Wednesday, November 25, 2026

ਪੰਜਾਬੀ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਪਲੇਸਮੈਂਟ ਕੈਂਪ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਕੈਂਪ ਵਿਚ 5 ਕੰਪਨੀਆਂ ਅਤੇ ਲਗਭਗ 147 ਉਮੀਦਵਾਰਾਂ ਨੇ ਭਾਗ ਲਿਆ।ਜਿਨ੍ਹਾਂ ਵਿਚੋਂ 66 ਬੱਚਿਆਂ ਨੂੰ ਸ਼ਾਰਟਲਿਸਟ ਕੀਤਾ ਗਿਆ।ਇਹ ਰੋਜ਼ਗਾਰ ਮੇਲਾ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਲਗਾਇਆ ਗਿਆ।ਪ੍ਰਾਰਥੀਆਂ ਨੂੰ 10,000 ਤੋਂ ਲੈ ਕੇ 25000 ਰੁ: ਪ੍ਰਤੀ ਮਹੀਨਾ ਤਨਖ਼ਾਹ ਆਫ਼ਰ …

Read More »

ਭਾਈ ਕਾਨ੍ਹ ਸਿੰਘ ਨਾਭਾ ਰਚਿਤ ਨਾਭਾ ਰਚਿਤ ਮਹਾਨ ਕੋਸ਼ ਦੀਆਂ ਕਾਪੀਆਂ ਤੁਰੰਤ ਨਸ਼ਟ ਕੀਤੀਆਂ ਜਾਣ – ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 31 ਅਗਸਤ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਗੁਰੂ ਗ੍ਰੰਥ ਸਾਹਿਬ ਭਵਨ ਪਲਾਟ ਨੰ. 1, ਸੈਕਟਰ 28-ਏ, ਚੰਡੀਗੜ੍ਹ ਵਿਖੇ ਉਘੇ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦਾ 161ਵਾਂ ਜਨਮ ਦਿਨ ਇੱਕ ਗੰਭੀਰ ਵਿਚਾਰ ਚਰਚਾ ਦੇ ਰੂਪ ਵਿੱਚ ਮਨਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਭਾਈ ਸਾਹਿਬ ਦੇ ਪੜਪੋਤਰੇ ਮੇਜਰ ਆਦਰਸ਼ਪਾਲ ਸਿੰਘ ਨਾਭਾ, ਸਾਬਕਾ ਆਈ.ਏ.ਐਸ ਗੁਰਤੇਜ ਸਿੰਘ, ਸਭਾ ਦੇ …

Read More »

ਪਾਕਿਸਤਾਨ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਨਿੱਤਰੇ ਡਾ.ਐਸ.ਪੀ ਸਿੰਘ ਓਬਰਾਏ

1001 ਪੀੜਤ ਪਰਿਵਾਰਾਂ ਦੇ ਇੱਕ ਮਹੀਨੇ ਦੇ ਰਾਸ਼ਨ ਲਈ ਭੇਜੇ 30 ਹਜ਼ਾਰ 30 ਪੌਂਡ ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ) – ਧਰਮਾਂ, ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ ਸਰਬਤ ਦਾ ਭਲਾ ਸੰਕਲਪ ‘ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਹੁਣ ਭਿਆਨਕ ਹੜ੍ਹਾਂ ਨਾਲ …

Read More »

ਵਿਦਿਆਰਥੀਆਂ ਦੇ ਵਿਕਾਸ ਲਈ ਸਹਾਇਕ ਹਨ ਬੁੱਧਵਾਰ ਮੈਪ ਗਤੀਵਿਧੀਆਂ – ਮਾਸਟਰ ਅਵਨੀਸ਼

ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਜ਼ਿਲ੍ਹਾ ਮੈਂਟਰ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ (ਜ਼ਿਲ੍ਹਾ ਬਰਨਾਲਾ) ਵਿਖੇ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਦੀ ਅਗਵਾਈ ਹੇਠ ਬੁੱਧਵਾਰ ਮੈਪ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।ਵਿਭਾਗ ਵਲੋਂ ਇਸ ਸੰਬੰਧੀ ਸਲਾਈਡਾਂ ਦੇ ਆਧਾਰ ‘ਤੇ ਵਿਦਿਆਰਥੀਆਂ ਨੂੰ ਨਕਸ਼ੇ ਭਰਨ ਲਈ …

Read More »

ਸਾਹਿਤ ਸੰਗਮ ਮਲੇਰਕੋਟਲਾ ਦਾ ਨਹੀਂ, ਸਗੋਂ ਕੇਂਦਰੀ ਸਾਹਿਤ ਸਭਾ ਪੰਜਾਬ ਦਾ ਮੈਂਬਰ ਹਾਂ – ਕੰਵਰ

ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਰੇਤ ਦੇ ਸਫ਼ੇ ‘ਤੇ ਹਲ਼ ਦੇ ਫਾਲ਼ੇ ਨਾਲ ਕਵਿਤਾ ਉਲੀਕਣ ਵਾਲੇ ਅਨੁਭਵੀ ਕਵੀ ਕਿਸਾਨ ਕੰਵਰ ਨੇ ਮੀਡੀਆ ਨੂੰ ਨਿੱਜੀ ਤੌਰ `ਤੇ ਬਿਆਨ ਦਿੰਦਿਆਂ ਕਿਹਾ ਹੈ ਕਿ ਲੰਘੀ 22 ਅਗਸਤ ਨੂੰ ਪੰਜਾਬੀ ਸਾਹਿਤ ਸੰਗਮ ਮਲੇਰਕੋਟਲਾ ਵਲੋਂ ਹੋਈ ਮੀਟਿੰਗ ਸਬੰਧੀ 23 ਅਗਸਤ ਨੂੰ ਪੰਜਾਬੀ ਦੇ ਕੁੱਝ ਅਖ਼ਬਾਰਾਂ ਵਿੱਚ ਛਪੀ ਖ਼ਬਰ ਅਨੁਸਾਰ ਪੰਜਾਬੀ ਸਾਹਿਤ ਸੰਗਮ ਮਲੇਰਕੋਟਲਾ ਵਲੋਂ …

Read More »

ਗੀਤਿਕਾ ਵਲੋਂ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਨਾ ਸੂਲਰ ਘਰਾਟ ਲਈ ਮਾਣ ਦੀ ਗੱਲ – ਸੰਜੀਵ ਬਾਂਸਲ

ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਮਿਹਨਤ ਅਤੇ ਦ੍ਰਿੜ ਸੰਕਲਪ ਨਾਲ ਕਿਸੇ ਵੀ ਮੰਜ਼ਿਲ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।ਇਹ ਵਿਚਾਰ ਮੰਡੀ ਸੂਲਰ ਘਰਾਟ ਨਿਵਾਸੀ ਗੀਤਿਕਾ ਗਰਗ ਨੇ ਪ੍ਰਗਟ ਕੀਤੇ ਹਨ।ਜਿਸ ਨੇ ਹਾਲ ਹੀ ਵਿੱਚ ਹੋਈ ਰਾਜਸਥਾਨ ਜੁਡੀਸ਼ੀਅਲ ਸਰਵਿਸ ਦੀ ਪ੍ਰੀਖਿਆ ਵਿੱਚੋਂ 18ਵਾਂ ਸਥਾਨ ਪ੍ਰਾਪਤ ਕਰਕੇ ਆਪਣੇ ਪਿੰਡ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਬਾਂਸਲ`ਜ਼ ਗਰੁੱਪ ਸੂਲਰ ਘਰਾਟ ਦੇ ਐਮ.ਡੀ …

Read More »

ਅਕੈਡਮਿਕ ਹਾਈਟਸ ਸਕੂਲ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਸੈਕਿੰਡ ਕਲਾਸ ਦੇ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਬੱਚਿਆਂ ਨੇ ਗਣੇਸ਼ ਜੀ ਦੀਆਂ ਤਸਵੀਰਾਂ ਬਣਾ ਕੇ ਆਪਣੀ ਪ੍ਰਤਿਭਾ ਦਿਖਾਈ।ਇਸ ਉਪਰੰਤ ਸਕੂਲ ਚੇਅਰਮੈਨ ਸੰਜੇ ਸਿੰਗਲਾ ਨੇ ਬੱਚਿਆਂ ਨੂੰ ਗਣੇਸ਼ ਚਤੁਰਥੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਚਾਰਟ ਮੇਕਿੰਗ ਮੁਕਾਬਲਿਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 31 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਮਾਡਰਨ ਆਫਿਸ ਪ੍ਰੈਕਟਿਸ) ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ ਫੈਸ਼ਨ ਟੈਕਨਾਲੋਜੀ ਸਮੈਸਟਰ ਚੌਥਾ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ, ਬੀ.ਏ ਬੀ.ਐਡ. ਚਾਰ ਸਾਲਾ ਕੋਰਸ ਸਮੈਸਟਰ ਛੇਵਾਂ ਅਤੇ ਅੱਠਵਾਂ, ਬੀ.ਏ (ਆਨਰਜ਼) ਸਮੈਸਟਰ ਚੌਥਾ, ਬੀ.ਏ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਦੂਜਾ, ਬੀ.ਕਾਮ ਸਮੈਸਟਰ ਚੌਥਾ, ਬੀ.ਏ (ਵਿਮਨ ਇੰਪਾਵਰਮੈਂਟ) ਸਮੈਸਟਰ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ

ਭੀਖੀ, 31 ਅਗਸਤ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਖੇਡਾਂ ਦਾ ਸ਼ੁਭ ਆਰੰਭ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਦੇ ਸੰਦੇਸ਼ ਨਾਲ ਕੀਤਾ ਗਿਆ।ਉਹਨਾਂ ਨੇ ਸਾਰੇ ਬੱਚਿਆਂ ਨੂੰ ਰਾਸ਼ਟਰੀ ਖੇਡ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਖੇਡਾਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਖੇਡਣ ਦੀ ਭਾਵਨਾ ਅਤੇ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀਮਤੀ ਅੰਮ੍ਰਿਤਪਾਲ ਕੌਰ ਆਨਰੇਰੀ ਸਪੋਰਟਸ ਡਾਇਰੈਕਟਰ ਨਿਯੁੱਕਤ

ਅੰਮ੍ਰਿਤਸਰ, 30 ਅਗਸਤ ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਸੀ.ਕੇ.ਡੀ ਸਕੂਲਾਂ ਦੇ ਖੇਡਾਂ ਦਾ ਮਿਆਰ ਉੱਚਾ ਚੁੱਕਣ ਹਿੱਤ ਅੱਜ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੂੰ ਆਨਰੇਰੀ ਸਪੋਰਟਸ ਡਾਇਰੈਕਟਰ ਨਿਯੁੱਕਤ ਕੀਤਾ ਗਿਆ।ਖੇਡਾਂ ਦੇ ਖੇਤਰ ਵਿੱਚ ਤਜ਼ਰਬੇਕਾਰ ਅਤੇ ਮਾਹਿਰ ਸ੍ਰੀਮਤੀ ਅੰਮ੍ਰਿਤਪਾਲ ਕੌਰ (ਬੀ.ਪੀ.ਐਡ 3 ਸਾਲਾਂ ਗੋਲਡ ਮੈਡੀਲਿਸਟ/ਐਮ.ਪੀ.ਐਡ) ਪਿਛਲੇਂ 40 ਸਾਲ ਤੋਂ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ …

Read More »