ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਅਕਾਦਮਿਕ ਅਤੇ ਕਲਾਤਮਕ ਉੱਤਮਤਾ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।ਬੀ.ਐਸ.ਸੀ ਆਈ.ਟੀ ਸਮੈਸਟਰ ਤੀਜ਼ਾ ਦੀ ਵਿਦਿਆਰਥਣ ਸਾਰਿਕਾ ਨੇ ਸ਼ਾਨਦਾਰ 8.40 ਸੀ.ਜੀ.ਪੀ.ਏ ਨਾਲ ਜਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਣਾਅ ਪ੍ਰਬੰਧਨ `ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਸਿਹਤ ਦਿਵਸ 2025 ਮਨਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਨਸਪਤੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਤਣਾਅ ਪ੍ਰਬੰਧਨ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ।ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਮੌਕੇ ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਰੂਪਨ ਢਿੱਲੋਂ ਐਸੋਸੀਏਟ ਪ੍ਰੋਫੈਸਰ ਨੇ ਇਹ ਵਿਸ਼ੇਸ਼ ਲੈਕਚਰ …
Read More »ਟੈਗੋਰ ਵਿਦਿਆਲਿਆ ਦਾ ਨਤੀਜਾ ਸ਼ਾਨਦਾਰ ਰਿਹਾ
ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੈਂਡਰੀ ਸਕੂਲ ਲੌਂਗੋਵਾਲ ਦੀ ਅੱਠਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ।ਸਕੂਲ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 90.5 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਅੰਚਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਨੇ 89.3 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ।ਹਰਮਨਪ੍ਰੀਤ ਕੌਰ ਪੁੱਤਰੀ ਲੱਖਾ ਸਿੰਘ …
Read More »ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜ਼ਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ
ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ।ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ।ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਜੰਗ ਬਹਾਦਰ ਸਿੰਘ …
Read More »ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਰਣਧੀਰ ਸਿੰਘ ਚੀਮਾ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਟਕਸਾਲੀ ਅਕਾਲੀ ਤੇ …
Read More »ਸ਼੍ਰੋਮਣੀ ਕਮੇਟੀ ਵਲੋਂ ਖਾਲਸਾ ਸਾਜਣਾ ਦਿਵਸ ‘ਤੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 337 ਡਿਗਰੀਆਂ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ 66ਵੀਂ ਸਲਾਨਾ ਕਨਵੋਕੇਸ਼ਨ ਆਯੋਜਿਤ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ ਦੇ ਬਿਜਲੀ ਅਤੇ ਊਰਜਾ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਅਤੇ ਡਾ. ਪੂਜਾ ਵਿਆਸ ਡਾਇਰੈਕਟਰ (ਏ ਐਂਡ ਐਫ਼) ਇੰਡੀਅਨ ਕੌਂਸਲ ਆਫ ਫਿਲੋਸਫੀਕਲ ਰਿਸਰਚ ਨਵੀਂ ਦਿੱਲੀ ਸ਼ਾਮਿਲ ਹੋਏ। ਕਾਨਵੋਕੇਸ਼ਨ ਦੀ ਸ਼ੁਰੂਆਤ ਰਵਾਇਤੀ ਅਕਾਦਮਿਕ ਪ੍ਰੋਸੈਸ਼ਨ ਨਾਲ ਹੋਈ, ਜਿਸ ਤੋਂ …
Read More »ਧਾਲੀਵਾਲ ਨੇ ਹਲਕਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਕੀਤਾ ਨਿਪਟਾਰਾ
ਅਜਨਾਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ `ਤੇ ਪਹੁੰਚਾਉਣ ਲਈ ਅਤੇ ਸਮੱਸਿਆਵਾਂ ਦਾ ਉਚਿਤ ਹੱਲ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਨਾਲਾ …
Read More »ਵਿਧਾਇਕ ਨਿੱਝਰ ਨੇ 3 ਸਕੂਲਾਂ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਵੱਲ ਵੱਧਦਾ ਪੰਜਾਬ ਤਹਿਤ ਹਲਕਾ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਹਲਕੇ ਦੇ 3 ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦੇ ਕੰਮ ਦਾ ੳਦਘਾਟਨ ਕਰਦਿਆਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਬੜੇ ਮਾਣ ਨਾਲ ਦਾਖਲਾ ਕਰਵਾਉਣਗੇ।ਇਸ ਦੀ ਸ਼ੁਰੂਆਤ ਮੁੱਖ …
Read More »ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਬਦਲੇਗੀ ਤਕਦੀਰ -ਧਾਲੀਵਾਲ
ਅਜਨਾਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿੱਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ‘ਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ‘ਤੇ ਹੋਰ ਜ਼ੋਰ ਦਿੱਤਾ ਜਾਵੇਗਾ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆਂ ਸੀਨੀਅਰ …
Read More »
Punjab Post Daily Online Newspaper & Print Media