Wednesday, November 25, 2026

ਪੰਜਾਬੀ

ਯੂਨੀਵਰਸਿਟੀ ‘ਚ ਹੱਥ ਨਾਲ ਬਣੇ ਗਾਰਮੈਂਟ ਤੇ ਹੋਰ ਵਸਤੂਆਂ ਦੀ ਪੰਜ-ਰੋਜ਼ਾ ਪ੍ਰਦਰਸ਼ਨੀ ‘ਹੁਨਰ-ਹਟ’ ਸ਼ੁਰੂ

ਵਿਦਿਆਰਥੀ ਨੂੰ ਹੁਨਰ ਕਿੱਤੇ ਵਜੋਂ ਅਪਨਾਉਣਾ ਚਾਹੀਦਾ ਹੈ – ਵਿਧਾਇਕਾ ਸ਼੍ਰੀਮਤੀ ਜੀਵਨਜੋਤ ਕੋਰ ਅੰਮ੍ਰਿਤਸਰ, 29 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਪ੍ਰਕਾਰ ਦੇ ਗਾਰਮੈਂਟ ਅਤੇ ਹੋਰ ਵਸਤੂਆਂ ਦੀ ਪੰਜ-ਰੋਜ਼ਾ ਵਿਸ਼ਾਲ ਪ੍ਰਦਰਸ਼ਨੀ ‘ਹੁਨਰ-ਹਟ’ ਦਾ ਉਦਘਾਟਨ ਮੁੱਖ ਮਹਿਮਾਨ ਐਮ.ਐਲ.ਏ ਸ਼੍ਰੀਮਤੀ ਜੀਵਨਜੋਤ ਕੌਰ ਵੱਲੋਂ ਕੀਤਾ ਗਿਆ।           …

Read More »

2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਦੇ ਟਰਾਇਲ ਹੋਏ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋੋ 2022-2023 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ (ਡੇਅ ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਏ ਜਾ ਰਹੇ ਹਨ।ਟਰਾਇਲਾਂ ਦੇ ਦੂਜੇ ਅਤੇ ਆਖਰੀ ਦਿਨ ਵੱਖ-ਵੱਖ ਗੇਮਾਂ ਦੇ ਵੱਖ ਵੱਖ ਥਾਵਾਂ ‘ਤੇ ਖਿਡਾਰੀਆਂ/ਖਿਡਾਰਨਾਂ ਦੇ ਟਰਾਇਲ ਲਏ ਗਏ।ਇਨ੍ਹਾਂ ਟਰਾਇਲਾਂ …

Read More »

ਖਾਲਸਾ ਕਾਲਜ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਬਲਾਕ ਪੱਧਰੀ ਨਿਵੇਸ਼ਕ ਸਿੱਖਿਆ ਸੈਮੀਨਾਰ

ਅੰਮ੍ਰਿਤਸਰ 29 ਮਈ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ (ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵਲੋਂ 25 ਤੋਂ 27 ਮਈ ਤੱਕ ਸਥਾਨਕ ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਬਲਾਕ ਪੱਧਰੀ ਨਿਵੇਸ਼ਕ ਸਿੱਖਿਆ, ਜਾਗਰੂਕਤਾ ਅਤੇ ਸੁਰੱਖਿਆ ਬਾਰੇ 3 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਯੋਜਨ ਨਿਵੇਸ਼ਕ ਸਿੱਖਿਆ ਅਤੇ ਸੁਰੱਖਿਆ ਫੰਡ ਅਥਾਰਟੀ ਕਾਰਪੋਰੇਟ ਮਾਮਲਿਆਂ ਦੇ …

Read More »

ਬੇਦੀ ਸਕੂਲ ਪੁਤਲੀਘਰ ਗਰਲਜ਼ ਵਿਖੇ ਐਨ.ਸੀ.ਸੀ ਦੀ ਨਵੀਂ ਭਰਤੀ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਪੁਤਲੀਘਰ ਵਿਖੇ ਐਨ.ਸੀ.ਸੀ ਦੇ ਜੂਨੀਅਰ ਵਿੰਗ ਵਿਚ 24 ਨਵੇਂ ਕੈਡਿਟਾਂ ਦੀ ਭਰਤੀ ਕੀਤੀ ਗਈ।ਇਹ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਅਧੀਨ ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਐਨ.ਸੀ.ਸੀ ਇੰਚਾਰਜ਼ ਸ੍ਰੀਮਤੀ ਕਿਰਨਜੀਤ ਕੌਰ ਅਤੇ ਹਵਲਦਾਰ ਸੰਦੀਪ ਸਿੰਘ ਵੱਲੋਂ ਕੀਤੀ ਗਈ।ਸ੍ਰੀਮਤੀ ਗੁਲਸ਼ਨ ਕੌਰ ਨੇ ਬੱਚਿਆਂ ਨੂੰ ਐਨ.ਸੀ.ਸੀ ਰਾਹੀਂ ਦੇਸ਼ ਦੀ …

Read More »

ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਭਾਜਪਾ ਆਗੂ ਸੁਰੇਸ਼ ਮਹਾਜਨ ਨੇ ਕੀਤੀ ਕਰੜੀ ਨਿੰਦਾ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਆਪਣੀ ਗਾਇਕੀ ਕਾਰਣ ਸੁਰਖ਼ੀਆਂ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਅਤੇ ਕਾਂਗਰਸ ਵਲੋਂ ਮਾਨਸਾ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਥਿਆਰਬੰਦਾਂ ਵਲੋਂ ਗੋਲੀਆਂ ਮਾਰ ਕੇ ਸ਼ਰੇਆਮ ਹਤਿਆ ਕੀਤੇ ਜਾਣ ਦੀ ਭਾਜਪਾ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।               …

Read More »

ਫੈਸ਼ਨ ਸ਼ੋਅ ਦੇ ਨਾਂ ਹੇਠ ਸਿੱਖ ਕਕਾਰਾਂ ਦੀ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 29 ਮਈ ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ।ਉਨ੍ਹਾਂ ਕਿਹਾ …

Read More »

ਪੰਜਾਬੀ ਸਾਹਿਤਕਾਰਾ ਸੁਲਤਾਨਾ ਬੇਗਮ ਦੀ ਮੌਤ ‘ਤੇ ਲੇਖਕ ਭਾਈਚਾਰੇ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ 28 ਮਈ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਅਤੇ ਉਰਦੂ ਜ਼ੁਬਾਨ ਦੀ ਨਾਮਵਰ ਸਾਹਿਤਕਾਰਾ ਸੁਲਤਾਨਾ ਬੇਗਮ ਇਸ ਦੁਨੀਆਂ ‘ਚ ਨਹੀਂ ਰਹੇ।ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ 1947 ਨੂੰ ਜਨਮੀ ਸੁਲਤਾਨਾ ਬੇਗਮ ਨੇ ਦੇਸ਼ ਵੰਡ ਦੇ ਦਰਦ ਨੂੰ ਆਪਣੇ ਪਿੰਡੇ ‘ਤੇ ਹੰਢਾਇਆ ਅਤੇ ਉਮਰ ਭਰ ਉਸ …

Read More »

ਭਾਜਪਾ ਆਗੂ ਦਾਮਨ ਬਾਜਵਾ ਨੇ ਭਾਜਪਾ ਦੇ ਸਿਖਲਾਈ ਕੈਂਪ ‘ਚ ਲਿਆ ਹਿੱਸਾ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਵਿਖੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ਼ ਦੁਸ਼ਯੰਤ ਗੌਤਮ ਦੀ ਅਗਵਾਈ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ‘ਚ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।ਸੁਨਾਮ ਤੋਂ ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੇ ਵੀ ਇਸ ਕੈਂਪ ਭਾਗ ਲਿਆ।ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ …

Read More »

ਲੋਕ ਸਭਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲੀਸ ਨੇ ਲੌਂਗੋਵਾਲ ਵਿਖੇ ਕੱਢਿਆ ਫਲੈਗ ਮਾਰਚ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁੱਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਵਿਖੇ 23 ਜੂਨ ਨੂੰ ਹੋ ਰਹੀ ਜ਼ਿ਼ਮਨੀ ਚੋਣ ਸੰਬੰਧੀ ਅਤੇ 6 ਜੂਨ ਦੇ ਸ਼ਹੀਦੀ ਸਮਾਗਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਥਾਣਾ ਲੌਂਗੋਵਾਲ ਦੇ ਮੁੱਖੀ ਜਗਮੇਲ ਸਿੰਘ ਦੀ ਅਗਵਾਈ ਹੇਠ ਕਸਬੇ ਵਿਚ ਪੁਲੀਸ ਵਲੋਂ ਫਲੈਗ ਮਾਰਚ ਕੱਢਿਆ ਗਿਆ।ਥਾਣਾ ਮੁਖੀ ਜਗਮੇਲ …

Read More »

ਪੰਜਾਬ ਖੇਤੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਲਈ ਵਿਸ਼ੇਸ਼ ਬਜ਼ਟ ਐਲਾਨੇ ਸਰਕਾਰ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਲੌਂਗੋਵਾਲ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇਸ਼ ਭਗਤ ਯਾਦਗਾਰ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਤਰਕਸ਼ੀਲ ਸੁਸਾਇਟੀ ਪੰਜਾਬ ਆਦਿ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਲੁਧਿਆਣਾ ਲਈ ਵਿਸ਼ੇਸ਼ ਫੰਡ ਅਤੇ ਬਜ਼ਟ ਐਲਾਨਣ ਦੀ ਮੰਗ ਕੀਤੀ ਹੈ।ਪੰਜਾਬ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਾਰਨ ਖੇਤੀ ਦੀ ਵੰਨ ਸਵੰਨਤਾ, ਨਵੀਆਂ ਖੇਤੀ ਤਕਨੀਕਾਂ ਲਈ ਇਥੇ ਖੋਜ਼ ਕਾਰਜ਼ਾਂ …

Read More »