ਜਲੰਧਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਨਵ.ਕੇ ਖੰਡੂਰੀ ਨੇ ਜਲੰਧਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ।ਵਜ਼ਰਾ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ ਨੇ ਉਨ੍ਹਾਂ ਨੂੰ ਵਜ਼ਰਾ ਕੋਰ ਹੈਡਕੁਆਰਟਰ ਵਿਖੇ ਕਾਰਜਸ਼ੀਲ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ।ਆਰਮੀ ਕਮਾਂਡਰ ਨੇ ਵੱਖ-ਵੱਖ ਫੌਜੀ ਸਾਜ਼ੋ-ਸਮਾਨ ਅਤੇ ਹਥਿਆਰ ਪ੍ਰਣਾਲੀਆਂ ਦਾ ਮੁਆਇਨਾ ਕੀਤਾ, ਜਿਸ ਦਾ ਉਦੇਸ਼ ਸੰਗਠਨ ਦੀ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜੇ.ਈ.ਈ ਮੇਨ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 17 ਵਿਦਿਆਰਥੀਆਂ ਦੁਆਰਾ ਜੇ.ਈ.ਈ ਮੇਨ ਦੀ ਜੂਨ 2022 ਦੀ ਪ੍ਰੀਖਿਆ ਵਿੰਚ ਵਧੀਆ ਕਾਰਗੁਜ਼ਾਰੀ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਉਚਾ ਕੀਤਾ। ਨਿਪੁੰਨ ਨੌਹਰੀਆ 99.91% ਅੰਕ ਹਾਸਲ ਕਰਕੇ ਸਭ ਤੋਂ ਉਪਰ ਰਹੇ।ਬਾਕੀ ਸਾਰੇ ਵਿਦਿਆਰਥੀਆਂ ਵਿੱਚੋਂ ਸਾਰਾਂਸ਼ ਸ਼ਰਮਾ (99.88%), ਅਭਿਨਵ ਗੁਪਤਾ …
Read More »ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਭੀਖੀ ‘ਚ ਸਾਇਬਰ ਜਾਗਰੂਕਤਾ ਦਿਵਸ ਮਨਾਇਆ
ਭੀਖੀ, 16 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ।ਇੰਚਾਰਜ਼ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਾਈਬਰ ਜਾਗਰੂਕਤਾ ਦਿਵਸ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਕਰਵਾਉਣ ‘ਚ ਮੈਡਮ ਰਮਨ ਜ਼ਿੰਦਲ …
Read More »ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਫੂਲਾ ਸਿੰਘ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਚੱਲ ਰਹੇ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਤਹਿਤ ਅੱਜ ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ ਦੀ ਅਗਵਾਈ ‘ਚ ਸੈਂਕੜੇ …
Read More »ਬਾਗ਼ਬਾਨੀ ਵਿਭਾਗ ਵਲੋਂ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ – ਨਵਜੋਤ ਕੌਰ
ਸਮਰਾਲਾ, 15 ਜੁਲਾਈ (ਇੰਦਰਜੀਤ ਸਿੰਘ ਕੰਗ) – ਬਾਗ਼ਬਾਨੀ ਵਿਭਾਗ ਬਲਾਕ-ਸਮਰਾਲਾ ਨੇ ਡਾਇਰੈਕਟਰ ਬਾਗ਼ਬਾਨੀ ਵਿਭਾਗ ਪੰਜਾਬ ਸੈਲਿੰਦਰ ਕੌਰ ਆਈ.ਐਫ਼.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਨਰਿੰਦਰਪਾਲ ਡਿਪਟੀ ਡਾਇਰੈਕਟਰ ਬਾਗ਼ਬਾਨੀ ਲੁਧਿਆਣਾ ਦੀ ਅਗਵਾਈ ਹੇਠ ਅੱਜ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਸ ਮੁਹਿੰਮ ਦੌਰਾਨ ਤਹਿਸੀਲ ਸਮਰਾਲਾ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਵਿੱਚ ਫ਼ਲਦਾਰ ਬੂਟੇ ਲਗਾਏ ਗਏ।ਸ.ਸੀ.ਸੈ. ਸਕੂਲ ਰਾਜੇਵਾਲ-ਕੁੱਲੇਵਾਲ ਵਿਖੇ ਨਵਜੋਤ ਕੌਰ ਬਾਗ਼ਬਾਨੀ ਵਿਕਾਸ …
Read More »ਡਿਪਟੀ ਕਮਿਸ਼ਨਰ ਨੇ ਸਕੂਲਾਂ ਵਿੱਚ ਫਲਦਾਰ ਬੂਟੇ ਲਾਉਣ ਦੀ ਮੁਹਿੰਮ ਕੀਤੀ ਸ਼ੁਰੂ
ਸਕੂਲਾਂ ਅੰਦਰ ਫਲਦਾਰ ਪੋਦੇ ਲਗਾ ਕੇ ਬੱਚਿਆਂ ਨੂੰ ਪੋਦੇ ਲਗਾਉਂਣ ਲਈ ਕੀਤਾ ਪ੍ਰੇਰਿਤ ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ 12500 ਸਰਕਾਰੀ ਸਕੂਲਾਂ ਵਿੱਚ ਅੱਜ 1.25 ਲੱਖ ਫਲਦਾਰ …
Read More »ਡਿਪਟੀ ਕਮਿਸ਼ਨਰ ਪਠਾਨਕੋਟ ਨੇ ਡੀ.ਏ.ਸੀ ਵਿਖੇ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ
ਬਿਨ੍ਹਾਂ ਮਤਲਬ ਤੋਂ ਪੱਖੇ, ਲਾਈਟਾਂ ਤੇ ਏ.ਸੀ ਚੱਲਣ ‘ਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲਾਈ ਫਟਕਾਰ ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਵਲੋਂ ਅੱਜ ਬਾਅਦ ਦੁਪਿਹਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ।ਉਨ੍ਹਾਂ ਨਾਲ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਠਾਨਕੋਟ, ਮੇਜਰ ਡਾ. ਸੁਮਿਤ ਮੁਦ ਸਹਾਇਕ ਕਮਿਸ਼ਨਰ ਜਨਰਲ, ਰਾਮ ਲੁਭਾਇਆ ਜਿਲ੍ਹਾ …
Read More »ਸਰਕਾਰੀ ਸਕੂਲ ‘ਚ ਫਲਦਾਰ ਪੌਦੇ ਲਗਾ ਕੇ ਵਾਤਾਵਰਨ ਸ਼ੁੱਧਤਾ ਦਾ ਦਿੱਤਾ ਸੰਦੇਸ਼
ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਵਾਤਾਵਰਨ ਸੁਧਾਰ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਫਲਦਾਰ ਬੂਟੇ ਲਗਾਏ ਗਏ ਹਨ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਹੀਰਾ, ਮੁਖਤਿਆਰ ਸਿੰਘ ਸਿੱਧੂ ਭੱਠੇ ਵਾਲੇ, ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ, ਬੀਬੀ ਕਮਲਜੀਤ ਕੌਰ, ਚੇਅਰਮੈਨ ਮੱਖਣ ਸਿੰਘ, ਸਕੂਲ …
Read More »ਸੰਗਰੂਰ ਪ੍ਰਸ਼ਾਸਨ ਵਲੋਂ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਸਕੂਲ ਆਨ ਵੀਲਜ਼ ਪ੍ਰੋਗਰਾਮ ਦੀ ਸ਼ੁਰੂਆਤ
ਵਿਧਾਇਕਾ ਭਰਾਜ ਤੇ ਡੀ.ਸੀ ਜੋਰਵਾਲ ਨੇ ‘ਗਿਆਨ ਕਿਰਨਾਂ ਦੀ ਛੋਹ’ ਤਹਿਤ ਵਿੱਦਿਅਕ ਟੂਰ ਕੀਤਾ ਰਵਾਨਾ ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਝੁੱਗੀਆਂ-ਝੋਪੜੀਆਂ ’ਚ ਰਹਿਣ ਵਾਲੇ ਲੋੜਵੰਦਾਂ ਦੇ ਬੱਚਿਆਂ ਤੱਕ ਵਿੱਦਿਆ ਦਾ ਚਾਨਣ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਪੂਰੇ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਤੇ ਨਵੇਕਲੇ ਕਦਮ, ‘ਗਿਆਨ ਕਿਰਨਾਂ ਦੀ ਛੋਹ’ ਦੀ ਸ਼ੁਰੂਆਤ ਕੀਤੀ ਗਈ।ਅੱਜ ਹਲਕਾ ਸੰਗਰੂਰ ਤੋਂ ਵਿਧਾਇਕਾ …
Read More »ਨੌਜਵਾਨ ਨੇ ਆਪਣੇ ਜਨਮ ਦਿਨ ‘ਤੇ ਲਾਏ ਬੂਟੇ
ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਸਮਾਜ ਸੇਵੀ ਸੁਸ਼ੀਲ ਗਰਗ ਰਿੰਕਾ ਦੇ ਪੁੱਤਰ ਹਰਸ਼ ਗਰਗ ਵਲੋਂ ਆਪਣੇ 15ਵੇਂ ਜਨਮ ਦਿਨ ‘ਤੇ ਦੋਸਤਾਂ ਨਾਲ ਮਿਲ ਕੇ ਸਵਰਗ ਦੁਆਰ ਨੇੜੇ ਬੱਸ ਸਟੈਂਡ ਵਿਖੇ ਬੂਟੇ ਲਗਾਏ ਗਏ।ਸੁਸ਼ੀਲ ਗਰਗ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਪੁੱਤਰ ਦਾ ਜਨਮ ਦਿਨ ਹੈ।ਜਿਸ ਵਲੋਂ ਦੋਸਤਾਂ ਸਮੇਤ ਬੂਟੇ ਲਾਏ ਜਾ ਰਹੇ ਹਨ।ਹਰਸ਼ ਗਰਗ ਨੇ ਕਿਹਾ ਕਿ ਉਨਾਂ …
Read More »
Punjab Post Daily Online Newspaper & Print Media