Wednesday, November 25, 2026

ਪੰਜਾਬੀ

`ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` – ਪੈਂਥਰ ਡਵੀਜ਼ਨ ਵਲੋਂ ਸੰਗੀਤ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ ਸੱਗੂ) – ਭਾਰਤੀ ਫੌਜ `ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` ਦੇ ਜਸ਼ਨਾਂ ਦੇ ਹਿੱਸੇ ਵਜੋਂ ਭਾਰਤ ਦੀ ਆਜ਼ਾਦੀ ਦੇ 75 ਸ਼ਾਨਦਾਰ ਸਾਲਾਂ ਨੂੰ ਮਨਾਉਣ ਲਈ ਅਮੀਆ ਦਾਬਲੀ ਦੇ ਸਹਿਯੋਗ ਨਾਲ ਏਕਮ ਸਤਿ ਐਕੋਸਟਿਕ ਐਨਰਜੀ ਬੈਂਡ ਸੰਗੀਤ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ।ਇਸ ਪਹਿਲਕਦਮੀ ਦੌਰਾਨ, ਬੈਂਡ `ਏਕਮ ਸਤਿ` ਦੁਆਰਾ ਇਸ ਉਦੇਸ਼ ਲਈ ਪੂਰੇ ਭਾਰਤ ਦੇ ਵੱਖ-ਵੱਖ ਮਿਲਟਰੀ ਸਟੇਸ਼ਨਾਂ `ਤੇ …

Read More »

ਸਿਮਰਨਜੀਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ‘ਚ ਜੇਤੂ ਕਰਾਰ

ਰਿਟਰਨਿੰਗ ਅਫ਼ਸਰ ਤੇ ਐਸ.ਐਸ.ਪੀ ਵਲੋਂ ਚੋਣ ਚੋਣ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ‘ਚ ਸਿਮਰਨਜੀਤ ਸਿੰਘ ਮਾਨ ਨੂੰ ਜੇਤੂ ਐਲਾਨ ਦਿੱਤਾ ਗਿਆ ਹੈ।ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ 6 ਹਲਕਿਆਂ ਵਿਚ ਪਈਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਗਿਣਤੀ ਕੇਂਦਰਾਂ ਵਿਖੇ …

Read More »

ਸਿਮਰਨਜੀਤ ਸਿੰਘ ਮਾਨ ਨੇ ਦੋ ਦਹਾਕਿਆਂ ਬਾਅਦ ਗੱਡੇ ਜਿੱਤ ਦੇ ਝੰਡੇ

ਆਮ ਆਦਮੀ ਪਾਰਟੀ ਨੂੰ ਪੜਚੋਲ ਕਰਨ ਦੀ ਲੋੜ ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਅੱਜ ਆਏ ਨਤੀਜੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਿਆਸਤ ਦੇ ਬਾਬਾ ਬੋਹੜ ਸਿਮਰਨਜੀਤ ਸਿੰਘ ਮਾਨ ਨੇ ਜਿਥੇ ਦੋ ਦਹਾਕਿਆਂ ਬਾਅਦ ਜਿੱਤ ਦੇ ਝੰਡੇ ਗੱਡੇ ਹਨ, ਉਥੇ ਹੀ ਆਮ ਆਦਮੀ ਪਾਰਟੀ ਦੇ …

Read More »

10 ਰੋਜ਼ਾ ਐਨ.ਸੀ.ਸੀ ਸਾਲਾਨਾ ਟਰੇਨਿੰਗ ਕੈਂਪ ਦੌਰਾਨ ਚਿੱਤਰਕਾਰੀ ਪ੍ਰਤੀਯੋਗਤਾ ਦਾ ਆਯੋਜਨ

ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਈ ਦਿਨਾਂ ਤੋਂ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ 10 ਰੋਜ਼ਾ ਐਨ.ਸੀ.ਸੀ ਸਿਖਲਾਈ ਕੈਂਪ ਦੌਰਾਨ ਪੀ.ਪੀ ਐਸ ਚੀਮਾ ਦੇ ਐਨ.ਸੀ.ਸੀ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਅਤੇ ਟ੍ਰੇਨਿੰਗ ਕਾਰਜ਼ਾਂ ਵਿੱਚ ਭਾਗ ਲਿਆ।ਕੈਂਪ ਦੌਰਾਨ ਜਿਥੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਵੱਖ-ਵੱਖ ਗਤੀਵਿਧੀਆਂ …

Read More »

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਵਿਸ਼ੇਸ਼ ਕੈਂਸਰ ਮੈਡੀਕਲ ਕੈਂਪ ਦਾ ਆਯੋਜਨ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਸਥਾਨਕ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਵਿਸ਼ੇਸ਼ ਕੈਂਸਰ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਚੇਅਰਮੈਨ ਭਾਈ ਗੁਰਇਕਬਾਲ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਹਰਿੰਵਰਪਾਲ ਲਿਟਲ ਵੀਰ ਜੀ ਦੀ ਦੇਖ-ਰੇਖ ‘ਚ ਲੱਗੇ ਕੈਂਪ ਦੌਰਾਨ ਕੈਂਸਰ ਰੋਗਾਂ ਦੇ ਮਾਹਿਰ ਡਾ. ਜਤਿੰਦਰ ਪਹਲਜਾਨੀ ਅਤੇ ਉਨ੍ਹਾਂ ਦੀ ਟੀਮ ਵਲੋਂ 100 ਦੇ ਕਰੀਬ ਮਰੀਜ਼ਾਂ ਦਾ ਚੈਕਅਪ ਕੀਤਾ …

Read More »

ਸਿਮਰਨਜੀਤ ਸਿੰਘ ਮਾਨ ਨੇ ਜਿੱਤੀ ਸੰਗਰੂਰ ਲੋਕ ਸਭਾ ਸੀਟ

ਅੰਮ੍ਰਿਤਸਰ, 26 ਜੂਨ (ਜਗਸੀਰ ਲੌਂਗੋਵਾਲ) – 23 ਜੂਨ ਨੂੰ ਪੰਜਾਬ ਵਿੱਚ ਹੋਈ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੀ ਅੱਜ ਹੋਈ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਜੇਤੂ ਕਰਾਰ ਦਿੱਤੇ ਗਏ ਹਨ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੂਜੇ ਨੰਬਰ ‘ਤੇ ਰਹੇ ਹਨ।ਉਨਾਂ ਨੇ ‘ਆਪ’ ਉਮੀਦਵਾਰ ਨੂੰ 5822 ਵੋਟਾਂ ਦੇ ਫਰਕ ਨਾਲ ਹਾਰ …

Read More »

ਅਗਨੀਪਥ ਸਕੀਮ ਖਿਲਾਫ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਸ਼ਮਰਾਲਾ, 25 ਜੂਨ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਵੱਖ ਵੱਖ ਕਿਸਾਨ ਯੂਨੀਅਨਾਂ ਵਲੋਂ 24 ਜੂਨ ਤੋਂ ‘ਅਗਨੀਵੀਰ ਸਕੀਮ’ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਣ `ਤੇ ਇਸ ਦੇ ਵਿਰੋਧ ਵਜੋਂ ‘ਅਗਨੀਪੱਥ ਰੋਸ ਦਿਵਸ’ ਮਨਾਉਂਦੇ ਹੋਏ ਐਸ.ਡੀ.ਐਮ ਸਮਰਾਲਾ ਰਾਹੀਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂ ਮੰਗ ਪੱਤਰ ਭੇਜਿਆ ਗਿਆ।ਜਿਸ ਵਿੱਚ ਭਾਰਤ ਸਰਕਾਰ ਦੁਆਰਾ ਫੌਜ ਵਿੱਚ ਸਿੱਧੀ ਰੈਗੂਲਰ …

Read More »

20 ਸਾਲਾਂ ਪੁਰਾਣਾ ਰੁੱਖ ਪੁੱਟ ਕੇ ਖਾਲਸਾ ਕਾਲਜ ਵੁਮੈਨ ਦੇ ਵਿਹੜੇ ‘ਚ ਲਗਾਇਆ

ਅੰਮ੍ਰਿਤਸਰ, 25 ਜੂਨ (ਖੁਰਮਣੀਆਂ) – ਰੇਲਵੇ ਸਟੇਸ਼ਨ ਦੇ ਸਾਹਮਣੇ ਉਸਾਰੀ ਅਧੀਨ ਇਮਾਰਤ *ਚ ਆ ਰਹੇ 20 ਸਾਲਾ ਪੁਰਾਣੇ ਅੰਬ ਦੇ ਦਰੱਖਤ ਨੂੰ ਪੁੱਟ ਕੇ ਅੱਜ ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ‘ਚ ਲਗਾਇਆ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਰੋਟਰੈਕਟ ਕਲੱਬ, ਅੰਮ੍ਰਿਤਸਰ ਰੋਟਰੀ ਕਲੱਬ (ਨਾਰਥ), ਹਰਿਆਵਲ ਪੰਜਾਬ, ਅੰਮ੍ਰਿਤਸਰ ਵਿਕਾਸ ਮੰਚ ਅਤੇ ਇੰਟਰੈਕਟ ਕਲੱਬ (ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ …

Read More »

ਮਾਸਟਰ ਨਰਿੰਦਰਪਾਲ ਸ਼ਰਮਾ ਨੂੰ ਸਦਮਾ – ਸੱਸ ਮਾਤਾ ਸੁਰੱਕਸ਼ਾ ਸ਼ਰਮਾ ਦਾ ਦੇਹਾਂਤ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਮਾਸਟਰ ਨਰਿੰਦਰਪਾਲ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦ ਉਨ੍ਹਾਂ ਦੀ ਸੱਸ ਮਾਤਾ ਸੁਰੱਕਸ਼ਾ ਸ਼ਰਮਾ ਅਕਾਲ ਚਲਾਣਾ ਕਰ ਗਏ।ਉਨ੍ਹਾਂ ਦੇ ਦੇਹਾਂਤ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਹਲਕਾ ਇੰਚਾਰਜ਼ ਲਹਿਰਾ, ਵਿਧਾਇਕ ਅਮਨ ਅਰੋੜਾ ਸੁਨਾਮ, ਬਾਬੂ ਸੰਜੇ ਗਰਗ ਗੋਬਿੰਦ ਬਿਹਾਰ ਕਲੌਨੀ, ਕੌਂਸਲਰ ਗੁਰਪ੍ਰੀਤ ਸਿੰਘ ਲੱਲੀ, ਸ਼ੇਰ ਸਿੰਘ ਖੰਨਾ …

Read More »

ਸੂਬੇ ਦੇ ਹਜ਼ਾਰਾਂ ਮਜ਼ਦੂਰਾਂ ਨੇ ਮੰਗਾਂ ਸਬੰਧੀ ਪੰਜਾਬ ਵਿਧਾਨ ਸਭਾ ਵੱਲ ਕੀਤਾ ਕੂਚ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੀ ਮਾਨ ਸਰਕਾਰ ਵਲੋਂ ਮਜ਼ਦੂਰ ਵਰਗ ਦੀਆਂ ਮੰਗਾਂ ਨੂੰ ਨਜਰਅੰਦਾਜ਼ ਕਰਨ ਖਿਲਾਫ਼ ਅਤੇ ਦੋ ਸਾਲਾਂ ਤੋ ਰੋਕੀ ਰੋਜ਼ਾਨਾ ਦਿਹਾੜੀ ਰੇਟ ਲਿਸਟ ਜਾਰੀ ਕਰਾਉਣ, ਘੱਟੋ ਘੱਟ ਦਿਹਾੜੀ ਰੇਟ 700 ਰੁਪਏ, ਮਜ਼ਦੂਰਾਂ, ਔਰਤਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮਾਫ਼ ਕਰਾਉਣ, ਤੀਜੇ ਹਿੱਸੇ ਦੀਆਂ ਪੰਚਾਇਤੀ ਜ਼ਮੀਨਾਂ ਦਲਿਤਾਂ ਨੂੰ ਸਾਸਤੇ ਰੇਟਾਂ ‘ਤੇ ਦਿਵਾਉਣ ਅਤੇ ਜ਼ਮੀਨ ਹੱਦਬੰਦੀ ਕਾਨੂੰਨ ਤੋਂ …

Read More »