Wednesday, November 25, 2026

ਪੰਜਾਬੀ

ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਨੇ ਆਮ ਲੋਕਾਂ ਨੂੰ ਖ਼ਾਲੀ ਪਈਆਂ ਥਾਵਾਂ ’ਤੇ ਰੁੱਖ ਲਾਉਣ ਦੀ ਕੀਤੀ ਅਪੀਲ

ਹਲਕਾ ਵਿਧਾਇਕ ਦਿਆਲਪੁਰਾ ਨੂੰ ਮਿਲ ਕੇ ਹਲਕੇ ਦੀਆਂ ਜਰੂਰੀ ਮੰਗਾਂ ਤੋਂ ਕਰਵਾਇਆ ਜਾਣੂ ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਫ਼ਰੰਟ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਸਕੱਤਰ ਸ਼ਵਿੰਦਰ ਸਿੰਘ ਵਲੋਂ ਪਿਛਲੇ ਮਹੀਨੇ ਫਰੰਟ ਕੋਲ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ।ਫ਼ਰੰਟ ਦੇ ਪ੍ਰਧਾਨ ਬਾਲਿਓਂ ਨੇ ਕਚਹਿਰੀਆਂ ਵਿੱਚ …

Read More »

ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਜਸਵੰਤ ਸਿੰਘ ’ਤੇ ਦਰਜ਼ ਪਰਚਾ ਰੱਦ ਕਰਨ ਦੀ ਮੰਗ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨ ਤਾਰਨ ਦੇ ਐਸ.ਐਸ.ਪੀ ਰਣਜੀਤ ਸਿੰਘ ਢਿੱਲੋਂ ਨੂੰ ਪੱਤਰ ਲਿਖ ਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ’ਤੇ ਸਾਲ 2020 ਵਿੱਚ ਦਰਜ਼ ਹੋਇਆ ਪਰਚਾ ਰੱਦ ਕਰਨ ਦੀ ਮੰਗ ਕੀਤੀ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ’ਤੇ ਥਾਣਾ ਭਿੱਖੀਵਿੰਡ ਵਿਖੇ ਐਫ.ਆਈ.ਆਰ ਨੰਬਰ 0008/2020 ਮਿਤੀ …

Read More »

“ਭਵਿੱਖ ਦੇ ਸ਼ਹਿਰ” ਫੋਟੋਗ੍ਰਾਫੀ ਮੁਕਾਬਲਾ ਸ਼ੁਰੂ

15 ਅਗਸਤ ਤਕ ਸਸਟੇਨੇਬਲ ਮੋਬੀਲਿਟੀ ਵਿਸ਼ੇ ‘ਤੇ ਭੇਜੀਆਂ ਜਾ ਸਕਦੀਆਂ ਹਨ ਐਂਟਰੀਆਂ ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਸਿਟੀਜ਼ ਪ੍ਰੋਗਰਾਮ ਤਹਿਤ ਫੋਟੋਗ੍ਰਾਫੀ ਮੁਕਾਬਲਾ “ਸਿਟੀਜ਼ ਆਫ ਦਾ ਫਿਊਚਰ“ ਸ਼ੁਰੂ ਕੀਤਾ ਗਿਆ ਹੈ।ਜਿਸ ਵਿੱਚ ਪੂਰੇ ਦੇਸ਼ ਵਿਚੋਂ ਸਿਟੀਜ਼਼ ਪ੍ਰੋਗਰਾਮ ਤਹਿਤ ਚੁਣੇ ਗਏ 12 ਸ਼ਹਿਰਾਂ ਅੰਮ੍ਰਿਤਸਰ, ਅਮਰਾਵਤੀ, ਅਗਰਤਲਾ, ਚੇਨਈ, ਦੇਹਰਾਦੂਨ, ਕੋਚੀ, ਉਜੈਨ, ਵਿਸ਼ਾਖਾਪਟਨਮ, ਭੁਵਨੇਸ਼਼ਵਰ, ਹੁਬਲੀ-ਧਾਰਵਾੜ, ਸੂਰਤ ਅਤੇ ਪੁਡੂਚੇਰੀ ਦੇ ਵਸਨੀਕ ਭਾਗ ਲੈ ਸਕਦੇ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੌਂਪੀਆਂ ਨਵੀਆਂ ਫ਼ਾਇਰ ਗੱਡੀਆਂ ਦੀਆਂ ਚਾਬੀਆਂ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਫ਼ਾਇਰ ਬ੍ਰਿਗੇਡ ਦੀ ਅਤਿ ਆਧੁਨਿਕ ਸੁਵਿਧਾ ਮੁਹੱਈਆ ਕਰਵਾਉਣ ਲਈ ਆਧੁਨਿਕ ਯੰਤਰਾਂ ਨਾਲ ਲੈਸ 2 ਨਵੀਆਂ ਅੱਗ ਬੁਝਾਊ ਗੱਡੀਆਂ ਦੀਆਂ ਚਾਬੀਆਂ ਨਗਰ ਕੌਂਸਲ ਅਧਿਕਾਰੀਆਂ …

Read More »

ਆਮ ਆਦਮੀ ਪਾਰਟੀ ਹਰ ਮੁੱਦੇ ‘ਤੇ ਪੰਜਾਬੀਆਂ ਨਾਲ ਕਰ ਰਹੀ ਹੈ ਧੋਖਾ – ਪੂਨੀਆ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੀਨੀਅਰ ਆਗ ਅਮਨਦੀਪ ਸਿੰਘ ਪੂਨੀਆ, ਜਗਪਾਲ ਮਿੱਤਲ, ਵਿਨੋਦ ਸਿੰਗਲਾ, ਸ਼ੰਕਰ ਬਾਂਸਲ, ਹਰਦੀਪ ਸਿੰਘ ਸਿੰਧੜਾ ਅਤੇ ਗੁਰਸੇਵਕ ਸਿੰਘ ਕਮਾਲਪੁਰ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਹਰ ਮੁੱਦੇ ‘ਤੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।ਚਾਹੇ ਰਾਜ ਸਭਾ ਮੈਬਰ, ਪਾਣੀ ਦਾ ਮਸਲਾ, ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਨਿਯੁੱਕਤੀਆਂ ਅਤੇ ਸ਼ਰਾਬ ਨੀਤੀ ਸਬੰਧੀ ਦਿੱਲੀ …

Read More »

ਡਿਪਟੀ ਕਮਿਸ਼ਨਰ ਵਲੋਂ ਸੇਫ਼ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੇ ਨਿਰਦੇਸ਼

ਸੰਗਰੂਰ ਸ਼ਹਿਰ ਵਿਖੇ ਆਟੋ ਦੀ ਸੁਚੱਜੀ ਪਾਰਕਿੰਗ ਲਈ ਢੁੱਕਵੀਂ ਜਗ੍ਹਾ ਲੱਭਣ ਦੀ ਹਦਾਇਤ ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਕੱਤਰ ਆਰ.ਟੀ.ਏ ਅਤੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਵਲੋਂ …

Read More »

ਡੈਮੋਕਰੇਟਿਕ ਹਿਊਮਨ ਪਾਵਰ ਸੰਸਥਾ ਵਲੋਂ ਵਾਤਾਵਰਣ ਬਚਾਉਣ ਲਈ ਰੁੱਖ ਲਗਾਉ ਮੁਹਿੰਮ ਦਾ ਆਗਾਜ਼

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਪੰਜਾਬ ਵਲੋਂ ਜਿਥੇ ਲਗਾਤਾਰ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਵਾਤਾਵਰਣ ਪ੍ਰੇਮੀ ਹੋਣ ਦੇ ਨਾਤੇ ਵਾਤਾਵਰਣ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੇ ਅਲੱਗ ਅਲੱਗ ਪਿੰਡਾਂ ਤੇ ਸ਼ਹਿਰਾਂ ਵਿੱਚ ਆਪਣੇ ਇਕਾਈ ਮੈਂਬਰਾਂ ਨੂੰ ਨਾਲ ਲੈ ਕੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ …

Read More »

ਮੁਖ ਮੰਤਰੀ ਵਲੋਂ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਐਲਾਨ

ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ ਸੁਲਤਾਨਪੁਰ ਲੋਧੀ (ਕਪੂਰਥਲਾ), 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।                     ਪਵਿੱਤਰ ਕਾਲੀ ਵੇਈਂ …

Read More »

ਮੰਤਰੀ ਨਿੱਜ਼ਰ ਤੇ ਵਿਧਾਇਕ ਗੁਪਤਾ ਨੇ ਭਗਤਾਂਵਾਲਾ ਸਥਿਤ ਨਾਲੇ ਦੀ ਸਫਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) -ਹਲਕਾ ਦੱਖਣੀ ਤੋਂ ਜਿੱਤ ਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣੇ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਵਲੋਂ ਸਾਂਝੇ ਤੌਰ `ਤੇ ਭਗਤਾਂਵਾਲਾ ਇਲਾਕੇ ਵਿਚ ਫਾਟਕ ਦੇ ਨਜ਼ਦੀਕ ਗੰਦੇ ਨਾਲੇ ਦੀ ਸਫਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਇਸ ਸਮੇਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ …

Read More »

ਟੁੱਟੀਆਂ ਸੜਕਾਂ, ਚੈਂਬਰ, ਪਾਣੀ ਦੀ ਨਿਕਾਸੀ ਤੇ ਨਜਾਇਜ਼ ਕਬਜ਼ੇ ਦੇ ਮਸਲੇ ਪਹਿਲ ਦੇ ਆਧਾਰ `ਤੇ ਹੋਣਗੇ ਹੱਲ – ਮੰਤਰੀ ਨਿੱਜ਼ਰ

ਹਲਕਾ ਪੂਰਬੀ ਦੇ ਫੋਕਲ ਪੁਆਇੰਟ ‘ਚ ਵੀ ਬਣਾਇਆ ਜਾਵੇਗਾ ਮੁਹੱਲਾ ਕਲਿਨਿਕ ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨਗਰ ਨਿਗਮ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਨਾਲ ਲੈ ਕੇ ਅੱਜ ਫੋਕਲ ਪੁਆਇੰਟ ਇੰਡਸਟ੍ਰੀਅਲ ਵੈਲਫੇਅਰ ਐਸੋਸੀਏਸ਼ਨ ਦੀਆਂ ਮੁਸ਼ਕਲਾਂ ਸੁਣਨ ਲਈ ਪਹੁੰਚੇ।ਉਨਾਂ ਨਾਲ ਡਾ. ਗੁਰਲਾਲ ਸਿੰਘ, ਪੀ.ਏ ਮਨਿੰਦਰਪਾਲ ਸਿੰਘ, ਪੀ.ਏ ਨਵਨੀਤ ਸ਼ਰਮਾ ਤੇ ਮਨਪ੍ਰੀਤ ਸਿੰਘ ਆਦਿ ਵੀ …

Read More »