Wednesday, November 25, 2026

ਪੰਜਾਬੀ

ਕੇਂਦਰ ਸਰਕਾਰ ਅਗਨੀਪੱਥ ਸਕੀਮ ਲਵੇ ਵਾਪਸ -ਤਰਕਸ਼ੀਲ ਆਗੂ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰਪਾਲ, ਚਰਨ ਕਮਲ ਸਿੰਘ, ਨਿਰਮਲ ਸਿੰਘ, ਕ੍ਰਿਸ਼ਨ ਸਿੰਘ ਤੇ ਗੁਰਦੀਪ ਲਹਿਰਾ ਨੇ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਸਬੰਧੀ ਮੀਟਿੰਗ ਕੀਤੀ।ਤਰਕਸ਼ੀਲ ਆਗੂ ਮਾਸਟਰ ਪਰਮਵੇਦ ਤੇ ਗੁਰਦੀਪ ਲਹਿਰਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਫੌਜ ਵਿੱਚ ਭਰਤੀ ਲਈ ਲਿਆਂਦੀ ਗਈ ਅਗਨੀਪੱਥ ਸਕੀਮ ਦੇਸ਼ ਅਤੇ ਲੋਕਾਂ ਲਈ ਬਹੁਤ ਹਾਨੀਕਾਰਕ ਹੈ।ਇਸ …

Read More »

ਯੂਨੀਵਰਸਿਟੀ ਕੈਂਪਸ ਪਲੇਸਮੈਂਟ – ਬੀ.ਟੈਕ ਦੇ ਦੋ ਵਿਦਿਆਰਥੀਆਂ ਦੀ ਹੋਈ ਚੋਣ

ਅੰਮ੍ਰਿਤਸਰ, 25 ਜੂਨ (ਖੁਰਮਣੀਆਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਖੇ ਪ੍ਰਸਿੱਧ ਕੰਪਨੀ ਹਲਦੀਰਾਮ ਸਨੈਕਸ ਪ੍ਰਾ. ਲਿਮ. (ਐਚ.ਐਸ.ਪੀ.ਐਲ) ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਬੀ.ਟੈਕ ਫੂਡ ਟੈਕ ਦੇ ਦੋ ਵਿਦਿਆਰਥੀਆਂ ਨੂੰ 23 ਹਜ਼ਾਰ ਰੁਪਏ ਪ੍ਰਤੀ ਮਹੀਨਾ ਸ਼ੁਰੂਆਤੀ ਵਜੀਫੇ `ਤੇ ਚੁਣਿਆ ਗਿਆ।ਇਹ ਵਿਦਿਆਰਥੀ ਜੂਨ 2022 ਵਿੱਚ ਆਪਣਾ ਕੋਰਸ ਪੂਰਾ ਕਰਨ …

Read More »

ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਅੰਮ੍ਰਿਤਸਰ ਦੀ ਸਥਾਪਨਾ ਲਈ ਜਾਰੀ ਨੋਟੀਫਿਕੇਸ਼ਨ ਦਾ ਮੰਚ ਵਲੋਂ ਸਵਾਗਤ

ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਅੰਮ੍ਰਿਤਸਰ ਦੇ ਅਕਾਦਮਿਕ ਪ੍ਰਬੰਧਕੀ ਬਲਾਕ ਲਈ ਲੋੜੀਂਦੀ ਜ਼ਮੀਨ ਅਧਿਗ੍ਰਹਿਣ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਮਨਮੋਹਣ ਸਿੰਘ ਬਰਾੜ ਸਰਪ੍ਰਸਤ, …

Read More »

ਅੰਮ੍ਰਿਤਸਰ ਵਿਖੇ 30 ਜੂਨ ਤੋਂ ਲੱਗੇਗਾ ਕਰਾਫਟ ਬਾਜ਼ਾਰ – ਡਿਪਟੀ ਕਮਿਸ਼ਨਰ

ਦੇਸ਼ ਭਰ ’ਚੋਂ ਪਹੁੰਚਣਗੇ ਹਸਤਕਲਾ ਦੇ ਕਾਰੀਗਰ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵੀਨਿਊ ਸਥਿਤ ਪਾਇਟੈਕਸ ਮੈਦਾਨ ਵਿੱਚ 30 ਜੂਨ ਤੋਂ 10 ਜੁਲਾਈ ਤੱਕ ਕਰਾਫਟ ਬਾਜ਼ਾਰ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਵੱਖ-ਵੱਖ ਹਸਤਕਲਾ ਨਾਲ ਸਬੰਧਤ ਕਾਰੀਗਰ ਆਪਣੇ ਸਾਮਾਨ ਦੀ ਪ੍ਰਦਰਸ਼ਨੀ ਲਗਾਉਣਗੇ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਟੈਕਸਟਾਇਲ ਮੰਤਰਾਲੇ ਅਤੇ …

Read More »

ਮਾਤਾ ਆਗਿਆ ਕੌਰ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਭਾਈ ਘਨਈਆ ਮਿਸ਼ਨ ਸੇਵਾ ਸੋਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਦੀ ਧਰਮ ਪਤਨੀ ਮਾਤਾ ਆਗਿਆ ਕੌਰ ਉਹਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।ਉਹ ਪਿੱਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।70 ਵਰ੍ਹਿਆਂ ਦੇ ਮਾਤਾ ਆਗਿਆ ਕੌਰ ਪਿੱਛੇ ਭਰਿਆ ਪੂਰਾ ਪਰਿਵਾਰ ਛੱਡ ਗਏ ਹਨ, ਜਿਸ ਵਿੱਚ ਉਨਾਂ ਦੇ ਪਤੀ ਚੇਅਰਮੈਨ ਭਾਈ ਮਨਜੀਤ ਸਿੰਘ, ਪੁੱਤਰ ਫਤਿਹ …

Read More »

ਸੰਗਰੂਰ ‘ਚ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ – ਰਿਟਰਨਿੰਗ ਅਫ਼ਸਰ

ਸਵੇਰੇ 8-00 ਵਜੇ ਤੋਂ ਸ਼ੁਰੂ ਹੋਵੇਗੀ ਗਿਣਤੀ ਪ੍ਰਕਿਰਿਆ ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਦੀ ਬੀਤੀ 23 ਜੂਨ ਨੂੰ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ 26 ਜੂਨ ਦਿਨ ਐਤਵਾਰ ਨੂੰ ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਲੋਕ ਸਭਾ ਹਲਕੇ `ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ …

Read More »

ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਨੇ ਸਿਹਤ ਤੇ ਸਿੱਖਿਆ ਪ੍ਰਤੀ ਕੀਤਾ ਜਾਗਰੂਕ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੀ ਇੱਕ ਵਿਸ਼ਾਲ ਇਕੱਤਰਤਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ।                  ਉਨ੍ਹਾਂ ਨਾਲ ਪ੍ਰਧਾਨਗੀ …

Read More »

ਰਈਆ ਵਿਖੇ ਬਣ ਰਹੇ ਪੁੱਲ ਦੇ ਵਿਸਥਾਰ ਦੀ ਸੰਭਾਵਨਾ ਬਣੀ

ਨਿਤਿਨ ਗਡਕਰੀ ਨੇ ਭਾਜਪਾ ਵਫ਼ਦ ਨੂੰ ਦਿੱਤਾ ਭਰੋਸਾ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਸਥਾਨਕ ਜੀ.ਟੀ ਰੋਡ ਰਈਆ ਵਿਖੇ ਉਸਾਰੀ ਅਧੀਨ ਪੁੱਲ ਦੇ ਵਿਸਥਾਰ ਦੀ ਪੂਰੀ ਸੰਭਾਵਨਾ ਨਜ਼ਰ ਆ ਰਹੀ ਹੈ।ਭਾਜਪਾ ਆਗੂ ਅਰਵਿੰਦ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੂੰ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵਲੋਂ ਪੁੱਲ ਦੇ ਵਿਸਥਾਰ ਦਾ ਭਰੋਸਾ ਦਿੱਤਾ ਗਿਆ ਹੈ।ਮੀਡੀਆ ਨੂੰ ਜਾਰੀ ਬਿਆਨ ਅਨੁਸਾਰ …

Read More »

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਦੇ ਜਥੇ …

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅਗਨੀਪੱਥ ਦੇ ਵਿਰੋਧ ‘ਚ ਰਾਸ਼ਟਰਪਤੀ ਦੇ ਨਾਮ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਅੰਮ੍ਰਿਤਸਰ ਦੀਆਂ ਸਰਗਰਮ ਕਿਸਾਨ ਜਥੇਬੰਦੀਆਂ ਨੇ ਜੀ.ਏ ਅੰਮ੍ਰਿਤਸਰ ਨੂੰ ਅਗਨੀਪੱਥ ਦੇ ਵਿਰੋਧ ਵਿੱਚ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ।ਇਹਨਾਂ ਜਥੇਬੰਦੀਆਂ ਦੀ ਅਗਵਾਈ ਰਤਨ ਸਿੰਘ ਰੰਧਾਵਾ ਜਮਹੂਰੀ ਕਿਸਾਨ ਸਭਾ, ਬਲਕਾਰ ਸਿੰਘ ਦੁਧਾਲਾ ਕੁੱਲ ਹਿੰਦ ਕਿਸਾਨ ਸਭਾ, ਜਤਿੰਦਰ ਸਿੰਘ ਛੀਨਾ ਕਿਰਤੀ ਕਿਸਾਨ ਯੂਨੀਅਨ ਤੇ ਬਲਬੀਰ ਸਿੰਘ ਝਾਮਕਾ ਪੰਜਾਬ ਕਿਸਾਨ …

Read More »