ ਪਲਾਸਟਿਕ ਦੇ ਸਮਾਨ ਦੀ ਵਰਤੋਂ ਬਿਲਕੁੱਲ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਸੀਵਰੇਜ਼ ਜ਼ਾਮ ਦੀ ਸਥਿਤੀ ਪੈਦਾ ਹੁੰਦੀ ਹੈ ਅਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਵੀ ਸਹੀ ਢੰਗ ਨਾਲ ਨਹੀਂ ਹੁੰਦਾ।ਡਿਪਟੀ ਕਮਿਸ਼ਨਰ ਸ੍ਰੀਮਤੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ “ਟ੍ਰੈਫਿਕ ਨਿਯਮ ਅਤੇ ਸਾਈਬਰ ਅਪਰਾਧ ਜਾਗਰੂਕਤਾ“ ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੇ ਵਿਦਿਆਰਥੀਆਂ ਲਈ “ਟ੍ਰੈਫਿਕ ਨਿਯਮ ਅਤੇ ਸਾਇਬਰ ਅਪਰਾਧ ਜਾਗਰੂਕਤਾ“ ਵਿਸ਼ੇ `ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਅੰਮ੍ਰਿਤਸਰ ਪੁਲਿਸ ਦੀ ਇੱਕ ਟੀਮ ਨੇ ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਹੇਠ ਅੱਜ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸੜਕ ਟ੍ਰੈਫਿਕ ਨਿਯਮਾਂ ਅਤੇ ਸਾਈਬਰ ਅਪਰਾਧ ਦੇ ਵਧ ਰਹੇ ਖ਼ਤਰੇ ਨੂੰ ਸੰਬੋਧਿਤ ਕਰਨ …
Read More »ਨੈਸ਼ਨਲ ਸੈਂਪਲ ਸਰਵੇ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ
ਕੌਮੀ ਅੰਕੜਾ ਦਫ਼ਤਰ ਜਲੰਧਰ ਨੇ ਲੋਕਾਂ ਨੂੰ ਕੀਤਾ ਜਾਗਰੂਕ ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਨੀਤੀ ਨਿਰਮਾਣ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਨੈਸ਼ਨਲ ਸੈਂਪਲ ਸਰਵੇ ਦੀ 75ਵੀਂ ਵਰ੍ਹੇਗੰਢ ਮੌਕੇ ਕੌਮੀ ਅੰਕੜਾ ਦਫ਼ਤਰ ਜਲੰਧਰ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਇੱਕ ਐਨ.ਐਸ.ਐਸ ਬੂਥ ਲਾਇਆ।ਵਿਭਾਗ ਦੇ ਅਧਿਕਾਰੀਆਂ ਨੇ ਐਨ.ਐਸ.ਐਸ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਰਵੇਖਣਾਂ …
Read More »ਸ. ਸੁਰਜੀਤ ਸਿੰਘ ਦੁੱਲਟ ਦੇ ਦੇਹਾਂਤ ‘ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀ ਨੇੜਲੇ ਪਿੰਡ ਕੋਠੇ ਦੁੱਲਟ ਵਾਲਾ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮਾ ਦੁੱਲਟ ਦੇ ਪਿਤਾ ਸੁਰਜੀਤ ਸਿੰਘ ਦੁੱਲਟ ਦਾ 70 ਸਾਲ ਦੀ ਉਮਰ ਵਿੱਚ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਉਹ ਸ਼ਿੰਗਾਰਾ ਸਿੰਘ, ਦਾਰਾ ਸਿੰਘ ਅਤੇ ਜਗਤਾਰ ਸਿੰਘ ਦੇ ਵੀ ਪਿਤਾ ਸਨ। ਇਸ ਸੋਗ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ …
Read More »ਹੁਣ ਤੱਕ ਸੇਵਾ ਕੇਂਦਰਾਂ ਵਿੱਚ ਟਰਾਂਸਪੋਰਟ ਨਾਲ ਸਬੰਧਿਤ 84 ਅਤੇ ਮਾਲ ਵਿਭਾਗ ਦੇ 205 ਲੋਕਾਂ ਨੇ ਸੇਵਾਵਾਂ ਦਾ ਲਿਆ ਲਾਹਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਈ.ਜੀ ਰਜਿਸਟਰੇਸ਼ਨ ਨਾਲ ਸੰਬੰਧਿਤ ਮਾਲ ਵਿਭਾਗ ਦੀਆਂ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਹੁਣ ਸੁਵਿਧਾ ਕੇਂਦਰਾਂ ਤੋਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਜਿਲ੍ਹਾ ਵਾਸੀ ਇਨਾਂ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੱਸਿਆ ਕਿ ਮਾਲ …
Read More »ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਜਿਹੇ ਪ੍ਰੋਜੈਕਟਾਂ ਰਾਹੀਂ ਨੌਜਵਾਨੀ ਨੂੰ ਨਸ਼ਾ ਰਹਿਤ, ਸਿਹਤਮੰਦ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਹੇਠ ਮੁਹਿੰਮ ਜਾਰੀ ਹੈ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਕਵਲਜੀਤ ਸਿੰਘ ਦੀ ਰਹਿਨੁਮਾਈ ਅਤੇ ਜ਼ੋਨ …
Read More »ਡਾ. ਮਨਜਿੰਦਰ ਸਿੰਘ ਨੂੰ ਮਿਲਿਆ ਡਾ. ਰਵਿੰਦਰ ਰਵੀ ਯਾਦਗਾਰੀ ਅਲੋਚਨਾ ਪੁਰਸਕਾਰ
ਅੰਮ੍ਰਿਤਸਰ, 25 ਜੁਲਾਈ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤਾ ਜਾਣ ਵਾਲਾ ਬਹੁ ਵਕਾਰੀ ‘ਡਾ. ਰਵਿੰਦਰ ਰਵੀ ਯਾਦਗਾਰੀ ਅਲੋਚਨਾ ਪੁਰਸਕਾਰ’ ਇਸ ਵਾਰੀ ਪੰਜਾਬੀ ਵਿਦਵਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੂੰ ਦਿੱਤਾ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਹੋਏ ਇਸ ਸਮਾਗਮ ਦੇ …
Read More »
Punjab Post Daily Online Newspaper & Print Media