Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ 10ਵੀਂ’ਚ ਪ੍ਰਾਪਤ ਕੀਤੇ ਸ਼ਾਨਦਾਰ ਅੰਕ

ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਦਿਅਕ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ’ਚ ਸਵਾ ਸੌ ਸਾਲ ਤੋਂ ਕਾਰਜ਼ਸ਼ੀਲ ਹੈ ਅਤੇ ਸਕੂਲ ਵਿਦਿਆਰਥੀਆਂ ਨੇ ਇਸੇ ਪਰੰਪਰਾ ਨੂੰ ਕਾਇਮ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੇ ਨਤੀਜੇ ’ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।         …

Read More »

ਸੈਨਿਕ ਮਨਿੰਦਰ ਸਿੰਘ ਦਾ ਜ਼ੱਦੀ ਪਿੰਡ ਨੋਸ਼ਹਿਰਾ ਨਾਲ ਬੰਦਾ ਵਿਖੇ ਕੀਤਾ ਸੈਨਿਕ ਸਨਮਾਨ ਨਾਲ ਅੰਤਿਮ ਸੰਸਕਾਰ

ਮਨਿੰਦਰ ਸਿੰਘ ਦੀ ਮੋਤ ਦੀ ਖਬਰ ਨਾਲ ਪਿੰਡ ਅੰਦਰ ਫੈਲੀ ਗਮ ਦੀ ਲਹਿਰ ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਪਿੰਡ ਨੋਸ਼ਹਿਰਾ ਨਾਲਬੰਦਾ ਵਿੱਚ ਅੱਜ ਉਸ ਸਮੇਂ ਮਾਹੋਲ ਬਹੁਤ ਹੀ ਗਮਗੀਨ ਹੋ ਗਿਆ,ਜਦੋਂ ਇੱਕ ਸੈਨਿਕ ਜਵਾਨ ਦੀ ਲਾਸ਼ ਪਿੰਡ ਪਹੁੰਚੀ।ਜਵਾਨ ਦੇ ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਨਾਲ ਪੂਰੇ ਪਿੰਡ ਅੰਦਰ ਦੁੱਖ ਦੀ ਲਹਿਰ ਦੋੜ ਗਈ।       …

Read More »

ਬੀ.ਕੇ.ਯੂ (ਰਾਜੇਵਾਲ) ਵਲੋਂ ਪੰਜਾਬ ਵਿੱਚ 10 ਜੁਲਾਈ ਤੋਂ ਬੂਟੇ ਲਾਉਣ ਦੀ ਮੁਹਿੰਮ ਸਬੰਧੀ ਕੀਤੀ ਚਰਚਾ

ਮੁਖਤਿਆਰ ਸਿੰਘ ਸਰਵਰਪੁਰ ਜਿਲਾ ਸੀਨੀ: ਮੀਤ ਪ੍ਰਧਾਨ ਤੇ ਕਸ਼ਮੀਰਾ ਸਿੰਘ ਬਲਾਕ ਦੇ ਸੀਨੀ: ਮੀਤ ਪ੍ਰਧਾਨ ਚੁਣੇ ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਸਮਰਾਲਾ ਦੇ ਅਹੁੱਦੇਦਾਰਾਂ ਦੀ ਮੀਟਿੰਗ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਅਤੇ ਮੁਖਤਿਆਰ ਸਿੰਘ ਸਰਵਰਪੁਰ ਸਰਪ੍ਰਸਤ ਬਲਾਕ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪੂਰੇ ਪੰਜਾਬ ਨੂੰ ਹਰਿਆ …

Read More »

ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ 10ਵੀਂ ਜਮਾਤ ਦਾ ਨਤੀਜ਼ਾ 100 ਫੀਸਦ

ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਮੀਡੀਆ ਇੰਚਾਰਜ਼ ਪਰਵੀਨ ਕੁਮਾਰ ਨੇ ਦੱਸਿਆ ਹੈ ਕਿ ਸਕੂਲ ਦੀ ਵਿਦਿਆਰਥਣ ਰਮਨਜੋਤ ਕੌਰ ਸਪੁੱਤਰੀ ਦਰਸ਼ਨ ਸਿੰਘ ਨੇ 91.23 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਮਨਵੀਰ ਕੌਰ ਸਪੁੱਤਰੀ ਤੇਜਿੰਦਰਪਾਲ ਸਿੰਘ …

Read More »

ਸਮਾਜਿਕ ਸਿੱਖਿਆ ਵਿਸ਼ੇ ‘ਤੇ ਜੀ.ਟੀ ਰੋਡ ਸਕੂਲ ਵਿਖੇ ਕਰਵਾਇਆ ਸੈਮੀਨਾਰ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਿਲਕ ਸਕੂਲ ਜੀ.ਟੀ.ਰੋਡ ਵਿਖੇ ਸ੍ਰੀ ਗੁਰੂ ਕਲਗੀਧਰ ਆਡੀਟੋਰੀਅਮ ਵਿੱਚ ਕੈਬਨਿਟ ਮੰਤਰੀ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿਜ਼ਰ ਦੇ ਆਦੇਸ਼ਾਂ ਅਨੁਸਾਰ ਅਤੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਸਮਾਜਿਕ ਸਿੱਖਿਆ ਵਿਸ਼ੇ ‘ਤੇ ਸੈਮੀਨਾਰ ਦਾ …

Read More »

ਅਪੋਲੋ ਹਸਪਤਾਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀਲ੍ਹ ਚੇਅਰ ਤੇ ਵਾਕਰ ਭੇਟ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੇ ਬਜ਼ੁਰਗਾਂ ਅਤੇ ਅੰਗਹੀਣ ਸ਼ਰਧਾਲੂਆਂ ਦੀ ਸਹੂਲਤ ਲਈ ਅਪੋਲੋ ਹਸਪਤਾਲ ਦੇ ਸਮਾਜਿਕ ਜ਼ਿੰਮੇਵਾਰੀ ਵਿੰਗ ਵੱਲੋਂ ਵੀਲ੍ਹ ਚੇਅਰ ਤੇ ਵਾਕਰ ਭੇਟ ਕੀਤੇ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸਮੇਂ …

Read More »

ਗੁਰੂ ਗੋਬਿੰਦ ਸਿੰਘ ਦੁਆਰ` ਨਗਰ ਨਿਵਾਸੀਆਂ ਨੂੰ ਹੋਇਆ ਸਮਰਪਿਤ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਮੋਤੀ ਨਗਰ ਤਾਂਗਾ ਸਟੈਂਡ ਵਾਲੇ ਦਾਖਲਾ ਦਰਵਾਜ਼ੇ ਦੀ `ਗੁਰੂ ਗੋਬਿੰਦ ਸਿੰਘ ਦੁਆਰ` ਦੇ ਤੌਰ `ਤੇ ਕਾਇਆਕਲਪ ਅਤੇ ਨਵੀਨੀਕਰਨ ਦੀ ਕਾਰ ਸੇਵਾ ਸੰਪੂਰਨ ਹੋਣ ਦੇ ਸ਼਼ੁਕਰਾਨੇ ਵਜੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਹਜ਼ੂਰੀ ਰਾਗੀ ਭਾਈ ਬਲਵੰਤ ਸਿੰਘ ਦਰਵੇਸ਼ ਵਲੋਂ …

Read More »

13 ਅਗਸਤ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਿਤੀ 13 ਅਗਸਤ 2022 ਨੂੰ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ ਸੰਗਰੂਰ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਰਜਿੰਦਰ ਸਿੰਘ ਰਾਏ ਦੀ ਯੋਗ …

Read More »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਹਾੜੇ ਕੀਤਾ ਨਮਨ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਮੌਕੇ ਭਾਜਪਾ ਕਿਸਾਨ ਸੈਲ ਦੇ ਸੀਨੀਅਰ ਆਗੂ ਅਮਨਦੀਪ ਪੂਨੀਆ ਦੀ ਅਗਵਾਈ ‘ਚ ਭਾਜਪਾ ਵਰਕਰਾਂ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਂਟ ਕਰਕੇ ਉਨਾਂ ਦੀ ਕੁਰਬਾਨੀ ਨੂੰ ਨਮਨ ਕੀਤਾ ਗਿਆ।ਜਨਸੰਘ ਦੇ ਸੰਸਥਾਪਕ ਪ੍ਰਧਾਨ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ 121ਵੇਂ ਜਨਮ ਦਿਵਸ ਮੌਕੇ ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ …

Read More »

ਅਜ਼ੋਕੇ ਦੌਰ ‘ਚ ਕੰਪਿਊਟਰ ਸਿੱਖਿਆ ਸਮੇਂ ਦੀ ਲੋੜ – ਡੀ.ਐਮ ਮਹਿੰਦਰਪਾਲ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਕੰਪਿਊਟਰ ਫੈਕਲਟੀ ਸੁਮਨਦੀਪ ਕੌਰ ਅਤੇ ਦੀਪਿਕਾ ਦੀ ਰਹਿਨੁਮਾਈ ਹੇਠ ਅਤੇ ਪ੍ਰਿੰਸੀਪਲ ਸ੍ਰੀਮਤੀ ਰੇਨੂ ਬਾਲਾ ਦੀ ਅਗਵਾਈ ਹੇਠ ਸਾਈਬਰ ਦਿਵਸ ਚਾਰਟ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਮੁਖ ਮਹਿਮਾਨ ਵਜੋਂ ਪਹੁੰਚੇ ਜਿਲ੍ਹਾ ਕੰਪਿਊਟਰ ਕੁਆਰਡੀਨੇਟਰ ਮਹਿੰਦਰਪਾਲ ਨੇ ਵਿਦਿਆਰਥੀਆਂ ਵਲੋਂ ਕੰਪਿਊਟਰ ਸੰਬੰਧੀ ਤਿਆਰ ਕੀਤੇ ਸੁੰਦਰ ਚਾਰਟਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ …

Read More »