Wednesday, November 25, 2026

ਪੰਜਾਬੀ

ਚੋਣ ਕਮਿਸ਼ਨ ਵਲੋਂ 12 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੇ ਨਾਂ ਬਦਲਣ ਨੂੰ ਮਨਜ਼ੂਰੀ – ਜਿਲ੍ਹਾ ਚੋਣ ਅਫ਼ਸਰ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਵਲੋਂ ਜ਼ਿਲਾ ਸੰਗਰੂਰ ਅਧੀਨ ਪੈਂਦੇ 12 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੇ ਨਾਂ ਬਦਲਣ ਲਈ ਮਨਜ਼ੂਰੀ ਦੇ ਦਿੱਤੀ ਹੈ। ਉਨਾਂ ਦੱਸਿਆ ਕਿ ਇਨਾਂ 12 ’ਚੋਂ 10 ਪੋਲਿੰਗ ਸਟੇਸ਼ਨ …

Read More »

ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗਾ ਪਲੇਸਮੈਂਟ ਕੈਂਪ – ਡਿਪਟੀ ਡਾਇਰੈਕਟਰ ਰੋਜ਼ਗਾਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 149 ਪ੍ਰਾਰਥੀਆਂ ਨੇ ਭਾਗ ਲਿਆ।ਵੱਖ-ਵੱਖ ਕੰਪਨੀਆਂ ਵਲੋਂ 82 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਤੇ 40 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਸਿਲੈਕਟ ਕਰ ਲਿਆ ਗਿਆ।ਇਸ ਮੇਗਾ ਪਲੇਸਮੈਂਟ ਕੈਂਪ ਦਾ ਉਦਘਾਟਨ ਹਲਕਾ ਉਤਰੀ …

Read More »

ਰਿਟਾਇਰ ਸਰਕਾਰੀ ਮੁਲਾਜ਼ਮਾਂ ਦੇ ਬਣਦੇ ਭੱਤੇ ਜਲਦ ਜਾਰੀ ਕਰੇ ਸਰਕਾਰ- ਚੇਅਰਮੈਨ ਰਾਕੇਸ਼ ਸ਼ਰਮਾ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਸਿਵਲ ਹਸਪਤਾਲ ਵਿਖੇ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਹੋਈ ਇਸ ਮੋਕੇ ਐਸੋਸੀਏਸ਼ਨ ਦੇ ਚੇਅਰਮੈਨ ਰਾਕੇਸ਼ ਸ਼ਰਮਾ ਜੀ ਅਤੇ ਸਮੂਹ ਮੈਂਬਰਾਂ ਵਲੋ ਪੰਜਾਬ ਦੇ ਵਿੱਤ ਮੰਤਰੀ ਸਾਹਿਬ ਨੂੰ ਇਕ ਪੱਤਰ ਜਾਰੀ ਕਰਕੇ ਅਪਣੀਆਂ ਮੰਗਾਂ ਅਤੇ ਰਿਟਾਇਰ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਅਪਣੇ ਜੀ ਪੀ ਫੰਡ, ਪ੍ਰਾਪਤ ਕਰਨ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ …

Read More »

ਅਫਗਾਨਿਸਤਾਨ ਦੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਸੰਯੁਕਤ ਰਾਸ਼ਟਰ ਦੇਵੇ ਦਖਲ – ਗਿਆਨੀ ਹਰਨਾਮ ਸਿੰਘ

ਕਿਹਾ, ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਅਧਿਕਾਰ ਨਿਰੰਤਰ ਜਾਰੀ ਰਹੇ ਚੌਕ ਮਹਿਤਾ, 18 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ `ਚ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਨੂੰ ਸਭ ਤੋਂ ਵੱਧ ਦੁਖਦਾਇਕ ਕਰਾਰ ਦਿੱਤਾ ਅਤੇ ਇਸ ਘਿਣਾਉਣੀ ਕਾਰਵਾਈ ਦੀ …

Read More »

ਅਫ਼ਗਾਨਿਸਤਾਨ ’ਚ ਗੁਰਦੁਆਰਾ ਕਰਤੇ ਪ੍ਰਵਾਨ ’ਚ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ

ਕਿਹਾ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਭਾਰਤ ਸਰਕਾਰ ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ) – ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ …

Read More »

ਸਮਰ ਕੈਂਪ ਦੀ ਸਮਾਪਤੀ ਮੌਕੇ ਕਰਵਾਏ ਭੰਗੜਾ ਮੁਕਾਬਲੇ

ਭੁੱਟੇ ਭੰਗੜਾ ਅਕੈਡਮੀ ਬੱਚਿਆਂ ਦੇ ਬੋਧਿਕ ਵਿਕਾਸ ਲਈ ਕਰਵਾਉਂਦੀ ਹੈ ਮੁਕਾਬਲੇ – ਮੋਹਿਤ ਭੁੱਟੇ ਸਮਰਾਲਾ, 18 ਜੂਨ (ਇੰਦਰਜੀਤ ਸਿੰਘ ਕੰਗ) – ਸਰੀਰਕ ਪੱਖੋਂ ਰਿਸ਼ਟ ਪੁਸ਼ਟ ਰੱਖਣ ਲਈ ਯਤਨਸ਼ੀਲ ‘ਭੁੱਟੇ ਭੰਗੜਾ ਅਕੈਡਮੀ’ ਬੱਚਿਆਂ ਦਾ ਬੋਧਿਕ ਵਿਕਾਸ ਵੀ ਕਰਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕੈਡਮੀ ‘ਚ ਲਗਾਏ ਸਮਰ ਕੈਂਪ ਦੇ ਅਖੀਰਲੇ ਦਿਨ ਕਰਵਾਏ ਭੰਗੜਾ ਮੁਕਾਬਲਿਆਂ ਦੇ ਇਨਾਮ ਵੰਡ ਸਮਾਰੋਹ ਮੌਕੇ ਕੋਚ ਮੋਹਿਤ ਭੁੱਟੇ …

Read More »

ਲੌਂਗੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਦੂਰਾਂ ਨੇ ਕੀਤਾ ਸਖਤ ਵਿਰੋਧ

ਚੋਣ ਰੈਲੀ ਨੂੰ ਬਿਨਾਂ ਸੰਬੋਧਨ ਕੀਤਿਆਂ ਹੀ ਮੁੜੇ ਵਾਪਸ ਸੰਗਰੂਰ, 178 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਸਬੰਧ ‘ਚ ਚੱਲ ਰਹੀਆਂ ਚੋਣ ਸਰਗਰਮੀਆਂ ਦੌਰਾਨ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ।ਕਸਬੇ ਦੇ ਰਾਮ ਲੀਲਾ ਗਰਾਉਂਡ ਵਿੱਚ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਰੱਖੀ ਗਈ ਚੋਣ ਰੈਲੀ ਨੂੰ …

Read More »

‘ਤੇਰੀਆਂ ਗੱਲਾਂ ਤੇਰੇ ਨਾਲ’ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਜਨਵਾਦੀ ਲੇਖਕ ਸੰਘ ਨੇ ਰਚਾਈ ਗਜ਼ਲ ਮਹਿਫਲ

ਅੰਮ੍ਰਿਤਸਰ, 18 ਜੂਨ (ਦੀਪ ਦਵਿੰਦਰ ਸਿੰਘ) – ਮਰਹੂਮ ਸ਼ਾਇਰ ਸਵ. ਦੇਵ ਦਰਦ ਸਾਹਬ ਦੀ ਯਾਦ ਵਿੱਚ ਜਨਵਾਦੀ ਲੇਖਕ ਸੰਘ ਵਲੋਂ ਹਰ ਮਹੀਨੇ ਕਰਵਾਏ ਜਾਂਦੇ “ਤੇਰੀਆਂ ਗੱਲਾਂ ਤੇਰੇ ਨਾਲ ” ਸਮਾਗਮਾਂ ਦੀ ਲੜੀ ਤਹਿਤ ਅੱਜ ਏਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਗਜ਼ਲ ਮਹਿਫਲ ਰਚਾਈ ਗਈ। ਸਮਾਗਮ ਦੇ ਕਨਵੀਨਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਆਏ ਸਾਹਿਤਕਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ …

Read More »

ਜਨਮ ਦਿਨ ਮੁਬਾਰਕ – ਗੁਰਵਿੰਦਰ ਸਿੰਘ

ਸੰਗਰੂਰ, 18 ਜੁਨ (ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਵਾਸੀ ਗੁਰਸੇਵਕ ਸਿੰਘ ਅਤੇ ਸਤਵੀਰ ਕੌਰ ਵਲੋਂ ਹੋਣਹਾਰ ਬੇਟੇ ਗੁਰਵਿੰਦਰ ਸਿੰਘ ਨੁੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦੀ ਇਨਫੋਸਿਸ ਨੇ ਕੀਤੀ ਚੋਣ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦੀ ਮਲਟੀਨੈਸ਼ਨਲ ਇਨਫਰਮੇਸ਼ਨ ਤਕਨਾਲੋਜੀ ਕੰਪਨੀ ਇਨਫੋਸਿਸ `ਚ ਚੋਣ ਹੋਈ।ਇਹ ਕੰਪਨੀ ਬਿਜ਼ਨਸ ਕਨਸਲਟਿੰਗ, ਇਨਫਰਮੇਸ਼ਨ ਤਕਨਾਲੋਜੀ ਅਤੇ ਆਉਟਸੋਰਸਿੰਗ ਸੇਵਾਵਾਂ ਪ੍ਰਦਾਨ ਕਰਦੀ ਹੈ । ਕੰਪਨੀ ਦੀ ਆਨਲਾਈਨ ਪਲੇਸਮੈਂਟ ਡਰਾਈਵ ਤਹਿਤ ਕੁੱਲ 9 ਵਿਦਿਆਰਥਣਾਂ ਚੁਣੀਆਂ ਗਈਆਂ।ਜਿੰਨਾਂ ਵਿੱਚ 8 ਬੀ.ਸੀ.ਏ ਅਤੇ ਇਕ ਬੀ.ਐਸ.ਸੀ (ਆਈ.ਟੀ) ਦੀ ਵਿਦਿਆਰਥਣ ਹੈ।ਚੋਣ ਪ੍ਰਕਿਰਿਆ `ਚ ਆਨਲਾਈਨ ਯੋਗਤਾ ਟੈਸਟ, …

Read More »