Wednesday, November 25, 2026

ਪੰਜਾਬੀ

ਚਿੱਤਰਕਾਰਾਂ ਨੇ ਗੁਰੂ ਕਾ ਬਾਗ ਮੋਰਚਾ ਤੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਬੰਧੀ ਬਣਾਏ ਇਤਿਹਾਸਕ ਚਿੱਤਰ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕਾ ਬਾਗ ਮੋਰਚਾ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਹਰਵਿੰਦਰ ਸਿੰਘ ਖਾਲਸਾ ਦੀ ਦੇਖ-ਰੇਖ ਹੇਠ ਲਗਾਈ ਗਈ ਚਿੱਤਰਕਲਾ ਕਾਰਜਸ਼ਾਲਾ ਵਿਚ ਵੱਖ-ਵੱਖ ਥਾਵਾਂ ਤੋਂ ਪੁੱਜੇ 30 ਚਿੱਤਰਕਾਰਾਂ ਨੇ ਭਾਗ ਲਿਆ ਹੈ।ਇਨ੍ਹਾਂ ਚਿੱਤਰਕਾਰਾਂ ਵੱਲੋਂ ਬਣਾਈਆਂ ਗਈਆਂ ਤਸਵੀਰਾਂ ਵਿਚ ਮੋਰਚਾ ਗੁਰੂ ਕੇ ਬਾਗ ਸਮੇਂ ਪੁਲਿਸ ਤਸ਼ੱਦਦ ਦੇ ਵੱਖ-ਵੱਖ ਦ੍ਰਿਸ਼, ਸਿੱਖ …

Read More »

ਗੁਰੂ ਕਾ ਬਾਗ ਮੋਰਚਾ ਤੇ ਸਾਕਾ ਸ੍ਰੀ ਪੰਜਾ ਸਾਹਿਬ ਬਾਰੇ ਚਿੱਤਰਕਲਾ ਕਾਰਜਸ਼ਾਲਾ ‘ਚ ਭਾਗ ਲੈਣ ਵਾਲੇ 30 ਚਿੱਤਰਕਾਰ ਸਨਮਾਨਿਤ

ਸ਼੍ਰੋਮਣੀ ਕਮੇਟੀ ਰੰਗਦਾਰ ਕਿਤਾਬ ’ਚ ਸੁਰੱਖਿਅਤ ਕਰੇਗੀ ਤਿਆਰ ਕੀਤੇ ਚਿੱਤਰ- ਐਡਵੋਕੇਟ ਧਾਮੀ ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਗੁਰੂ ਕਾ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਲਗਾਈ ਗਈ ਚਿੱਤਰਕਲਾ ਕਾਰਜਸ਼ਾਲਾ ਵਿਚ ਤਿਆਰ ਕੀਤੇ ਗਏ ਚਿੱਤਰਾਂ ਦੀ ਇਕ ਰੰਗਦਾਰ ਕਿਤਾਬ (ਐਲਬਮ) ਤਿਆਰ ਕਰੇਗੀ, ਤਾਂ ਜੋ ਭਵਿੱਖ ਵਿਚ …

Read More »

ਐਡਵੋਕੇਟ ਧਾਮੀ ਨੇ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਅਕਾਲੀ ਆਗੂ, ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਟਕਸਾਲੀ ਅਕਾਲੀ ਆਗੂਆਂ ਵਿੱਚੋਂ ਇਕ ਸਨ, ਜੋ ਹਮੇਸ਼ਾਂ ਹੀ ਸਿੱਖ ਪੰਥ …

Read More »

ਪਾਣੀ ਬਚਾਓ, ਖੇਤੀ ਬਚਾਓ ਮੁਹਿੰਮ ਸਬੰਧੀ ਕਿਸਾਨ ਮਜ਼ਦੂਰ ਜਥੇਬੰਦੀ ਸੂਬਾ ਕਮੇਟੀ ਮੀਟਿੰਗ

21 ਜੁਲਾਈ ਤੋਂ ਲੱਗਣ ਵਾਲੇ 5 ਰੋਜ਼ਾ ਪੱਕੇ ਮੋਰਚਿਆਂ ਦੀਆਂ ਤਿਆਰੀਆਂ ਜੋਰਾਂ ‘ਤੇ ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ।ਸੂਬਾ ਹੈਡਕੁਆਰਟਰ ਦਫ਼ਤਰ ਵਿਖੇ ਕੀਤੀ ਗਈ ਮੀਟਿੰਗ ਵਿੱਚ 15 ਜਿਲ੍ਹਿਆਂ ਦੇ ਪ੍ਰਧਾਨ, ਸਕੱਤਰ …

Read More »

ਪਹਿਲੀ ਰਾਜ ਪੱਧਰੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ‘ਚ ਲਾਏ ਪੌਦੇ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਰਾਜ ਪੱਧਰੀ ਪਹਿਲੀ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ ਬਾਗਬਾਨੀ ਵਿਭਾਗ, ਸਿੱਖਿਆ ਵਿਭਾਗ, ਜਿਲਾ ਪ੍ਰਸਾਸ਼ਨ, ਹਰਿਆਵਲ ਪੰਜਾਬ, ਅੰਮ੍ਰਿਤਸਰ ਵਿਕਾਸ ਮੰਚ ਦੀ ਸ਼ਮੂਲੀਅਤ ਨਾਲ ਸਰਕਾਰੀ ਰਿਸੋਰਸ ਸੈਂਟਰ ਕਰਮਪੁਰਾ ਰਣਜੀਤ ਐਵੀਨਿਉ ਵਿਖੇ ਫਲਦਾਰ ਬੂਟੇ ਲਗਾਏ ਗਏ।ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ, ਡਿਪਟੀ ਡਾਇਰੈਕਟਰ ਬਾਗਬਾਨੀ ਤੇਜਿੰਦਰ ਸਿੰਘ, ਇੰਜ਼. ਦਲਜੀਤ ਸਿੰਘ ਕੋਹਲੀ ਜਲ ਸੰਭਾਲ ਮੁਖੀ ਹਰਿਆਵਲ …

Read More »

ਮੁੱਖ ਸਿਪਾਹੀ ਪ੍ਰਗਟ ਸਿੰਘ ਨੂੰ ਕਮਿਸ਼ਨਰ ਪੁਲਿਸ ਅਰੁਨ ਪਾਲ ਸਿੰਘ ਨੇ ਲਾਇਆ ਤਰੱਕੀ ਦਾ ਸਟਾਰ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਮੁੱਖ ਸਿਪਾਹੀ ਪ੍ਰਗਟ ਸਿੰਘ ਦੀ ਤਰੱਕੀ ਹੋਣ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਤੇ ਡੀ.ਸੀ.ਪੀ ਸਥਾਨਕ ਅੰਮ੍ਰਿਤਸਰ ਡਾ: ਸਿਮਰਤ ਕੌਰ ਆਈ.ਪੀ.ਐਸ ਉਸ ਨੁੰ ਤਰੱਕੀ ਦਾ ਸਟਾਰ ਲਗਾਉਂਦੇ ਹੋਏ।ਇਸ ਮੌਕੇ ਡੀ.ਸੀ.ਪੀ ਡਿਟੈਕਟਿਵ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਅਤੇ ਏ.ਡੀ.ਸੀ.ਪੀ ਸਥਾਨਕ ਅਜੇ ਗਾਂਧੀ ਆਈ.ਪੀ.ਐਸ ਅੰਮ੍ਰਿਤਸਰ ਮੌਜ਼ੂਦ ਸਨ।

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਬਦਲੀ ਹੋ ਕੇ ਆਏ ਪੁਲਿਸ ਅਧਿਕਾਰੀਆਂ ਨੇ ਸੰਭਾਲਿਆ ਕਾਰਜ਼ਭਾਰ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਹੋਰਨਾਂ ਜਿਲ੍ਹਿਆਂ ਤੋਂ ਬਦਲੀ ਹੋ ਕੇ ਆਏ ਪੁਲਿਸ ਅਧਿਕਾਰੀਆਂ ਨੇ ਆਪਣਾ ਆਪਣਾ ਕਾਰਜ਼ਭਾਰ ਸੰਭਾਲ ਲਿਆ ਲਿਆ ਹੈ।ਮਿਲੀ ਜਾਣਕਾਰੀ ਅਨੁਸਾਰ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਨੇ ਬਤੌਰ ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਸ਼ਹਿਰ, ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਨੇ ਏ.ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਸ਼ਹਿਰ, ਡਾ: ਮਹਿਤਾਬ ਸਿੰਘ ਆਈ.ਪੀ.ਐਸ ਨੇ ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਸ਼ਹਿਰ, ਹਰਪਾਲ ਸਿੰਘ ਪੀ.ਪੀ.ਐਸ …

Read More »

ਡਿਪਟੀ ਕਮਿਸ਼ਨਰ ਨੇ ਵਿਸ਼ਵ ਯੁਵਕ ਹੁਨਰ ਦਿਵਸ ‘ਤੇ ਬੱਚਿਆਂ ਨੂੰ ਵੰਡੇ ਆਫਰ ਲੈਟਰ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਕਿੱਲ ਡਿਵੈਲਪਮੈਂਟ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਵਿਸ਼ਵ ਯੁਵਕ ਹੁਨਰ ਦਿਵਸ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਠਾਨਕੋਟ ਦੀ ਪ੍ਰਧਾਨਗੀ ‘ਚ ਮਨਾਇਆ ਗਿਆ।ਸਮਾਰੋਹ ਵਿੱਚ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਮੁਖ ਮਹਿਮਾਨ ਵਜੋਂ ਹਾਜ਼ਰ ਹੋਏ।ਰਮਨ ਕੁਮਾਰ ਰੋਜ਼ਗਾਰ ਅਫਸਰ ਪਠਾਨਕੋਟ, ਪ੍ਰਦੀਪ ਬੈਂਸ ਜਿਲ੍ਹਾ ਮੈਨੇਜਰ ਸਕਿੱਲ ਡਿਵੈਲਪਮੈਂਟ, ਰਾਮ ਲੁਭਾਇਆ ਜਿਲ੍ਹਾ …

Read More »

ਦੋ ਸਾਲਾਂ ਤੋਂ ਗੁੰਮ ਹੋਈ ਲੜਕੀ ਨੂੰ ਪੁਲਿਸ ਨੇ ਪਰਿਵਾਰ ਨਾਲ ਮਿਲਾਇਆ

ਪੰਜਾਬ ਪੁਲਿਸ ਹਮੇਸ਼ਾਂ ਹੀ ਲੋਕਾਂ ਦੀ ਸੇਵਾ ਲਈ ਤਤਪਰ ਹੈ – ਐਸ.ਐਚ.ਓ ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਸਿਟੀ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਨੇ ਪਿਛਲੇ ਦੋ ਸਾਲ ਤੋਂ ਗੁੰਮਸ਼ੁਦਾ ਹੋਈ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ।ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀ ਇਕ ਪੀੜ੍ਹਤ ਪਰਿਵਾਰ ਐਸ.ਐਚ.ਓ ਸੁਖਦੇਵ ਸਿੰਘ ਨੂੰ ਮਿਲਿਆ ਸੀ।ਪੀੜ੍ਹਤ ਪਰਿਵਾਰ ਦਾ ਕਹਿਣਾ ਸੀ ਕਿ …

Read More »

ਪੰਜਾਬੀ ਕਲਾਕਾਰਾਂ ਦੇ ਗੀਤਾਂ ‘ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲੋਕਤੰਤਰੀ ਹੱਕਾਂ ਦਾ ਘਾਣ – ਅਸ਼ੋਕ ਮਸਤੀ, ਕੁਲਵੰਤ ਉਪਲੀ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਕੁੱਝ ਕਲਾਕਾਰਾਂ ਦੇ ਗਾਏ ਹੋਏ ਗੀਤਾਂ ‘ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਬੰਦੀ ਲਗਾ ਦਿੱਤੀ ਹੈ।ਜਿਸ ਵਿੱਚ ਗਾਇਕ ਕੰਵਰ ਗਰੇਵਾਲ ਦੀ ਆਵਾਜ ਵਿੱਚ ਨਵਾਂ ਸਿੰਗਲ ਟਰੈਕ ‘ਰਿਹਾਈ’ ਅਤੇ ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦੇ ਗਾਏ ਹੋਏ ਗੀਤ ‘ਐਸ.ਵਾਈ.ਐਲ’ ਸ਼ਾਮਲ ਹੈ।ਇਹਨਾਂ ਗੀਤਾਂ ‘ਤੇ ਲਗਾਈ ਗਈ ਪਾਬੰਦੀ ਦਾ ਵਿਰੋਧ ਕਰਦੇ ਹੋਏ ਅਸ਼ੋਕ ਮਸਤੀ …

Read More »